Sunday, April 14, 2024

ਵਾਹਿਗੁਰੂ

spot_img
spot_img

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2024

ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।

ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰਕਾਰ ਨੂੰ ਸਵਾਲ ਕਰਦੀ ਅਤੇ ਆਪਣੇ ਸੁਝਾਅ ਵੀ ਪੇਸ਼ ਕਰਦੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਸਾਰਥਕ ਸੁਝਾਵਾਂ ਨੂੰ ਅਪਣਾਉਂਦੀ ਹੈ।

ਕਾਂਗਰਸ ਪਾਰਟੀ ਨੂੰ ਸਿਰਫ ਸਸਤੀ ਸ਼ੌਹਰਤ ਲਈ ਸਦਨ ਦਾ ਅਪਮਾਨ ਕਰਨ ਲਈ ਕਰੜੇ ਹੱਥੀ ਲੈਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਰਵਾਇਤਾਂ ਅਤੇ ਨਿਯਮਾਂ ਅਨੁਸਾਰ ਬਜ਼ਟ ਸੈਸ਼ਨ ਦੀ ਕਾਰਵਾਈ ਹਮੇਸ਼ਾਂ ਸੂਬੇ ਦੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਇਸ ਉਪਰੰਤ ਅਕਾਲ ਚਲਾਣਾ ਕਰ ਗਈਆਂ ਨਾਮਵਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਂਜਲੀਆਂ ਦੌਰਾਨ ਹੀ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨ ਸ਼ੁੱਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਾਣੀ ਸੀ।

ਉਨ੍ਹਾਂ ਕਿਹਾ ਕਿ ਕਿਸੇ ਸਮੇਂ ਇਹ ਕਾਂਗਰਸ ਪਾਰਟੀ ਇਸੇ ਵਿਧਾਨ ਸਭਾ ਅੰਦਰ ਰਾਤਾਂ ਨੂੰ ਜਾਗ ਕੇ ਰੋਸ ਪ੍ਰਦਰਸ਼ਨ ਕਰਦੀ ਹੁੰਦੀ ਸੀ ਕਿ ਸੈਸ਼ਨ ਲੰਬੇ ਸਮੇਂ ਤੱਕ ਚੱਲਣਾ ਚਾਹੀਦਾ ਹੈ, ਨੇ ਅੱਜ ਸਿਰਫ ਸਸਤੀ ਸ਼ੌਹਰਤ ਲਈ ਲੋਕਤੰਤਰ ਦਾ ਅਪਮਾਨ ਕੀਤਾ।

ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਉਸ ਵੇਲੇ ਦੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਭਾਜਪਾ ਵਿੱਚ ਚਲੇ ਗਏ ਹਨ, ਨੇ ਕਦੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਨੂੰ ਕੋਈ ਪੱਤਰ ਲਿਖਿਆ ਸੀ?

ਉਨ੍ਹਾਂ ਕਿਹਾ ਕਿ ਜਦੋਂ ਇੰਨ੍ਹਾਂ ਕਾਲੇ ਕਾਨੂੰਨਾਂ ਬਾਰੇ ਨੀਤੀ ਬਣ ਰਹੀ ਸੀ ਤਾਂ ਉਸ ਸਮੇਂ ਦੇ ਪੰਜਾਬ ਦੇ ਵਿਤ ਮੰਤਰੀ ਨੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਾਜਰੀ ਭਰ ਕੇ ਭਾਜਪਾ ਦੁਆਰਾ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੀ ਹਾਮੀ ਭਰੀ ਸੀ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਅਤੇ ਇਸ ਦੀ ਦਿੱਲੀ ਸਰਕਾਰ ਸੰਘਰਸ਼ ਦੌਰਾਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ।

ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਨਾਲ ਸੀ, ਹੁਣ ਵੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਸ਼ੁੱਭਕਰਨ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ 1 ਕਰੋੜ ਰੁਪਏ ਦੀ ਸਹਾਇਤਾ ਅਤੇ ਉਸ ਦੀਆਂ ਭੈਣਾਂ ਦੀ ਭਵਿੱਖ ਵਿੱਚ ਵੀ ਹਰ ਸੰਭਵ ਸਹਾਇਤਾ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਮੁੜ ਦੁਹਰਾਇਆ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਵਿੱਚ ਸਿਰਫ ਇਸ ਲਈ ਰੁਕਾਵਟ ਪਾਈ ਗਈ ਕਿਉਂਕਿ ਇਸ ਦੌਰਾਨ ਉਨ੍ਹਾਂ ਪੰਜਾਬ ਦੀ ਨਵੀਂ ਖੇਡ ਨੀਤੀ, ਖਿਡਾਰੀਆਂ ਨੂੰ ਨੌਕਰੀਆਂ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ, ਜੀ.ਵੀ.ਕੇ ਵਰਗੇ ਨਿੱਜੀ ਕੰਪਨੀ ਦੇ ਬਿਜਲੀ ਤਾਪ ਘਰ ਦੀ ਪੰਜਾਬ ਸਰਕਾਰ ਦੁਆਰਾ ਖਰੀਦ,

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਦਾ ਨਿਰਮਾਣ, ਆਮ ਆਦਮੀ ਕਲੀਨਿਕਾਂ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦਾ ਇਲਾਜ, ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ, 12000 ਅਧਿਆਪਕਾਂ ਦੀ ਤਨਖ਼ਾਹ 25000 ਰੁਪਏ ਤੈਅ ਕੀਤੀ ਗਈ ਜੋ ਪਹਿਲਾਂ ਘੱਟ ਤਨਖ਼ਾਹਾਂ ‘ਤੇ ਕੱਚੇ ਅਧਿਆਪਕਾਂ ਵਜੋਂ ਕੰਮ ਕਰ ਰਹੇ ਸਨ,

ਵਿਦੇਸ਼ਾਂ ਤੋਂ ਨੌਜਵਾਨਾਂ ਦੀ ਵਤਨ ਵਾਪਸੀ, 42000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਟੇਲਾਂ ਤੱਕ ਪਾਣੀ ਪਹੁੰਚਾਉਣ ਆਦਿ ਦਾ ਜਿਕਰ ਕਰਨਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਗਿਨਾਉਣ ਲਈ ਆਪਣੇ ਬੀਤੇ ਪੰਜ ਸਾਲਾਂ ਦੇ ਕਾਰਜ਼ਕਾਲ ਦੀ ਇੱਕ ਵੀ ਪ੍ਰਾਪਤੀ ਨਹੀਂ ਹੈ ਇਸ ਲਈ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕੀ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...