spot_img
Sunday, June 16, 2024

ਵਾਹਿਗੁਰੂ

spot_img
spot_img

ਯੂ.ਕੇ. ਗਤਕਾ ਚੈਂਪੀਅਨਸ਼ਿਪ 21 ਸਤੰਬਰ ਨੂੰ ਵੁਲਵਰਹੈਂਪਟਨ ਵਿਖ਼ੇ ਹੋਵੇਗੀ: ਤਨਮਨਜੀਤ ਸਿੰਘ ਢੇਸੀ

- Advertisement -

ਚੰਡੀਗੜ੍ਹ, 5 ਜੁਲਾਈ, 2019:

ਗੱਤਕਾ ਫੈਡਰੇਸ਼ਨ ਯੂ.ਕੇ. ਅਤੇ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ ਵੁਲਵਰਹੈਂਪਟਨ ਦੇ ਅਹੁਦੇਦਾਰਾਂ ਨੇ ਇਕ ਮੀਟਿੰਗ ਦੌਰਾਨ ਫੈਸਲਾ ਕੀਤਾ ਹੈ ਇਸ ਸਾਲ 21 ਸਤੰਬਰ ਸ਼ਨੀਵਾਰ ਨੂੰ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ, ਕੈਨੌਕ ਰੋਡ, ਵੁਲਵਰਹੈਂਪਟਨ ਵਿਖੇ 7ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ-2019 ਕਰਵਾਈ ਜਾਵੇਗੀ।

ਇਸ ਸਬੰਧੀ ਬਰਤਾਨਵੀ ਸੰਸਦ ਦੇ ਅਹਾਤੇ ਵਿਚ ਗੱਤਕਾ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ ਤੋਂ ਬਾਅਦ ਸ: ਤਨਮਨਜੀਤ ਸਿੰਘ ਢੇਸੀ ਸੰਸਦ ਮੈ’ਬਰ ਜੋ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦੇ ਸੰਸਥਾਪਕ ਪ੍ਰਧਾਨ ਹਨ ਅਤੇ ਪਿੱਛਲੇ 7 ਸਾਲ ਤੋਂ ਇਹ ਸੇਵਾ ਨਿਭਾਅ ਰਹੇ ਹਨ, ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸ਼ਹਿਰਾਂ ਵਿਚੋਂ ਇਕ ਦਰਜਨ ਤੋਂ ਵੱਧ ਗੱਤਕਾ ਅਖਾੜੇ ਭਾਗ ਲੈਣਗੇ।

ਉਨ੍ਹਾਂ ਦੱਸਿਆ ਕਿ ਇਹ ਚੈਂਪੀਅਨਸ਼ਿਪ 2013 ਵਿਚ ਗ੍ਰੇਵਜੈਂਡ ਤੋਂ ਸ਼ੁਰੂ ਹੋਈ ਸੀ ਜੋ ਕਿ 2014 ਵਿਚ ਡਰਬੀ ਵਿਚ, 2015 ਵਿਚ ਸਾਊਥਹਾਲ, 2016 ਵਿਚ ਸਮੈਥਵਿੱਕ, 2017 ਵਿਚ ਇਲਫੋਰਡ ਅਤੇ 2018 ਵਿਚ ਸਲੋਹ ਵਿਖੇ ਹੋਈ ਸੀ।

ਸ: ਢੇਸੀ ਨੇ ਦੱਸਿਆ ਕਿ ਇਹ ਖੇਡਾਂ ਪਹਿਲੀ ਵਾਰ ਵੁਲਵਰਹੈਂਪਟਨ ਵਿਖੇ ਹੋ ਰਹੀਆਂ ਹਨ ਜਿੱਥੇ ਮੁੰਡੇ ਤੇ ਕੁੜੀਆਂ ਨੂੰ ਸਦੀਆਂ ਪੁਰਾਣੀ ਇਸ ਵਿਰਾਸਤੀ ਖੇਡ ਦੇ ਜੌਹਰ ਵਿਖਾਉਣ ਦਾ ਅਵਸਰ ਮਿਲੇਗਾ।

ਉਨ੍ਹਾਂ ਨੇ ਕੈਨਨੌਕ ਰੋਡ ਗੁਰਦੁਆਰਾ ਕਮੇਟੀ ਤੋਂ ਇਲਾਵਾ ਗੱਤਕਾ ਫੈਡਰੇਸ਼ਨ ਯੁਕੇ ਦੇ ਸਕੱਤਰ ਹਰਮਨ ਸਿੰਘ ਜੌਹਲ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਦੀ ਟੀਮ ਵੱਲੋਂ ਇਸ ਆਯੋਜਨ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਯੂ.ਕੇ. ਸਥਿਤ ਗੱਤਕਾ ਟੀਮਾਂ ਨੂੰ ਇਸ ਚੈਂਪੀਅਨਸ਼ਿਪ ਵਿਚ ਭਾਗ ਲੈਣ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਗੁਰੂ ਨਾਨਕ ਸਤਸੰਗ ਗੁਰਦੁਆਰਾ ਦੇ ਪ੍ਰਧਾਨ ਬਲਰਾਜ ਸਿੰਘ ਅਟਵਾਲ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੀ ਮੇਜਬਾਨੀ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇਕ ਮੁਫ਼ਤ ਪਰਿਵਾਰਕ ਆਯੋਜਨ ਹੋਵੇਗਾ, ਜੋ ਸਭ ਲਈ ਖੁੱਲਾ ਹੋਵੇਗਾ ਅਤੇ ਇੱਥੇ ਲੰਗਰ ਵੀ ਵਰਤਾਇਆ ਜਾਵੇਗਾ।

ਇਸ ਵਿਚ ਯੋਗਦਾਨ ਲਈ ਕੋਈ ਵੀ ਵਲੰਟੀਅਰ ਜਾਂ ਸਥਾਨਕ ਵਪਾਰਕ ਅਦਾਰੇ ਸੰਪਾਸ਼ਰਸ਼ਿਪ ਲਈ ਉਨ੍ਹਾਂ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਨੇ ਸਭ ਨੂੰ ਇਸ ਚੈਂਪੀਅਨਸ਼ਿਪ ਵਿਚ ਭਾਗ ਲੈਣ ਅਤੇ ਇਸ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।

ਇਸ ਬੈਠਕ ਵਿਚ ਹੋਰਨਾਂ ਤੋਂ ਇਲਾਵਾ ਸ: ਹਰਨੇਕ ਸਿੰਘ ਮੈਰੀਪੂਰੀਆ, ਗੁਰਮੀਤ ਸਿੰਘ ਸਿੱਧੂ ਗੁਰਦੁਆਰਾ ਜਨਰਲ ਸਕੱਤਰ, ਹਰਮਨ ਸਿੰਘ ਜੌਹਲ ਸਕੱਤਰ, ਗੱਤਕਾ ਫੈਡਰੇਸ਼ਨ ਯੂ.ਕੇ. ਅਤੇ ਅਵਤਾਰ ਸਿੰਘ ਚੇਅਰਮੈਨ ਕਾਉਂਸਲ ਆਫ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਯੂ.ਕੇ ਵੀ ਹਾਜਰ ਸਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...