Thursday, January 20, 2022

ਵਾਹਿਗੁਰੂ

spot_img








ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖ਼ੜ ਖ਼ੇਡਾਂ 24 ਤੋਂ 26 ਜਨਵਰੀ 2022 ਨੂੰ – ਕਰਨ ਔਜਲਾ ਤੇ ਕਨਵਰ ਗਰੇਵਾਲ ਦਾ ਲੱਗੇਗਾ ਅਖ਼ਾੜਾ

ਯੈੱਸ ਪੰਜਾਬ
ਲੁਧਿਆਣਾ, 29 ਨਵੰਬਰ, 2021 –
ਕੋਕਾ ਕੋਲਾ, ਏਵਨ ਸਾਈਕਲ ਅਤੇ 5ਜਾਬ ਫਾਊਂਡੇਸ਼ਨ, ਡ੍ਰੀਮ ਇਲੈਵਨ ਮੁੰਬਈ ਵੱਲੋਂ ਸਪਾਂਸਰ ਮਾਲਵੇ ਦੀਆਂ ਬਹੁ ਚਰਚਿਤ 35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 24-25-26 ਜਨਵਰੀ 2022 ਨੂੰ 6 ਕਰੋੜ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਸਪੋਰਟਸ ਕੰਪਲੈਕਸ ਜਰਖੜ ਵਿਖੇ ਹੋਣਗੀਆਂ ।

ਜਰਖੜ ਖੇਡਾਂ ਸਬੰਧੀ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਦੀ ਜ਼ਰੂਰੀ ਮੀਟਿੰਗ ਇੰਡੀਅਨ ਗਾਰਡੀਅਨ ਸੈੰਟਰ ਲੁਧਿਆਣਾ ਵਿਖੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇੰਗਲੈਂਡ ਤੋਂ ਹੰਸਲੋ ਦੇ ਸਾਬਕਾ ਮੇਅਰ ਪ੍ਰੀਤਮ ਸਿੰਘ ਗਰੇਵਾਲ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਜਗਦੀਪ ਸਿੰਘ ਘੁੰਮਣ ਮੁੰਬਈ ,ਪ੍ਰਿੰਸੀਪਲ ਬਲਵੰਤ ਸਿੰਘ ਚਕਰ , ਇੰਸਪੈਕਟਰ ਬਲਵੀਰ ਸਿੰਘ ,ਨਿਰਮਲ ਸਿੰਘ ਨਿੰਮਾ ਡੇਹਲੋਂ , ਸਾਹਿਬਜੀਤ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ ,ਗੁਰਸਤਿੰਦਰ ਸਿੰਘ ਪਰਗਟ, ਤਰਨ ਜੋਧਾਂ ,ਰਾਣਾ ਜੋਧਾਂ ਸੰਦੀਪ ਸਿੰਘ ਪੰਧੇਰ, ਸ਼ਿੰਗਾਰਾ ਸਿੰਘ ਜਰਖੜ ਆਦਿ ਪ੍ਰਮੁੱਖ ਮੈਂਬਰਾਂ ਨੇ ਹਿੱਸਾ ਲਿਆ ।

ਮੀਟਿੰਗ ਦੀ ਕਾਰਵਾਈ ਬਾਰੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਤੇ ਪ੍ਰੀਤਮ ਸਿੰਘ ਗਰੇਵਾਲ ਨੇ ਦੱਸਿਆ ਇਸ ਵਾਰ ਕਬੱਡੀ ਦੇ 2 ਵੱਡੇ ਕੱਪ ਅਤੇ ਹਾਕੀ ਦਾ ਵੱਡੇ ਪੱਧਰ ਤੇ ਮਹਾਕੁੰਭ ਕਰਵਾਇਆ ਜਾਵੇਗਾ । ਸਾਰੀਆਂ ਹੀ ਖੇਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਸਟਾਰ ਖਿਡਾਰੀਆਂ ਦੀ ਭਰਮਾਰ ਹੋਵੇਗੀ ।

ਆਲ ਓਪਨ ਕਬੱਡੀ ਕੱਪ ਨਾਇਬ ਸਿੰਘ ਗਰੇਵਾਲ ਜੋਧਾਂ ਦੀ ਯਾਦ ਵਿੱਚ ਹੋਵੇਗਾ , ਜਦ ਕਿ ਕੈਨੇਡਾ ਕਬੱਡੀ ਕੱਪ ਵੀ ਇਸ ਵਾਰ ਜਰਖੜ ਸਟੇਡੀਅਮ ਦਾ ਹੀ ਸ਼ਿੰਗਾਰ ਬਣੇਗਾ । ਇਸ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦਾ ਹਾਕੀ ਕੱਪ ਮਹਿੰਦਰਪ੍ਰਤਾਪ ਸਿੰਘ ਗਰੇਵਾਲ ਦੀ ਯਾਦ ਵਿੱਚ ਕਰਵਾਇਆ ਜਾਵੇਗਾ। ਹਾਕੀ ਵਿੱਚ ਅੰਡਰ 12 ਸਾਲ ਮੁੰਡੇ ਜਗਤਾਰ ਜਰਖੜ ਯਾਦਗਾਰੀ ਕੱਪ , ਹਾਕੀ ਲੜਕੀਆਂ ਅਤੇ ਮਰਦਾਂ ਦੇ ਸੀਨੀਅਰ ਵਰਗ ਦੇ ਮੁਕਾਬਲੇ ਹੋਣਗੇ ।

ਇਸ ਤੋਂ ਇਲਾਵਾ ਵਾਲੀਬਾਲ ਸ਼ੂਟਿੰਗ ਕੱਪ ਅਮਰਜੀਤ ਗਰੇਵਾਲ ਅਤੇ ਬਾਬਾ ਸੁਰਜਨ ਸਿੰਘ ਸਰੀਹ ਦੀ ਯਾਦ ਨੂੰ ਸਮਰਪਿਤ ਹੋਵੇਗਾ । ਗੱਦੇ ਵਾਲੀਆਂ ਕੁਸ਼ਤੀਆਂ ਦੇ ਮੁਕਾਬਲੇ ਬਚਨ ਸਿੰਘ ਮੰਡੌਰ ਦੀ ਯਾਦ ਵਿੱਚ ਕਰਵਾਏ ਜਾਣਗੇ । ਇਸ ਵਾਰ ਜਰਖੜ ਖੇਡਾਂ ਵਿੱਚ ਪਹਿਲੀ ਵਾਰ ਮੁੱਕੇਬਾਜ਼ੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ । ਜਿਨ੍ਹਾਂ ਨੂੰ 5 ਜਾਬ ਫਾਊਂਡੇਸ਼ਨ ਅਤੇ ਚਕਰ ਬਾਕਸਿੰਗ ਅਕੈਡਮੀ ਵੱਲੋਂ ਸਪਾਂਸਰ ਕੀਤਾ ਜਾਵੇਗਾ ।

ਹਾਕੀ ਮੁਕਾਬਲੇ ਮਹਿੰਦਰਪ੍ਰਤਾਪ ਗਰੇਵਾਲ ਟਰੱਸਟ ਵੱਲੋਂ ਸਪਾਂਸਰ ਹੋਣਗੇ ਜਦਕਿ ਨਾਇਬ ਸਿੰਘ ਗਰੇਵਾਲ ਜੋਧਾਂ ਕਬੱਡੀ ਕੱਪ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ ਮੋਹਣਾਂ ਜੋਧਾਂ, ਕਬੱਡੀ ਸਟਾਰ ਪਾਲਾ ਜਲਾਲਪੁਰ , ਇਕਬਾਲ ਸਿੰਘ ਮਨੀਲਾ ਕੁਲਜੀਤ ਸਿੰਘ ਮਨੀਲਾ ਹਾਕਮ ਸਿੰਘ ਮਨੀਲਾ, ਨਿੱਕਾ ਲਾਲੀ ਸਿਧਵਾਂ ਮਨੀਲਾ ਅਤੇ ਹੋਰਾਂ ਦੀ ਪੂਰੀ ਟੀਮ ਵੱਲੋਂ ਸਪੋਂਸਰ ਹੋਵੇਗਾ। ਕੈਨੇਡਾ ਕਬੱਡੀ ਕੱਪ ਰਮਨਦੀਪ ਸਿੰਘ ਝੱਜ ਇੰਦਰਜੀਤ ਸਿੰਘ ਰੂਮੀ ,ਰਜਿੰਦਰ ਸਿੰਘ ਹਿੱਸੋਵਾਲ ,ਸੁਖਵਿੰਦਰ ਸਿੰਘ ਬੰਬ ,ਟੀਨੂੰ ਦਿਓਲ ਅਤੇ ਕੈਨੇਡਾ ਕਬੱਡੀ ਕੱਪ ਦੀ ਪੂਰੀ ਪ੍ਰਬੰਧਕੀ ਟੀਮ ਵੱਲੋਂ ਸਪਾਂਸਰ ਹੋਵੇਗਾ ।

ਜੇਤੂ ਖਿਡਾਰੀਆਂ ਲਈ 8 ਦੇ ਕਰੀਬ ਮੋਟਰਸਾਈਕਲ, 100 ਸਾਈਕਲ ਅਤੇ ਦਸ ਲੱਖ ਦੇ ਇਨਾਮ ਹੋਣਗੇ ਇਸ ਵਰ੍ਹੇ ਦੀਆਂ ਖੇਡਾਂ ਕਬੱਡੀ ਸਟਾਰ ਮਾਣਕ ਜੋਧਾ, ਹਾਕੀ ਖਿਡਾਰੀ ਗੁਰਵਿੰਦਰ ਸਿੰਘ ਵੜੈਚ ,ਉੱਘੇ ਕੁਮੈਂਟੇਟਰ ਡਾ ਦਰਸ਼ਨ ਬੜੀ ਅਤੇ ਹਰਬੰਸ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਹੋਣਗੀਆਂ । ਇਸ ਵਾਰ ਅਖਾੜਾ ਲਾਉਣ ਦੀ ਵਾਰੀ ਉੱਘੇ ਗਾਇਕ ਕਰਨ ਔਜਲਾ ਅਤੇ ਕੰਵਰ ਗਰੇਵਾਲ ਦੀ ਰਹੇਗੀ । ਫਾਈਨਲ ਸਮਾਰੋਹ ਤੇ ਇਲਾਕੇ ਦੀਆਂ ਉੱਘੀਆਂ 6 ਸ਼ਖ਼ਸੀਅਤਾਂ ਦਾ ਸਨਮਾਨ ਹੋਵੇਗਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼