Sunday, January 16, 2022

ਵਾਹਿਗੁਰੂ

spot_img
ਮੁੱਖ ਮੰਤਰੀ ਦੀ ਸੁਰੱਖ਼ਿਆ ਲਈ ਗੈਰ ਪੰਜਾਬੀਆਂ ਦੀ ਭਰਤੀ ਦੇ ਵੱਡੇ ਭ੍ਰਿਸ਼ਟਾਚਾਰ ਦੀ ਉੱਚ ਪੱਧਰੀ ਜਾਂਚ ਹੋਵੇ: ਜਥੇਦਾਰ ਰਣਜੀਤ ਸਿੰਘ ਤਲਵੰਡੀ

ਯੈੱਸ ਪੰਜਾਬ
ਐੱਸ.ਏ.ਐੱਸ ਨਗਰ 26 ਨਵੰਬਰ, 2021 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਵਿਸਾਲ ਇਕੱਠ ਕਰਕੇ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਬੇਟੇ ਸ: ਰਣਜੀਤ ਸਿੰਘ ਤਲਵੰਡੀ ਦਾ ਵਿਸੇਸ਼ ਸਨਮਾਨ ਕੀਤਾ। ਜਿੰਨਾਂ ਨੂੰ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਡਸਾ ਨੇ ਬਹੁਤ ਅਹਿਮ ਜਿੰਮੇਵਾਰੀ ਦੇਕੇ ਨਿਵਾਜਿਆ ਹੈ।ਇਸ ਮੌਕੇ ਪਾਰਟੀ ਦੇ ਨਵ ਨਿਯੁਕਤ ਬੁਲਾਰੇ ਸ: ਕਰਨੈਲ ਸਿੰਘ ਪੀਰਮੁਹੰਮਦ, ਸ: ਮਾਨ ਸਿੰਘ ਗਰਚਾ, ਸ:ਸੁਖਦੇਵ ਸਿੰਘ ਚੱਕ, ਸ: ਜਗਤਾਰ ਸਿੰਘ ਤਲਵੰਡੀ ਵਿਸੇਸ਼ ਤੌਰ ਤੇ ਹਾਜਰ ਸਨ।

ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸ: ਰਣਜੀਤ ਸਿੰਘ ਤਲਵੰਡੀ ਅਤੇ ਸ: ਕਰਨੈਲ ਸਿੰਘ ਪੀਰਮੁਹੰਮਦ ਨੇ ਬਹੁਤ ਸਨਸਨੀਖੇਜ ਪ੍ਰਗਟਾਵਾ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੁਰੱਖਿਆ ਲਈ ਗੈਰ-ਪੰਜਾਬੀ ਅਫ਼ਸਰਾਂ/ਮੁਲਾਜ਼ਮਾਂ ਦੀ ਭਰਤੀ ਲਈ ਗੈਰ ਕਨੂੰਨੀ ਭਰਤੀ ਪ੍ਰਕਿਰਿਆ ਰਾਹੀ 192 ਗੈਰ ਪੰਜਾਬੀ ਭਰਤੀ ਕਰਨ ਦਾ ਸਖਤ ਨੋਟਿਸ ਲੈਦਿਆ ਪੰਜਾਬ ਸਰਕਾਰ ਪਾਸੋ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਸ ਤੋ ਸੰਗੀਨ ਅਪਰਾਧ ਤੇ ਭ੍ਰਿਸ਼ਟਾਚਾਰ ਹੋਰ ਕੋਈ ਹੋ ਨਹੀ ਸਕਦਾ।

ਪੰਜਾਬ ਦੀ ਜਵਾਨੀ ਡਿਗਰੀਆਂ ਡਿਪਲੋਮੇ ਲੈਕੇ ਦਰ- ਦਰ ਭਟਕ ਰਹੇ ਹਨ ਦੂਸਰੇ ਪਾਸੇ ਸੰਵਿਧਾਨ ਦੀਆ ਝੂਠੀਆ ਸਹੁੰਆ ਖਾਕੇ ਰਾਜਨੀਤਿਕ ਪਾਰਟੀਆ ਦੇ ਆਗੂ ਸੱਤਾ ਵਿੱਚ ਆਕੇ ਆਪਣੇ ਸੂਬੇ ਦੇ ਵੋਟਰਾਂ ਨੂੰ ਭੁੱਲਕੇ ਗੈਰ ਪੰਜਾਬੀਆਂ ਨੂੰ ਪੰਜਾਬੀਆਂ ਦਾ ਹੱਕ ਖੋਹ ਕੇ ਦੇ ਰਹੇ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਅਤੇ ਪਾਰਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਸ: ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਅਜਿਹੀ ਭਰਤੀ ਲਈ ਨਿਯਮਾਂ ‘ਚ ਵਿਸ਼ੇਸ਼ ਛੋਟਾਂ ਦਿੱਤੀਆਂ, ਜਿਸ ਦੇ ਸਿੱਟੇ ਵਜੋਂ ਕਰੀਬ 19 ਸੂਬਿਆਂ ਦੇ ਸਰਵਿੰਗ/ਸੇਵਾਮੁਕਤ ਅਫ਼ਸਰ ਤੇ ਮੁਲਾਜ਼ਮ ਮੁੱਖ ਮੰਤਰੀ ਦੀ ਸੁਰੱਖਿਆ ਲਈ ਬਣੇ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ‘ਚ ਭਰਤੀ ਹੋਣ ‘ਚ ਸਫ਼ਲ ਹੋ ਗਏ. ਤੱਥਾਂ ਅਨੁਸਾਰ ਗੈਰ-ਪੰਜਾਬੀਆਂ ਦੀ ਭਰਤੀ ਇਕੱਲੀ ਗੱਠਜੋੜ ਸਰਕਾਰ ਸਮੇਂ ਹੀ ਨਹੀਂ ਬਲਕਿ ਮੌਜੂਦਾ ਕਾਂਗਰਸ ਸਰਕਾਰ ’ਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਵੀ ਹੋਈ ਹੈ।

ਸਿੱਧੀ ਭਰਤੀ ਦਾ ਰੌਲਾ ਪੈਣ ਮਗਰੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਰਿਪੋਰਟ ਵੀ ਮੰਗੀ ਸੀ ਪਰ ਅਜੇ ਤੱਕ ਉਸ ਰਿਪੋਰਟ ਦਾ ਕੀ ਬਣਿਆ ਉਸ ਦੀ ਕੋਈ ਜਾਣਕਾਰੀ ਨਹੀ । ਇਹ ਰਿਪੋਰਟ ਹੁਣ ਉਪ ਮੁੱਖ ਮੰਤਰੀ ਕੋਲ ਹੁਣ ਪੁੱਜੀ ਹੈ, ਜਿਸ ਅਨੁਸਾਰ ਕੇਂਦਰੀ ਸੁਰੱਖਿਆ ਬਲਾਂ ਦੇ ਸਰਵਿੰਗ/ਸੇਵਾਮੁਕਤ 209 ਅਫ਼ਸਰ ਤੇ ਮੁਲਾਜ਼ਮ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ‘ਚ ਭਰਤੀ ਕੀਤੇ ਗਏ ਹਨ. ਸ੍ ਤਲਵੰਡੀ ਨੇ ਕਿਹਾ ਕਿ ਇਨ੍ਹਾਂ ’ਚੋਂ ਅਕਾਲੀ-ਭਾਜਪਾ ਗੱਠਜੋੜ ਨੇ ਸਾਲ 2014 ਅਤੇ ਸਾਲ 2016 ਵਿੱਚ 146 ਜਣੇ ਭਰਤੀ ਕੀਤੇ ਸਨ ਜਦੋਂਕਿ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ 63 ਅਧਿਕਾਰੀ ਭਰਤੀ ਕੀਤੇ ਗਏ ਹਨ।

ਸ: ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ‘ਪੰਜਾਬ ਦੇ ਇੱਕ ਲੀਡਿੰਗ ਪੰਜਾਬੀ ਅਖਬਾਰ ’ ਕੋਲ ਮੌਜੂਦ ਰਿਪੋਰਟ ਅਨੁਸਾਰ 23 ਜੁਲਾਈ 2013 ਨੂੰ ਪੰਜਾਬ ਕੈਬਨਿਟ ਨੇ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ‘ਚ ਕੇਂਦਰੀ ਸੁਰੱਖਿਆ ਬਲਾਂ ਦੇ ਸਰਵਿੰਗ/ਸੇਵਾਮੁਕਤ 300 ਕਰਮਚਾਰੀ ਕਰਨ ਲਈ ਪ੍ਰਵਾਨਗੀ ਦਿੱਤੀ ਸੀ ਅਤੇ ਪੜਾਅਵਾਰ ਭਰਤੀ ਕਰਨ ਦਾ ਫੈਸਲਾ ਕੀਤਾ ਸੀ. ਇਸੇ ਆਧਾਰ ’ਤੇ 29 ਅਗਸਤ 2013 ਨੂੰ ਇਸ ਦੀ ਭਰਤੀ ਲਈ ਛੇ ਮੈਂਬਰੀ ਭਰਤੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਭਰਤੀ ਮਗਰੋਂ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਦੇ ਕਰੀਬ 76 ਅਧਿਕਾਰੀ/ਮੁਲਾਜ਼ਮ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਤਾਇਨਾਤ ਰਹੇ ਹਨ।

ਨਵਾਂ ਰੌਲਾ ਇਹ ਪਿਆ ਹੈ ਕਿ ਪੰਜਾਬੀ ਨੌਜਵਾਨ ਜਦੋਂ ਸੜਕਾਂ ’ਤੇ ਰੁੱਲ ਰਹੇ ਹਨ ਤਾਂ ਪੰਜਾਬ ਸਰਕਾਰ ਦੂਸਰੇ ਸੂਬਿਆਂ ਦੇ ਸੇਵਾਮੁਕਤ ਅਧਿਕਾਰੀਆਂ ਨੂੰ ਨੌਕਰੀਆਂ ਦੇ ਰਹੀ ਹੈ. ਰਿਪੋਰਟ ਅਨੁਸਾਰ ਗੱਠਜੋੜ ਸਰਕਾਰ ਨੇ ਸਾਲ 2014 ਵਿੱਚ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ‘ਚ 82 ਕਰਮਚਾਰੀ ਭਰਤੀ ਕੀਤੇ ਅਤੇ ਇਸੇ ਤਰ੍ਹਾਂ 2016 ਵਿੱਚ 64 ਕਰਮਚਾਰੀ ਭਰਤੀ ਕੀਤੇ। ਇਸੇ ਤਰ੍ਹਾਂ ਸਾਲ 2021 ‘ਚ ਮੌਜੂਦਾ ਸਰਕਾਰ ਨੇ 63 ਜਣੇ ਭਰਤੀ ਕੀਤੇ. ਭਰਤੀ ਕੀਤੇ ਕੁੱਲ 209 ਜਣਿਆਂ ’ਚੋਂ 4 ਡੀਐੱਸਪੀ, 34 ਇੰਸਪੈਕਟਰ ਅਤੇ 15 ਸਬ ਇੰਸਪੈਕਟਰ ਸ਼ਾਮਲ ਹਨ।

‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ‘ਚ ਭਰਤੀ ਕੀਤੇ 209 ’ਚੋਂ ਪੰਜਾਬ ਦੇ ਸਿਰਫ਼ 17 ਕਰਮਚਾਰੀ ਹਨ ਜਦੋਂ ਕਿ ਬਾਕੀ 19 ਸੂਬਿਆਂ ਦੇ 192 ਕਰਮਚਾਰੀ ਹਨ. ਇਸ ਯੂਨਿਟ ਵਿੱਚ ਹਰਿਆਣਾ ਦੇ ਸਭ ਤੋਂ ਵੱਧ 36, ਉੱਤਰ ਪ੍ਰਦੇਸ਼ ਦੇ 35, ਰਾਜਸਥਾਨ ਦੇ 26, ਹਿਮਾਚਲ ਪ੍ਰਦੇਸ਼ ਦੇ 22, ਉੱਤਰਾਖੰਡ ਦੇ 14, ਜੰਮੂ ਕਸ਼ਮੀਰ ਦੇ 14, ਦਿੱਲੀ ਦੇ 12, ਪੱਛਮੀ ਬੰਗਾਲ ਦੇ 7, ਮਹਾਰਾਸ਼ਟਰ ਦੇ ਪੰਜ, ਉੜੀਸਾ ਦੇ ਚਾਰ ਜਣੇ ਸ਼ਾਮਲ ਹਨ. ਇਸੇ ਤਰ੍ਹਾਂ ਝਾਰਖੰਡ, ਕਰਨਾਟਕ ਤੇ ਤਾਮਿਲਨਾਡੂ ਦੇ ਤਿੰਨ-ਤਿੰਨ, ਬਿਹਾਰ, ਕੇਰਲਾ ਤੇ ਤ੍ਰਿਪਰਾ ਦੇ ਦੋ-ਦੋ ਅਤੇ ਚੰਡੀਗੜ੍ਹ, ਗੋਆ ਅਤੇ ਮੱਧ ਪ੍ਰਦੇਸ਼ ਦਾ ਇੱਕ ਇੱਕ ਕਰਮਚਾਰੀ ਸ਼ਾਮਲ ਹੈ. ਭਰਤੀ ਕੀਤੇ ਇਨ੍ਹਾਂ ਕਰਮਚਾਰੀਆਂ ’ਚੋਂ 9 ਜਣੇ ਨੌਕਰੀ ਛੱਡ ਵੀ ਚੁੱਕੇ ਹਨ।

ਪੰਜਾਬ ਕੈਬਨਿਟ ਨੇ ਦੂਸਰੇ ਸੂਬਿਆਂ ਲਈ ਰਾਹ ਮੋਕਲਾ ਕਰਨ ਵਾਸਤੇ ਪਹਿਲੀ ਅਕਤੂਬਰ 2013 ਅਤੇ 30 ਨਵੰਬਰ 2013 ਨੂੰ ਵਿਸ਼ੇਸ਼ ਛੋਟਾਂ ਵੀ ਦਿੱਤੀਆਂ ਸਨ. ਇਸ ਭਰਤੀ ਲਈ ਡੀਐੱਸਪੀ ਦੀਆਂ ਪੰਜ ਅਸਾਮੀਆਂ, ਇੰਸਪੈਕਟਰ ਰੈਂਕ ਦੀਆਂ 15 ਅਤੇ ਸਬ ਇੰਸਪੈਕਟਰ ਰੈਂਕ ਦੀਆਂ 50 ਅਸਾਮੀਆਂ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਘੇਰੇ ’ਚੋਂ ਕੱਢਿਆ ਗਿਆ ਸੀ. ਇਸ ਸਿੱਧੀ ਭਰਤੀ ਲਈ ਪੀਪੀਆਰ ਦੀਆਂ ਪ੍ਰੋਵਿਜ਼ਨਾਂ ਵਿਚ ਛੋਟਾਂ ਦਿੱਤੀਆਂ ਗਈਆਂ ਸਨ. ਉਪਰਲੀ ਉਮਰ ਹੱਦ 42 ਸਾਲ ਕੀਤੀ ਗਈ. ਮੈਟਿ੍ਕ ਪੱਧਰ ’ਤੇ ਪੰਜਾਬੀ ਵਿਸ਼ਾ (ਲਾਜ਼ਮੀ) ਪਾਸ ਕਰਨ ਤੋਂ ਵੀ ਛੋਟ ਦਿੱਤੀ ਗਈ।

ਇਵੇਂ ਹੀ ਯੂਨਿਟ ’ਚ ਟਰੇਨਰ ਤੇ ਟੈਕਨੀਕਲ ਅਫਸਰ ਭਰਤੀ ਲਈ ਜਨਰਲ ਕੈਟਾਗਿਰੀ ਲਈ ਉਮਰ ਹੱਦ ਪਹਿਲੀ ਦਫ਼ਾ 42 ਸਾਲ ਕੀਤੀ ਗਈ ਅਤੇ ਦੂਸਰੀ ਦਫ਼ਾ ਇਹ ਉਮਰ ਹੱਦ 45 ਸਾਲ ਕੀਤੀ ਗਈ।

ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਪ੍ਰੋਟੈਕਟ ਕੀਤੀ ਗਈ. ਅਮਰਿੰਦਰ ਸਰਕਾਰ ਨੇ ਤਾਂ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਵਿਚ ਵਧੇਰੇ ਇੰਸਪੈਕਟਰਾਂ ਦੀ ਲੋੜ ਦੇ ਮੱਦੇਨਜ਼ਰ 28 ਜੁਲਾਈ 2021 ਨੂੰ 30 ਸਬ ਇੰਸਪੈਕਟਰਾਂ ਦੀਆਂ ਅਸਾਮੀਆਂ ਸਰੰਡਰ ਕਰਕੇ 29 ਇੰਸਪੈਕਟਰ ਰੈਂਕ ਦੀਆਂ ਅਸਾਮੀਆਂ ਦੀ ਰਚਨਾ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ. ਕੀ ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਧਿਆਨ ਵਿੱਚ ਆਉਣ ਤੋ ਬਾਅਦ ਕਿ ਉਨ੍ਹਾਂ ਕੀ ਕਾਰਵਾਈ ਕੀਤੀ ਹੈ ਜਾ ਉਹ ਅਜੇ ਰਿਪੋਰਟ ਦਾ ਮੁਲਾਂਕਣ ਹੀ ਕਰਨਗੇ ।

ਉਹਨਾਂ ਸਿੱਧੂ ਨੂੰ ਸਵਾਲ ਕੀਤਾ ਕਿ ਉਹ ਇਹਨਾਂ ਮਸਲਿਆ ਤੇ ਬੇਵੱਸ ਕਿਉ ਨਜਰ ਆ ਰਹੇ ਹਨ ਕਿਉ ਨਹੀ ਅਵਾਜ ਬੁਲੰਦ ਕਰਦੇ ਦੂਜੇ ਪਾਸੇ ਆਮ ਆਦਮੀ ਅਖਵਾਉਣ ਵਾਲੇ ਨਵੇ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਵੱਡੇ ਘੋਟਾਲੇ ਤੇ ਕਦੋ ਬੋਲਣਗੇ ? ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਜਗਤਾਰ ਸਿੰਘ, ਰਾਜਦੀਪ ਸਿੰਘ ਆਡਲੂ,ਬਿੰਦਰਜੀਤ ਸਿੰਘ ਗਿੱਲ,ਬਲਵੰਤ ਸਿੰਘ ਜੰਟਾ,ਜਗਦੀ ਸਿੰਘ ਰਾਜੋਆਣਾ,ਜਸਵੀਰ ਸਿੰਘ ਟੂਸਾ,ਬਲਵੀਰ ਸਿੰਘ ਝੌਰੜਾ ।

ਗਤਾਰ ਸਿੰਘ ਭੈਣੀ ਬੜਿੰਗਾ,ਬਲਵੀਰ ਸਿੰਘ ਅੱਚਰਵਾਲ,ਸਮਰਜੀਤ ਸਿੰਘ ਬੋਪਾਰਾਏ,ਕੁਲਦੀਪ ਸਿੰਘ ਜੌਹਲਾਂ,ਕੁਲਦੀਪ ਸਿੰਘ ਬੁਰਜਲਿੱਟਾਂ,ਸੁਖਦੇਵ ਸਿੰਘ ਦੱਧਾਹੂਰ,ਸ਼ਿਵ ਸਿੰਘ ਲੀਲਾਂ,ਪਰਮਿੰਦਰ ਸਿੰਘ ਤੂੰਗਾਹੇੜੀ,ਦਵਿੰਦਰ ਮਾਨ,,ਮਨਪ੍ਰੀਤ ਗਰੇਵਾਲ,ਜਸਕਰਨ ਸਿੰਘ ਬੁੱਟਰ,ਹਨੀ ਗਿੱਲ,ਸੋਹਣ ਸਿੰਘ ਤਾਜਪੁਰ,ਬਹਾਦਰ ਸਿੰਘ ਬੜੈਚ,ਸੁਖਦੇਵ ਸਿੰਘ ਬੜੈਚ,ਨੰਬਰਦਾਰ ਹਰਜਿੰਦਰ ਸਿੰਘ ਬੁਰਜ ਨਕਲੀਆਂ,ਨਰਿੰਦਰ ਕੁਮਾਰ ਡਾਬਰ,ਬਲਜਿੰਦਰ ਸਿੰਘ ਦੱਧਾਹੂਰ,ਸਤਨਾਮ ਸਿੰਘ ਸਿਵੀਆ,ਸਿਕੰਦਰ ਸਿੰਘ ਕਾਲਾ ਰਾਏਕੋਟ, ਆਦਿ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਦਿੱਲੀ ਗੁਰਦੁਆਰਾ ਕਮੇਟੀ ’ਚ ਨਵਾਂ ਵਿਵਾਦ, ਡੇਰੇ ਦੇ ਪ੍ਰਧਾਨ ਦੀ ਸਿੰਘ ਸਭਾ ਪ੍ਰਧਾਨ ਵਜੋਂ ਨਾਮਜ਼ਦਗੀ ’ਤੇ ਉੱਠੇ ਸਵਾਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 12 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,474FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼