Saturday, June 25, 2022

ਵਾਹਿਗੁਰੂ

spot_img


ਮਜ਼ਦੂਰ ਤੇ ਆੜ੍ਹਤੀਆ ਵਰਗ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ: ਲਾਲ ਚੰਦ ਕਟਾਰੂਚੱਕ

ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2022:
‘‘ਸੂਬੇ ਦਾ ਮਜ਼ਦੂਰ ਵਰਗ ਇਸ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਇਸ ਵਰਗ ਦੀ ਭਲਾਈ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ ਅਤੇ ਇਸ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਦੇ ਦਰਵਾਜੇ ਇਹਨਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ।’’ ਇਹ ਵਿਚਾਰ ਅੱਜ ਇਥੇ ਸੈਕਟਰ-39 ਵਿਖੇ ਸਥਿਤ ਅਨਾਜ ਭਵਨ ਵਿੱਚ ਮਜ਼ਦੂਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਗਟ ਕੀਤੇ।

ਇਸ ਮੌਕੇ ਮਜ਼ਦੂਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਵੱਲੋਂ ਇਹ ਮੰਗ ਕੀਤੀ ਗਈ ਕਿ ਠੇਕੇਦਾਰੀ ਪ੍ਰਣਾਲੀ ਤੋਂ ਮਜ਼ਦੂਰ ਵਰਗ ਨੂੰ ਰਾਹਤ ਦਿੰਦੇ ਹੋਏ ਇਸ ਪ੍ਰਣਾਲੀ ਨੂੰ ਖ਼ਤਮ ਕਰਕੇ ਰਕਮ ਸਿੱਧਾ ਮਜ਼ਦੂਰਾਂ ਨੂੰ ਹੀ ਦਿੱਤੀ ਜਾਵੇ ਤਾਂ ਜੋ ਉਹਨਾਂ ਦਾ ਜੀਵਨ ਪੱਧਰ ਉੱਚਾ ਉੱਠ ਸਕੇ। ਇਸ ਦੇ ਜਵਾਬ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੂਰੀ ਹਮਦਰਦੀ ਨਾਲ ਇਸ ਮਸਲੇ ਉੱਤੇ ਗੌਰ ਕਰਨ ਦਾ ਭਰੋਸਾ ਦਿੱਤਾ।

ਉਹਨਾਂ ਇਹ ਵੀ ਕਿਹਾ ਕਿ ਜਿਥੋਂ ਤੱਕ ਮਜ਼ਦੂਰਾਂ ਨੂੰ ਦਿੱਤੇ ਜਾਂਦੇ ਮੁੱਢਲੇ ਰੇਟਾਂ ਦੀ ਸੋਧ ਦਾ ਸਵਾਲ ਹੈ ਤਾਂ ਇਸ ਸਬੰਧੀ ਉਹ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ ਅਤੇ ਖੁਦ ਵੀ ਛੇਤੀ ਹੀ ਨਿੱਜੀ ਤੌਰ ਉੱਤੇ ਕੇਂਦਰ ਸਰਕਾਰ ਨਾਲ ਇਸ ਸਬੰਧੀ ਰਾਬਤਾ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਇਹ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਇਸ ਲਈ ਮਜ਼ਦੂਰਾਂ ਦੇ ਕੰਮ ਕਰਨ ਦੇ ਹਾਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ।

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਨਵ ਤ੍ਰਿਖਾ ਨੇ ਜਾਣਕਾਰੀ ਦਿੱਤੀ ਕਿ ਮੁੱਢਲੇ ਰੇਟਾਂ ਵਿੱਚ ਸੋਧ ਦਾ ਮਸਲਾ ਕੇਂਦਰ ਸਰਕਾਰ ਕੋਲ ਭੇਜਿਆ ਜਾ ਚੁੱਕਿਆ ਹੈ ਜਿਸ ਉੱਤੇ ਵਿਚਾਰ ਹੋ ਰਿਹਾ ਹੈ।

ਇਸ ਮਗਰੋਂ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਨਾਲ ਵੀ ਮੰਤਰੀ ਨੇ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਲਈ। ਐਸੋਸੀਏਸ਼ਨ ਵੱਲੋਂ ਮੰਗ ਕੀਤੀ ਗਈ ਕਿ ਟੈਂਡਰਿੰਗ ਦੀ ਕੋਈ ਅਜਿਹੀ ਢੁਕਵੀਂ ਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਮਜ਼ਦੂਰ ਵਰਗ, ਟਰੱਕ ਮਾਲਕ ਵੀ ਹਿੱਸਾ ਲੈ ਸਕਣ ਅਤੇ ਠੇਕੇਦਾਰਾਂ ਦਾ ਏਕਾਧਿਕਾਰ ਖ਼ਤਮ ਹੋਵੇ।

ਇਸ ਤੋ ਇਲਾਵਾ ਜੇ ਕਿਸੇ ਠੇਕੇਦਾਰ ਵੱਲੋਂ ਠੀਕ ਢੰਗ ਨਾਲ ਕੰਮ ਨੇਪਰੇ ਨਹੀਂ ਚਾੜ੍ਹਿਆ ਜਾਂਦਾ ਤਾਂ ਸੁਭਾਵਿਕ ਤੌਰ ਉੱਤੇ ਇਸ ਦੇ ਸਮਾਨਾਂਤਰ ਲੋਡਿੰਗ/ਅਨਲੋਡਿੰਗ ਦਾ ਪ੍ਰਬੰਧ ਮੰਡੀਆਂ ਵਿੱਚ ਕੀਤਾ ਜਾਵੇ। ਆੜ੍ਹਤੀਆਂ ਵੱਲੋਂ ਆਪਣੇ ਕਮਿਸ਼ਨ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਗਈ ਕਿਉਂਜੋ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

ਇਸ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਕਈ ਹੋਰ ਮਸਲੇ ਜਿਵੇਂ ਕਿ ਮੰਡੀਆਂ ਵਿੱਚ ਲਿਫਟਿੰਗ, ਇਕ ਤੋਂ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਪ੍ਰਤੀ ਕੁਇੰਟਲ ਇਕਸਾਰ ਮੁੱਢਲੀਆਂ ਦਰਾਂ ਲਾਗੂ ਕਰਨਾ, ਲੋਡਿੰਗ/ਅਨਲੋਡਿੰਗ ਸਮੇਂ ਸਿਰ ਕੀਤਾ ਜਾਣਾ, ਮੰਡੀਆ ਵਿੱਚੋਂ ਅਨਾਜ ਦੀ ਲੋਡਿੰਗ ਅਤੇ ਟਰਾਂਸਪੋਰਟ ਪਾਲਿਸੀ ਵਿੱਚ ਸੁਧਾਰ ਕੀਤਾ ਜਾਵੇ, ਖਰੀਫ ਸੀਜ਼ਨ ਦੌਰਾਨ ਖਾਦ ਅਤੇ ਅਨਾਜ ਦੀਆਂ ਸਪੈਸ਼ਲਾਂ ਦੀ ਢੋਆ-ਢੁਆਈ ਉੱਤੇ 1 ਮਹੀਨੇ ਤੱਕ ਰੋਕ ਲਗਾਈ ਜਾਵੇ, ਮੰਡੀਆ ਤੋ ਗੋਦਾਮਾ ਤੱਕ ਢੋਆ-ਢੋਆਈ ਦਾ ਕੰਮ ਠੇਕੇਦਾਰਾ ਦੀ ਬਜਾਏ ਆੜ੍ਹਤੀਆਂ ਤੋਂ ਹੀ ਕਰਵਾਇਆ ਜਾਵੇ, ਮੰਡੀਆ ਤੋ 5 ਕਿਲੋਮੀਟਰ ਤੱਕ ਦੇ ਘੇਰੇ ਵਿੱਚ ਢੋਆ-ਢੁਆਈ ਦਾ ਰੇਟ 5 ਕਿਲੋਮੀਟਰ ਵਾਲਾ ਰੇਟ ਲਾਗੂ ਕੀਤਾ ਜਾਵੇ, ਕਲੱਸਟਰ ਸਿਸਟਮ ਖਤਮ ਕੀਤਾ ਜਾਵੇ ਜਾ ਕਲੱਸਟਰ ਛੋਟੇ ਬਣਾਏ ਜਾਣ ਤਾਂ ਜੋ ਵੱਡੇ ਠੇਕੇਦਾਰਾਂ ਦੀ ਮਨਮਾਨੀ ਨੂੰ ਰੋਕ ਲਗਾਈ ਜਾ ਸਕੇ, ਢੋਆ-ਢੁਆਈ ਅਤੇ ਲੋਡਿੰਗ – ਅਨਲੋਡਿੰਗ ਦੇ ਮੁੱਢਲੇ ਰੇਟਾਂ ਵਿੱਚ ਹਰ ਸਾਲ ਵਾਧਾ ਕੀਤਾ ਜਾਵੇ, ਅਨਾਜ ਦੀ ਢੋਆ-ਢੁਆਈ ਦਾ ਕੰਮ ਆੜ੍ਹਤੀਆਂ ਰਾਹੀਂ ਕਰਵਾਉਣ ਲਈ ਨੀਤੀ ਬਣਾਈ ਜਾਵੇ, ਆਦਿ ਵੀ ਚੁੱਕੇ ਗਏ।

ਉਪਰੋਕਤ ਮੰਗਾਂ ਨੂੰ ਗੌਰ ਨਾਲ ਸੁਣਦੇ ਹੋਏ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਾਇਜ ਮੰਗਾਂ ਨੂੰ ਲਾਗੂ ਕਰਨ ਲਈ ਪੂਰੀ ਗੰਭੀਰਤਾ ਨਾਲ ਗੌਰ ਕੀਤਾ ਜਾਵੇਗਾ ਕਿਉਂਜੋ ਆੜ੍ਹਤੀਆ ਵਰਗ ਸੂਬੇ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਸ ਮੌਕੇ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਸ੍ਰੀ ਅਭਿਨਵ ਤ੍ਰਿਖਾ, ਫੂਡ ਹੈਂਡਲਿੰਗ ਵਰਕਰਜ਼ ਯੂਨੀਅਨ, ਪੰਜਾਬ (ਮੋਗਾ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਕੇਵਲ ਸਿੰਘ, ਸ੍ਰੀ ਖੁਸ਼ੀ ਮੁਹੰਮਦ, ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਰਾਣਾ ਵੀ ਹਾਜ਼ਿਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,371FansLike
51,891FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!