ਯੈੱਸ ਪੰਜਾਬ
ਚੰਡੀਗੜ੍ਹ, 21 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕੀਤਾ ਹੈ ਕਿ ਉਹ ਸਨਿਚਰਵਾਰ ਨੂੰ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸ਼ਮੂਲੀਅਤ ਵਾਲੇ ਇਕ ਬਹੁ-ਕਰੋੜੀ ਘੁਟਾਲੇ ਦਾ ਪਰਦਾਫ਼ਾਸ਼ ਕਰਨਗੇ।
ਟਵਿੱਟਰ ’ਤੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ: ਮਜੀਠੀਆ ਨੇ ਕਿਹਾ ਹੈ ਕਿ ਉਹ ਦੁਪਹਿਰ 12 ਵਜੇ ਇਸ ਘੁਟਾਲੇ ਦਾ ਖ਼ੁਲਾਸਾ ਕਰਨਗੇ।
ਜ਼ਿਕਰਯੋਗ ਹੈ ਕਿ ਸ: ਮਜੀਠੀਆ ਚੰਨੀ ਸਰਕਾਰ ਵੱਲੋਂ ਉਨ੍ਹਾਂ ਖਿਲਾਫ਼ ਨਵਜੋਤ ਸਿੰਘ ਸਿੱਧੂ ਦੇ ਪ੍ਰਭਾਵ ਹੇਠ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਗੁੱਸੇ ਵਿੱਚ ਹਨ ਅਤੇ ਲੋਕਾਂ ਦੀਆਂ ਨਜ਼ਰਾਂ ਉਨ੍ਹਾਂ ਦੇ ਕਲ੍ਹ ਵਾਲੇ ਖ਼ੁਲਾਸੇ ਵੱਲ ਰਹਿਣਗੀਆਂ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -