Thursday, January 20, 2022

ਵਾਹਿਗੁਰੂ

spot_img








ਮੁੱਖ ਮੰਤਰੀ ਚੰਨੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2021:
ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ `ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ।

ਹਰੇਕ ਪਿੰਡ ਵਿੱਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਹੀ ਇੱਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ `ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ।

ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਿਸ `ਤੇ ਭਾਰਤ ਸਰਕਾਰ (2016 ਵਿੱਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ `ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ।

ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਗਰੂਰ ਵਿੱਚ 100 ਫੀਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਹ ਨਵੇਂ ਮੈਡੀਕਲ ਕਾਲਜ ਰਾਜ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਿੱਖਿਆ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼