Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਮੁੱਖ ਮੰਤਰੀ ਚੰਨੀ ਵੱਲੋਂ ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਬਣਾਉਣ ਲਈ ਪੁਰਾਣੇ ਭੂਮੀ ਕਾਨੂੰਨਾਂ ’ਚ ਸਿਲਸਿਲੇਵਾਰ ਤਬਦੀਲੀ ਲਿਆਉਣ ਦਾ ਸੱਦਾ

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਰਾਣੇ ਭੂਮੀ ਕਾਨੂੰਨਾਂ ਵਿਚ ਤੁਰੰਤ ਸਿਲਸਿਲੇਵਾਰ ਤਬਦੀਲੀ ਲਿਆਉਣ ਦਾ ਸੱਦਾ ਦਿੱਤਾ ਹੈ ਤਾਂ ਕਿ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜ਼ਮੀਨ-ਜਾਇਦਾਦ ਦੀ ਤਕਸੀਮ ਤੋਂ ਇਲਾਵਾ ਗਿਰਦਾਵਰੀ, ਇੰਤਕਾਲ, ਜਮ੍ਹਾਂਬੰਦੀ ਦੀ ਮੌਜੂਦਾ ਵਿਵਸਥਾ ਨੂੰ ਸੁਖਾਲਾ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਲੋਕਾਂ ਦੇ ਜਾਇਦਾਦਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਲਈ ਕੀਤੇ ਜਾਂਦੇ ਗੈਰ-ਕਾਨੂੰਨੀ/ਧੋਖਾਧੜੀ ਕੰਮਾਂ ਰਾਹੀਂ ਹੁੰਦੇ ਘੋਰ ਸ਼ੋਸ਼ਣ ਤੋਂ ਬਚਾਅ ਹੋਵੇਗਾ।

ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਚੰਨੀ ਨੇ ਮੁੱਖ ਸਕੱਤਰ ਨੂੰ ਵਿੱਤ ਕਮਿਸ਼ਨਰ ਮਾਲ ਦੇ ਸਲਾਹ-ਮਸ਼ਵਰੇ ਨਾਲ ਇਕ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਜੋ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਉਤੇ ਅਧਾਰਿਤ ਹੋਵੇਗੀ।

ਇਹ ਕਮੇਟੀ ਸੂਬੇ ਦੇ ਜ਼ਮੀਨੀ ਕਾਨੂੰਨਾਂ ਨੂੰ ਸੁਖਾਲਾ ਬਣਾਉਣ ਲਈ ਸੁਧਾਰ ਲਿਆਉਣ ਬਾਰੇ ਸੁਝਾਅ ਦੇਵੇਗੀ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਗਿਰਦਾਵਰੀ ਦੀ ਪ੍ਰਣਾਲੀ ਦੇ ਖਾਤਮੇ ਲਈ ਵਿਸਥਾਰਤ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਯੋਗ ਅਤੇ ਹੱਕਦਾਰ ਮਾਲਕਾਂ ਨੂੰ ਮਲਕੀਅਤ ਦੇ ਅਧਿਕਾਰ ਦੇਣੇ ਯਕੀਨੀ ਬਣਾਏ ਜਾ ਸਕਣ ਕਿਉਂ ਜੋ ਕਈ ਸੂਬੇ ਇਸ ਪ੍ਰਣਾਲੀ ਨੂੰ ਪਹਿਲਾਂ ਹੀ ਅਮਲ ਵਿਚ ਲਿਆ ਚੁੱਕੇ ਹਨ।

ਜਨਤਕ ਜੀਵਨ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਸ. ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬਿਨਾਂ ਕੋਈ ਢਿੱਲ ਵਰਤਦਿਆਂ ਹੇਠਲੇ ਪੱਧਰ ਤੱਕ ਇਸ ਦਾ ਖਾਤਮਾ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅਨੁਸ਼ਾਸਨ ਯਕੀਨੀ ਬਣਾਉਂਦੇ ਹੋਏ ਸਵੇਰੇ 9 ਵਜੇ ਦਫ਼ਤਰ ਹਾਜ਼ਰ ਹੋਣ ਲਈ ਕਿਹਾ ਅਤੇ ਇੱਥੋਂ ਤੱਕ ਕਿ ਸ਼ਾਮ 5 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੁਤੰਸ਼ਟੀ ਤੱਕ ਕੰਮ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿਸੇ ਵੀ ਅਧਿਕਾਰੀ ਨੂੰ ਆਪਣੇ ਕੈਂਪ ਆਫਿਸ ਤੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਹੱਲ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਾਮ 5 ਵਜੇ ਤੋਂ ਬਾਅਦ ਵੀ ਫੀਲਡ ਅਫਸਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਂ ਕਿ ਉਹ ਪ੍ਰਸ਼ਾਸਨਿਕ ਕੰਮਕਾਜ ਉਤੇ ਧਿਆਨ ਦੇ ਸਕਣ ਅਤੇ ਹਫ਼ਤੇ ਵਿਚ ਦੋ ਦਿਨ ਫੀਲਡ ਦੌਰੇ ਲਈ ਰਾਖਵੇਂ ਰੱਖੇ ਜਾਣ ਤਾਂ ਕਿ ਚੱਲ ਰਹੀਆਂ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਸਕੇ।

ਸਾਫ-ਸੁਥਰਾ, ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਆਪਣੀ ਸਰਕਾਰ ਦੀ ਪਛਾਣ ਦੱਸਦੇ ਹੋਏ ਸ. ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਜੋ ਆਸ਼ੀਰਵਾਦ ਸਕੀਮ ਤੋਂ ਇਲਾਵਾ ਬੁਢਾਪਾ, ਦਿਵਿਆਂਗ, ਬੇਸਹਾਰਾ ਅਤੇ ਵਿਧਵਾਵਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਬਕਾਏ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਇਹ ਕੈਂਪ 20 ਤੇ 21 ਅਕਤੂਬਰ ਤੋਂ ਇਲਾਵਾ 29 ਤੇ 30 ਅਕਤੂਬਰ ਨੂੰ ਤਹਿਸੀਲ, ਬਲਾਕ ਅਤੇ ਜ਼ਿਲ੍ਹਾ ਪੱਧਰ ਉਤੇ ਲਾਏ ਜਾਣ। ਇਸੇ ਤਰ੍ਹਾਂ ਅਜਿਹੇ ਸੁਵਿਧਾ ਕੈਂਪਾਂ ਲਈ ਅਗਲਾ ਪ੍ਰੋਗਰਾਮ ਮੁੱਖ ਮੰਤਰੀ ਦਫ਼ਤਰ ਵੱਲੋਂ ਛੇਤੀ ਜਾਰੀ ਕੀਤਾ ਜਾਵੇਗਾ।

ਵਿਕਾਸ ਕਾਰਜਾਂ ਅਤੇ ਭਲਾਈ ਸਕੀਮ ਵਿਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਧਾਇਕਾਂ ਨਾਲ ਮੀਟਿੰਗਾਂ ਕਰਨ ਲ਼ਈ ਕਿਹਾ ਤਾਂ ਕਿ ਉਨ੍ਹਾਂ ਦੇ ਹਲਕਿਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ 2 ਕਿਲੋਵਾਟ ਲੋਡ ਤੱਕ ਦੇ ਸਾਰੇ ਯੋਗ ਲਾਭਾਪਾਤਰੀਆਂ ਤੱਕ ਪਹੁੰਚ ਕਰਕੇ ਬਿਜਲੀ ਦੇ ਬਕਾਏ ਮੁਆਫ ਕਰਨ ਲਈ ਨਿਰਧਾਰਤ ਫਾਰਮ ਭਰਨ ਲਈ ਫੀਲਡ ਸਟਾਫ ਤਾਇਨਾਤ ਕਰਨ ਲਈ ਆਖਿਆ।

ਇਸੇ ਤਰ੍ਹਾਂ ਉਨ੍ਹਾਂ ਨੇ ਡਰਾਈਵਿੰਗ ਲਾਇਸੰਸ, ਜਨਮ ਤੇ ਮੌਤ ਸਰਟੀਫਿਕੇਟ ਨੂੰ ਸਮੇਂ ਸਿਰ ਜਾਰੀ ਕੀਤੇ ਜਾਣ ਦੀ ਲੋੜ ਦਾ ਵੀ ਜ਼ਿਕਰ ਕੀਤਾ। ਸ. ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਤਾੜਨਾ ਕੀਤੀ ਕਿ ਜ਼ਿਲ੍ਹਿਆਂ ਵਿਚ ਆਪਣੇ ਮਤਾਹਿਤ ਸਟਾਫ ਦੇ ਕੰਮਕਾਜ ਉਤੇ ਨਜ਼ਰ ਰੱਖੀ ਜਾਵੇ ਤਾਂ ਕਿ ਫਾਈਲਾਂ ਉਤੇ ਬੇਲੋੜੇ ਇਤਰਾਜ਼ਾਂ ਦੀ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ ਕਿਉਂ ਜੋ ਇਸ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ।

ਬਸੇਰਾ ਸਕੀਮ ਨੂੰ ਸਮਾਂਬੱਧ ਲਾਗੂ ਕਰਨ ਅਤੇ ਬੇਘਰ ਲੋਕਾਂ ਨੂੰ 5 ਮਰਲੇ ਦੇ ਪਲਾਟ ਅਲਾਟ ਕਰਨ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਸ਼ਹਿਰੀ ਇਲਾਕਿਆਂ ਦੀਆਂ ਝੁੱਗੀਆਂ-ਝੌਂਪੜੀਆਂ ਵਿਚ ਸੂਬਾ ਸਰਕਾਰ ਦੀ ਜ਼ਮੀਨ ਉਤੇ ਬੈਠੇ ਲੋਕਾਂ ਨੂੰ ਮਾਲਕੀ ਹੱਕ ਦੇਣ ਅਤੇ ਪਿੰਡਾਂ ਵਿਚ ਯੋਗ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਦੋ ਹਫ਼ਤਿਆਂ ਵਿਚ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਦੀਵਾਲੀ ਦੇ ਸ਼ੁੱਭ ਮੌਕੇ ਲਾਭਪਾਤਰੀਆਂ ਨੂੰ ਜਾਇਦਾਦ ਕਾਰਡ(ਸੰਨਦ) ਦਿੱਤੇ ਜਾ ਸਕਣ।

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਬਲਾਕ ਵਿਚ ਜਿੰਮ ਅਤੇ ਹੋਰ ਖੇਡ ਗਤੀਵਿਧੀਆਂ ਦੀ ਸਹੂਲਤਾਂ ਨਾਲ ਲੈਸ ਘੱਟੋ-ਘੱਟ ਚਾਰ ਖੇਡ ਮੈਦਾਨ ਵਿਕਸਤ ਕਰਨ ਲਈ ਆਖਿਆ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਮਿਲੇਗਾ ਅਤੇ ਉਨ੍ਹਾਂ ਦੀ ਅਥਾਹ ਊਰਜਾ ਉਸਾਰੂ ਢੰਗ ਨਾਲ ਵਰਤੀ ਜਾ ਸਕੇਗੀ।

ਰਜਿਸਟਰੀ ਦਫ਼ਤਰਾਂ ਵਿੱਚ ਖ਼ਾਸ ਕਰਕੇ ਭ੍ਰਿਸ਼ਟਾਚਾਰ ਦੀ ਪ੍ਰਚਲਿਤ ਪ੍ਰਣਾਲੀ ਦੀ ਕਰੜੀ ਨਿੰਦਾ ਕਰਦਿਆਂ, ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਤਹਿਸੀਲਦਾਰਾਂ ਨੂੰ ਸ਼ਾਮ 5:00 ਵਜੇ ਤੋਂ ਬਾਅਦ ਰਜਿਸਟਰੀ ਕਰਨ ਦੀ ਆਗਿਆ ਨਾ ਦੇਣ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਦੀ ਉਨ੍ਹਾਂ ਦੇ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਫੀਲਡ ਵਿੱਚ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਰਜਿਸਟਰੀ ਲਈ ਨਿਰਧਾਰਤ ਫੀਸ ਹੀ ਵਸੂਲੀ ਜਾਵੇ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਬੇਵਜ੍ਹਾ ਰਜਿਸਟਰੀ ਵਿੱਚ ਦੇਰੀ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਆਮ ਲੋਕਾਂ ਵਿੱਚੋਂ ਕੋਈ ਵੀ ਆਪਣੇ ਕੰਮਾਂ ਨੂੰ ਕਰਵਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਨਾ ਹੋਵੇ ਜਿਵੇਂ ਆਪਣੇ ਘਰਾਂ ਦੀਆਂ ਇਮਾਰਤੀ ਯੋਜਨਾਵਾਂ, ਫੀਲਡ ਦਫਤਰਾਂ ਤੋਂ ਡਰਾਈਵਿੰਗ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਮਨਜ਼ੂਰੀ ਦੇਣਾ ਆਦਿ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ‘ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਇੱਕ ਵਿਧੀ ਤਿਆਰ ਕਰਨ ਲਈ ਕਿਹਾ ਤਾਂ ਜੋ ਸਾਫ਼, ਜਵਾਬਦੇਹੀ ਵਾਲੇ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਖਣਨ ਦੀਆਂ ਸਮੱਸਿਆਵਾਂ ਦੇ ਹੱਲ ਦਾ ਸੰਕਲਪ ਕਰਦਿਆਂ ਮੁੱਖ ਮੰਤਰੀ ਨੇ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਸਥਾਨਕ ਨੁਮਾਇੰਦਿਆਂ ਦੀ ਮਦਦ ਨਾਲ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦੀ ਬੇਨਤੀ ਕੀਤੀ।

ਸਿਹਤ ਅਤੇ ਸਿੱਖਿਆ ਦੇ ਮਹੱਤਵ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਡਾਕਟਰਾਂ/ਪੈਰਾ ਮੈਡੀਕਲ ਅਤੇ ਅਧਿਆਪਕਾਂ ਦੀ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ‘ਤੇ ਅਚਨਚੇਤ ਦੌਰੇ ਕਰਨ ਲਈ ਕਿਹਾ। ਜਿਹੜਾ ਵੀ ਕਰਮਚਾਰੀ ਆਪਣੀ ਡਿਊਟੀ ਨਿਭਾਉਣ ਵਿੱਚ ਗੈਰਹਾਜ਼ਰ ਪਾਇਆ ਗਿਆ, ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਵਿਭਾਗੀ ਮੁਖੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ ਨੂੰ ਭਰੋਸੇ ਵਿੱਚ ਲਏ ਬਗੈਰ ਅਜਿਹੇ ਗਲਤ ਕਰਮਚਾਰੀਆਂ ਨੂੰ ਬਹਾਲ ਨਾ ਕਰਨ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।

ਪ੍ਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਲੋੜੀਂਦੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਅਨੈਤਿਕ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪ੍ਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਨੂੰ ਗੈਰਕਨੂੰਨੀ/ਧੋਖੇਬਾਜ਼ੀ ਨਾਲ ਨਾ ਹਥਿਆਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਵਾਸੀ ਭਾਰਤੀਆਂ ‘ਤੇ ਸੂਬਾ ਸਰਕਾਰ ਦੀ ਯੋਜਨਾ, ਜਿਸ ਵਿੱਚ ਸਰਕਾਰ ਵੱਲੋਂ ਬਰਾਬਰ ਦੀ ਗ੍ਰਾਂਟ ਦਿੱਤੀ ਜਾਂਦੀ ਹੈ, ਅਧੀਨ ਆਪਣੀ ਮਾਤ ਭੂਮੀ ਪ੍ਰਤੀ ਅਪਣੱਤ ਦੀ ਭਾਵਨਾ ਨਾਲ ਕੁਝ ਸਕੂਲਾਂ/ਹਸਪਤਾਲਾਂ/ਵਿਦਿਅਕ ਅਦਾਰਿਆਂ ਨੂੰ ਅਪਣਾਉਣ ਲਈ ਜ਼ੋਰ ਪਾਉਣ ਵਾਸਤੇ ਕਿਹਾ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਨਿਰਵਿਘਨ ਅਤੇ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਆਪਣੇ ਅਧਿਕਾਰ ਖੇਤਰ ਵਿੱਚ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਨਾ ਹੋਵੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਕਮਲ ਕਿਸ਼ੋਰ ਯਾਦਵ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼