Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਭਾਜਪਾ ਦੇਸ਼ ਨੂੰ ਇਕਜੁੱਟ ਕਰਨ ਦੀ ਗੱਲ ਕਰਦੀ ਹੈ ਅਤੇ ‘ਆਪ’ ਤੋੜਨ ਦੀ ਗੱਲ ਕਰਦੀ ਹੈ: ਫਤਿਹ ਜੰਗ ਸਿੰਘ ਬਾਜਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2023:
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਫਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਾਜਪਾ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਪਾਰਟੀ ਹੈ ਪਰ ਆਮ ਆਦਮੀ ਪਾਰਟੀ ਦੀ ਸੋਚ ਅਜਿਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਕਿ ਭਾਜਪਾ ਪੰਜਾਬ ਦੇ ਨਾਮ ਨੂੰ ਰਾਸ਼ਟਰੀ ਗਾਣ ਵਿੱਚੋਂ ਹਟਾ ਸਕਦੀ ਹੈ, ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਬਾਜਵਾ ਨੇ ਕਿਹਾ ਕਿ ਅਜਿਹੀ ਸੋਚ ਸਿਰਫ਼ ਆਮ ਆਦਮੀ ਪਾਰਟੀ ਹੀ ਰੱਖ ਸਕਦੀ ਹੈ, ਰਾਸ਼ਟਰਵਾਦੀ ਭਾਜਪਾ ਦੀ ਨਹੀਂ।

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਭਾਜਪਾ ਦੇ ਸੀਨੀਅਰ ਆਗੂ ਨੇ ਚੰਡੀਗੜ ਵਿਖੇ ਦਿੱਤੇ ਬਿਆਨ ਵਿੱਚ ਕਿਹਾ ਕਿ ਭਾਜਪਾ ਹਮੇਸ਼ਾ ਹੀ ਦੇਸ਼ ਨੂੰ ਇਕਜੁੱਟ ਕਰਨ ਦੀ ਗੱਲ ਕਰਦੀ ਹੈ ਅਤੇ ਭਗਵੰਤ ਸਿੰਘ ਮਾਨ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੀ ਸੋਚ ਦੇਸ਼ ਨੂੰ ਤੋੜਨ ਵਾਲੀ ਹੈ,ਜੋੜਨ ਵਾਲੀ ਨਹੀਂ ।ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਵਰਗੇ ਜ਼ਿੰਮੇਵਾਰ ਅਹੁਦਿਆਂ ‘ਤੇ ਕਾਬਜ਼ ਆਗੂ ਨੂੰ ਮਾੜੀ ਸਿਆਸਤ ਲਈ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਯਾਦ ਕਰਵਾਇਆ ਕਿ ‘ਜਨ ਗਣ ਮਨ’ ਜਿਸ ਨੂੰ ਉਹ ਵਿਧਾਨ ਸਭਾ ਵਿੱਚ ਰਾਸ਼ਟਰੀ ਗੀਤ ਕਹਿ ਰਹੇ ਸਨ, ਅਸਲ ਵਿੱਚ ਰਾਸ਼ਟਰੀ ਗਾਣ ਹੈ।

ਉਨ੍ਹਾਂ ਕਿਹਾ ਕਿ ਇਹ ਰਿਕਾਰਡ ਦੀ ਗੱਲ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੇਂਦਰ ਵਿੱਚ ਰਾਜ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ,ਪੰਜਾਬ ਦੇ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦੇ ਰੂਪ ਵਿੱਚ ਪੈਸਾ ਮਿਲਿਆ, ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੀਰ ਬਾਲ ਦਿਵਸ ਵੀ ਸ਼ੁਰੂ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪੰਜਾਬ ਆਏ ਸਨ।

ਬਾਜਵਾ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਦਿੱਲੀ ਵਾਲੇ ਬੌਸ ਦੇ ਇਸ਼ਾਰੇ ‘ਤੇ ਅਜਿਹੇ ਬਿਆਨ ਦੇਣ ਦੀ ਬਜਾਏ ਸੋਚ ਸਮਝ ਕੇ ਬਿਆਨ ਦੇਣ ਕਿਉਂਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਦੀ ਸੋਚ ਪੰਜਾਬ ਪੱਖੀ ਹੈ।ਉਹਨਾ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਤੇ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹਨ ਤੇ ਹੁਣ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਘਟੀਆ ਕਿਸਮ ਦੀ ਬਿਆਨਬਾਜੀ ਕਰ ਰਹੇ ਹਨ ,ਜੋ ਬਹੁਤ ਨਿੰਦਨਯੋਗ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...