Friday, August 12, 2022

ਵਾਹਿਗੁਰੂ

spot_img




ਰਾਮ ਬਾਗ ਵਿੱਚੋਂ ਨਾਜਾਇਜ਼ ਕਬਜ਼ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਦਖ਼ਲ ਮੰਗਿਆ

ਯੈੱਸ ਪੰਜਾਬ
ਅੰਮ੍ਰਿਤਸਰ, 23 ਜੂਨ, 2022:
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੈ।

Charanjit Gumtalaਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਇ ਪ੍ਰੈਸ ਨੂੰ ਜਾਰੀ ਬਿਆਨ ਵਿਚ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਕਿਹਾ ਕਿ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਲਈ 7 ਮਈ 2022 ਨੂੰ ਇਕ ਈ ਮੇਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪ੍ਰਿੰਸੀਪਲ ਸਕੱਤਰ ਸਥਾਨਕ ਸਰਕਾਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਆਈ ਏ ਐਸ, ਮੇਅਰ ਸ. ਕਰਮਜੀਤ ਸਿੰਘ ਰਿੰਟੂ , ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਭੇਜੀ ਸੀ ਕਿ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਅਧੀਨ ਇਸ ਬਾਗ ਵਿਚੋਂ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਇਮਾਰਤਾਂ ਨੂੰ ਛੱਡ ਕਿ ਬਾਕੀ ਉਸਾਰੀਆਂ ਜਿਨ੍ਹਾਂ ਵਿਚ ਨਗਰ ਨਿਗਮ ਦਾ ਐਸ.ਡੀ. ਓ. ਦਫ਼ਤਰ, ਖਾਣ ਪੀਣ ਵਾਲਾ ਖੋਖਾ, ਲਾਅਨ ਟੈਨਿਸ ਤੇ ਸਕੇਟਿੰਗ ਰਿੰਕ ਆਦਿ ਸ਼ਾਮਲ ਹਨ ਢਾਹੁੰਣੀਆਂ ਹਨ , ਜੋ ਨਹੀਂ ਢਾਈਆਂ ਗਈਆਂ।ਬਾਗ਼ ਅੰਦਰ ਸ਼ਰਾਬ ਦੀ ਵਰਤੋਂ ਕਰਨ ਅਤੇ ਹੋਰ ਵਪਾਰਕ ਕੰਮ ਕਰਨ ਦੀ ਮਨਾਹੀ ਕੀਤੀ ਗਈ ਹੈ ਜੋ ਅਜੇ ਵੀ ਜਾਰੀ ਹੈ।

ਸਮਝੌਤੇ ਵਿਚ ਬਾਗ਼ ਅੰਦਰ ਚਾਰ ਪਹੀਆ ਗੱਡੀਆਂ ਤੇ ਭਾਰੀ ਗੱਡੀਆਂ ਦੇ ਦਾਖ਼ਲੇ ਦੀ ਮਨਾਹੀ ਕੀਤੀ ਗਈ ਹੈ, ਜਿਸ ਦੀ ਵੀ ਪਾਲਣਾ ਨਹੀਂ ਹੋ ਰਹੀ।ਜਿੱਥੋਂ ਤੀਕ ਕਲੱਬਾਂ ਦੀ ਲੀਜ਼ ਦਾ ਸਬੰਧ ਹੈ, ਇਸ ਬਾਰੇ ਕਿਹਾ ਗਿਆ ਹੈ ਕਿ ਜੇ ਕਲੱਬਾਂ ਵਾਲੇ ਨਜਾਇਜ਼ ਉਸਾਰੀਆਂ ਢਾਹ ਦੇਂਦੇ ਹਨ ਤੇ ਸ਼ਰਾਬ ਦੀ ਵਰਤੋਂ ਨਹੀਂ ਕਰਦੇ ਤਾਂ ਇਨ੍ਹਾਂ ਦੀ ਲੀਜ਼ ਵੱਧ ਤੋਂ ਵੱਧ ਪੰਜ ਸਾਲ ਵਧਾਈ ਜਾਵੇਗੀ।

ਇਸ ਸਮੇਂ ਦੌਰਾਨ ਨਗਰ ਨਿਗਮ ਕਲੱਬਾਂ ਨੂੰ ਪੜਾਅਵਾਰ ਇੱਥੋਂ ਕਿਸੇ ਹੋਰ ਢੁਕਵੀਂ ਜਗਾਹ ਜਿੱਥੇ ਉਹ ਠੀਕ ਸਮਝੇ ਤਬਦੀਲ ਕਰੇਗਾ ਤੇ ਸਮੁਚੇ ਸਮਾਰਕ ਦਾ ਕਬਜਾ ਚੰਗੇ ਪ੍ਰਬੰਧ ਲਈ ਪੁਰਾਤਿਤਵ ਵਿਭਾਗ ਨੂੰ ਦੇ ਦੇਵੇਗਾ।ਇਸ ਸਬੰਧੀ ਵੀ ਕੁਝ ਨਹੀਂ ਕੀਤਾ ਗਿਆ।ਸਮਾਰਟ ਪਾਰਕ ਦੀਆਂ ਹਦਾਇਤਾਂ ਅਨੁਸਾਰ ਇੱਕ ਏਕੜ ਰਕਬੇ ਵਾਸਤੇ 2 ਮਾਲੀ ਚਾਹੀਦੇ ਹਨ।ਇਸ ਤਰ੍ਹਾਂ 88 ਏਕੜ ਦੇ ਰਾਮ ਬਾਗ ਵਾਸਤੇ 176 ਮਾਲੀ ਚਾਹੀਦੇ ਹਨ ਪ੍ਰੰਤੂ ਮੌਜੂਦਾ ਕੇਵਲ 5-6 ਮਾਲੀ ਹੀ ਕੰਮ ਕਰ ਰਹੇ ਹਨ।

ਇਸ ਸਮਝੌਤੇ ਨੂੰ ਹੋਇਆਂ ਤਕਰੀਬਨ 4 ਸਾਲ ਹੋ ਗਏ ਹਨ ਲੇਕਿਨ ਨਗਰ ਨਿਗਮ,ਅੰਮ੍ਰਿਤਸਰ ਨੇ ਬਣਦੀ ਕਾਰਵਾਈ ਨਹੀਂ ਕੀਤੀ।ਇਸ ਤਰ੍ਹਾਂ ਇਹ ਅਧਿਕਾਰੀ ਭਾਰਤ ਦੇ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਦੇ ਹੁਕਮਾਂ ਨੂੰ ਟਿੱਚ ਸਮਝ ਰਹੇ ਹਨ। ਮੰਚ ਆਗੂ ਨੇ ਸਾਬਕਾ ਆਈ ਪੀ ਐਸ ਤੇ ਮੌਜੂਦਾ ਵਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖਲ ਮੰਗਿਆ, ਜਿਨ੍ਹਾਂ ਦੇ ਇਲਾਕੇ ਵਿਚ ਇਹ ਬਾਗ਼ ਆਉਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਅਕਾਲੀ ਦਲ-ਸ਼੍ਰੋਮਣੀ ਕਮੇਟੀ ਸਾਡੀਆਂ ਫਸਲਾਂ-ਨਸਲਾਂ ਸੰਭਾਲਣ ’ਚ ਨਾਕਾਮ ਰਹੇ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 3 ਅਗਸਤ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ...

ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਯੈੱਸ ਪੰਜਾਬ ਅੰਮ੍ਰਿਤਸਰ, 3 ਅਗਸਤ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ...

ਪੰਜਾਬ ’ਚ ਧਰਮ ਬਦਲੀ ਕੀਤੇ ਜਾਣ ਦੇ ਵਧਦੇ ਮਾਮਲਿਆਂ ਨੂੰ ਠਲ੍ਹ ਪਾਉਣ ਲਈ ਦਿੱਲੀ ਕਮੇਟੀ ‘ਧਰਮ ਜਾਗਰੂਕਤਾ ਲਹਿਰ’ ਆਰੰਭ ਕਰੇਗੀ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਪੰਜਾਬ ’ਚ ਕਈ ਸਿੱਖ ਪਰਿਵਾਰਾਂ ਵੱਲੋਂ ਆਪਣੇ ਅਮੀਰ ਵਿਰਸੇ ਅਤੇ ਸ਼ਾਨਾਮਤੇ ਇਤਿਹਾਸ ਨੂੰ ਭੁੱਲ ਕੇ ਧਰਮ ਬਦਲੀ ਕੀਤੇ ਜਾਣ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ...

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ: ਜੀ.ਕੇ. ਨੇ ਸਰਾਵਾਂ ਤੋਂ ਜੀ.ਐਸ.ਟੀ. ਹਟਾਉਣ ਦੀ ਵੀ ਰੱਖੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ...

ਮਨੋਰੰਜਨ

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...

ਨੀਰੂ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਬਿਊਟੀਫੁੱਲ ਬਿੱਲੋ’ ਦਾ ਟਰੇਲਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੁਲਾਈ 31, 2022: ਮਨਮੋਹਕ ਨੀਰੂ ਬਾਜਵਾ ਦੀ ਆਉਣ ਵਾਲੀ ਫਿਲਮ, 'ਬਿਊਟੀਫੁੱਲ ਬਿੱਲੋ', ਜੋ ਕਿ 11 ਅਗਸਤ 2022 ਨੂੰ ਭਾਰਤ ਦੇ ਸਭ ਤੋਂ ਵੱਡੇ ਘਰੇਲੂ ਓਟੀਟੀ ਪਲੇਟਫਾਰਮ ZEE5 'ਤੇ ਫਿਲਮ ਦਾ ਪ੍ਰੀਮੀਅਰ ਕਰਦੇ ਹੋਏ,...
- Advertisement -spot_img

ਸੋਸ਼ਲ ਮੀਡੀਆ

23,737FansLike
51,970FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!