Saturday, May 21, 2022

ਵਾਹਿਗੁਰੂ

spot_img





ਮੁੱਖ ਮੰਤਰੀ ਚੰਨੀ ਰਾਹੀਂ ਦੇਸ਼ ਦੇ ਦਲਿਤਾਂ ਨੂੰ ਦਬਾਉਣ ਤੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ: ਡਾ: ਵੇਰਕਾ

ਯੈੱਸ ਪੰਜਾਬ
ਚੰਡੀਗੜ੍ਹ, 20 ਜਨਵਰੀ, 2022 –
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਡਾ ਰਾਜ ਕੁਮਾਰ ਵੇਰਕਾ ਨੇ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਸੂਬੇ ਸਣੇ ਦੇਸ਼ ਭਰ ਦੇ ਦਲਿਤਾਂ ਨੂੰ ਦਬਾਉਣ ਦੀ ਸੋਚ ਤਹਿਤ ਭਾਰਤ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਗਲਤ ਪ੍ਰਚਾਰ ਕਰਨ ਅਤੇ ਉਹਨਾਂ ਨੂੰ ਹਟਾਉਣ ਲਈ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਈਡੀ ਦੀ ਕਾਰਵਾਈ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।

ਵੇਰਕਾ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਮੁੱਖ ਦਫਤਰ ਚ ਪਾਰਟੀ ਦੇ ਸੀਨੀਅਰ ਆਗੂ ਅਲਕਾ ਲਾਂਬਾ ਦੀ ਮੌਜੂਦਗੀ ਹੇਠ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਵੇਰਕਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਦਲਿਤ ਵਿਰੋਧੀ ਰਹੀ ਹੈ ਅਤੇ ਮੋਦੀ ਸਰਕਾਰ ਪੰਜਾਬ ਨੂੰ ਦਬਾਉਣ ਤੇ ਡਰਾਉਣ ਲਈ ਅਜਿਹੇ ਕਾਨੂੰਨੀ ਹਥਕੰਡੇ ਅਪਣਾ ਰਹੀ ਹੈ। ਇਸ ਤੋਂ ਉਨ੍ਹਾਂ ਦੁੱਖ ਮਹਿਸੂਸ ਹੁੰਦਾ ਹੈ ਕਿ ਦਲਿਤਾਂ ਅਤੇ ਪਿਛੜਿਆਂ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਇੰਨੇ ਹੇਠਲੇ ਪੱਧਰ ਤੱਕ ਡਿੱਗ ਸਕਦੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਦੇ ਪਹਿਲੇ ਦਲਿਤ ਤੇ ਨੌਜਵਾਨ ਮੁੱਖ ਮੰਤਰੀ ਚੰਨੀ ਖ਼ਿਲਾਫ਼ ਭਾਜਪਾ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਸਾਜ਼ਿਸ਼ ਰਚ ਰਹੇ ਹਨ। ਵੇਰਕਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਕਿਸੇ ਵੀ ਤਰੀਕੇ ਨਾਲ ਸੀ.ਐਮ ਦੀ ਕੁਰਸੀ ਤੇ ਬਹਿਣਾ ਅਤੇ ਪੰਜਾਬ ਦੀ ਸਿਆਸਤ ਨੂੰ ਕਬਜ਼ਾ ਹੋਣਾ ਚਾਹੁੰਦੀ ਹੈ। ਇਹ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਤਿੰਨ ਕਰੋਡ਼ ਨਾਗਰਿਕਾਂ ਤੇ ਹਮਲਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਲੱਗੀਆਂ 70 ਹਜ਼ਾਰ ਕੁਰਸੀਆਂ ਮੁਕਾਬਲੇ 700 ਲੋਕ ਵੀ ਨਹੀਂ ਪਹੁੰਚੇ ਸਨ। ਜਿਸ ਤੋਂ ਘਬਰਾਏ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀ ਸਾਡੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਹਨ ਤੇ ਦਲਿਤਾਂ ਨੂੰ ਧਮਕਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਦਲਿਤ ਘਬਰਾਉਣ ਤੋਂ ਡਰਨ ਵਾਲੇ ਨਹੀਂ ਹਨ। ਅਸੀਂ ਬੰਧੂਆ ਮਜ਼ਦੂਰ ਨਹੀਂ ਹਾਂ, ਸਗੋਂ ਰਾਹੁਲ ਗਾਂਧੀ ਦੇ ਸੈਨਿਕ ਹਾਂ।

ਇਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਗਾਜ਼ੀਆਬਾਦ ਚ ਭਾਜਪਾ ਦੀ ਗੱਡੀ ਤੋਂ ਤਿੰਨ ਕਰੋੜ ਰੁਪਏ ਫੜੇ ਗਏ, ਜਿਹੜੇ ਲਖਨਊ ਤੇ ਦਫ਼ਤਰ ਜਾਣੇ ਸਨ। ਇਸ 177 ਕਰੋੜ ਰੁਪਏ ਦੀ ਬਰਾਮਦਗੀ ਚ ਕੋਈ ਕੇਸ ਨਹੀਂ ਦਰਜ ਹੋਇਆ। ਭਾਜਪਾ ਦੇ ਆਗੂਆਂ ਤੇ ਈਡੀ ਰੇਡ ਹੁੰਦੀ ਹੈ, ਪਰ ਕੋਈ ਕਾਰਵਾਈ ਨਹੀਂ ਹੁੰਦੀ, ਲੇਕਿਨ ਪੰਜਾਬ ਚ ਚਰਨਜੀਤ ਸਿੰਘ ਚੰਨੀ ਨੂੰ ਟਾਰਗੇਟ ਕੀਤਾ ਜਾਂਦਾ ਹੈ ਤੇ ਉਨ੍ਹਾਂ ਦਾ ਅਪਮਾਨ ਤੇ ਬੇਇੱਜ਼ਤ ਕੀਤਾ ਜਾਂਦਾ ਹੈ।

ਇਸੇ ਤਰ੍ਹਾਂ ਪਾਰਟੀ ਦੇ ਸੀਨੀਅਰ ਆਗੂ ਅਲਕਾ ਲਾਂਬਾ ਨੇ ਸੀਐਮ ਚੰਨੀ ਤੇ ਝੂਠੇ ਦੋਸ਼ ਲਗਾਉਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੱਚਾਈ ਮੀਡੀਆ ਸਾਹਮਣੇ ਰੱਖੀ। ਉਨ੍ਹਾਂ ਖੁਲਾਸਾ ਕੀਤਾ ਕਿ ਕੇਜਰੀਵਾਲ ਦਾ ਭਤੀਜਾ ਪੀਡਬਲਿਊਡੀ ਸਕੈਮ ਚ ਅਰੈਸਟ ਹੋਇਆ ਤੇ ਉਨ੍ਹਾਂ ਦੇ ਭਤੀਜੇ ਤੇ ਈਡੀ ਦੀ ਰੇਡ ਹੋਈ। ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸੀਬੀਆਈ ਦੀ ਰੇਡ ਹੋਈ। ਡਿਪਟੀ ਮੁੱਖ ਮੰਤਰੀ ਨਾਲ ਜੁੜੇ ਇਕ ਅਫਸਰ ਸੀਬੀਆਈ ਰੇਡ ਦੌਰਾਨ ਗ੍ਰਿਫ਼ਤਾਰ ਹੋਏ ।

ਟਰਾਂਸਪੋਰਟ ਮੰਤਰੀ ਨਾਲ ਜੁੜੀਆਂ 16 ਥਾਵਾਂ ਤੇ ਇਨਕਮ ਟੈਕਸ ਰੇਡ ਹੋਈ। ਵਿਧਾਇਕ ਕਰਤਾਰ ਸਿੰਘ ਤੰਵਰ ਤੋਂ ਇਨਕਮ ਟੈਕਸ ਨੇ 130 ਕਰੋੜ ਰੁਪਏ ਬਰਾਮਦ ਕੀਤੇ। ਉਨ੍ਹਾਂ ਦੇ ਉੱਤਮ ਨਗਰ ਤੋਂ ਵਿਧਾਇਕ ਨਰੇਸ਼ ਬਾਲਿਯਾਨ ਨਾਕ ਜੁੜੀ ਫੋਟੋ ਦਿਖਾ ਕੇ ਦੋਸ਼ ਲਾਇਆ ਕਿ ਕੇਜਰੀਵਾਲ ਆਮ ਨਹੀਂ, ਬੇਈਮਾਨ ਆਦਮੀ ਹਨ।

ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਘੇਰਿਆ ਤੇ ਦੋਸ਼ ਲਾਇਆ ਕਿ ਅਮਰਿੰਦਰ ਸੀ.ਐਮ ਦੀ ਕੁਰਸੀ ਜਾਣ ਦਾ ਗਮ ਭੁਲ ਨਹੀਂ ਪਾਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼