Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਮੋਦੀ, ਸ਼ਾਹ, ਯੋਗੀ ਦੇ ਨਾਲ ਨਾਲ ਅੰਬਾਨੀ, ਅਡਾਨੀ ਤੇ ਵਾਲਮਾਰਟ ਦੇ ਪੁਤਲੇ ਫ਼ੂਕੇ ਗਏ, ਕਿਸਾਨ ਬੀਬੀਆਂ ਨੇ ਵਿਖ਼ਾਈ ਅੱਗ

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 16 ਅਕਤੂਬਰ, 2021:
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 381ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਦੇ ਲੋਕ ਨਾਇਕ ਅਤੇ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਸੀ। ਇਸ ਮੌਕੇ ਬੁਲਾਰਿਆਂ ਨੇ ਉਸ ਮਹਾਨ ਸ਼ਖਸੀਅਤ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ । ਬਾਬਾ ਜੀ ਨੇ ਪਹਿਲੀ ਵਾਰ ਜਾਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਹਲ-ਵਾਹਕ ਕਿਸਾਨਾਂ ਨੂੰ ਇਨ੍ਹਾਂ ਦਾ ਮਾਲਕ ਬਣਾਇਆ।ਇਸੇ ਲਈ ਪੰਜਾਬੀ ਕਿਸਾਨ ਸਤਿਕਾਰ ਸਹਿਤ ਉਨ੍ਹਾਂ ਨੂੰ ਪੰਜਾਬ ਦੇ ਪਹਿਲੇ ਤਹਿਸੀਲਦਾਰ ਦਾ ਖਿਤਾਬ ਦਿੰਦੇ ਹਨ।

ਤਿੰਨ ਖੇਤੀ-ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਆਰਡੀਨੈਂਸ ਖਿਲਾਫ਼ 32 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਸਾਂਝੇ ਕਿਸਾਨ ਸੰਘਰਸ਼ ਦੀ ਕੜੀ ਵਜੋਂ ਅੱਜ ਕੇਂਦਰ-ਸਰਕਾਰ ਅਤੇ ਕਾਰਪੋਰੇਟ-ਘਰਾਣਿਆਂ ਦਾ ਸਮੁੱਚੇ ਪੰਜਾਬ ਵਿੱਚ 550 ਥਾਵਾਂ ‘ਤੇ ਦਹਿ ਹਜਾਰਾਂ ਦੀ ਤਾਦਾਦ ਵਿੱਚ ਸ਼ਾਮਿਲ ਹੋਈ ਵਿਸ਼ਾਲ ਲੋਕਾਈ ਨੇ ਰੋਹ ਭਰਪੂਰ ਮਾਰਚ ਕਰਕੇ ਪੁਤਲੇ ਫੂਕੇ ਅਤੇ ਜੰਮਕੇ ਨਾਅਰੇਬਾਜ਼ੀ ਕਰਨ ਦੇ ਨਾਲ ਸਾਂਝੇ ਪੁਤਲਿਆਂ ਦੀ ਖੂਬ ਛਿੱਤਰ ਪਰੇਡ ਕੀਤੀ। ਬਹੁਤ ਥਾਵਾਂ ‘ਤੇ ਔਰਤਾਂ ਨੇ ਮੋਦੀ ਹਕੂਮਤ ਨੂੰ ਰੋਹਲੇ ਵੈਣਾਂ ਰਾਹੀਂ ਵੰਗਾਰਿਆ। ਬੁਲਾਰਿਆਂ ਨੇ ਕਿਹਾ ਕਿ ਖੇਤੀ ਵਿਰੋਧੀ ਤਿੰਨੇ ਕਾਨੂੰਨ ਅਤੇ ਬਿਜਲੀ ਸ਼ੋਧ ਬਿਲ-2020 ਖਿਲਾਫ ਚੱਲ ਰਿਹਾ ਸੰਘਰਸ਼ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜ਼ਗਿੱਲ, ਸਤਨਾਮ ਸਿੰਘ ਸਾਹਨੀ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਮੇਜਰ ਸਿੰਘ ਪੁੰਨਾਂਵਾਲ, ਬਲਦੇਵ ਸਿੰਘ ਨਿਹਾਲਗੜ, ਕੁਲਦੀਪ ਸਿੰਘ ਵਜੀਦਪੁਰ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਸਾਡੇ ਮੌਜੂਦਾ ਸ਼ਾਸ਼ਕਾਂ ਨੇ ਤਿੰਨ ਕਾਲੇ ਖੇਤੀ ਕਾਨੂੰਨ ਇਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਹੀ ਬਣਾਏ ਹਨ।

ਸ਼ਾਸ਼ਕਾਂ ਤੇ ਕਾਰਪੋਰੇਟੀ ਲੁਟੇਰਿਆਂ ਦਾ ਇਹ ਨਾਪਾਕ ਗਠਜੋੜ ਹੀ ਸਾਡੇ ਦੌਰ ਦੀ ਅਸਲੀ ਤੇ ਸਭ ਤੋਂ ਘਾਤਕ ਬਦੀ ਹੈ। ਆਮ ਲੋਕਾਂ ਦਾ ਵਿਸ਼ਾਲ ਤੇ ਜਥੇਬੰਦਕ ਏਕਾ ਹੀ ਇੱਕੋ ਇੱਕ ਤਾਕਤ ਹੈ ਜਿਸ ਨਾਲ ਇਸ ਬਦੀ ਨੂੰ ਹਰਾਇਆ ਜਾ ਸਕਦਾ ਹੈ। ਸਾਨੂੰ ਆਪਣੀ ਇਸ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।

ਬੁਲਾਰਿਆਂ ਨੇ ਕਿਹਾ ਕਿ ਸਿੰਘੂ ਬਾਰਡਰ ‘ਤੇ ਕੱਲ੍ਹ ਵਾਪਰੀ ਘਟਨਾ ਬਹੁਤ ਦੁੱਖਦਾਈ ਹੈ। ਪਰ ਸੰਯੁਕਤ ਕਿਸਾਨ ਮੋਰਚੇ ਦਾ ਕਾਤਲ ਤੇ ਮਕਤੂਲ, ਦੋਵਾਂ ਨਾਲ ਹੀ ਕੋਈ ਸਬੰਧ ਨਹੀਂ। ਅੱਜ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਬੀਜੇਪੀ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਬੰਦ ਕਰੇ।

ਬੀਜੇਪੀ ਨੇਤਾਵਾਂ ਮੋਦੀ, ਯੋਗੀ, ਸ਼ਾਹ ਤੇ ਅਜੈ ਮਿਸ਼ਰਾ ਦੇ ਅਤੇ ਕਾਰਪੋਰੇਟ ਘਰਾਣਿਆਂ ਅੰਬਾਨੀ, ਅਡਾਨੀ ਤੇ ਵਾਲਮਾਰਟ ਦੇ ਪੁਤਲੇ ਫੂਕੇ ਗਏ। ਆਕਾਸ਼ ਗੁੰਜਾਊ ਨਾਹਰਿਆਂ ਦੌਰਾਨ ਬਦੀ ਦੀਆਂ ਤਾਕਤਾਂ ਨੂੰ ਅਗਨ ਭੇਟ ਕੀਤਾ ਗਿਆ। ਪੁਤਲੇ ਨੂੰ ਅੱਗ ਲਾਉਣ ਦੀ ਰਸਮ ਕਿਸਾਨ ਬੀਬੀਆਂ ਨੇ ਨਿਭਾਈ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕੱਲ੍ਹ ਬੀਜੇਪੀ ਨੇਤਾਵਾਂ ਮੋਦੀ, ਯੋਗੀ, ਅਮਿਤ ਸ਼ਾਹ ਅਤੇ ਅੰਬਾਨੀ, ਅਡਾਨੀ, ਵਾਲਮਾਰਟ ਜਿਹੇ ਦੇਸੀ-ਵਿਦੇਸ਼ੀ ਕਾਰਪੋਰੇਟਾਂ ਦੇ ਪੁਤਲੇ ਫੂਕੇ ਗਏ। ਪਹਿਲਾਂ ਇਹ ਪ੍ਰੋਗਰਾਮ15 ਤਰੀਕ, ਦੁਸਹਿਰੇ ਵਾਲੇ ਦਿਨ ਲਈ ਤੈਅ ਕੀਤਾ ਗਿਆ ਸੀ ਪਰ ਇੱਕ ਫਿਰਕੇ ਦੇ ਪੈਰੋਕਾਰਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੂੰ ਇੱਕ ਦਿਨ ਲਈ ਟਾਲ ਦਿੱਤਾ ਗਿਆ ਸੀ।

ਆਗੂਆਂ ਨੇ ਕਿਹਾ ਕਿ ਸਰਕਾਰ ਤੇ ਬੀਜੇਪੀ ਜਾਣਬੁੱਝ ਕੇ ਕਿਸਾਨ ਮੋਰਚੇ ਦੇ ਹਰ ਫੈਸਲੇ ਤੇ ਪ੍ਰੋਗਰਾਮ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰਦੀ ਹੈ। ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਨੂੰ ਇੱਕ ਧਰਮ ਵਿਸ਼ੇਸ਼ ਦੇ ਲੋਕਾਂ ਦਾ ਅੰਦੋਲਨ ਸਿੱਧ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੋਈ ਹੈ। ਪਰ ਇਹ ਸਾਰੇ ਦੇਸ਼ ਵਾਸੀਆਂ ਦਾ ਸਾਂਝਾ ਅੰਦੋਲਨ ਹੈ, ਕਿਸੇ ਇੱਕ ਧਰਮ,ਫਿਰਕੇ ਜਾਂ ਸੂਬੇ ਦਾ ਨਹੀਂ।

ਬੁਲਾਰਿਆਂ ਨੇ ਕਿਹਾ ਕਿ ਅੱਜ ਦੁਸਹਿਰੇ ਵਾਲੇ ਦਿਨ ਸਾਨੂੰ ਬਦੀ ਦੀਆਂ ਅਜੋਕੀਆਂ ਅਸਲੀ ਤਾਕਤਾਂ ਦੀ ਪਹਿਚਾਣ ਕਰਕੇ ਉਨਾਂ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਹੈ। ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣੇ ਅਤੇ ਇਨ੍ਹਾਂ ਦੇ ਹੱਕ ਵਿੱਚ ਨੀਤੀਆਂ ਬਣਾਉਣ ਵਾਲੇ ਸਿਆਸੀ ਨੇਤਾ ਅੱਜ ਦੇ ਰਾਵਣ ਹਨ। ਸਾਨੂੰ ਇਨ੍ਹਾਂ ਅਜੋਕੇ ਰਾਵਣਾਂ ਦੇ ਪੁਤਲੇ ਫੂਕਣੇ ਚਾਹੀਦੇ ਹਨ ਅਤੇ ਆਪਣਾ ਚੋਟ-ਨਿਸ਼ਾਨਾ ਬਣਾਉਣਾ ਚਾਹੀਦਾ ਹੈ।

ਬੁਲਾਰਿਆਂ ਨੇ ਦੱਸਿਆ ਕਿ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ, ਸਾਡੀ ਮੰਗ ਅਨੁਸਾਰ, ਨਾ ਤਾਂ ਅਜੇ ਤਕ ਬਰਖਾਸਤ ਕੀਤਾ ਹੈ ਅਤੇ ਨਾ ਹੀ ਗ੍ਰਿਫਤਾਰ ਕੀਤਾ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ 18 ਤਰੀਕ ਨੂੰ ਦੇਸ਼ ਭਰ ਵਿਚ ਰੇਲਾਂ ਰੋਕਣ ਵਾਲੇ ਆਪਣੇ ਸੱਦੇ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਉਸ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਸਬੰਧੀ ਵੱਖ ਵੱਖ ਰੇਲਵੇ ਲਾਈਨਾਂ ‘ਤੇ ਕਿਸਾਨ ਕਾਰਕੁੰਨਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਬੁਲਾਰਿਆਂ ਨੇ ਸਭ ਨੂੰ ਵਧ ਚੜ੍ਹ ਕੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼