Sunday, October 2, 2022

ਵਾਹਿਗੁਰੂ

spot_img



ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ: ਗਿਆਨੀ ਹਰਪ੍ਰੀਤ ਸਿੰਘ – ਅਕਾਲ ਤਖ਼ਤ ਵਿਖ਼ੇ ਅਰਦਾਸ ਸਮਾਗਮ

ਯੈੱਸ ਪੰਜਾਬ
ਅੰਮ੍ਰਿਤਸਰ, 16 ਅਗਸਤ, 2022 –
ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਦੇਸ਼ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਅਤੇ ਉਜਾੜੇ ਦਾ ਦਰਦ ਹੰਢਾਉਣ ਵਾਲੇ ਲੱਖਾਂ ਲੋਕਾਂ ਪ੍ਰਤੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸੰਸਦ ਵਿਚ ਸ਼ੋਕ ਮਤੇ ਪਾਸ ਕਰਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ 75ਵੀਂ ਵਰ੍ਹੇਗੰਢ ਮਨਾਉਂਦਿਆਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਉਜਾੜੇ ਦਾ ਸਿਤਮ ਹੰਢਾਉਣ ਵਾਲੇ ਲੋਕਾਂ ਨੂੰ ਪਾਰਲੀਮੈਂਟ ਅੰਦਰ ਯਾਦ ਕਰਦੀਆਂ ਅਤੇ ਆਪਣੇ ਆਪ ਸ਼ੋਕ ਮਤੇ ਲਿਆਉਂਦੀਆਂ, ਪਰ ਸਰਕਾਰਾਂ ਨੇ ਇਹ ਜ਼ਰੂਰੀ ਨਹੀਂ ਸਮਝਿਆ।

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸ਼ੋਕ ਮਤੇ ਜ਼ਰੂਰ ਪਾਸ ਕਰਨੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ 1947 ਤੋਂ ਪਹਿਲਾਂ ਜਨਮ ਲੈਣ ਵਾਲੇ ਲੋਕਾਂ ਨੂੰ ਆਪਣੀ ਜਨਮ ਭੂਮੀ ਅਤੇ ਧਾਰਮਿਕ ਅਸਥਾਨਾਂ ’ਤੇ ਜਾਣ ਲਈ ਖੁੱਲ੍ਹਦਿਲੀ ਨਾਲ ਵੀਜਿਆਂ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਸਹਿਣਾ ਪਿਆ ਅਤੇ ਇਸ ਤੋਂ ਇਲਾਵਾ ਬੰਗਾਲੀਆਂ ਨੂੰ ਵੀ ਵੱਡੀ ਮਾਰ ਝੱਲਣੀ ਪਈ।

ਅੰਗਰੇਜ਼ਾਂ ਖਿਲਾਫ ਪੰਜਾਬ ਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਜਦੋਜਹਿਦ ਕੀਤੀ, ਆਪਣੀਆਂ ਜਾਇਦਾਦਾਂ ਕੁਰਕ ਕਰਵਾਈਆਂ ਅਤੇ ਕੁਰਬਾਨੀਆਂ ਦਿੱਤੀਆਂ। ਪਰੰਤੂ ਆਜ਼ਾਦੀ ਸਮੇਂ ਇਨ੍ਹਾਂ ਦੋਹਾਂ ਸੂਬਿਆਂ ਨੂੰ ਹੀ ਤੋੜ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਲ ਕਰੀਏ ਤਾਂ ਜਿਥੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਜਾਨਾਂ ਗਵਾਉਣੀਆਂ ਪਈਆਂ, ਉਥੇ ਆਪਣੀਆਂ ਜ਼ਮੀਨਾਂ, ਜਾਇਦਾਦਾਂ, ਘਰਾਂ ਅਤੇ ਪਾਵਨ ਗੁਰਧਾਮਾਂ ਨੂੰ ਵੀ ਛੱਡਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅੰਦਰ ਇਹ ਦਰਦ ਅੱਜ ਵੀ ਜਿੰਦਾ ਹੈ ਅਤੇ ਉਹ ਜਿਥੇ ਆਪਣੀ ਜਨਮ ਭੂਮੀ ਵੇਖਣਾ ਚਾਹੁੰਦੇ ਹਨ, ਉਥੇ ਹੀ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਵੀ ਤਰਸਦੇ ਹਨ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਿਸ ਤਰ੍ਹਾਂ ਮੁਸਲਮਾਨਾਂ ਨੂੰ ਹੱਜ ਕਰਨ ਤੋਂ ਰੋਕਣਾ ਵੱਡਾ ਗੁਨਾਹ ਹੈ, ਇਸੇ ਤਰ੍ਹਾਂ ਸਿੱਖਾਂ ਨੂੰ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਵਿਚ ਰਹਿ ਗਏ ਹੋਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕਣਾ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਲਈ ਸੰਜੀਦਗੀ ਨਾਲ ਵਿਚਾਰਨ ਦਾ ਮਸਲਾ ਹੈ ਅਤੇ ਸਰਕਾਰਾਂ ਨੂੰ ਹਰ ਧਰਮ ਦੇ ਲੋਕਾਂ ਲਈ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਵੀਜੇ ਦੇਣ ਦੀ ਖੁੱਲ੍ਹਦਿਲੀ ਵਿਖਾਉਣੀ ਚਾਹੀਦੀ ਹੈ।

ਇਸੇ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਵਰਤਮਾਨ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਮਾਹੌਲ ਬੇਹੱਦ ਚਿੰਤਾਜਨਕ ਹੈ। ਨਸ਼ਿਆਂ ਦਾ ਬੋਲਬਾਲਾ ਅਤੇ ਕੁਦਰਤ ਨਾਲ ਖਿਲਵਾੜ ਜਿਹੇ ਅਣਮਨੁੱਖੀ ਵਰਤਾਰੇ ਪੰਜਾਬ ਨੂੰ ਤਬਾਹੀ ਕੰਡੇ ਲੈ ਜਾ ਰਿਹੇ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਨਸਲਾਂ ਪ੍ਰਤੀ ਜ਼ੁੰਮੇਵਾਰੀ ਸਭ ਦਾ ਫ਼ਰਜ਼ ਹੈ ਅਤੇ ਧਰਮ ਤੇ ਸਮਾਜ ਵਿਰੋਧੀ ਵਰਤਾਰੇ ਠੀਕ ਨਹੀਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਆਸ਼ੇ ਅਨੁਸਾਰ ਜੀਵਨ ਜਾਚ ਨਿਰਧਾਰਤ ਕਰਨ, ਤਾਂ ਜੋ ਇਸ ਖਿੱਤੇ ਦੀ ਖੁਸ਼ਹਾਲੀ ਕਾਇਮ ਰਹੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਮੀਤ ਸਿੰਘ ਬੂਹ, ਸ. ਪਰਮਜੀਤ ਸਿੰਘ ਖਾਲਸਾ, ਬੀਬੀ ਕਿਰਨਜੋਤ ਕੌਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂ, ਸ. ਕੁਲਦੀਪ ਸਿੰਘ ਤੇੜਾ, ਫੈਡਰੇਸ਼ਨ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਕਿਸਾਨ ਆਗੂ ਸ. ਬਲਬੀਰ ਸਿੰਘ ਰਾਜੇਵਾਲ, ਮਲੇਰਕੋਟਲਾ ਤੋਂ ਜਥੇ ਸਮੇਤ ਪੁੱਜੇ ਮੁਸਲਿਮ ਆਗੂ ਡਾ. ਨਸੀਰ, ਭਾਈ ਹਰਦੀਪ ਸਿੰਘ, ਸ. ਪਰਮਪਾਲ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸਮੇਤ ਵੱਖ-ਵੱਖ ਸਿੱਖ ਸੰਗਠਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਦੇਸ਼ ਵੰਡ ਦੌਰਾਨ ਪਾਕਿਸਤਾਨ ’ਚ ਰਹਿ ਗਏ ਬਹੁਤ ਸਾਰੇ ਗੁਰਧਾਮ ਅਣਗੌਲੇ ਜਾ ਰਹੇ ਹਨ- ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅਰਦਾਸ ਸਮਾਗਮ ਮੌਕੇ ਪੁੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਏ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਭਾਰਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਪਰ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਨੂੰ ਆਪਣਾ ਦਰਦ ਨਹੀਂ ਭੁੱਲਦਾ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਦੌਰਾਨ ਪੰਜਾਬ ਦੇ ਸੱਭਿਆਚਾਰ ’ਤੇ ਵੱਡੀ ਸੱਟ ਮਾਰੀ ਗਈ ਅਤੇ ਗੁਰੂ ਸਾਹਿਬਾਨ ਦੇ ਨਾਂ ’ਤੇ ਵੱਸਦੇ ਪੰਜਾਬ ਦੇ ਦੋ ਟੁੱਕੜੇ ਕਰ ਦਿੱਤੇ ਗਏ। ਬਹੁਤ ਸਾਰੇ ਸਿੱਖ ਗੁਰਧਾਮ ਪਾਕਿਸਤਾਨ ਵਾਲੇ ਪਾਸੇ ਰਹਿ ਗਏ, ਜਿਨ੍ਹਾਂ ਵਿੱਚੋਂ ਕੁਝ ਅਸਥਾਨਾਂ ਦੀ ਸੰਭਾਲ ਠੀਕ ਢੰਗ ਨਾਲ ਹੋ ਰਹੀ ਹੈ, ਜਦਕਿ ਬਾਕੀ ਅਣਗੌਲੇ ਜਾ ਰਹੇ ਹਨ।

ਇਸ ਸਬੰਧੀ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਯਾਦ ਕਰਨਾ ਅਤੇ ਸ਼ਰਧਾਂਜਲੀ ਭੇਟ ਕਰਨੀ ਬਹੁਤ ਵਧੀਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਅੰਦਰ ਵੀ ਦੇਸ਼ ਵੰਡ ਦੇ ਪੀੜਤਾਂ ਨੂੰ ਯਾਦ ਕਰਦਿਆਂ ਅਰਦਾਸ ਸਮਾਗਮ ਕੀਤੇ ਗਏ ਹਨ।

ਇਸ ਮੌਕੇ ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਲੱਖਾਂ ਲੋਕਾਂ ਦੀ ਯਾਦ ਵਿਚ ਹਰ ਸਾਲ ਅਰਦਾਸ ਸਮਾਗਮ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ, ਅੰਮ੍ਰਿਤਸਰ ਅਤੇ ਦਿੱਲੀ ਵਿੱਚ ਹੋਣਗੇ ਰੋਸ ਮਾਰਚ

ਯੈੱਸ ਪੰਜਾਬ ਅੰਮ੍ਰਿਤਸਰ, 30 ਸਤੰਬਰ, 2022 - ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ...

ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੇ ਬਣੇਗਾ ਆਧੁਨਿਕ ਫੁੱਟ ਉਵਰ ਬ੍ਰਿਜ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 30 ਸਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ...

ਦਿੱਲੀ ਕਮੇਟੀ ਦੇ ਕਾਲਕਾ ਅਤੇ ਕਾਹਲੋਂ ਨੇ ਸੁਖ਼ਦੇਵ ਸਿੰਘ ਢੀਂਡਸਾ ਨਾਲ ਕੀਤੀ ਦਿੱਲੀ ਅਤੇ ਪੰਜਾਬ ਦੇ ਮਸਲਿਆਂ ’ਤੇ ਚਰਚਾ

ਯੈੱਸ ਪੰਜਾਬ ਨਵੀਂ ਦਿੱਲੀ , ਸਤੰਬਰ 29. 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ...

ਕੇਂਦਰ ਸਰਕਾਰ ਹਰਿਆਣਾ ਕਮੇਟੀ ਬਾਰੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ‘ਰੀਵਿਊ ਪਟੀਸ਼ਨ’ ਦਾਇਰ ਕਰੇ: ਐਡਵੋਕੇਟ ਧਾਮੀ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 29 ਸਤੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ...

ਮੀਡੀਆ ਐਕਲੀਲੈਂਸ ਅਵਾਰਡ-2022 ਨਾਲ ਨਵਾਜੇ ਪਹਿਲੇ ਸੀਨੀਅਰ ਸਿੱਖ ਪੱਤਰਕਾਰ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਯੈੱਸ ਪੰਜਾਬ ਨਵੀਂ ਦਿੱਲੀ, 29 ਸਿਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ...

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

41,010FansLike
51,962FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!