Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਰਾਜਾ ਵੜਿੰਗ ਵੱਲੋਂ ਅੰਮ੍ਰਿਤਸਰ ਬੱਸ ਅੱਡੇ ’ਤੇ ਛਾਪਾ, ਦਸਤਾਵੇਜ਼ ਮੁਕੰਮਲ ਨਾ ਹੋਣ ਕਾਰਨ ਬੱਸ ਸਟੈਂਡ ਦੇ ਅੰਦਰ ਤੇ ਬਾਹਰ ਖੜ੍ਹੀਆਂ 20 ਬੱਸਾਂ ਜ਼ਬਤ

ਯੈੱਸ ਪੰਜਾਬ
ਚੰਡੀਗੜ੍ਹ, 17 ਅਕਤੂਬਰ, 2021:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਦੇ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿੱਥੇ ਕਿ ਜ਼ਿਆਦਾਤਰ ਯਾਤਰੀ ਬੱਸਾਂ ਗ਼ੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੀਆਂ ਜਾਂਦੀਆਂ ਹਨ, ਵਿਖੇ ਛਾਪਾ ਮਾਰਿਆ। ਇਸ ਮੌਕੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਵਿਭਾਗ ਦੇ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਘਾਟ ਕਾਰਨ 20 ਵੱਖ-ਵੱਖ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਆਰਬਿਟ ਐਵੀਏਸ਼ਨ ਦੀ ਇੱਕ ਬੱਸ ਵੀ ਸ਼ਾਮਿਲ ਹੈ।

ਸ੍ਰੀ ਰਾਜਾ ਵੜਿੰਗ ਨੇ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਸਰਕਾਰੀ ਟੈਕਸ ਦੀ ਚੋਰੀ, ਨਾਜਾਇਜ਼ ਚੱਲਦੀਆਂ ਬੱਸਾਂ ਅਤੇ ਬੱਸ ਮਾਫ਼ੀਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਬੱਸ ਪੰਜਾਬ ਦੀਆਂ ਸੜਕਾਂ ਉੱਤੇ ਚੱਲੇਗੀ, ਉਹ ਟੈਕਸ ਭਰ ਕੇ ਹੀ ਚੱਲੇਗੀ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਚੱਲਦੀਆਂ ਬੱਸਾਂ ਵਿਰੁੱਧ ਬੀਤੇ ਦਿਨਾਂ ਵਿੱਚ ਕੀਤੀ ਗਈ ਸਖ਼ਤੀ ਨਾਲ ਪਨਬਸ ਅਤੇ ਪੈਪਸੂ ਨੂੰ 40 ਲੱਖ ਰੁਪਏ ਰੋਜ਼ਾਨਾ ਦਾ ਲਾਭ ਹੋਇਆ ਹੈ। ਉਨ੍ਹਾਂ ਕਿਹਾ, “ਮੇਰੀ ਕੋਸ਼ਿਸ਼ ਵਿਭਾਗ ਦੀ ਰੋਜ਼ਾਨਾ ਆਮਦਨ ਇਕ ਕਰੋੜ ਰੁਪਏ ਤੱਕ ਵਧਾਉਣ ਦੀ ਹੈ।”

ਸ੍ਰੀ ਰਾਜਾ ਵੜਿੰਗ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਟੈਕਸ ਸਬੰਧੀ ਜਾਂਚ ਪੜਤਾਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮੌਜੂਦਾ ਸਥਿਤੀ ਜਿਵੇਂ ਵਾਹਨ ਦੀ ਉਮਰ, ਪ੍ਰਦੂਸ਼ਣ ਪੱਧਰ ਅਤੇ ਸੁਰੱਖਿਆ ਦੇ ਲਿਹਾਜ ਨਾਲ ਵਾਹਨ ਦੀ ਛਾਣਬੀਣ ਵੀ ਲਾਜ਼ਮੀ ਤੌਰ ‘ਤੇ ਕਰਨ ਤਾਂ ਕਿ ਸੜਕਾਂ ਉਤੇ ਚੱਲਦੇ ਇਹ ਵਾਹਨ ਕਿਸੇ ਦੀ ਜਾਨ ਲਈ ਖ਼ਤਰਾ ਨਾ ਬਣਨ।

ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ ਉਤੇ ਸਫ਼ਾਈ ਦੀ ਕਮੀ ਨੂੰ ਲੈ ਕੇ ਅਧਿਕਾਰੀਆਂ ਦਾ ਖਿਚਾਈ ਕੀਤੀ ਅਤੇ ਕਈ ਥਾਵਾਂ ‘ਤੇ ਆਪ ਸਫ਼ਾਈ ਕੀਤੀ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਵਰਗੀਆਂ ਜਨਤਕ ਥਾਵਾਂ ਅਤੇ ਬੱਸਾਂ ਦੀ ਸਫ਼ਾਈ ਵੀ ਉਨੀ ਹੀ ਜ਼ਰੂਰੀ ਹੈ, ਜਿੰਨੀ ਸਾਡੇ ਆਪਣੇ ਘਰ ਦੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਪੰਦਰਵਾੜੇ ‘ਤੇ ਵਿੱਢੀ ਜਾਂਦੀ ਸਫ਼ਾਈ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਬੱਸਾਂ ਦੀ ਹਾਲਤ ਸੁਧਾਰਨ ਬਾਰੇ ਪੁੱਛੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ 842 ਨਵੀਆਂ ਬੱਸਾਂ ਛੇਤੀ ਹੀ ਪੰਜਾਬ ਸਰਕਾਰ ਦੇ ਬੇੜੇ ਵਿਚ ਸ਼ਾਮਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਆਸ ਹੈ ਕਿ ਮਹੀਨੇ ਤੱਕ ਨਵੀਆਂ ਸਰਕਾਰੀ ਬੱਸਾਂ ਸੜਕਾਂ ਉਤੇ ਉਤਾਰ ਦਿੱਤੀਆਂ ਜਾਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼