spot_img
Monday, June 17, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਣਕ ਤੇ ਆਟੇ ਦੀ ਸੁਚੱਜੀ ਵੰਡ ਲਈ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਮਈ, 2022:
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਅਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨ.ਐਫ.ਐਸ.ਏ. ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।

ਕਮੇਟੀਆਂ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਨਾਂ ਕਮੇਟੀਆਂ ’ਚ ਸਮਾਜ ਦੇ ਸਾਰੇ ਵਰਗਾਂ ਦੀ ਨਿਰਪੱਖ ਨੁਮਾਇੰਦਗੀ ਹੋਵੇਗੀ ਭਾਵੇਂ ਉਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ , ਔਰਤਾਂ ਜਾਂ ਸਕੀਮ ਦੇ ਅਸਲ ਲਾਭਪਾਤਰੀ ਹੋਣ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਕਮੇਟੀਆਂ ਆਪਣਾ ਕੰਮ ਨਿਰਪੱਖਤਾ ਨਾਲ ਕਰਦੇ ਹੋਏ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਦੀ ਅਗਵਾਈ ਕਰਨਗੀਆਂ ।

ਦੱਸਣਾ ਬਣਦਾ ਹੈ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਪ੍ਰਤੀ ਮਹੀਨਾ ਕਣਕ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਅੰਤੋਦਿਆ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ 35 ਕਿਲੋਗ੍ਰਾਮ ਦੀ ਇੱਕਸਮਾਨ ਵੰਡ ਦਿੱਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...