Friday, August 12, 2022

ਵਾਹਿਗੁਰੂ

spot_img




ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ 24 ਜੂਨ, 2022 ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲੇ

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2022:
ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੰਤਰੀ ਸਮੂਹ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਲਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐਮ.ਐਸ.ਐਮ.ਈਜ਼. ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ।

ਇਸ ਅਹਿਮ ਕਦਮ ਨਾਲ ਆਪਣੇ ਵਿਸਤਾਰ ਵਿੱਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐਮ.ਐਸ.ਐਮ.ਈਜ਼. ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ।

ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀਆਂ ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਸਹਾਇਕ ਸਟਾਫ ਤੋਂ ਇਲਾਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਦੀਆਂ 80 ਅਸਾਮੀਆਂ ਸ਼ਾਮਲ ਹਨ।

ਇਸ ਕਦਮ ਨਾਲ ਸੂਬੇ ਵਿੱਚ ਨਵੀਆਂ ਅਦਾਲਤਾਂ ਦੇ ਗਠਨ ਵਿਚ ਮਹੱਤਵਪੂਰਨ ਸਹਾਇਤਾ ਮਿਲੇਗੀ ਜਿਸ ਨਾਲ ਅਧੀਨ ਅਦਾਲਤਾਂ ਵਿਚ ਬਕਾਏ ਅਦਾਲਤੀ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਨਵੀਆਂ ਅਸਾਮੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਸੂਬੇ ਦੀ ਨਿਆਂ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।

ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਖੋਜ, ਗਰੁੱਪ-ਏ ਸਰਵਿਸਜ਼ ਰੂਲਜ਼-2022 ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਜਲ ਸਰੋਤ ਵਿਭਾਗ ਦੀਆਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੋਜ ਅਫਸਰਾਂ ਦੀ 9 ਅਸਾਮੀਆਂ ਅਤੇ ਸਹਾਇਕ ਖੋਜ ਅਫਸਰਾਂ ਦੀਆਂ 26 ਅਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਪਰ ਮੌਜੂਦਾ ਨਿਯਮਾਂ ਵਿਚ ਸਿੱਧੀ ਜਾਂ ਤਰੱਕੀ ਕੋਟੇ ਦੇ ਅਨੁਪਾਤ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸ ਕਦਮ ਨਾਲ ਵਿਭਾਗ ਦੀਆਂ ਪ੍ਰਸ਼ਾਸਕੀ ਲੋੜਾਂ ਨੂੰ ਪੂਰਾ ਕਰਨ ਵਿਚ ਮਦਦ ਮਿਲੇਗੀ ਤਾਂ ਕਿ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੰਤਰੀ ਮੰਡਲ ਨੇ ਬਿਲਡਿੰਗ ਫਿਸਕਲ ਐਂਡ ਇੰਸਟੀਚਿਊਸ਼ਨਲ ਰੀਸਾਇਲੈਂਸ ਫਾਰ ਗ੍ਰੋਥ ਪ੍ਰੋਜੈਕਟ ਲਈ ਵਿਚਾਰ-ਚਰਚਾ ਅਤੇ ਭਾਰਤ ਸਰਕਾਰ ਦੇ ਵਿੱਤ ਮਾਮਲਿਆਂ ਬਾਰੇ ਵਿਭਾਗ ਅਤੇ ਵਿਸ਼ਵ ਬੈਂਕ (ਨਿਰਮਾਣ ਤੇ ਵਿਕਾਸ ਲਈ ਅੰਤਰਰਾਸ਼ਟਰੀ ਬੈਂਕ) ਨਾਲ ਇਕਰਾਰਨਾਮਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਨਾਲ ਸੂਬਾ ਸਰਕਾਰ ਨੂੰ ਅਗਲੇ ਪੰਜ ਸਾਲਾਂ ਵਿਚ ਰਾਜ ਭਰ ਅਤੇ ਸ਼ਹਿਰੀ ਪੱਧਰ ਵਿਚ ਪ੍ਰਮੁੱਖ ਸੁਧਾਰਾਂ ਲਈ ਮਦਦ ਮਿਲੇਗੀ ਅਤੇ ਪੰਜ ਵਿਭਾਗ ਲਾਗੂ ਕਰਨ ਵਾਲੀਆਂ ਏਜੰਸੀਆਂ ਵਜੋਂ ਕੰਮ ਕਰਨਗੇ।

ਪੰਜਾਬ ਖੇਤੀਬਾੜੀ ਉਤਪਾਦ ਮੰਡੀ ਐਕਟ ਵਿਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਤਪਾਦ ਐਕਟ ਦੀ ਧਾਰਾ 12 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਸਮੇਂ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਨਵੇਂ ਪ੍ਰਸ਼ਾਸਕ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਗਈ ਹੈ।

ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਭੰਗ ਕੀਤੀਆਂ ਮਾਰਕੀਟ ਕਮੇਟੀਆਂ ਦੀ ਥਾਂ ਉਤੇ ਪ੍ਰਸ਼ਾਸਕ ਨਿਯੁਕਤ ਕਰੇਗੀ, ਜੋ ਇਕ ਸਾਲ ਦੇ ਸਮੇਂ ਲਈ ਜਾਂ ਨਵੀਆਂ ਮਾਰਕੀਟ ਕਮੇਟੀਆਂ ਦੀ ਨਾਮਜ਼ਦਗੀਆਂ ਤੱਕ, ਜੋ ਵੀ ਪਹਿਲਾਂ ਹੋਵੇ, ਡਿਊਟੀ ਨਿਭਾਉਂਦੇ ਹੋਏ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ। ਦੱਸਣਯੋਗ ਹੈ ਕਿ ਸੂਬੇ ਵਿਚ 156 ਮਾਰਕੀਟ ਕਮੇਟੀਆਂ ਹਨ ਜਿਨ੍ਹਾਂ ਵਿਚ ਚੇਅਰਮੈਨ, ਉਪ ਚੇਅਰੈਮਨ ਅਤੇ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ ਪਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਮੌਜੂਦਾ ਕਮੇਟੀਆਂ ਭੰਗ ਕਰਕੇ ਨਵੇਂ ਪ੍ਰਸ਼ਾਸਕਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਲਿਆ।

ਡੀ.ਪੀ.ਆਈ. (ਕਾਲਜਾਂ), ਭਾਸ਼ਾ ਵਿਭਾਗ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ
ਪੰਜਾਬ ਕੈਬਨਿਟ ਨੇ ਡੀ.ਪੀ.ਆਈ. (ਕਾਲਜਾਂ) ਦੀ ਸਾਲ 2017-18, 2018-19, 2019-20 ਅਤੇ 2020-21, ਭਾਸ਼ਾ ਵਿਭਾਗ ਪੰਜਾਬ ਦੀਆਂ ਸਾਲ 2016-17, 2017-18, 2018-19, 2019-20 ਅਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਇਲਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀਆਂ ਸਾਲ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨ ਕਰ ਲਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਅਕਾਲੀ ਦਲ-ਸ਼੍ਰੋਮਣੀ ਕਮੇਟੀ ਸਾਡੀਆਂ ਫਸਲਾਂ-ਨਸਲਾਂ ਸੰਭਾਲਣ ’ਚ ਨਾਕਾਮ ਰਹੇ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 3 ਅਗਸਤ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ...

ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਯੈੱਸ ਪੰਜਾਬ ਅੰਮ੍ਰਿਤਸਰ, 3 ਅਗਸਤ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ...

ਪੰਜਾਬ ’ਚ ਧਰਮ ਬਦਲੀ ਕੀਤੇ ਜਾਣ ਦੇ ਵਧਦੇ ਮਾਮਲਿਆਂ ਨੂੰ ਠਲ੍ਹ ਪਾਉਣ ਲਈ ਦਿੱਲੀ ਕਮੇਟੀ ‘ਧਰਮ ਜਾਗਰੂਕਤਾ ਲਹਿਰ’ ਆਰੰਭ ਕਰੇਗੀ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਪੰਜਾਬ ’ਚ ਕਈ ਸਿੱਖ ਪਰਿਵਾਰਾਂ ਵੱਲੋਂ ਆਪਣੇ ਅਮੀਰ ਵਿਰਸੇ ਅਤੇ ਸ਼ਾਨਾਮਤੇ ਇਤਿਹਾਸ ਨੂੰ ਭੁੱਲ ਕੇ ਧਰਮ ਬਦਲੀ ਕੀਤੇ ਜਾਣ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ...

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ: ਜੀ.ਕੇ. ਨੇ ਸਰਾਵਾਂ ਤੋਂ ਜੀ.ਐਸ.ਟੀ. ਹਟਾਉਣ ਦੀ ਵੀ ਰੱਖੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ...

ਮਨੋਰੰਜਨ

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...

ਨੀਰੂ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਬਿਊਟੀਫੁੱਲ ਬਿੱਲੋ’ ਦਾ ਟਰੇਲਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੁਲਾਈ 31, 2022: ਮਨਮੋਹਕ ਨੀਰੂ ਬਾਜਵਾ ਦੀ ਆਉਣ ਵਾਲੀ ਫਿਲਮ, 'ਬਿਊਟੀਫੁੱਲ ਬਿੱਲੋ', ਜੋ ਕਿ 11 ਅਗਸਤ 2022 ਨੂੰ ਭਾਰਤ ਦੇ ਸਭ ਤੋਂ ਵੱਡੇ ਘਰੇਲੂ ਓਟੀਟੀ ਪਲੇਟਫਾਰਮ ZEE5 'ਤੇ ਫਿਲਮ ਦਾ ਪ੍ਰੀਮੀਅਰ ਕਰਦੇ ਹੋਏ,...
- Advertisement -spot_img

ਸੋਸ਼ਲ ਮੀਡੀਆ

23,737FansLike
51,970FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!