Sunday, January 23, 2022

ਵਾਹਿਗੁਰੂ

spot_img








ਰਾਘਵ ਚੱਢਾ ਦੀ ‘ਕਾਰਵਾਈ’ ’ਤੇ ਬੋਲੇ ਚੰਨੀ: ਕਿਹਾ ਬਾਹਰੀ ਅਨਸਰਾਂ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਯੈੱਸ ਪੰਜਾਬ
ਰੂਪਨਗਰ, 5 ਦਸੰਬਰ, 2021:
ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਚੰਨੀ ਦੇ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦਾਅਵਿਆਂ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਉਨਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ, ਸਗੋਂ ੳੱੁਥੇ ਰਾਜ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਸਿਕ ਕੀਮਤਾਂ ਮੁਤਾਬਕ ਰੇਤਾ ਵੇਚਿਆ ਜਾ ਰਿਹਾ ਹੈ।

ਦਿੱਲੀ ਤੋਂ ਸੂਬੇ ਵਿੱਚ ਲੈਂਡ ਕੀਤੇ ‘ਆਪ’ ਆਗੂਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕਿਸੇ ਵੀ ਬਾਹਰੀ ਵਿਅਕਤੀ ਨੂੰ ਮਹਿਜ਼ ਆਪਣੇ ਸਿਆਸੀ ਹਿੱਤਾਂ ਲਈ ਬੇਬੁਨਿਆਦ ਰੌਲਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਭਵਿੱਖ ਵਿੱਚ ਸਿਆਸੀ ਮੁਫ਼ਾਦਾਂ ਲਈ ਅਜਿਹੀਆਂ ਗਤੀਵਿਧੀਆਂ ਕਰਨ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

ਮੁੱਖ ਮੰਤਰੀ ਚੰਨੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਣੇ ਬੜੀ ਹਵੇਲੀ ਮਾਈਨਿੰਗ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ ਸਰਕਾਰੀ ਮਸ਼ੀਨਰੀ ਨਾਲ ਡੀ-ਸਿਲਟਿੰਗ ਦਾ ਕੰਮ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਟਰੱਕਾਂ ਵਿੱਚ ਰੇਤਾ ਲੋਡ ਕਰਵਾ ਰਹੇ ਡਰਾਈਵਰਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਵੱਲੋਂ ਅਦਾ ਕੀਤੇ ਜਾ ਰਹੇ ਭਾਅ ਬਾਰੇ ਪੁੱਛਿਆ। ਸਾਰੇ ਡਰਾਈਵਰਾਂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਾਗੂ ਕੀਤੀ ਗਈ ਪਾਲਿਸੀ ਤਹਿਤ 5.50 ਰੁਪਏ ਕੀਮਤ ਮੁਤਾਬਕ ਭਰਾਈ ਹੋ ਰਹੀ ਹੈ। ਇਸੇ ਤਰਾਂ ਮਾਈਨਿੰਗ ਦੇ ਸਾਰੇ ਦਸਤਾਵੇਜ਼ ਸਹੀ ਪਾਏ ਗਏ, ਜੋ ‘ਆਪ’ ਦੇ ਦਿੱਲੀ ਆਗੂਆਂ ਦੇ ਝੂਠੇ ਦਾਅਵਿਆਂ ਦੀ ਪੋਲ ਖੋਲਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਮਾਈਨਿੰਗ ਵਾਲੀਆਂ ਥਾਵਾਂ ‘ਤੇ ਮੁਫਤ ਰੇਤ ਮੁਹੱਈਆ ਕਰਵਾਉਣਾ ਚਾਹੁੰਦੇ ਹਨ ਪਰ ਪਿਛਲੇ ਸਮੇਂ ਦੌਰਾਨ ਹੋਏ ਸਮਝੌਤੇ ਕਾਰਨ ਉਹ ਅਜਿਹਾ ਕਰਨ ਤੋਂ ਅਸਮਰੱਥ ਹਨ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਕਤ ਠੇਕਾ 31 ਮਾਰਚ ਤੱਕ ਹੈ ਅਤੇ ਭਵਿੱਖ ਵਿੱਚ ਲੋਕਾਂ ਨੂੰ ਰੇਤਾ/ਬਜਰੀ ਹੋਰ ਵੀ ਸਸਤੀਆਂ ਕੀਮਤਾਂ ‘ਤੇ ਮਿਲਣਗੇ।

ਸਾਈਟ ‘ਤੇ ਕਾਨੂੰਨ ਮੁਤਾਬਕ ਚਲ ਰਹੀ ਮਾਈਨਿੰਗ ‘ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਰੇਤ ਦੀਆਂ ਕੀਮਤਾਂ ਬਾਰੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਨ ਲਈ ‘ਆਪ’ ਆਗੂਆਂ ਰਾਘਵ ਚੱਢਾ ਅਤੇ ਹੋਰਾਂ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਚੱਢਾ ਅਤੇ ਹੋਰ ਬਾਹਰੀ ਆਗੂਆਂ ਨੂੰ ਬੇਬੁਨਿਆਦ ਮੁੱਦੇ ਛੇੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਨਾਂ ਨਾਲ ਸੂਬੇ ਦੇ ਸੁਚਾਰੂ ਕੰਮਕਾਜ ਵਿੱਚ ਵਿਘਨ ਪੈਂਦਾ ਹੋਵੇ।

ਉਨਾਂ ਕਿਹਾ ਕਿ ਚੱਢਾ ਅਤੇ ਕੁਝ ਦਿਨ ਪਹਿਲਾਂ ਇੱਕ ਸਕੂਲ ਵਿੱਚ ਦਾਖਲ ਹੋਣ ਵਾਲੇ ਮਨੀਸ਼ ਸਿਸੋਦੀਆ ਸਣੇ ਦਿੱਲੀ ਦੇ ਹੋਰ ‘ਆਪ’ ਆਗੂਆਂ ਵਿਰੁੱਧ ਭਵਿੱਖ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੂਜੇ ਪਾਸੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਆਧਾਰਿਤ ‘ਆਪ’ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਸਵਾਗਤ ਕੀਤਾ ਕਿ ਉਹ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਇਆ ਜਾ ਸਕੇ।

ਉਨਾਂ ਕਿਹਾ, “ਮਾਈਨਿੰਗ ਵਾਲੀਆਂ ਥਾਵਾਂ ‘ਤੇ ਸਰਗਰਮੀਆਂ ਸ਼ਰੇਆਮ ਚੱਲ ਕੀਤੀਆਂ ਹਨ। ਕੋਈ ਵੀ ਪੰਜਾਬੀ, ਪੰਜਾਬ ਅਧਾਰਤ ‘ਆਪ’ ਆਗੂ/ਵਰਕਰ ਵੀਡੀਓ ਬਣਾ ਸਕਦਾ ਹੈ ਪਰ ਅਸੀਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਅਜਿਹੀਆਂ ਝੂਠੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵਾਂਗੇ।’’

ਵਣ ਰੇਂਜ ਅਧਿਕਾਰੀ ਦੇ ਤਬਾਦਲੇ ਸਬੰਧੀ ਪੱਤਰ ਬਾਰੇ ਪੁੱਛੇ ਸਵਾਲ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਉਨਾਂ ਨੂੰ ਪੁੱਛ ਸਕਦਾ ਹੈ ਕਿ ਉਸ ਨੇ ਆਪਣਾ ਤਬਾਦਲਾ ਖੁਦ ਕਰਵਾਇਆ ਹੈ ਜਾਂ ਸਰਕਾਰ ਵੱਲੋਂ ਤਬਾਦਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦਰਿਆ ਦੇ ਵਹਾਅ ਦਰਮਿਆਨ ਰੇਤ ਦਾ ਇੱਕ ਵੱਡਾ ਟਿੱਲਾ ਮੌਜੂਦ ਹੈ ਅਤੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਇਸ ਟਿੱਲੇ ਨੂੰ ਹਟਾਇਆ ਜਾ ਰਿਹਾ ਹੈ।

ਉਨਾਂ ਕਿਹਾ ਕਿ ਰੇਤ ਦੇ ਟਿੱਲਿਆਂ ਨੂੰ ਹਟਾਉਣਾ ਜਰੂਰੀ ਹੈ ਕਿਉਂਕਿ ਇਹ ਪਾਣੀ ਦੇ ਵਹਾਅ ਵਿੱਚ ਰੁਕਾਵਟ ਬਣਦੇ ਹਨ ਜਿਸ ਨਾਲ ਪਾਣੀ ਦੇ ਓਵਰਫਲੋਅ ਕਰਕੇ ਚਮਕੌਰ ਸਾਹਿਬ ਖੇਤਰ ਵਿੱਚ ਪੈਂਦੇ ਪਿੰਡਾਂ ਦਾ ਕਾਫੀ ਨੁਕਸਾਨ ਹੁੰਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਦਰਿਆਈ ਪਾਣੀ ਦੇ ਵਹਾਅ ਨੂੰ ਚੈਨਲਾਈਜ਼ ਕਰਨ ਨੂੰ ਯਕੀਨੀ ਬਣਾਉਣ ਲਈ ਦਰਿਆ ਵਿੱਚ ਡੀਸਿਲਟਿੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਵੱਲੋਂ ਲਗਾਏ ਗਏ ਦੋਸ਼ਾਂ ਦੇ ਸੱਚ ਦਾ ਪਤਾ ਲਗਾਉਣ ਲਈ ਮੁੱਖ ਮੰਤਰੀ ਹਲਕੇ ਦੀਆਂ ਮਾਈਨਿੰਗ ਸਾਈਟਾਂ ਦਾ ਦੌਰਾ ਕਰ ਰਹੇ ਸਨ ਤਾਂ ਜੋ ਮਾਈਨਿੰਗ ਸਬੰਧੀ ਅਸਲ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ।

ਸ੍ਰੀ ਚੰਨੀ ਨੇ ਕਿਹਾ ਕਿ ‘ਆਪ’ ਨੇਤਾਵਾਂ ਦੀਆਂ ਝੂਠੀਆਂ ਤੇ ਗੁਮਰਾਹਕੰੁਨ ਬਿਆਨਬਾਜ਼ੀਆਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ ਅਤੇ ਸੂਬਾ ਸਰਕਾਰ ਵਲੋਂ ਨਿਰਧਾਰਤ ਕੀਤੇ ਰੇਟਾਂ ਅਨੁਸਾਰ ਹੀ ਰੇਤ ਦੀ ਖੁਦਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ‘ਆਪ’ ਆਗੂਆਂ ਨੂੰ ਕਿਹਾ ਕਿ ਪੰਜਾਬ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਥਾਂ ‘ਆਪ ’ ਨੂੰ ਆਪਣੀ ਊਰਜਾ ਦਿੱਲੀ ਦੇ ਲੋਕਾਂ ਦੀ ਬਿਹਤਰੀ ‘ਤੇ ਕੇਂਦਰਿਤ ਕਰਨੀ ਚਾਹੀਦੀ ਹੈ।

ਇਸਦੇ ਨਾਲ ਹੀ ਪੰਜਾਬ ਦੇ ਸਕੂਲਾਂ ਦੇ ਅਚਨਚੇਤ ਦੌਰੇ ਕਰ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਇਸ ਨੂੰ ‘ਆਪ’ ਆਗੂਆਂ ਵੱਲੋਂ ਪੰਜਾਬ ਵਿੱਚ ਸਿਆਸੀ ਧਰਾਤਲ ਤਲਾਸ਼ਣ ਦੇ ਨਾਪਾਕ ਮਨਸੂਬਿਆਂ ਦੀ ਇੱਕ ਹੋਰ ਉਦਾਹਰਣ ਦੱਸਿਆ ਅਤੇ ਉਨਾਂ ਨੂੰ ਦਿੱਲੀ ਵਿੱਚ ਆਪਣੀ ਸਰਕਾਰ ਬਚਾਉਣ ਦੀ ਸਲਾਹ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼