Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਮੈਰੀਟੋਰੀਅਸ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਤੋਂ ਹਰ ਮਹੀਨੇ ਲਿਆ ਜਾਵੇਗਾ ਫੀਡਬੈਕ ਫਾਰਮ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਸੰਗਰੂਰ, 2 ਦਸੰਬਰ, 2023 (ਦਲਜੀਤ ਕੌਰ )
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਉਥੇ ਦਾਖਲ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਸਿਹਤ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਮੁਕੰਮਲ ਤੌਰ ‘ਤੇ ਠੱਲ੍ਹ ਪਾਉਣ ਲਈ ਹਰ ਮਹੀਨੇ ਸਾਰੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਤੋਂ ਫੀਡਬੈਕ ਫਾਰਮ ਲਏ ਜਾਣਗੇ ਜੋ ਕਿ ਵਿਦਿਆਰਥੀ ਖੁਦ ਆਪਣੇ ਹੱਥੀਂ ਭਰਨਗੇ । ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਖੁਦ ਇਨ੍ਹਾਂ ਫੀਡਬੈਕ ਫਾਰਮਾਂ ਨੂੰ ਪੜ੍ਹਨਗੇ ਅਤੇ ਵਿਦਿਆਰਥੀਆਂ ਵੱਲੋਂ ਦਰਜ ਕੀਤੇ ਜਾਣ ਵਾਲੇ ਵੇਰਵਿਆਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਹੀ ਇਹ ਫਾਰਮ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਵਿੱਚ ਭੇਜ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਘਾਬਦਾਂ ਵਿਖੇ ਇਸ ਠੇਕੇਦਾਰ ਨਾਲ ਫਰਵਰੀ 2023 ਵਿੱਚ ਕੰਟਰੈਕਟ ਕੀਤਾ ਗਿਆ ਸੀ ਅਤੇ ਵਿਦਿਆਰਥੀਆਂ ਦੇ ਹਿੱਤਾਂ ਤੇ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਨਿਯਮ ਤੇ ਸ਼ਰਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਤੋਂ ਲਈ ਜਾਣਕਾਰੀ ਵਿਚ ਪਤਾ ਲੱਗਿਆ ਹੈ ਕਿ ਦੀਵਾਲੀ ਤੋਂ ਬਾਅਦ ਖਾਣੇ ਦੀ ਗੁਣਵੱਤਾ ਵਿੱਚ ਨਿਘਾਰ ਆਇਆ ਜਿਸ ਬਾਰੇ ਇਨ੍ਹਾਂ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਜਾਣੂ ਕਰਵਾਇਆ ਪਰ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਗੰਭੀਰ ਵਿਸ਼ਾ ਹੈ ਅਤੇ ਜਾਂਚ ਦੌਰਾਨ ਇਸ ਸਬੰਧੀ ਤੱਥ ਸਾਹਮਣੇ ਆਉਣ ਉੱਤੇ ਉਨ੍ਹਾਂ ਹੋਰ ਵਿਅਕਤੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਸਪਤਾਲ ਵਿੱਚ ਦਾਖ਼ਲ ਬੱਚਿਆਂ ਦੀ ਸਿਹਤ ਠੀਕ ਹੈ ਅਤੇ ਬਹੁਤੇ ਵਿਦਿਆਰਥੀ ਘਬਰਾਹਟ ਮਹਿਸੂਸ ਕਰਨ ਕਰਕੇ ਹਸਪਤਾਲ ਆਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨੇ ਉਲਟੀ ਜਾਂ ਦਸਤ ਦੀ ਸ਼ਿਕਾਇਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲ ਘਾਬਦਾਂ ਵਿਚ ਪਰੋਸੀ ਜਾ ਰਹੀ ਖਾਧ ਸਮੱਗਰੀ ਦੇ ਨਮੂਨੇ ਜਾਂਚ ਲਈ ਭੇਜੇ ਹੋਏ ਹਨ ਅਤੇ ਨਤੀਜੇ ਸਾਹਮਣੇ ਆਉਂਦੇ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮਿਲ ਕੇ ਮੁਢਲੀ ਜਾਣਕਾਰੀ ਲੈਣ ਦੇ ਨਾਲ ਨਾਲ ਹਰ ਪੱਧਰ ਉੱਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਪੰਜਾਬ ਦੇ ਬਾਕੀ 9 ਮੈਰੀਟੋਰੀਅਸ ਸਕੂਲਾਂ ਵਿੱਚ ਖਾਧ ਪਦਾਰਥਾਂ ਦੇ ਸੈਂਪਲ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੈ ਲਏ ਗਏ ਹਨ ਅਤੇ ਇਸ ਸਮੁੱਚੀ ਕਾਰਵਾਈ ਉਤੇ ਉਹ ਖੁਦ ਨਜ਼ਰ ਰੱਖ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,423FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...