Thursday, January 20, 2022

ਵਾਹਿਗੁਰੂ

spot_img








ਭਾਰਤ ਸਰਕਾਰ ਸਿੱਖ ਮਸਲਿਆਂ ਦਾ ਤਰਜੀਹੀ ਤੌਰ ’ਤੇ ਸਰਲੀਕਰਨ ਕਰੇ: ਐਡਵੋਕੇਟ ਧਾਮੀ – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਰਲ ਹਾਊਸ ਦੇ ਅਹਿਮ ਮਤਿਆਂ ਬਾਰੇ ਦਿੱਤੀ ਜਾਣਕਾਰੀ

ਯੈੱਸ ਪੰਜਾਬ
ਅੰਮ੍ਰਿਤਸਰ, 29 ਨਵੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤੇ ਗਏ ਸਿੱਖ ਮਸਲਿਆਂ ਨਾਲ ਸਬੰਧਤ ਅਹਿਮ ਮਤਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੌਮ ਦੇ ਕਈ ਮਸਲਿਆਂ ਦਾ ਭਾਰਤ ਸਰਕਾਰ ਪਾਸੋਂ ਸਰਲੀਕਰਨ ਮੰਗਿਆ ਗਿਆ ਹੈ ਅਤੇ ਕਈ ਮਸਲੇ ਰਾਜ ਸਰਕਾਰ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ ਦੇ ਇਕ ਮਤੇ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਸਬੰਧੀ ਦੋਹਾਂ ਸਰਕਾਰਾਂ ਦਾ ਧੰਨਵਾਦ ਕੀਤਾ ਗਿਆ ਹੈ। ਇਸ ਮਤੇ ਵਿਚ ਇਹ ਮੰਗ ਵੀ ਕੀਤੀ ਗਈ ਹੈ ਕਿ ਲਾਂਘੇ ਰਾਹੀਂ ਗੁਰ-ਅਸਥਾਨ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਪ੍ਰਕਿਰਿਆ ਵੀ ਸੁਖਾਲੀ ਕੀਤੀ ਜਾਵੇ।

ਇਸੇ ਤਰ੍ਹਾਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਗਤ ਕਰਦੇ ਇਕ ਮਤੇ ਵਿਚ ਕਿਸਾਨਾਂ ਨੂੰ ਦੁਨੀਆਂ ਦਾ ਅੰਨਦਾਤਾ ਆਖਦਿਆਂ ਕਿਸਾਨਾਂ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਤੁਰੰਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ।

ਨ੍ਹਾਂ ਦੱਸਿਆ ਕਿ ਇਕ ਮਤੇ ਰਾਹੀਂ ਸਿੱਖ ਸੰਸਥਾਵਾਂ ਵਿਚ ਸਰਕਾਰੀ ਦਖ਼ਲ ਦੀ ਕਰੜੀ ਆਲੋਚਨਾ ਕੀਤੀ ਗਈ ਹੈ। ਇਸ ਮਤੇ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਿਚ ਸਰਕਾਰੀ ਦਖਲ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਸਿੱਖ ਸੰਸਥਾਵਾਂ ਵਿਚ ਸਰਕਾਰੀ ਦਖ਼ਲ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀਆਂ ਜਨਰਲ ਚੋਣਾਂ ਉਪਰੰਤ ਵੀ ਅਹੁਦੇਦਾਰਾਂ ਦੀ ਚੋਣ ਨਹੀਂ ਹੋਣ ਦਿੱਤੀ ਜਾ ਰਹੀ, ਜੋ ਸਿੱਖ ਸੰਸਥਾ ਵਿਚ ਸਿੱਧਾ ਸਰਕਾਰੀ ਦਖ਼ਲ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਕ ਮਤੇ ਰਾਹੀਂ ਕਾਂਗਰਸ ਜਮਾਤ ਨੂੰ ਸਿੱਖ ਮਾਨਸਿਕਤਾ ਨੂੰ ਬਾਰ-ਬਾਰ ਪੀੜ ਦੇਣ ਵਾਲੀ ਜਮਾਤ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਜੂਨ 1984 ਅਤੇ ਫਿਰ ਨਵੰਬਰ 1984 ਵਿਚ ਸਿੱਖਾਂ ਦਾ ਕਤਲੇਆਮ ਕਰਕੇ ਮਾਨਵ ਵਿਰੋਧੀ ਪ੍ਰਗਟਾਵਾ ਕੀਤਾ।

ਦੁੱਖ ਦੀ ਗੱਲ ਹੈ ਕਿ ਕਤਲੇਆਮ ਵਿਚ ਸ਼ਾਮਲ ਲੋਕਾਂ ਨੂੰ ਕਾਂਗਰਸ ਜਮਾਤ ਨਵਾਜ ਰਹੀ ਹੈ। ਹਾਲ ਹੀ ਵਿਚ ਜਗਦੀਸ਼ ਟਾਈਟਲਰ ਨੂੰ ਵੱਡਾ ਅਹੁੱਦਾ ਦਿੱਤਾ ਗਿਆ ਹੈ, ਜਿਸ ਨਾਲ ਸਿੱਖ ਭਾਵਨਾਵਾਂ ਦੁਖੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਤੇ ਵਿਚ ਟਾਈਟਲਰ ਨੂੰ ਪਾਰਟੀ ਦੇ ਵਿਸ਼ੇਸ਼ ਇਨਵਾਈਟੀ ਤੋਂ ਤੁਰੰਤ ਹਟਾ ਕੇ ਕਾਂਗਰਸ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਚੇਤਾਵਨੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਇਕ ਹੋਰ ਮਤੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਵਾਪਰਦੀਆਂ ਘਟਨਾਵਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਰੋਕਥਾਮ ਲਈ ਸਖ਼ਤ ਕਾਨੂੰਨ ਬਨਾਉਣ ਦੀ ਮੰਗ ਕੀਤੀ ਗਈ ਹੈ। ਇਸ ਮਤੇ ਰਾਹੀਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ।

ਦੇਸ਼ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਇਕ ਮਤੇ ਰਾਹੀਂ ਗਹਿਰੀ ਚਿੰਤਾ ਪ੍ਰਗਟਾਉਂਦਿਆਂ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਉਹ ਅਜਿਹੀਆਂ ਘਟਨਾਵਾਂ ਰੋਕਣ ਲਈ ਕਦਮ ਉਠਾਏ। ਦੇਸ਼ ਅੰਦਰ ਵੱਖ-ਵੱਖ ਸਰਕਾਰਾਂ ਨੂੰ ਇਸ ਸਬੰਧ ਵਿਚ ਹੁਕਮ ਜਾਰੀ ਕੀਤੇ ਜਾਣ ਅਤੇ ਵਿਦੇਸ਼ਾਂ ਵਿਚ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਕੂਟਨੀਤਕ ਪੱਧਰ ’ਤੇ ਪਹੁੰਚ ਕਰੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਜਨਰਲ ਇਜਲਾਸ ਦੇ ਇਕ ਮਤੇ ਰਾਹੀਂ ਕੇਂਦਰੀ ਬੋਰਡ ਸੀਬੀਐਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ’ਚੋਂ ਬਾਹਰ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਸੀਬੀਐਸਈ ਦੇ ਇਸ ਕਦਮ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਘੋਰ ਬੇਇਨਸਾਫ਼ੀ ਹੈ ਅਤੇ ਇਹ ਸੰਘੀ ਸੰਵਿਧਾਨ ਦੀ ਮੂਲ ਭਾਵਨਾ ਦੇ ਬਰਖ਼ਿਲਾਫ਼ ਵੀ ਹੈ। ਇਸ ਲਈ ਭਾਰਤ ਸਰਕਾਰ ਸੀਬੀਐਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿਚ ਮੁੜ ਸ਼ਾਮਲ ਕਰਵਾਉਣ ਲਈ ਤੁਰੰਤ ਕਾਰਵਾਈ ਕਰੇ।

ਐਡਵੋਕੇਟ ਧਾਮੀ ਅਨੁਸਾਰ ਬੇਰੁਜ਼ਗਾਰੀ ਕਾਰਨ ਨੌਜੁਆਨੀ ਦੇ ਵਿਦੇਸ਼ਾਂ ਵਿਚ ਵੱਸਣ ਦੇ ਰੁਝਾਨ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਕ ਮਤੇ ਰਾਹੀਂ ਸਰਕਾਰਾਂ ਤੋਂ ਮੰਗ ਕੀਤੀ ਗਈ ਕਿ ਨੌਜੁਆਨਾਂ ਲਈ ਰੁਜ਼ਗਾਰਮੁਖੀ ਨੀਤੀਆਂ ਘੜੀਆਂ ਜਾਣ, ਤਾਂ ਜੋ ਨੌਜੁਆਨ ਆਪਣੇ ਦੇਸ਼ ਅੰਦਰ ਰਹਿਣ ਵਿਚ ਮਾਣ ਮਹਿਸੂਸ ਕਰਨ।

ਉਨ੍ਹਾਂ ਦੱਸਿਆ ਕਿ ਸ਼ੋਸ਼ਲ ਮੀਡੀਆ ’ਤੇ ਸਿੱਖ ਗੁਰੂ ਸਾਹਿਬਾਨ, ਸਿੱਖ ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਸਿਧਾਂਤਾਂ ਵਿਰੁੱਧ ਪਾਈ ਜਾਂਦੀ ਸਮੱਗਰੀ ਦਾ ਰੁਝਾਨ ਮੰਦਭਾਗਾ ਹੈ, ਸਰਕਾਰ ਇਸ ਨੂੰ ਰੋਕਣ ਲਈ ਸਖ਼ਤ ਕਦਮ ਉਠਾਏ। ਇਸ ਦੇ ਨਾਲ ਹੀ ਸੱਭਿਆਚਾਰ ਦੇ ਨਾਂ ’ਤੇ ਫਿਲਮਾਂ ਤੇ ਗੀਤਾਂ ਆਦਿ ਵਿਚ ਪਰੋਸੀ ਜਾਂਦੀ ਅਸ਼ਲੀਲਤਾ ਦੀ ਨਿਖੇਧੀ ਦਾ ਮਤਾ ਵੀ ਲਿਆਂਦਾ ਗਿਆ ਹੈ।

ਇਸੇ ਦੌਰਾਨ ਨਵੇਂ ਚੁਣੇ ਗਏ ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮੰਦਭਾਸ਼ਾ ਬੋਲਦਿਆਂ ਗੱਦਾਰ ਕਹਿਣਾ ਬੇਹੱਦ ਨਿੰਦਣਯੋਗ ਹੈ ਅਤੇ ਇਸ ਸਬੰਧ ਵਿਚ ਮਤਾ ਪਾਸ ਕਰਕੇ ਨਿੰਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਗੱਦਾਰ ਤਾਂ ਕਾਂਗਰਸ ਜਮਾਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥਕ ਲੜਾਈ ਲੜੀ ਹੈ। ਇਸ ’ਤੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨੂੰ ਸ਼ਾਮਲ ਕੀਤਾ ਜਾਂਦਾ ਹੈ।

ਇਸੇ ਦੌਰਾਨ ਬੀਤੇ ਸਮੇਂ ਵਿਚ ਵਿਛੜੀਆਂ ਕੁਝ ਸ਼ਖ਼ਸੀਅਤਾਂ ਸਬੰਧੀ ਸ਼ੋਕ ਮਤੇ ਪੜ੍ਹੇ ਗਏ। ਇਨ੍ਹਾਂ ਵਿਛੜੀਆਂ ਸ਼ਖ਼ਸੀਅਤਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਵਾਰ ਸਿੰਘ ਛੀਨੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ ਸਮੇਤ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨ ਸ਼ਾਮਲ ਹਨ। ਸ਼ੋਕ ਮਤਿਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੇ ਕਹਿਣ ’ਤੇ ਸਿੱਖ ਸਕਾਲਰ ਡਾ. ਜੋਧ ਸਿੰਘ ਅਤੇ ਸ. ਜਰਨੈਲ ਸਿੰਘ ਦਿੱਲੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ। ਇਨ੍ਹਾਂ ਵਿਛੜੀਆਂ ਰੂਹਾਂ ਨਮਿਤ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਵੀ ਕੀਤੇ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼