Friday, January 27, 2023

ਵਾਹਿਗੁਰੂ

spot_img


ਮੀਤ ਹੇਅਰ ਨੇ ਪੀ.ਐਸ.ਸੀ.ਐਸ.ਟੀ. ਦੇ ਡੇਟਾ ਪੋਰਟਲ ਲਾਂਚ ਦੀ ਕੀਤੀ ਸ਼ਲਾਘਾ

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2023:
ਪੰਜਾਬ ਦੇ ਸਾਇੰਸ ਅਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਸਾਇੰਸ, ਤਕਨਾਲੋਜੀ ਇਨੋਵੇਸ਼ਨ (ਐਸ.ਟੀ.ਆਈ.) ਡਾਟਾ ਪੋਰਟਲ ਲਾਂਚ ਕਰਨ ਲਈ ਪੰਜਾਬ ਸਟੇਟ ਸਾਇੰਸ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ.) ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਡਾਟਾ ਪੋਰਟਲ ਪੀ.ਐਸ.ਸੀ.ਐਸ.ਟੀ. ਵੱਲੋਂ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਵਿਕਸਤ ਕੀਤਾ ਗਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੋਜ ਨੂੰ ਹੁਲਾਰਾ ਦੇਣ ਲਈ ਵਿਗਿਆਨ ਅਤੇ ਤਕਨਾਲੋਜੀ ਦੇ ਮੁੱਖ ਖੇਤਰ ਵਿੱਚ ਨਵੀਨਤਮ ਤਕਨੀਕੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਇੱਕੋ ਪਲੇਟਫਾਰਮ ‘ਤੇ ਸੂਬੇ ਦੇ ਐਸ.ਟੀ.ਆਈ. ਈਕੋਸਿਸਟਮ ਸਬੰਧੀ ਸਮੁੱਚੀ ਜਾਣਕਾਰੀ ਪ੍ਰਦਾਨ ਕਰਦਾ ਹੈ।

ਇਹ ਪੋਰਟਲ ਸੂਬੇ ਵਿੱਚ ਬੁਨਿਆਦੀ ਢਾਂਚੇ, ਸਹੂਲਤਾਂ, ਸਾਜ਼ੋ-ਸਾਮਾਨ, ਖੋਜ ਮੁਹਾਰਤ, ਇਨਕਿਊਬੇਸ਼ਨ ਅਤੇ ਐਕਸੀਲੀਰੇਸ਼ਨ ਸਪੇਸਿਸ, ਵੱਖ-ਵੱਖ ਸੰਸਥਾਵਾਂ/ਸੰਗਠਨਾਂ ਕੋਲ ਉਪਲਬਧ ਤਕਨਾਲੋਜੀਆਂ ਦੇ ਵਿਆਪਕ ਸਰੋਤਾਂ ਬਾਰੇ ਜਾਣਕਾਰੀ ਤੱਕ ਪਹੁੰਚ ਵੀ ਪ੍ਰਦਾਨ ਕਰਦਾ ਹੈ, ਜਿਸਦੀ ਵਰਤੋਂ ਸੂਬੇ ਦੇ ਅੰਦਰ ਅਤੇ ਬਾਹਰ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਉਦਯੋਗ ਵੱਲੋਂ ਕੀਤੀ ਜਾ ਸਕਦੀ ਹੈ।

ਇਹ ਪੋਰਟਲ ਭਾਰਤ ਸਰਕਾਰ ਵੱਲੋਂ ਆਯੋਜਿਤ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਸਟੇਟ ਸਾਇੰਸ ਅਤੇ ਤਕਨਾਲੋਜੀ ਕੌਂਸਲਾਂ ਦੇ ਸੰਮੇਲਨ ਦੌਰਾਨ ਭਾਰਤ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਲਾਹਕਾਰ ਡਾ. ਦੇਬਾਪ੍ਰਿਆ ਦੱਤਾ ਵੱਲੋਂ ਲਾਂਚ ਕੀਤਾ ਗਿਆ।

ਡਾ. ਦੱਤਾ ਨੇ ਪੰਜਾਬ ਨੂੰ ਪੋਰਟਲ ਵਿਕਸਤ ਕਰਨ ਵਾਲਾ ਪਹਿਲਾ ਸੂਬਾ ਬਣਾਉਣ ਲਈ ਪੀ.ਐਸ.ਸੀ.ਐਸ.ਟੀ. ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਪੀ.ਐਸ.ਸੀ.ਐਸ.ਟੀ. ਇੱਕ ਮਾਡਲ ਐਸ.ਐਂਡ.ਟੀ. ਕੌਂਸਲ ਵਜੋਂ ਉਭਰੀ ਹੈ, ਇਸ ਲਈ ਇਸਨੂੰ ਸਟੇਟ ਐਸ.ਟੀ.ਆਈ. ਡਾਟਾ ਫਰੇਮਵਰਕ ਦੇ ਨਾਲ-ਨਾਲ ਪੋਰਟਲ ਨੂੰ ਵਿਕਸਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਇਸ ਪੋਰਟਲ ਦੀ ਤਰਜ਼ ‘ਤੇ ਦੇਸ਼ ਦੇ ਹੋਰਨਾਂ ਸੂਬਿਆਂ ਵੱਲੋਂ ਵੀ ਇਸ ਨੂੰ ਵਿਕਸਿਤ ਕੀਤਾ ਜਾਵੇਗਾ।

ਡਾ. ਜਤਿੰਦਰ ਕੌਰ ਅਰੋੜਾ, ਕਾਰਜਕਾਰੀ ਡਾਇਰੈਕਟਰ, ਪੀ.ਐਸ.ਸੀ.ਐਸ.ਟੀ. ਨੇ ਡਾਟਾ ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਸੰਖੇਪ ਪੇਸ਼ਕਾਰੀ ਦਿੱਤੀ। ਉਹਨਾਂ ਦੱਸਿਆ ਕਿ ਪੰਜਾਬ ਦਾ ਐਸ.ਟੀ.ਆਈ. ਈਕੋਸਿਸਟਮ ਤਿਆਰ ਕਰਨ ਅਤੇ ਇਸ ਦੇ ਮਜ਼ਬੂਤੀਕਰਨ ਲਈ ਇਹ ਪਹਿਲਕਦਮੀ ਕੀਤੀ ਗਈ।

ਮਾਡਲ ਐਸ.ਟੀ.ਆਈ. ਡਾਟਾ ਆਰਕੀਟੈਕਚਰ ਫਰੇਮਵਰਕ ਨੂੰ ਲਗਭਗ 50 ਐਸ.ਟੀ.ਆਈ. ਸੂਚਕਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ, ਜਿਸ ਲਈ ਸੂਬੇ ਦੇ ਸਾਰੇ ਸਬੰਧਤ ਭਾਈਵਾਲਾਂ ਜਿਵੇਂ ਖੋਜ ਸੰਸਥਾਵਾਂ, ਵਿਗਿਆਨਕ ਸੰਸਥਾਵਾਂ, ਯੂਨੀਵਰਸਿਟੀਆਂ, ਵਿਕਾਸ ਵਿਭਾਗਾਂ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ।

ਡਾ: ਰਸ਼ਮੀ ਸ਼ਰਮਾ, ਵਿਗਿਆਨੀ ਐਫ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਨੇ ਦੱਸਿਆ ਕਿ ਡੀ.ਐਸ.ਟੀ., ਭਾਰਤ ਸਰਕਾਰ ਪੰਜਾਬ ਦੇ ਨਾਲ-ਨਾਲ ਕੁਝ ਹੋਰ ਸੂਬਿਆਂ ਵਿੱਚ ਐਸ.ਟੀ.ਆਈ. ਡਾਟਾ ਸੈਂਟਰਾਂ ਦੀ ਸਥਾਪਨਾ ਵਿੱਚ ਸਹਾਇਤਾ ਕਰਕੇ ਇਸ ਪਹਿਲਕਦਮੀ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾ ਰਹੀ ਹੈ ਜੋ ਪੰਜਾਬ ਵੱਲੋਂ ਵਿਕਸਤ ਕੀਤੇ ਮਾਡਲ ਨੂੰ ਅਪਣਾਉਣਗੇ।

ਪੀ.ਐਸ.ਸੀ.ਐਸ.ਟੀ. ਦੇ ਜੁਆਇੰਟ ਡਾਇਰੈਕਟਰ ਡਾ. ਦਪਿੰਦਰ ਬਖਸ਼ੀ ਨੇ ਦੱਸਿਆ ਕਿ ਪੋਰਟਲ ਸੈਂਟਰ ਫਾਰ ਟੈਕਨਾਲੋਜੀ, ਇਨੋਵੇਸ਼ਨ ਐਂਡ ਇਕਨਾਮਿਕ ਰਿਸਰਚ, ਪੁਣੇ ਅਤੇ ਸੀਡੈਕ ਮੋਹਾਲੀ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ।

ਇਸ ਪੋਰਟਲ ਦੇ ਲਾਂਚ ਈਵੈਂਟ ਵਿੱਚ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੇ ਮੁਖੀਆਂ ਦੇ ਨਾਲ-ਨਾਲ ਦੇਸ਼ ਭਰ ਦੀਆਂ ਵਿਗਿਆਨ ਅਤੇ ਤਕਨਾਲੋਜੀ ਕੌਂਸਲਾਂ ਦੇ ਮੁਖੀਆਂ ਨੇ ਵਿਅਕਤੀਗਤ/ਵਰਚੁਅਲ ਤੌਰ ‘ਤੇ ਸ਼ਿਰਕਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ 26 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ...

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ; ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਯੈੱਸ ਪੰਜਾਬ  ਅੰਮ੍ਰਿਤਸਰ, 24 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ...

ਦਿੱਲੀ ਗੁਰਦੁਆਰਾ ਕਮੇਟੀ ਨੇ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ ਨੂੰ ਸਤਵੇਂ ਸਥਾਨ ’ਤੇ ਕਰਨ ਦੇ ਮਾਮਲੇ ਵਿਚ ਅਮਿਤ ਸ਼ਾਹ ਤੋਂ ਦਖਲ ਮੰਗਿਆ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2023 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2023: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ...

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਨਾਲ ਪੰਜਾਬੀਆਂ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ,2023-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...

ਮਨੋਰੰਜਨ

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਆਪਣੀ ਫ਼ਿਲਮ ‘ਕਲੀ ਜੋਟਾ’ ਦੇ ਪ੍ਰਚਾਰ ਲਈ ਕਪਿਲ ਸ਼ਰਮਾ ਸ਼ੋਅ ਵਿੱਚ ਪੁੱਜੇ

ਯੈੱਸ ਪੰਜਾਬ  ਜਨਵਰੀ 16, 2023 - ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮਸ਼ਹੂਰ ਕਾਮੇਡੀ ਸ਼ੋ...

ਡਾ: ਗੁਰਪ੍ਰੀਤ ਕੌਰ ਨੇ ਕੀਤਾ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਫ਼ਿਲਮਸਿਟੀ ਐਚ.ਐਲ.ਵੀ. ਸਟੂਡੀਓ ਦਾ ਉਦਘਾਟਨ

ਯੈੱਸ ਪੰਜਾਬ ਖਰੜ, 10 ਜਨਵਰੀ, 2023: ਪੰਜਾਬ ਵਿਚ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਫਿਲਮਾਂ ਅਤੇ ਸੰਗੀਤ ਵੀਡਿਓਜ਼ ਨੂੰ ਹੋਰ ਵੀ ਖੂਬਸੂਰਤ ਬਣਾਉਣ ਵਿੱਚ ਮਦਦ ਕਰਨ ਲਈ ਐਚ.ਐਲ.ਵੀ. ਸਟੂਡੀਓਜ਼ ਤੋਂ ਇੱਕ ਫਿਲਮ ਸਿਟੀ ਦਿੱਤੀ। ਉੱਭਰ ਰਹੇ ਯੂਥ ਆਈਕਨ,...

ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਮੀਕਾ ਗੱਬੀ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਜਾਰੀ

ਯੈੱਸ ਪੰਜਾਬ ਚੰਡੀਗੜ੍ਹ, 9 ਜਨਵਰੀ 2023: ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ...
- Advertisement -spot_img

ਸੋਸ਼ਲ ਮੀਡੀਆ

52,362FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!