spot_img
Monday, June 17, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਏਆਈਜੀ ਖੱਖ ਦਾ ਮੈਡਲ ਨਾਲ ਸਨਮਾਨ

- Advertisement -

ਯੈੱਸ ਪੰਜਾਬ
ਜਲੰਧਰ, 27 ਜਨਵਰੀ, 2021 –
72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਰੋਹ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ., ਜਿਨ੍ਹਾਂ ਕੋਲ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਵਾਧੂ ਚਾਰਜ ਵੀ ਹੈ, ਦਾ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈੰਡਿੰਗ ਡਿਵੋਸ਼ਨ ਟੂ ਡਿਊਟੀ ਨਾਲ ਸਨਮਾਨ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਸ਼੍ਰੀ ਖੱਖ ਵੱਲੋਂ ਆਪਣੀ ਡਿਊਟੀ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਦੀ ਭਾਵਨਾ ‘ਤੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨੂੰ ਮਾਣ ਹੈ।

ਜ਼ਿਕਰਯੋਗ ਹੈ ਕਿ ਸ਼੍ਰੀ ਖੱਖ ਦਾ ਬਤੌਰ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਨ ਸਦਕਾ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ । ਉਨ੍ਹਾਂ ਪਿਛਲੇ ਕੁਝ ਸਾਲਾਂ ਵਿੱਚ ਜਿਥੇ ਵੱਖ-ਵੱਖ ਅੱਤਵਾਦੀ ਗਰੁੱਪਾਂ ਨੂੰ ਬੇਨਕਾਬ ਕਰਨ ਅਤੇ ਸੂਬੇ ਵਿਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਉਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਵਿੱਚ ਵੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ।

ਸਾਲ 2009 ਵਿੱਚ ਫਗਵਾੜਾ ਵਿਖੇ 50 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਨੂੰ ਪੁਲਿਸ ਟੀਮ, ਜਿਸ ਦੀ ਅਗਵਾਈ ਸ਼੍ਰੀ ਖੱਖ ਵੱਲੋਂ ਕੀਤੀ ਜਾ ਰਹੀ ਸੀ, ਵੱਲੋਂ ਦਬੋਚਿਆ ਗਿਆ ਸੀ, ਜੋ ਕਿ ਹੁਣ ਤੱਕ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਭ ਤੋਂ ਵੱਡੀ ਰਿਕਵਰੀ ਹੈ।

ਸ਼੍ਰੀ ਖੱਖ ਨੇ ਸਾਲ 1994 ਵਿੱਚ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਜੁਆਇਨ ਕੀਤਾ ਸੀ ਅਤੇ ਸਾਲ 2016 ਵਿੱਚ ਬਤੌਰ ਐਸ.ਐਸ.ਪੀ. ਪਦਉਨਤ ਹੋਣ ਤੋਂ ਪਹਿਲਾਂ ਉਨ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀ.ਐਸ.ਪੀ. ਅਤੇ ਐਸ.ਪੀ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ।

ਅੰਮ੍ਰਿਤਸਰ ਵਿਖੇ ਬਤੌਰ ਐਸ.ਐਸ.ਪੀ.ਦਿਹਾਤੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਉਨ੍ਹਾਂ ਨੂੰ ਡੀ.ਜੀ.ਪੀ. ਸ਼੍ਰੀ ਸੁਰੇਸ਼ ਅਰੋੜਾ ਵਲੋਂ ਡੀ.ਜੀ.ਪੀ. ਕੰਮੈਂਡੇਸ਼ਨ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ਼੍ਰੀ ਖੱਖ ਸਾਲ 2017 ਤੋਂ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਚਾਰਜ ਸੰਭਾਲ ਰਹੇ ਹਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...