Tuesday, June 17, 2025
spot_img
spot_img
spot_img
spot_img

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: Kejriwal ਦਾ ਦਾਅਵਾ

ਯੈੱਸ ਪੰਜਾਬ
ਨਾਰੰਗਵਾਲ (ਲੁਧਿਆਣਾ), 17 ਮਈ, 2025

Punjab ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ Arvind Kejriwal ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ।

ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਸਰਾਪ ਕਾਰਨ ਕਈ ਪਰਿਵਾਰਾਂ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਜਾ ਰਹੇ ਹਨ।

ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਤਿੰਨ ਕਰੋੜ ਪੰਜਾਬੀ ਨਸ਼ਿਆਂ ਖ਼ਿਲਾਫ਼ ਇੱਕਮੁੱਠ ਹੋ ਜਾਣ ਤਾਂ 24 ਘੰਟਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਠੀ ਭਰ ਨਸ਼ਾ ਤਸਕਰ ਪੰਜਾਬੀਆਂ ਦੀ ਤਾਕਤ ਅੱਗੇ ਟਿਕ ਨਹੀਂ ਸਕਦੇ ਅਤੇ ਉਹ ਜ਼ਮੀਨ ਹੇਠਾਂ ਗ਼ਰਕ ਜਾਣਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾ ਸਿਰਫ ਨਸ਼ਾ ਸਪਲਾਈ ਲਾਈਨਾਂ ਨੂੰ ਤੋੜਿਆ ਗਿਆ, ਸਗੋਂ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਵੱਲ ਵੀ ਧਿਆਨ ਦੇ ਰਹੀ ਹੈ ਅਤੇ ਇਸ ਸਮੱਸਿਆ ਦਾ ਹੱਲ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਪਾਸੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਦੀ ਦੋਹਰੀ ਨੀਤੀ ਅਪਣਾ ਰਹੀ ਹੈ ਅਤੇ ਦੂਜੇ ਪਾਸੇ ਇਸ ਖਤਰੇ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਹੀ ਨਸ਼ਿਆਂ ਦੀ ਜਕੜ ਵਿਚੋਂ ਨਿਕਲ ਕੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਚਮਕਦਾ ਰਹੇ ਅਤੇ ਹਰ ਖੇਤਰ ਵਿੱਚ ਵਿਸ਼ਵ ਦੀ ਅਗਵਾਈ ਕਰਦਾ ਰਹੇ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਜੋ ਪਿੰਡ ਨਸ਼ਿਆਂ ਦਾ ਕੇਂਦਰ ਸਨ, ਉਹ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਹੁਣ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਨਸ਼ਾ ਤਸਕਰਾਂ ਨੂੰ ਸੂਬੇ ਵਿੱਚ ਪੁਸ਼ਤ-ਪਨਾਹੀ ਮਿਲਦੀ ਸੀ, ਜਦੋਂ ਕਿ ਹੁਣ 10,000 ਨਸ਼ਾ ਤਸਕਰ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਪਗ 13000 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਸੂਬਾ ਸਰਕਾਰ ਹਰ ਪਿੰਡ ਵਿੱਚ ਇੱਕ ਸਟੇਡੀਅਮ ਦਾ ਨਿਰਮਾਣ ਕਰੇਗੀ ਅਤੇ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਨੌਜਵਾਨਾਂ ਨੂੰ 54000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਦੈਂਤ ਨੂੰ ਨੱਥ ਪਾਈ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਜਲਦੀ ਹੀ ਇਸ ਦਾ ਖਾਤਮਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ ਅਤੇ ਕਸਬੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਕਰੇਗੀ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਵੱਲੋਂ ਕੁਇੰਟਲ ਤੱਕ ਦੇ ਨਸ਼ੀਲੇ ਪਦਾਰਥ ਵੀ ਜ਼ਬਤ ਕੀਤੇ ਜਾ ਰਹੇ ਹਨ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਇਹ ਦੂਜਿਆਂ ਨੂੰ ਤਸਕਰੀ ਵਿੱਚ ਆਉਣੋਂ ਰੋਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਨਸ਼ੇ ਦੇ ਸੌਦਾਗਰਾਂ ਨੂੰ ਢਾਲ ਬਣਾਇਆ ਜਾਂਦਾ ਸੀ, ਉਸ ਦੇ ਉਲਟ ਹੁਣ ਇਨ੍ਹਾਂ ਖ਼ੌਫ਼ਨਾਕ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼