Friday, January 27, 2023

ਵਾਹਿਗੁਰੂ

spot_img


ਮੁੱਖ ਮੰਤਰੀ ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ, ਕਿਹਾ ‘ਦੇਸ਼ ਭਰ ਵਿੱਚ ਨਿਵੇਸ਼ ਲਈ ਪੰਜਾਬ ਸੱਭ ਤੋਂ ਪਸੰਦੀਦਾ ਸੂਬਾ’

ਯੈੱਸ ਪੰਜਾਬ
ਮੁੰਬਈ/ਚੰਡੀਗੜ੍ਹ, 24 ਜਨਵਰੀ, 2023:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ।

ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਕਾਰੋਬਾਰ ਲਈ ਅਥਾਹ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਵਡੇਰਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।

ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ, ਜਿਹੜਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ।

ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ 26 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ...

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ; ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਯੈੱਸ ਪੰਜਾਬ  ਅੰਮ੍ਰਿਤਸਰ, 24 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ...

ਦਿੱਲੀ ਗੁਰਦੁਆਰਾ ਕਮੇਟੀ ਨੇ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ ਨੂੰ ਸਤਵੇਂ ਸਥਾਨ ’ਤੇ ਕਰਨ ਦੇ ਮਾਮਲੇ ਵਿਚ ਅਮਿਤ ਸ਼ਾਹ ਤੋਂ ਦਖਲ ਮੰਗਿਆ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2023 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2023: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ...

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਨਾਲ ਪੰਜਾਬੀਆਂ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ,2023-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...

ਮਨੋਰੰਜਨ

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਆਪਣੀ ਫ਼ਿਲਮ ‘ਕਲੀ ਜੋਟਾ’ ਦੇ ਪ੍ਰਚਾਰ ਲਈ ਕਪਿਲ ਸ਼ਰਮਾ ਸ਼ੋਅ ਵਿੱਚ ਪੁੱਜੇ

ਯੈੱਸ ਪੰਜਾਬ  ਜਨਵਰੀ 16, 2023 - ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮਸ਼ਹੂਰ ਕਾਮੇਡੀ ਸ਼ੋ...

ਡਾ: ਗੁਰਪ੍ਰੀਤ ਕੌਰ ਨੇ ਕੀਤਾ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਫ਼ਿਲਮਸਿਟੀ ਐਚ.ਐਲ.ਵੀ. ਸਟੂਡੀਓ ਦਾ ਉਦਘਾਟਨ

ਯੈੱਸ ਪੰਜਾਬ ਖਰੜ, 10 ਜਨਵਰੀ, 2023: ਪੰਜਾਬ ਵਿਚ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਫਿਲਮਾਂ ਅਤੇ ਸੰਗੀਤ ਵੀਡਿਓਜ਼ ਨੂੰ ਹੋਰ ਵੀ ਖੂਬਸੂਰਤ ਬਣਾਉਣ ਵਿੱਚ ਮਦਦ ਕਰਨ ਲਈ ਐਚ.ਐਲ.ਵੀ. ਸਟੂਡੀਓਜ਼ ਤੋਂ ਇੱਕ ਫਿਲਮ ਸਿਟੀ ਦਿੱਤੀ। ਉੱਭਰ ਰਹੇ ਯੂਥ ਆਈਕਨ,...

ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਮੀਕਾ ਗੱਬੀ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਜਾਰੀ

ਯੈੱਸ ਪੰਜਾਬ ਚੰਡੀਗੜ੍ਹ, 9 ਜਨਵਰੀ 2023: ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ...
- Advertisement -spot_img

ਸੋਸ਼ਲ ਮੀਡੀਆ

52,362FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!