Thursday, June 30, 2022

ਵਾਹਿਗੁਰੂ

spot_img



ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਕੀਤਾ ਬਾਹਰ

ਯੈੱਸ ਪੰਜਾਬ
ਚੰਡੀਗੜ੍ਹ, 24 ਮਈ, 2022:
ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਆਪਣੇ ਵਿਭਾਗ ਵਿੱਚ ਇਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਵੱਢੀਖੋਰੀ ਨੂੰ ਕਤਈ ਬਰਦਾਸ਼ਤ ਨਾ ਕਰਨ ਦੇ ਰਾਹ ਉਤੇ ਚੱਲਦੀ ਰਹੇਗੀ ਅਤੇ ਕਿਸੇ ਨੂੰ ਵੀ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਉਸ ਨੂੰ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।”

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਡਾ. ਸਿੰਗਲਾ ਨੂੰ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਹੈ ਅਤੇ ਪੁਲਿਸ ਨੂੰ ਕੇਸ ਦਰਜ ਕਰਨ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਉਨ੍ਹਾਂ ਦੇ ਹੀ ਧਿਆਨ ਵਿੱਚ ਸੀ ਅਤੇ ਉਹ ਇਸ ਨੂੰ ਆਸਾਨੀ ਨਾਲ ਦਬਾ ਜਾਂ ਟਾਲ ਸਕਦੇ ਸਨ ਪਰ ਉਨ੍ਹਾਂ ਨੇ ਖਟਕੜ ਕਲਾਂ ਦੀ ਪਵਿੱਤਰ ਧਰਤੀ ਉਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਅਹਿਦ ਲਿਆ ਸੀ ਅਤੇ ਇਸ ਦਿਸ਼ਾ ਵਿੱਚ ਇਹ ਇਕ ਇਤਿਹਾਸਕ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਨਿਜ਼ਾਮ ਲਈ ਚੁਣਿਆ ਸੀ ਅਤੇ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਹਰੇਕ ਪੰਜਾਬੀ ਦੀਆਂ ਇੱਛਾਵਾਂ ਉਤੇ ਖਰਾ ਉਤਰੀਏ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੂੰ ਆਜ਼ਾਦ ਹੋਏ ਨੂੰ 75 ਸਾਲ ਹੋ ਚੁੱਕੇ ਹਨ ਪਰ ਸੂਬੇ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਉਦੋਂ ਮਿਸਾਲ ਕਾਇਮ ਕੀਤੀ, ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਡਾ ਸੰਦੇਸ਼ ਬਿਲਕੁਲ ਸਪੱਸ਼ਟ ਹੈ ਕਿ ਸੂਬੇ ਵਿੱਚ ਭ੍ਰਿਸ਼ਟ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੀ ਪੁਸ਼ਤਪਨਾਹੀ ਕਰਦੇ ਰਹੇ ਅਤੇ ਮਗਰੋਂ ਇਹ ਕਹਿੰਦੇ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਬਾਰੇ ਪਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਅਜਿਹੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਹੁਣ ਕਾਨੂੰਨ ਆਪਣਾ ਕੰਮ ਕਰੇਗਾ।

ਵਿਰੋਧੀ ਧਿਰ ਉਤੇ ਤਨਜ਼ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਭ੍ਰਿਸ਼ਟਾਚਾਰ ਬਾਰੇ ਸਾਡੀ ਸਰਕਾਰ ਉਤੇ ਸਿਆਸੀ ਨਿਸ਼ਾਨੇ ਸਾਧਣਗੇ ਪਰ ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਕਦਮ ਚੁੱਕਿਆ ਹੈ, ਜਦੋਂ ਕਿ ਵਿਰੋਧੀ ਹਮੇਸ਼ਾ ਭ੍ਰਿਸ਼ਟ ਲੀਡਰਾਂ ਨੂੰ ਬਚਾਉਂਦੇ ਤੇ ਅੱਗੇ ਵਧਣ ਵਿੱਚ ਮਦਦ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਰਾਦਾ ਤੇ ਨੀਅਤ ਸਾਫ਼ ਹੈ ਕਿ ਭ੍ਰਿਸ਼ਟ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਵੇਗਾ, ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਹੋਇਆ ਦਸਤਾਰ ਤੇ ਦੁਮਾਲਾ ਮੁਕਾਬਲਾ

ਯੈੱਸ ਪੰਜਾਬ ਨਵੀਂ ਦਿੱਲੀ, 27 ਜੂਨ, 2022 - ਜਪ ਜਾਪ ਸੇਵਾ ਟ੍ਰਸਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਦਸਤਾਰ ਤੇ ਦੁਮਾਲਾ ਮੁਕਾਬਲੇ ਲਈ 6...

ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਐਡਵੋਕੇਟ ਧਾਮੀ ਨੇ ਵਿਦੇਸ਼ ਮੰਤਰੀ ਨੂੰ ਲੋੜੀਂਦੀ ਕਾਰਵਾਈ ਲਈ ਲਿਖ਼ਿਆ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 27 ਜੂਨ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ...

ਨਵੇਂ ਚੁਣੇ ਐਮ.ਪੀ. ਸਿਮਰਨਜੀਤ ਸਿੰਘ ਮਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕਰਨ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 27 ਜੂਨ, 2022 - ਪੰਜਾਬ ਦੇ ਸੰਗਰੂਰ ਜਿਲੇ ਤੋਂ ਜਿਮਨੀ ਚੋਣਾਂ ‘ਚ ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸਿਮਰਨਜੀਤ ਸਿੰਘ ਮਾਨ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧ ‘ਚ...

ਨਿਊ ਯਾਰਕ ਵਿੱਚ ਭਾਰਤੀ ਮੂਲ ਦੇ ਸਿੱਖ ਦਾ ਕਤਲ, ਐਸ.ਯੂ.ਵੀ. ’ਚ ਬੈਠੇ ’ਤੇ ਵਰ੍ਹਾਈਆਂ ਗਈਆਂ ਗੋਲੀਆਂ

ਯੈੱਸ ਪੰਜਾਬ ਨਿਊ ਯਾਰਕ, 27 ਜੂਨ, 2022: ਨਿਊ ਯਾਰਕ ਵਿੱਚ ਇਕ ਭਾਰਤੀ ਮੂਲ ਦੇ ਇਕ ਸਿੱਖ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 31 ਸਾਲਾਂ ਦੇ ਸਤਨਾਮ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ’ਤੇ ਵਧਾਈ ਦਿੱਤੀ

ਯੈੱਸ ਪੰਜਾਬ ਅੰਮ੍ਰਿਤਸਰ, 26 ਜੂਨ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸ. ਸਿਮਰਨਜੀਤ ਸਿੰਘ ਮਾਨ ਨੂੰ ਵਧਾਈ...

ਭਾਰਤ ਸਰਕਾਰ ਨੇ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 25 ਜੂਨ, 2022 - ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ...

ਮਨੋਰੰਜਨ

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...
- Advertisement -spot_img

ਸੋਸ਼ਲ ਮੀਡੀਆ

20,484FansLike
51,896FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!