Thursday, January 20, 2022

ਵਾਹਿਗੁਰੂ

spot_img








ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਮਤਦਾਤਾ ਸੂਚੀ ਦੀ ਸਰਸਰੀ ਸੁਧਾਈ ਪ੍ਰਕਿਰਿਆ ਦੀ ਸੁਪਰ ਚੈਕਿੰਗ ਲਈ ਨਵਾਂਸ਼ਹਿਰ ਦਾ ਦੌਰਾ ਕੀਤਾ

ਯੈੱਸ ਪੰਜਾਬ
ਨਵਾਂਸ਼ਹਿਰ, 28 ਨਵੰਬਰ, 2021:
ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਡਾ. ਐਸ.ਕਰੁਣਾ ਰਾਜੂ ਨੇ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ।

ਇਸ ਸੁਪਰ ਚੈਕਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਰੈਂਡਮਲੀ ਢੰਗ ਨਾਲ ਚੁਣੇ ਗਏ ਚਾਰ ਫਾਰਮ-7 ਦੀ ਜਾਂਚ ਕੀਤੀ ਅਤੇ ਇਹਨਾਂ ਖੇਤਰਾਂ ਦੇ ਬੂਥ ਲੈਵਲ ਅਫਸਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵੋਟਰਾਂ ਨੂੰ ਸੂਚੀ `ਚੋਂ ਹਟਾਉਣ/ਸ਼ਿਫਟ ਕਰਨ ਦੇ ਮਾਮਲੇ ਵਿੱਚ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਨਿਰਧਾਰਿਤ ਪ੍ਰਕਿਰਿਆ ਲਾਜ਼ਮੀ ਅਪਣਾਈ ਜਾਵੇ।

ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਧਾਈ ਪ੍ਰਕਿਰਿਆ ਸਭ ਤੋਂ ਮਹੱਤਵਪੂਰਨ ਹਿੱਸਾ ਹੋਣ ਅਤੇ ਅਗਾਮੀ ਚੋਣਾਂ ਦਾ ਆਧਾਰ ਚੋਣ ਕਾਰਨ, ਚੋਣ ਅਮਲ ਨਾਲ ਜੁੜੇ ਹਰੇਕ ਵਿਅਕਤੀ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਫਾਰਮਾਂ ਦਾ ਨਿਪਟਾਰਾ ਠੀਕ ਢੰਗ ਨਾਲ ਪਾਇਆ ਗਿਆ।

ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ, ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਸੀ.ਈ.ਓ. ਡਾ. ਐਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਯੋਗ ਨਾਗਰਿਕ ਨੂੰ ਵੋਟਰ ਵਜੋਂ ਸ਼ਾਮਲ ਕਰਨ ਤੋਂ ਵਾਂਝਾ ਨਾ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਚੱਲ ਰਹੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਲਈ ਅੰਤਿਮ ਮਿਤੀ 30 ਨਵੰਬਰ ਨਿਸ਼ਚਿਤ ਕੀਤੀ ਹੈ, ਇਸ ਲਈ ਸਾਨੂੰ 01.01.2022 ਨੂੰ ਅਧਾਰ ਮੰਨਦੇ ਹੋਏ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਨੂੰ ਰਜਿਸਟਰ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਪ੍ਰਵਾਸੀ ਭਾਰਤੀਆਂ ਅਤੇ ਤੀਸਰੇ ਲਿੰਗ ਦੇ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਦੀ ਲੋੜ `ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਪ੍ਰਵਾਸੀ ਭਾਰਤੀ (ਭਾਰਤੀ ਪਾਸਪੋਰਟ ਰੱਖਣ ਵਾਲੇ) ਹਨ, ਇਸ ਲਈ ਇਨ੍ਹਾਂ ਵੋਟਰਾਂ `ਤੇ ਜ਼ੋਰ ਦਿੱਤਾ ਜਾ ਸਕਦਾ ਹੈ।

ਸੀਈਓ ਡਾ ਐਸ ਕਰੁਣਾ ਰਾਜੂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ, ਖਾਸ ਤੌਰ `ਤੇ ਉਨ੍ਹਾਂ ਬੂਥ ਖੇਤਰਾਂ ਵਿੱਚ ਜਿੱਥੇ ਰਾਜ ਦੀ ਔਸਤ ਨਾਲੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਸਭ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 77 ਪ੍ਰਤੀਸ਼ਤ ਦੇ ਅੰਕੜੇ ਨੂੰ ਪਾਰ ਕਰਨਾ ਹੈ ਅਤੇ ਅਸੀਂ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਤੀਸਰੇ ਲਿੰਗ ਸਮੇਤ ਸਾਰੇ ਵੋਟਰਾਂ ਨੂੰ ਜਾਗਰੂਕ ਕਰਕੇ ਹੀ ਅਜਿਹਾ ਕਰ ਸਕਦੇ ਹਾਂ।

ਸ਼੍ਰੀ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਪੱਖ, ਚੁਸਤ, ਪਾਰਦਰਸ਼ੀ ਅਤੇ ਸਮੇਂ ਸਿਰ ਆਸਾਨੀ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ, ਭਾਰਤੀ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ ਲਈ ਵਿਥਕਾਰ ਅਤੇ ਲੰਬਕਾਰ ਅਧਾਰਿਤ ਸਾਰੇ ਪੋਲਿੰਗ ਸਟੇਸ਼ਨਾਂ ਦੀ ਡਿਜੀਟਲ ਮੈਪਿੰਗ ਲਈ ਗਰੁੜ ਐਪ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਪੇਪਰ ਵਰਕ ਨੂੰ ਘੱਟ ਕਰਨ ਵਿੱਚ ਮਦਦ ਕਰੇਗੀ।

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਬੂਥਾਂ `ਤੇ ਸੈਨੀਟਾਈਜ਼ਰ ਉਪਲਬਧ ਕਰਵਾਉਣ ਦੇ ਨਾਲ-ਨਾਲ ਚੋਣ ਅਮਲੇ ਨੂੰ ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਉਣ `ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਸਟਲ ਬੈਲਟ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ `ਤੁਹਾਡੀ ਵੋਟ, ਤੁਹਾਡੀ ਤਾਕਤ, ਤੁਹਾਡਾ ਮਾਣ` ਮੁਹਿੰਮ ਤਹਿਤ ਪੋਲਿੰਗ ਬੂਥਾਂ `ਤੇ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੇ ਸਰਸਰੀ ਸੁਧਾਈ ਦੀ ਚੱਲ ਰਹੀ ਪ੍ਰਗਤੀ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਕੁੱਲ 22393 ਫਾਰਮ ਪ੍ਰਾਪਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 487535 ਹੈ, ਜੋ ਅੰਤਿਮ ਖਰੜੇ ਦੀ ਛਪਾਈ ਬਾਅਦ ਵਧ ਸਕਦੀਆਂ ਹਨ।

ਰੀਵਿਊ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਅਧਿਕਾਰੀਆਂ ਵਿੱਚ ਏ.ਡੀ.ਸੀ.(ਜਰਨਲ) ਜਸਵੀਰ ਸਿੰਘ, ਐਸ.ਡੀ.ਐਮਜ਼-ਕਮ-ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ, ਵਿਰਾਜ ਐਸ ਤਿੜਕੇ, ਬੰਗਾ, ਡਾ: ਬਲਜਿੰਦਰ ਸਿੰਘ ਢਿੱਲੋਂ, ਨਵਾਂਸ਼ਹਿਰ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼