Saturday, June 25, 2022

ਵਾਹਿਗੁਰੂ

spot_img


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਜਾਰੀ ਕੀਤਾ ‘ਡੀ.ਐਸ.ਆਰ ਪੋਰਟਲ’

ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ‘ਡੀ.ਐਸ.ਅਰ ਪੋਰਟਲ’ ਜਾਰੀ ਕੀਤਾ ਹੈ। ਇਸ ਪੋਰਟਲ ਦੀ ਮਦਦ ਨਾਲ ਕਿਸਾਨਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਸਿੱਧੇ ਤੌਰ ’ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ। ਸਰਕਾਰ ਦੀ ਇਸ ਨਵੀਂ ਤਕਨੀਕ ਨਾਲ ਜਿੱਥੇ ਕਿਸਾਨਾਂ ਨੂੰ ਲਾਭ ਮਿਲੇਗਾ, ਉਥੇ ਹੀ ਪੰਜਾਬ ਦਾ ਵੱਡਮੁੱਲਾ ਧਰਤੀ ਹੇਠਲਾ ਪਾਣੀ ਵੀ ਬਚੇਗਾ।

‘ਡੀ.ਐਸ.ਅਰ ਪੋਰਟਲ’ ਜਾਰੀ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੀ ਇਸ ਕਿਸਾਨ ਪੱਖੀ ਪਹਿਲ ਲਈ ਪ੍ਰਸੰਸਾ ਕਰਦਿਆਂ ਕਿਹਾ ਕਿ ਡੀ.ਐਸ.ਆਰ ਪੋਰਟਲ ਨਾਲ ਸਰਕਾਰ ਨੂੰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਟੀਕ ਡਾਟਾ ਮਿਲੇਗਾ ਅਤੇ ਸਹਾਇਤਾ ਰਾਸ਼ੀ ਨਿਸ਼ਚਿਤ ਕਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੋਰਟਲ ’ਤੇ ਰਜਿਸਟਰੇਸ਼ਨ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਉਚਿਤ ਅਤੇ ਪਾਰਦਰਸ਼ੀ ਤਰੀਕੇ ਨਾਲ 1500 ਰੁਪਏ ਪ੍ਰਤੀ ਏਕੜ ਰਾਸ਼ੀ ਦਾ ਭੁਗਤਾਨ ਕਰੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਡਮੁੱਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਕਿਸਾਨਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੂੰਗ ਦੇ ਰਕਬੇ ਨੂੰ ਵੀ ਸਰਕਾਰ ਨੇ ਦੁਗਣਾ ਕਰ ਦਿੱਤਾ ਹੈ। ਸੂਬੇ ਵਿੱਚ ਵੱਡੀ ਗਿਣਤੀ ’ਚ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਵੱਡਮੁੱਲੇ ਸਾਧਨਾਂ ਨੂੰ ਬਚਾਉਣ ਲਈ ਡੀ.ਐਸ.ਆਰ ਤਕਨੀਕ ਨੂੰ ਅਪਣਾ ਰਹੇ ਹਨ। ਸਰਕਾਰ ’ਚ ਹੁਣ ਕਿਸੇ ਵੀ ਯੋਜਨਾ ਲਈ ਲਾਭ ਪਾਤਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਢਣੇ ਪੈਣਗੇ।

ਇਸ ਮੌਕੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਨੇ ਮੁੱਖ ਮੰਤਰੀ ਨੂੰ ‘ਡੀ.ਆਰ.ਐਸ ਪੋਰਟਲ’ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਉਚਿਤ ਮੁਲਅੰਕਣ ਤੋਂ ਬਾਅਦ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਪੋਰਟਲ ਨੂੰ ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਵਿਕਸਤ ਅਤੇ ਡਿਜ਼ਾਇਨ ਕੀਤਾ ਗਿਆ ਹੈ। ਇਸ ਨਵੀਂ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ 15 ਤੋਂ 20 ਫ਼ੀਸਦੀ ਬੱਚਤ ਹੋਵੇਗੀ ਅਤੇ ਪਾਣੀ ਦੇ ਪ੍ਰਭਾਵੀ ਨੁਕਸਾਨ ਨੂੰ ਰੋਕਣ ’ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਉਚਿਤ ਰਿਚਾਰਜਿੰਗ ਦੇ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਵੀ ਸੁਧਾਰ ਹੋਵੇਗਾ। ਐਨਾ ਹੀ ਨਹੀਂ ਕਿਸਾਨਾਂ ਦੀ ਲਾਗਤ ’ਚ ਵੀ ਪ੍ਰਤੀ ਏਕੜ ਕਰੀਬ 4 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ।

ਕਿਸਾਨਾਂ ਨੂੰ ਪੋਰਟਲ ਦੀ ਤਕਨੀਕੀ ਜਾਣਕਾਰੀ ਦੇਣ ਲਈ ਸਰਕਾਰ ਨੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਪਾਣੀ ਸੰਰਖਣ ਸਮੇਤ ਵੱਖ ਵੱਖ ਵਿਭਾਗਾਂ ਦੇ ਕਰੀਬ 3 ਹਜ਼ਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ’ਤੇ ਲਾਇਆ ਗਿਆ ਹੈ। ਇਹ ਅਧਿਕਾਰੀ ਅਤੇ ਕਰਮਚਾਰੀ ਕਿਸਾਨਾਂ ਦੀ ਰਜਿਸਟਰੇਸ਼ਨ ਅਤੇ ਡੀ.ਐਸ.ਆਰ ਦੇ ਸੰਚਾਲਨ ਨਾਲ ਜੁੜੀਆਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ ਤਾਂ ਜੋ ਅਸਲ ਲਾਭਪਾਤਰੀਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ।

ਸਰਕਾਰ ਦਾ ਮੰਨਣਾ ਹੈ ਕਿ ਸੂਬੇ ’ਚ ਇਸ ਸਾਲ ਕਿਸਾਨ ਖ਼ਰੀਫ਼ ਸੀਜ਼ਨ ਦੌਰਾਨ ਅਨੁਮਾਨਿਤ 30 ਲੱਖ ਹੈਕਟੇਅਰ (75 ਲੱਖ ਏਕੜ ) ਖੇਤਰ ਵਿੱਚ ਬਾਸਮਤੀ ਸਮੇਤ ਝੋਨੇ ਦੀ ਖੇਤੀ ਕਰਨਗੇ। ਜਦੋਂ ਕਿ ਪਿਛਲੇ ਸਾਲ 6 ਲੱਖ ਹੈਕਟੇਅਰ ’ਚ ਡੀ.ਐਸ.ਆਰ ਰਾਹੀਂ ਝੋਨੇ ਦੀ ਖੇਤੀ ਕੀਤੀ ਗਈ ਸੀ। ਸਰਕਾਰ ਨੇ ਇਸ ਸਾਲ ਡੀ.ਐਸ.ਆਰ ਰਾਹੀਂ ਖੇਤਰ ਦੁਗਣਾ ਕਰਨ ਦਾ ਟੀਚਾ ਰੱਖਿਆ ਹੈ।

ਪੋਰਟਲ ਜਾਰੀ ਕਰਨ ਮੌਕੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਪੰਜਾਬ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਵਿੱਤ ਵਿਭਾਗ ਕੇ.ਏ.ਪੀ ਸਿਨਹਾ ਅਤੇ ਡਰਾਇਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਮੌਜ਼ੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,372FansLike
51,890FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!