Wednesday, May 29, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਫਰਵਰੀ, 2023:
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਇੱਥੇ ਵਿੱਤ ਯੋਜਨਾ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਬਜਟ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਵਾਰ-ਵਾਰ ਸਰਕਾਰ ਤੱਕ ਪਹੁੰਚ ਕਰਨ ਦੀ ਲੋੜ ਨਾ ਪਵੇ। ਉਨ੍ਹਾਂ ਨੇ ਇਨ੍ਹਾਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਵੀ ਕਿਹਾ ਕਿ ਉਹ ਆਪਣਾ ਬਜ਼ਟ ਤੈਅ ਕਰਨ ਮੌਕੇ ਇਹ ਧਿਆਨ ਵਿੱਚ ਰੱਖਣ ਕਿ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਨਾਲ ਇਨਸਾਫ਼ ਹੋਵੇ।

ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਯੂਨੀਵਰਸਿਟੀਆਂ ਖੁਦਮੁਖਤਿਆਰ ਸੰਸਥਾਵਾਂ ਹਨ, ਪਰ ਕੁਝ ਸਰਕਾਰੀ ਯੂਨੀਵਰਸਿਟੀਆਂ ਪਿਛਲੇ ਸਮੇਂ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ, ਇਸ ਲਈ ਯੂਨੀਵਰਸਿਟੀਆਂ ਨੂੰ ਸੂਬੇ ਦੇ ਨੌਜਵਾਨਾਂ ਲਈ ਮਿਆਰੀ ਅਤੇ ਕਿਫਾਇਤੀ ਸਿੱਖਿਆ ਯਕੀਨੀ ਬਣਾਉਣ ਲਈ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਬਜਟ ਸਬੰਧੀ ਫੈਸਲੇ ਲੈਣੇ ਚਾਹੀਦੇ ਹਨ।

ਉਨ੍ਹਾਂ ਨੇ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ‘ਤੇ ਵਾਧੂ ਬੋਝ ਪਾਏ ਬਿਨਾਂ ਆਪਣੇ ਸਰੋਤਾਂ ਤੋਂ ਆਮਦਨ ਕਮਾਉਣ ਦੇ ਨਵੀਨਤਮ ਤਰੀਕਿਆਂ ‘ਤੇ ਧਿਆਨ ਦੇਣ ਦੇ ਨਾਲ-ਨਾਲ ਬੇਲੋੜੇ ਖਰਚਿਆਂ ਦੀ ਪ੍ਰਥਾ ਨੂੰ ਤਿਆਗਣ ਲਈ ਵੀ ਕਿਹਾ।

ਯੂਨੀਵਰਸਿਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਦੀ ਉਚੇਰੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਝਾਵਾਂ ਦੀ ਸਮੀਖਿਆ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕਰੇਗੀ।

ਇਸ ਦੌਰਾਨ ਉਨ੍ਹਾਂ ਸੂਬੇ ਦੀ ਹਰੇਕ ਸਰਕਾਰੀ ਯੂਨੀਵਰਸਿਟੀ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...