Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਮੁੱਖ ਮੰਤਰੀ ਚੰਨੀ ਦੇ ਅੰਮ੍ਰਿਤਸਰ ’ਚ ਲੱਗੇ ਹਿੰਦੀ ਪੋਸਟਰ ’ਤੇ ਵਿਵਾਦ: ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਮੰਗ

ਯੈੱਸ ਪੰਜਾਬ
ਅੰਮ੍ਰਿਤਸਰ, 22 ਸਤੰਬਰ, 2021:
ਅੰਮ੍ਰਿਤਸਰ ਵਿਕਾਸ ਮੰਚ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਸੋਸ਼ਲ ਮੀਡਿਆ ’ਤੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਇਕ ਮੁੱਖ -ਮੰਤਰੀ ਦੀ ਤਸਵੀਰ ਵਾਲੀ ਹਿੰਦੀ ਵਿਚ ਲਿਖਤ ਲੱਗੀ ਹੈ ਜਿਸ ਦਾ ਸਿਰਲੇਖ ਹੈ ਪੰਜਾਬ ਕੇ ਲੋਗੋਂ ਕੇ ਕਲਿਆਣ ਹੇਤੂ , ਜੋ ਕਿ ਪੰਜਾਬੀ ਰਾਜ ਭਾਸ਼ਾ ਐਕਟ ਦੇ ਵਿਰੁੱਧ ਹੈ । ਐਕਟ ਅਨੁਸਾਰ ਪੰਜਾਬੀ ਭਾਸ਼ਾ ਸਭ ਤੋਂ ਉਪਰ ਆਏਗੀ ਤੇ ਹਿੰਦੀ ਉਸ ਦੇ ਹੇਠਾਂ ਆਵੇਗੀ।ਇਸ ਵਿਚ ਪੰਜਾਬੀ ਭਾਸ਼ਾ ਵਰਤੀ ਹੀ ਨਹੀਂ ਗਈ ਜੋ ਕਿ ਪੰਜਾਬ ਰਾਜ ਭਾਸ਼ਾ ਐਕਟ ਦੀ ਉਲੰਘਣਾ ਹੈ।

Charanjit Gumtalaਭਾਸ਼ਾ ਦੇ ਆਧਾਰ ‘ਤੇ ਸੂਬੇ ਬਨਾਉਣੇ ਭਾਰਤੀ ਸਵਿਧਾਨ ਵਿਚ ਦਰਜ ਸੀ ਪਰ ਸਮੇਂ ਦੀਆਂ ਸਰਕਾਰਾਂ ਨੇ ਅਜਿਹਾ ਨਾ ਕੀਤਾ ।ਪੰਜਾਬੀ ਭਾਸ਼ਾ ਦੇ ਆਧਾਰ ‘ਤੇ ਸੂਬਾ ਬਨਾਉਣ ਲਈ ਅਕਾਲੀਆਂ ਨੇ ਮੋਰਚਾ ਲਾਇਆ । ਲੱਖਾਂ ਲੋਕ ਜੇਲਾਂ ਵਿਚ ਗਏ । ਏਨੀਆਂ ਕੁਰਬਾਨੀਆਂ ਦੇਣ ਦੇ ਬਾਦ ਬਣੀ ਜਸਟਿਸ ਸ. ਗੁਰਨਾਮ ਸਿੰਘ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਨਾ ਬਣਾਇਆ। ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਦਾ ਮਾਣ ਉਨ੍ਹਾਂ ਤੋਂ ਪਿੱਛੋਂ ਬਣੀ ਸ. ਲਛਮਣ ਸਿੰਘ ਗਿੱਲ ਦੀ ਅਗਵਾਈ ਵਾਲੀ ਸਰਕਾਰ ਨੂੰ ਜਾਂਦਾ ਹੈ। ਇਹ ਸਰਕਾਰ ਛੇਤੀ ਟੁਟ ਗਈ । ਜੇ ਉਹ ਸਰਕਾਰ ਪੂਰਾ ਸਮਾਂ ਰਹਿੰਦੀ ਤਾਂ ਉਨ੍ਹਾਂ ਨੇ ਪੰਜਾਬ ਤੇ ਪੰਜਾਬੀ ਬਹੁਤ ਕੁਝ ਕਰ ਜਾਣਾ ਸੀ।

ਉਨ੍ਹਾਂ ਤੋਂ ਪਿੱਛੋਂ ਬਣੀਆਂ ਸਰਕਾਰਾਂ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ।ਪੰਜਾਬੀ ਭਾਸ਼ਾ ਅਦਾਲਤਾਂ ਦੀ ਭਾਸ਼ਾ ਚਾਹੀਦੀ ਹੈ ਜੋ ਨਹੀ ਹੈ। ਹਾਈ ਕੋਰਟ ਸਮੇਤ ਸਾਰੀਆਂ ਅਦਾਲਤਾਂ ਦਾ ਕੰਮ ਪੰਜਾਬੀ ਵਿਚ ਚਾਹੀਦਾ ਹੈ ਜਿਵੇਂ ਬੰਗਾਲ ਤੇ ਹੋਰਨਾਂ ਸੂਬਿਆਂ ਵਿਚ ਹੈ।ਸਾਰਾ ਚਿੱਠੀ ਪੱਤਰ ਪੰਜਬੀ ਵਿਚ ਚਾਹੀਦਾ ਹੇ ਲੇਕਿਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਹੁਤਾ ਪੱਤਰ ਵਿਹਾਰ ਅੰਗਰਜ਼ੀ ਵਿਚ ਕਰਦੀ ਰਹੀ ਹੈ।ਪੰਜਾਬੀ ਹੋਣ ਦੇ ਬਾਵਜੂਦ ਕਈ ਵਿਧਾਇਕ ਹਿੰਦੀ ਤੇ ਅੰਗਰੇਜ਼ੀ ਵਿਚ ਸਹੁੰ ਚੁੱਕਦੇ ਹਨ। ਇਸ ਤੋਂ ਸਾਡੇ ਸਿਆਸਤਦਾਨਾਂ ਦੀ ਗ਼ੁਲਾਮ ਮਾਨਿਸਕਤਾ ਦਾ ਪਤਾ ਚਲਦਾ ਹੈ।

ਸ਼ ਲੱਛਮਣ ਸਿੰਘ ਗਿੱਲ ਸਮੇਂ ਜੇ ਕੋਈ ਅਧਿਕਾਰੀ ਫਾਇਲ ਉਤੇ ਅੰਗਰਜ਼ੀ ਵਿਚ ਨੋਟਿੰਗ ਲ਼ਿੱਖ ਲਿਆਉਂਦਾ ਸੀ ਤਾਂ ਕਿਹਾ ਜਾਂਦਾ ਹੈ ਕਿ ਉਹ ਫਾਇਲ ਭੁਆਂ ਕੇ ਮਾਰਦੇ ਸਨ। ਇਸ ਐਕਟ ਵਿਚ ਸਭ ਤੋਂ ਵੱਡੀ ਖਾਮੀ ਇਹ ਹੈ ਕਿ ਜੇ ਕੋਈ ਪੰਜਾਬੀ ਵਿਚ ਕੰਮ ਨਹੀਂ ਕਰਦਾ ਤਾਂ ਉਸ ਨੂੰ ਸਜ਼ਾ ਦੀ ਵਿਵਸਥਾ ਨਹੀਂ। ਇਸ ਲਈ ਮੰਚ ਆਗੂਆਂ ਨੇ ਮੰਗ ਕੀਤੀ ਹੈ ਕਿ ਮੌਜੂਦਾ ਸਰਕਾਰ ਵੀ ਸ. ਲਛਮਣ ਸਿੰਘ ਗਿੱਲ ਦੀ ਭਾਵਨਾ ਨਾਲ ਕੰਮ ਕਰੇ।

ਅੱਗੇ ਤੋਂ ਸਾਰਾ ਅਦਾਲਤੀ ਕੰਮ ਕਾਜ ਹਾਈ ਕੋਰਟ ਸਮੇਤ ਪੰਜਾਬੀ ਵਿਚ ਕਰਨਾ ਯਕੀਨੀ ਬਣਾਇਆ ਜਾਵੇ। ਪੰਜਾਬੀ ਵਿਚ ਕੰਮ ਨਾ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਕਾਨੂੰਨ ਬਣਾਇਆ ਜਾਵੇ ।ਵਿਧਾਇਕਾਂ ਵੱਲੋਂ ਕੇਵਲ ਪੰਜਾਬੀ ਵਿਚ ਸਹੁੰ ਚੁਕਣਾ ਯਕੀਨੀ ਬਨਾਉਣ ਲਈ ਕਾਨੂੰਨ ਬਣਾਇਆ ਜਾਵੇ।ਮੌਜੂਦਾ ਤਖ਼ਤੀ ਕੇਵਲ ਹਿੰਦੀ ਵਿਚ ਲਿਖਣ ਵਾਲੇ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼