Monday, October 18, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੇ ਸੁਰੱਖ਼ਿਆ ਅਮਲੇ ਦੀ ਸਮੀਖ਼ਿਆ ਕਰਵਾਉਣ ਮੁੱਖ ਮੰਤਰੀ ਚੰਨੀ: ਅਮਨ ਅਰੋੜਾ

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਦੇਸ਼ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਪਰ ਸੂਬੇ ਦੇ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਦੀ ਸਮੀਖਿਆ ਜ਼ਰੂਰ ਹੋਣੀ ਚਾਹੀਦੀ ਹੈ, ਕਿਉਂਕਿ ਪੁਲੀਸ ਦੇ ਜ਼ਿਆਦਾਤਰ ਮੁਲਾਜ਼ਮ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ ਹਨ।

ਥਾਣਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਅਰੋੜਾ ਨੇ ਮੁੱਖ ਮੰਤਰੀ ਵੱਲੋਂ ਆਪਣੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਬਾਰੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਐਲਾਨ ਕੇਵਲ ਮੁੱਖ ਮੰਤਰੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤੁਰੰਤ ਪ੍ਰਭਾਵ ਨਾਲ ਹੋਈ ਕਾਰਵਾਈ ਦਿਖਣੀ ਵੀ ਚਾਹੀਦੀ ਹੈ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਤੋਂ ਸਵਾਲ ਪੁੱਛਿਆ ਕਿ ਚੋਣਾ ਦੇ ਸਮੇਂ ਹੀ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਕਿਉਂ ਪੈਦਾ ਹੋ ਜਾਂਦਾ? ਉਨ੍ਹਾਂ ਕਿਹਾ ਕਿ ਜੇ ਆਮ ਲੋਕਾਂ ਦੀ ਸੁਰੱਖਿਆ ਨੂੰ ਕਿਤੇ ਵੀ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਤੋਂ ਖ਼ਤਰਾ ਹੈ ਤਾਂ ਫਿਰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਹਨ?

ਅਰੋੜਾ ਨੇ ਚੋਣਾ ਤੋਂ ਠੀਕ ਪਹਿਲਾ ਸੀਮਾ ਪਾਰ ਦੇਸ਼ ਵਿਰੋਧੀ ਤੱਤਾਂ ਦੇ ਸਰਗਰਮ ਹੋਣ ਦੀਆਂ ਆ ਰਹੀਆਂ ਖ਼ਬਰਾਂ ’ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਜੇ ਅਜਿਹਾ ਹੋ ਰਿਹਾ ਹੈ ਤਾਂ ਇਸ ਲਈ ਜ਼ਿੰਮੇਵਾਰ ਕੇਵਲ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਖੁਫ਼ੀਆ ਏਜੰਸੀਆਂ ਹਨ।

ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੇਸ਼ ਦੀ ਅੰਦੂਰਨੀ ਅਤੇ ਬਾਹਰੀ ਸੁਰੱਖਿਆ ਨਾਲ ਛੇੜਛਾੜ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਲੀਲ ਦਿੱਤੀ, ‘‘ਜਦ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਈ ਖ਼ਤਰਾ ਮਹਿਸੂਸ ਨਹੀਂ ਕਰ ਰਹੇ ਤਾਂ ਅੱਤਵਾਦ ਕਿਉਂ ਅਤੇ ਕੌਣ ਪੈਦਾ ਕਰ ਰਿਹਾ?

ਰੋਜ਼ ਰੋਜ਼ ਟਿਫਿਨ ਬੰਬ ਕਿਥੋਂ ਆ ਰਹੇ ਹਨ? ਕੀ ਕਾਂਗਰਸ, ਭਾਜਪਾ ਅਤੇ ਬਾਦਲ ਦਲ ਆਪਣੀ ਰਾਜਨੀਤਿਕ ਆਦਤ ਅਨੁਸਾਰ ਚੋਣਾ ਤੋਂ ਪਹਿਲਾਂ ਇੱਕ ਵਿਸ਼ੇਸ਼ ਵਰਗ ਨੂੰ ਡਰਾਉਣ- ਧਮਕਾਉਣ ਲਈ ਡਰ ਦਾ ਮਹੌਲ ਬਣਾ ਰਹੇ ਹਨ?’’

ਅਮਨ ਅਰੋੜਾ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਵੀ ਉਕਤ ਰਾਜਨੀਤਿਕ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਅਜਿਹੇ ਪੈਂਤਰੇ ਦੀ ਵਰਤੋਂ ਕੀਤੀ ਸੀ। ਮੌੜ ਬੰਬ ਧਮਾਕੇ ਦਾ ਮਾਮਲਾ ਇਸ ਦੀ ਸਾਫ਼- ਸਪੱਸ਼ਟ ਉਦਾਰਹਨ ਹੈ।

ਜੇ ਇਸ ਮਾਮਲੇ ਵਿੱਚ ਕੋਈ ਸਚਾਈ ਹੈ ਤਾਂ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਮੌੜ ਬੰਬ ਧਮਾਕੇ ਦੀ ਹੁਣ ਤੱਕ ਜਾਂਚ ਕਿਹੜੇ ਕਾਰਨਾਂ ਕਰਕੇ ਪੂਰੀ ਨਹੀਂ ਕੀਤੀ ਗਈ? ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਸਾਜਿਸ਼ਕਾਰੀਆਂ ਦੀ ਜਾਣਕਾਰੀ ਨੂੰ ਕਿਉਂ ਛੁਪਾ ਕੇ ਰੱਖਿਆ ਗਿਆ ਹੈ ? ‘ਆਪ’ ਨੇ ਚੰਨੀ ਤੋਂ ਮੌੜ ਬੰਬ ਧਮਾਕੇ ਦੀ ਜਾਂਚ ਦੀ ਤਾਜ਼ਾ ਸਥਿਤੀ ਲੋਕਾਂ ਅੱਗੇ ਰੱਖਣ ਦੀ ਮੰਗ ਵੀ ਕੀਤੀ।

ਵਿਧਾਇਕ ਅਰੋੜਾ ਨੇ ਸਵਾਲ ਕੀਤਾ ਕਿ ਸੂਬੇ ਵਿੱਚ ਹੁਣ ਕਥਿਤ ਸੁਪਰ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਚੰਨੀ ਸਰਕਾਰ ਹੈ, ਤਾਂ ਫਿਰ ਪੰਜਾਬ ਨੂੰ ਇਸ ਡਰ ਤੋਂ ਮੁੱਕਤ ਕਿਉਂ ਨਹੀਂ ਕੀਤਾ ਜਾ ਰਿਹਾ? ਇਹ ਸਵਾਲ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਲਈ ਵੀ ਹੈ।

ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਮੌੜ ਬੰਬ ਧਮਾਕੇ ਦੀ ਸਚਾਈ ਲੋਕਾਂ ਸਾਹਮਣੇ ਰੱਖੀ ਜਾਵੇਗੀ ਅਤੇ ਦੋਸ਼ੀਆਂ ਦੇ ਨਾਲ- ਨਾਲ ਸਾਜਿਸ਼ਕਾਰੀਆਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,007FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼