Monday, January 24, 2022

ਵਾਹਿਗੁਰੂ

spot_img








ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਦੇ ਹਲਕੇ ’ਚ ਚੱਲ ਰਹੀਆਂ ਰੇਤ ਖੱਡਾਂ ’ਤੇ ਛਾਪੇਮਾਰੀ, ਗੈਰ-ਕਾਨੂੰਨੀ ਰੇਤ ਖ਼ਣਨ ਦਾ ਪਰਦਾਫ਼ਾਸ਼ ਕਰਨ ਦਾ ਕੀਤਾ ਦਾਅਵਾ

ਯੈੱਸ ਪੰਜਾਬ
ਚੰਡੀਗੜ੍ਹ, 4 ਦਸੰਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਖੇਤਰ ਚਮਕੌਰ ਸਾਹਿਬ ਵਿੱਚ ਚੱਲ ਰਹੇ ਰੇਤ ਮਾਫ਼ੀਆ ਦੇ ਗ਼ੈਰਕਾਨੂੰਨੀ ਕਾਰੋਬਾਰ ਦਾ ਮੀਡੀਆ ਸਾਹਮਣੇ ਪਰਦਾਫਾਸ਼ ਕੀਤਾ। ਸ਼ਨੀਵਾਰ ਨੂੰ ਚੱਢਾ ਚਮਕੌਰ ਸਾਹਿਬ ਵਿਧਾਨ ਸਭਾ ਦੇ ਜਿੰਦਾਪੁਰ ਪਿੰਡ ਪਹੁੰਚੇ ਅਤੇ ਬਹੁਤ ਦਿਨਾਂ ਤੋਂ ਬੇਰੋਕ-ਟੋਕ ਚੱਲ ਰਹੇ ਰੇਤ ਮਾਫ਼ੀਆ ਦੀ ਖੱਡ ‘ਤੇ ਛਾਪਾ ਮਾਰਿਆ।

ਮੀਡੀਆ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਨੇ ਕਿਹਾ ਸੀ, ”ਰੇਤ ਮਾਫ਼ੀਆ ਮੇਰੇ ਕੋਲ ਨਾ ਆਵੇ। ਮੈਂ ਰੇਤ ਮਾਫ਼ੀਆ ਦਾ ਮੁੱਖ ਮੰਤਰੀ ਨਹੀਂ ਹਾਂ।” ਪਰ ਮੁੱਖ ਮੰਤਰੀ ਬਣਦੇ ਹੀ ਉਹ ਆਪਣੇ ਵਾਅਦੇ ਤੋਂ ਪਲਟ ਗਏ। ਉਨ੍ਹਾਂ ਰੇਤ ਮਾਫ਼ੀਆ ਨਾਲ ਹੱਥ ਮਿਲਾ ਲਏ। ਮੁੱਖ ਮੰਤਰੀ ਚੰਨੀ ਦੀ ਸਰਪ੍ਰਸਤੀ ਵਿੱਚ ਹੀ ਰੇਤ ਮਾਫ਼ੀਆ ਖ਼ੁਦ ਉਨ੍ਹਾਂ ਦੇ ਖੇਤਰ ਵਿੱਚ ਕਾਰੋਬਾਰ ਚਲਾ ਰਿਹਾ ਹੈ।

ਚੱਢਾ ਨੇ ਮੁੱਖ ਮੰਤਰੀ ਚੰਨੀ ‘ਤੇ ਗ਼ਲਤ ਤਰੀਕੇ ਨਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਦੀ ਬਦਲੀ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ 22 ਨਵੰਬਰ 2021 ਨੂੰ ਜੰਗਲਾਤ ਵਿਭਾਗ ਦੇ ਅਧਿਕਾਰੀ ਰਾਜਵੰਸ਼ ਸਿੰਘ ਨੇ ਇੱਥੋਂ ਦੇ ਐਸ.ਐਚ.ਓ ਅਤੇ ਤਹਿਸੀਲਦਾਰ ਨੂੰ ਚਿੱਠੀ ਲਿਖੀ ਸੀ ਕਿ ਜਿੰਦਾਪੁਰ ਪਿੰਡ ਦਾ ਇਹ ਖੇਤਰ ‘ਜੰਗਲ ਸੁਰੱਖਿਆ ਕਾਨੂੰਨ’ ਅਧੀਨ ਆਉਂਦਾ ਹੈ ਅਤੇ ਇੱਥੇ ਖਣਨ ਸੰਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਸਕਦੀ।

ਚਿੱਠੀ ਲਿਖਣ ਦੇ ਅਗਲੇ ਹੀ ਦਿਨ 23 ਨਵੰਬਰ ਨੂੰ ਚੰਨੀ ਸਰਕਾਰ ਨੇ ਉਲਟਾ ਉਸ ਇਮਾਨਦਾਰ ਜੰਗਲਾਤ ਅਧਿਕਾਰੀ ਦੀ ਬਦਲੀ ਕਰ ਦਿੱਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਰੇਤ ਮਾਫ਼ੀਆ ਉਨ੍ਹਾਂ ਦੀ ਸਰਪ੍ਰਸਤੀ ਵਿੱਚ ਕੰਮ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਚੰਨੀ ਰੇਤ ਮਾਫ਼ੀਆ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੋਂ ਰੋਜ਼ ਲਗਭਗ 800 ਤੋਂ 1000 ਟਰੱਕ ਰੇਤ ਦੇ ਗੈਰ ਕਾਨੂੰਨੀ ਢੰਗ ਨਾਲ ਕੱਢੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਜੰਗਲਾਤ ਅਧਿਕਾਰੀ ਨੇ ਆਪਣੀ ਚਿੱਠੀ ‘ਚ ਕਿਹਾ ਸੀ ਕਿ ਇਹ ਜ਼ਮੀਨ ਜੰਗਲਾਤ ਵਿਭਾਗ ਦੀ ਹੈ ਅਤੇ ਇੱਥੋਂ ਰੇਤ ਨਹੀਂ ਕੱਢਿਆ ਜਾ ਸਕਦਾ, ਪਰ ਮਾਫ਼ੀਆ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਰੇਤ ਕੱਢਿਆ ਜਾ ਰਿਹਾ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਲਾਏ ਦਰਖ਼ਤਾਂ ਨੂੰ ਬਰਬਾਦ ਕਰ ਦਿੱਤਾ ਗਿਆ ਹੈ, ਜਦੋਂ ਕਿ ਪ੍ਰਸ਼ਾਸਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਚੰਨੀ ਦੱਸਣ ਕਿ ਕਿੰਨੇ ਸਮੇਂ ਤੋਂ ਇੱਥੇ ਗ਼ੈਰਕਾਨੂੰਨੀ ਢੰਗ ਨਾਲ ਰੇਤਾ ਕੱਢਿਆ ਜਾ ਰਿਹਾ? ਇਸ ਦਾ ਕਿੰਨਾ ਹਿੱਸਾ ਉਨ੍ਹਾਂ ਕੋਲ ਜਾਂਦਾ ਹੈ? ਅਜਿਹੇ ਕਿੰਨੇ ਮਾਫ਼ੀਆ ਸਥਾਨ ਚਮਕੌਰ ਸਾਹਿਬ ਤੇ ਪੂਰੇ ਪੰਜਾਬ ‘ਚ ਹਨ? ਮਾਫ਼ੀਆ ਨਾਲ ਉਨ੍ਹਾਂ ਦੀ ਕੀ ਸੌਦੇਬਾਜ਼ੀ ਹੈ?

ਉਨ੍ਹਾਂ ਸ਼ਾਇਰਾਨਾ ਅੰਦਾਜ਼ ਵਿੱਚ ਮੁੱਖ ਮੰਤਰੀ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ, ”ਤੂੰ ਇੱਧਰ ਉੱਧਰ ਦੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਲਾ ਕਿਉਂ ਲੂਟਾ? ਹਮੇਂ ਰਹਿਜਨੋਂ ਸੇ ਗਿਲ਼ਾ ਨਹੀਂ, ਯੇ ਤੇਰੀ ਰਹਿਬਰੀ ਦਾ ਸਵਾਲ ਹੈ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਝੂਠ ਬੋਲਦੇ ਹਨ ਕਿ ਪੂਰੇ ਪੰਜਾਬ ‘ਚ 5 ਰੁਪਏ ਪ੍ਰਤੀ ਫੁੱਟ ਰੇਤਾ ਮਿਲਦਾ ਹੈ। ਜਦੋਂ ਕਿ ਸਚਾਈ ਇਹ ਹੈ ਕਿ ਰੇਤ ਮਾਫ਼ੀਆ ਕਾਰਨ ਲੋਕਾਂ ਨੂੰ 25 ਤੋਂ 40 ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਖ਼ਰੀਦਣਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਰੇਤ ਮਾਫ਼ੀਆ ਨੂੰ ਦੇਖ ਕੇ ਲੱਗਦਾ ਹੈ ਕਿ ਦੁੱਧ ਦੀ ਰਾਖੀ ਬਿੱਲੀ ਕਰ ਰਹੀ ਹੈ।

ਚੱਢਾ ਨੇ ਕਿਹਾ ਕਿ ਚੰਗੇ ਸਕੂਲ, ਚੰਗੇ ਹਸਪਤਾਲ ਬਣਾਉਣ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸੇਵਾਵਾਂ ਦੇਣਾ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦਾ ਵਿਕਾਸ ਮਾਡਲ ਹੈ। ਜਦੋਂ ਕਿ ਰੇਤ ਮਾਫ਼ੀਆ ਅਤੇ ਨਸ਼ਾ ਮਾਫ਼ੀਆ ਕਾਂਗਰਸ ਸਰਕਾਰ ਦਾ ਵਿਕਾਸ ਮਾਡਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਲਗਭਗ 20 ਹਜ਼ਾਰ ਕਰੋੜ ਰੁਪਏ ਦਾ ਰੇਤ ਮਾਫ਼ੀਆ ਦਾ ਕਾਰੋਬਾਰ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਮਾਫ਼ੀਆ ਨੂੰ ਖ਼ਤਮ ਕਰ ਕੇ ਉਸੇ ਪੈਸੇ ਨਾਲ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਵੇਗੀ ਅਤੇ ਲੋਕਾਂ ਨੂੰ ਮੁਫ਼ਤ ‘ਚ ਵਿਸ਼ਵ ਪੱਧਰੀ ਸਿੱਖਿਆ ਅਤੇ ਇਲਾਜ ਸੇਵਾ ਪ੍ਰਦਾਨ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਐਡਵੋਕੇਟ ਦਿਨੇਸ਼ ਚੱਢਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਐਡਵੋਕੇਟ ਧਾਮੀ ਵੱਲੋਂ ਕੀਤੀ ਗਈ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About...

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣ ਰਹੀ ਦਿੱਲੀ ਦੀ ‘ਆਪ’ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਤੋਂ ਦਖ਼ਲ ਦੀ ਮੰਗ

ਯੈੱਸ ਪੰਜਾਬ ਅੰਮ੍ਰਿਤਸਰ, 21 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ...

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,507FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼