Tuesday, January 25, 2022

ਵਾਹਿਗੁਰੂ

spot_img








ਮਹੀਨਾ ਪਹਿਲਾਂ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਪਰਮਿੰਦਰ ਬਰਾੜ ਨੇ ਹੁਣ ਭਾਜਪਾ ਦਾ ਪੱਲਾ ਫ਼ੜਿਆ

ਯੈੱਸ ਪੰਜਾਬ
ਨਵੀਂ ਦਿੱਲੀ, 1 ਦਸੰਬਰ, 2021:
ਮਹੀਨਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਨੌਜਵਾਨ ਆਗੂ ਪਰਮਿੰਦਰ ਸਿੰਘ ਬਰਾੜ ਨੇ ਬੁੱਧਵਾਰ ਨੂੰ ਤੀਜੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਹ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।

28 ਅਕਤੂਬਰ ਤਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਸ:ਪਰਮਿੰਦਰ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਨੇੜੇ ਮੰਨੇ ਜਾਂਦੇ ਸਨ।

ਪਾਰਟੀ ਵਿੱਚ ਉਨ੍ਹਾਂ ਦੀ ਕੀ ਥਾਂ ਸੀ, ਇਸ ਗੱਲ ਦਾ ਅੰਦਾਜ਼ਾ ਇੱਥੋਂ ਹੀ ਲਾਇਆ ਜਾ ਸਕਦਾ ਹੈ ਕਿ ਉਹ ਪਾਰਟੀ ਦੇ ਆਈ.ਟੀ.ਸੈੱਲ ਦੇ ਮੁਖ਼ੀ ਹੋਣ ਦੇ ਨਾਲ ਨਾਲ ਪਾਰਟੀ ਦੀ ਵਿਦਿਆਰਥੀ ਜੱਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਦੇ ਸੰਸਥਾਪਕ ਵੀ ਰਹੇ। ਇੱਥੇ ਹੀ ਬੱਸ ਨਹੀਂ ਉਹ ਸ:ਸੁਖ਼ਬੀਰ ਸਿੰਘ ਬਾਦਲ ਦੇ ਉਪ-ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਦੇ ਉ.ਐਸ.ਡੀ.ਦੇ ਅਹੁਦੇ ’ਤੇ ਤਾਇਨਾਤ ਰਹੇ ਸਨ।

28 ਅਕਤੂਬਰ ਨੂੰ ਅਚਾਨਕ ਇਕ ਨਿਰਣਾ ਲੈਂਦਿਆਂ ਸ: ਪਰਮਿੰਦਰ ਸਿੰਘ ਬਰਾੜ ਨੇ ਦਿੱਲੀ ਵਿਖ਼ੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਕੇ.ਸੀ.ਵੇਨੂੰਗੋਪਾਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਇਕ ਮਹੀਨਾ 2 ਦਿਨਾਂ ਬਾਅਦ ਹੀ ਬੁੱਧਵਾਰ, 1 ਦਸੰਬਰ ਨੂੰ ਸ: ਪਰਮਿੰਦਰ ਬਰਾੜ ਨੇ ਦਿੱਲੀ ਵਿਖ਼ੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਸੋਸ਼ਲ ਮੀਡੀਆ ’ਤੇ ਸ: ਬਰਾੜ ਦੇ ਤਾਜ਼ਾ ਫ਼ੈਸਲੇ ’ਤੇ ਰਲਵਾਂ ਮਿਲਵਾਂ ਪ੍ਰਤੀਕਰਮ ਵੇਖ਼ਣ ਨੂੰ ਮਿਲ ਰਿਹਾ ਹੈ। ਹਾਲਾਂਕਿ ਕੁਝ ਲੋਕ ਵਧਾਈਆਂ ਵੀ ਦੇ ਰਹੇ ਹਨ ਪਰ ਕਈ ਲੋਕ ਉਨ੍ਹਾਂ ਦੇ ਲਗਾਤਾਰ ਪਾਰਟੀਆਂ ਬਦਲਣ ਦੇ ਰੁਝਾਨ ਦੀ ਤਿੱਖੀ ਅਲੋਚਨਾ ਕਰਦੇ ਨਜ਼ਰ ਆ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੌਂਪਿਆ ਗ੍ਰੀਨ ਮਨੋਰਥ ਪੱਤਰ

ਕਪੂਰਥਲਾ, 22 ਜਨਵਰੀ, 2022 (ਕੌੜਾ) ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਏਜੰਡੇ ’ਤੇ ਵਾਤਾਵਰਣ ਦਾ ਮੁੱਦੇ ਪ੍ਰਮੁੱਖਤਾ ਨਾਲ ਲਿਆਉਣ ਦੇ ਇਰਾਦੇ ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ...

ਐਚਡੀਐਫਸੀ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿਚ ਕੰਪਿਊਟਰ ਲੈਬ...

ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਵਿੱਚ ਹੋਈਆਂ ਅਹਿਮ ਨਿਯੁਕਤੀਆਂ; ਪਰਮਜੀਤ ਕੌਰ ਗੁਲਸ਼ਨ ਨੇ ਵੰਡੇ ਨਿਯੁਕਤੀ ਪੱਤਰ

ਯੈੱਸ ਪੰਜਾਬ ਚੰਡੀਗੜ੍ਹ, 22 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਇਸਤਰੀ ਵਿੰਗ ਦੀ...

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖ਼ੇ ਸਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ, ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,510FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼