Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਰਾਹੁਲ, ਪ੍ਰਿਅੰਕਾ ਗੈਰ ਤਜਰਬੇਕਾਰ, ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਾਂ: ਕੈਪਟਨ ਅਮਰਿੰਦਰ

ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2021:
ਧਾਕੜ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਣ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਤੇ ਸਿੱਧੂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਾਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਧੂ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਖਿਲਾਫ਼ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਆਪਣਾ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ। ਉਹਨਾਂ ਨੇ ਅੱਗੇ ਕਿਹਾ ਕਿ ‘ਸਿੱਧੂ’ ਦੇਸ਼ ਲਈ ਖ਼ਤਰਾ ਹਨ।

ਇਹ ਕਹਿੰਦਿਆਂ ਕਿ ਉਹ ਸਿਰਫ ਰਾਜਨੀਤੀ ਨੂੰ ਉੱਚੇ ਪੱਧਰ ‘ਤੇ ਛੱਡਣਗੇ, ਸਾਬਕਾ ਮੁੱਖ ਮੰਤਰੀ ਨੇ ਕਿਹਾ, “ਮੈਂ ਜਿੱਤ ਤੋਂ ਬਾਅਦ ਛੱਡਣ ਲਈ ਤਿਆਰ ਸੀ ਪਰ ਹਾਰ ਤੋਂ ਬਾਅਦ ਕਦੇ ਨਹੀਂ। ਉਹਨਾਂ ਨੇ ਖੁਲਾਸਾ ਕੀਤਾ ਕਿ ਉਹਨਾਂ ਨੇ ਤਿੰਨ ਹਫਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਨੇ ਉਹਨਾਂ ਨੂੰ ਅੱਗੇ ਜਾਰੀ ਰੱਖਣ ਲਈ ਕਿਹਾ ਸੀ। “ਜੇ ਉਹਨਾਂ ਨੇ ਹੁਣ ਮੈਨੂੰ ਬੁਲਾਇਆ ਹੁੰਦਾ ਅਤੇ ਮੈਨੂੰ ਅਹੁਦਾ ਛੱਡਣ ਲਈ ਕਿਹਾ ਹੁੰਦਾ, ਤਾਂ ਮੈਂ ਉਸੇ ਵੇਲੇ ਛੱਡ ਦਿੰਦਾ” ਉਹਨਾਂ ਨੇ ਅੱਗੇ ਕਿਹਾ, “ਇੱਕ ਸਿਪਾਹੀ ਹੋਣ ਦੇ ਨਾਤੇ, ਮੈਂ ਜਾਣਦਾ ਹਾਂ ਕਿ ਮੈਂ ਆਪਣਾ ਕੰਮ ਕਿਵੇਂ ਕਰਨਾ ਹੈ ਅਤੇ ਜਦੋਂ ਮੈਨੂੰ ਵਾਪਸ ਬੁਲਾਇਆ ਜਾਂਦਾ ਹੈ ਤਾਂ ਮੈਂ ਯਕੀਨਨ ਵਾਪਿਸ ਜਾਵਾਂਗਾ।

ਉਹਨਾਂ ਨੇ ਦੱਸਿਆ ਕਿ ਉਹਨਾਂ ਨੇ ਸੋਨੀਆ ਗਾਂਧੀ ਨੂੰ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਉਹ ਆਉਣ ਵਾਲੀਆਂ ਅਗਲੀਆਂ ਚੋਣਾਂ ਦੀ ਅਗਵਾਈ ਕਰਕੇ ਕਾਂਗਰਸ ਨੂੰ ਜਿੱਤ ਦਿਵਾਉਣ ਤੋਂ ਬਾਅਦ ਕਿਸੇ ਦੂਜੇ ਨੁਮਾਇੰਦੇ ਨੂੰ ਮੁੱਖ ਮੰਤਰੀ ਬਣਾਉਣ ਲਈ ਵੀ ਤਿਆਰ ਹਨ। “ਪਰ ਇਸ ਤਰ੍ਹਾਂ ਦਾ ਕੁੱਝ ਨਹੀਂ ਹੋਇਆ, ਸੋ ਮੈਂ ਅੱਗੇ ਲੜਾਂਗਾ” ਮੈਨੂੰ ਦੱਸੇ ਬਿਨਾਂ ਤੇ ਮੇਰੀ ਸਹਿਮਤੀ ਤੋਂ ਬਿਨਾਂ ਸੀਐਲਪੀ ਦੀ ਮੀਟਿੰਗ ਬੁਲਾਉਣਾ ਮੇਰੇ ਲਈ ਅਪਮਾਨਜਨਕ ਸੀ।

ਉਹਨਾਂ ਨੇ ਕਿਹਾ ਕਿ, “ਮੈਂ ਵਿਧਾਇਕਾਂ ਨੂੰ ਗੋਆ ਜਾਂ ਕਿਸੇ ਜਗ੍ਹਾ ਲਈ ਫਲਾਈਟ ਵਿੱਚ ਨਹੀਂ ਲੈ ਕੇ ਜਾਂਦਾ। ਇਸ ਤਰ੍ਹਾਂ ਮੈਂ ਸਰਕਾਰ ਨਹੀਂ ਚਲਾਉਂਦਾ। ਮੈਂ ਚਲਾਕੀ ਨਹੀਂ ਕਰਦਾ, ਅਤੇ ਗਾਂਧੀ ਭੈਣ -ਭਰਾ ਜਾਣਦੇ ਹਨ ਕਿ ਇਹ ਮੇਰਾ ਤਰੀਕਾ ਨਹੀਂ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਿਯੰਕਾ ਅਤੇ ਰਾਹੁਲ (ਗਾਂਧੀ ਭੈਣ -ਭਰਾ) ਮੇਰੇ ਬੱਚਿਆਂ ਵਰਗੇ ਹਨ… ਇਹ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ। ਮੈਨੂੰ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀ ਬੱਚੇ ਕਾਫ਼ੀ ਗੈਰ-ਤਜਰਬੇਕਾਰ ਸਨ ਅਤੇ ਉਨ੍ਹਾਂ ਦੇ ਸਲਾਹਕਾਰ ਸਪੱਸ਼ਟ ਤੌਰ ‘ਤੇ ਉਨ੍ਹਾਂ ਨੂੰ ਗੁਮਰਾਹ ਕਰ ਰਹੇ ਸਨ।

ਇਹ ਦਰਸਾਉਂਦੇ ਹੋਏ ਕਿ ਉਹ ਅਜੇ ਵੀ ਆਪਣੇ ਰਾਜਨੀਤਿਕ ਵਿਕਲਪ ਖੁੱਲੇ ਰੱਖ ਰਹੇ ਹਨ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਤੋਂ ਪਹਿਲਾਂ ਆਪਣੇ ਦੋਸਤਾਂ ਨਾਲ ਗੱਲ ਕਰ ਰਹੇ ਸਨ। “ਤੁਸੀਂ 40 ਸਾਲ ਦੀ ਉਮਰ ‘ਚ ਬੁੱਢੇ ਹੋ ਸਕਦੇ ਹੋ ਅਤੇ 80 ਸਾਲ ਦੀ ਉਮਰ ‘ਚ ਜਵਾਨ ਹੋ ਸਕਦੇ ਹੋ,”। ਉਹਨਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੀ ਉਮਰ ਨੂੰ ਕਦੀਂ ਵੀ ਰੁਕਾਵਟ ਵਜੋਂ ਨਹੀਂ ਵੇਖਿਆ।

ਅਸਮਰੱਥਤਾ ਦੇ ਦੋਸ਼ਾਂ ਬਾਰੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਸੱਤ ਵਾਰ ਵਿਧਾਨ ਸਭਾ ਅਤੇ ਦੋ ਵਾਰ ਸੰਸਦ ਲਈ ਚੁਣੇ ਗਏ ਹਨ। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ, “ਮੇਰੇ ਨਾਲ ਕੁਝ ਸਹੀ ਹੋਣਾ ਚਾਹੀਦਾ ਹੈ,” ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਸਪੱਸ਼ਟ ਤੌਰ ‘ਤੇ (ਪੰਜਾਬ ਵਿੱਚ) ਤਬਦੀਲੀ ਕਰਨ ਦਾ ਫੈਸਲਾ ਲਿਆ ਸੀ ਅਤੇ ਉਹ ਸਿਰਫ਼ ਇੱਕ ਕੇਸ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ।

ਬੇਅਦਬੀ ਅਤੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਉਹਨਾਂ ਨੇ ਬਾਦਲਾਂ ਅਤੇ ਮਜੀਠੀਆ ਵਿਰੁੱਧ ਕਾਰਵਾਈ ਨਹੀਂ ਕਰ ਰਹੇ ਹੋਣ ਦੀਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਾਨੂੰਨ ਨੂੰ ਆਪਣਾ ਰਾਹ ਅਖਤਿਆਰ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। “ਪਰ ਹੁਣ ਇਹ ਲੋਕ ਜੋ ਮੇਰੇ ਵਿਰੁੱਧ ਸ਼ਿਕਾਇਤ ਕਰ ਰਹੇ ਸਨ ਉਹ ਸੱਤਾ ਵਿੱਚ ਹਨ। ਮਾਈਨਿੰਗ ਮਾਫੀਆ ਵਿੱਚ ਸ਼ਾਮਲ ਮੰਤਰੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਦੋਸ਼ਾਂ ਨੂੰ ਲੈ ਕੇ ਸਿੱਧੂ ਐਂਡ ਕੰਪਨੀ ਦੇ ਖਿਲਾਫ ਚੁਟਕੀ ਲੈਂਦੇ ਹੋਏ ਉਨ੍ਹਾਂ ਨੇ ਕਿਹਾ, “ਉਹ ਮੰਤਰੀ ਹੁਣ ਇਨ੍ਹਾਂ ਨੇਤਾਵਾਂ ਦੇ ਨਾਲ ਹਨ!”

ਹੁਣ ਜਿਸ ਤਰੀਕੇ ਨਾਲ ਪੰਜਾਬ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ, ਉਸ ਦਾ ਮਜ਼ਾਕ ਉਡਾਉਂਦੇ ਹੋਏ, ਕੈਪਟਨ ਅਮਰਿੰਦਰ ਨੇ ਚੀਜ਼ਾਂ ਦੇ ਵਾਪਰਨ ਦੇ ਢੰਗ ‘ਤੇ ਹੈਰਾਨੀ ਪ੍ਰਗਟ ਕੀਤੀ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਉਹਨਾਂ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ ਵਜੋਂ, ਯੋਗਤਾ ਦੇ ਹਿਸਾਬ ਨਾਲ ਆਪਣੇ ਮੰਤਰੀਆਂ ਨੂੰ ਨਿਯੁਕਤ ਕੀਤਾ ਸੀ, ਕਿਉਂਕਿ ਉਹ ਉਨ੍ਹਾਂ ਵਿੱਚੋਂ ਹਰੇਕ ਦੀ ਯੋਗਤਾ ਨੂੰ ਜਾਣਦੇ ਸੀ, ਉਸਨੇ ਸਵਾਲ ਕੀਤਾ ਕਿ ਵੇਣੂਗੋਪਾਲ ਜਾਂ ਅਜੇ ਮਾਖਨ ਜਾਂ ਰਣਦੀਪ ਸੁਰਜੇਵਾਲਾ ਵਰਗੇ ਕਾਂਗਰਸੀ ਨੇਤਾ ਕਿਵੇਂ ਫੈਸਲਾ ਕਰ ਸਕਦੇ ਹਨ ਕਿ ਕਿਸ ਮੰਤਰਾਲੇ ਲਈ ਕਿਹੜਾ ਮੰਤਰੀ ਚੰਗਾ ਹੈ। “ਸਾਡਾ ਧਰਮ ਸਾਨੂੰ ਸਿਖਾਉਂਦਾ ਹੈ ਕਿ ਸਾਰੇ ਬਰਾਬਰ ਹਨ। ਮੈਂ ਲੋਕਾਂ ਨੂੰ ਉਨ੍ਹਾਂ ਦੀ ਜਾਤੀ ਦੇ ਆਧਾਰ ‘ਤੇ ਨਹੀਂ ਦੇਖਦਾ, ਇਹ ਉਨ੍ਹਾਂ ਦੀ ਕੁਸ਼ਲਤਾ ਬਾਰੇ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮਾਮਲਿਆਂ ਵਿੱਚ ਦਖ਼ਲ ਦੇਣ ‘ਤੇ ਚੁੱਟਕੀ ਲੈਂਦਿਆ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀਪੀਸੀਸੀ ਨੂੰ ਸਿਰਫ਼ ਤੇ ਸਿਰਫ਼ ਪਾਰਟੀ ਦੇ ਮਾਮਲਿਆਂ ‘ਤੇ ਬੋਲਣਾ ਚਾਹੀਦਾ ਹੈ। ਮੈਂ ਸਿਰਫ਼ ਉਸਦੀ ਸਲਾਹ ਲੈਂਦਾ ਸੀ ਪਰ ਸਰਕਾਰ ਕਿੱਦਾਂ ਚਲਾਉਣੀ ਹੈ ਇਹ ਮੈਂ ਖੁਦ ਦੇਖਦਾ ਸੀ ਪਰ ਹੁਣ ਸਿੱਧੂ, ਚੰਨੀ ਦੇ ਆਲੇ-ਦੁਆਲੇ ਦਿਖਾਈ ਦਿੰਦੇ ਹਨ ਜਿਵੇਂ ਚੰਨੀ ਉਹਨਾਂ ਦੀ ਕੱਠਪੁੱਤਲੀ ਹੋਣ। ਜਿਹੜਾ ਸਿੱਧੂ ਆਪਣਾ ਮੰਤਰਾਲਾ ਨਹੀਂ ਸਾਂਭ ਸਕਿਆ ਉਹ ਹੁਣ ਕੈਬਨਿਟ ਚਲਾ ਰਿਹਾ ਹੈ। ਅਗਰ ਸਿੱਧੂ ਇਸੇ ਤਰ੍ਹਾਂ ਕੋਝੀਆਂ ਹਰਕਤਾਂ ਕਰਦਾ ਰਿਹਾ ਤਾਂ ਵਾਲੀਆਂ ਚੋਣਾਂ ਵਿੱਚ ਕਾਂਗਰਸ 9 ਤੋਂ ਉੱਪਰ ਸੀਟਾਂ ਨਹੀਂ ਜਿੱਤ ਪਾਏਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚਰਨਜੀਤ ਚੰਨੀ ਸਿਆਣੇ ਤੇ ਪੜ੍ਹੇ ਲਿਖੇ ਹਨ ਪਰ ਉਹਨਾਂ ਕੋਲ ਗ੍ਰਹਿ ਮਾਮਲਿਆਂ ਦਾ ਕੋਈ ਤਜ਼ਰਬਾ ਨਹੀਂ ਹੈ ਜੋ ਕਿ ਸਭ ਤੋਂ ਜ਼ਰੂਰੀ ਹੈ ਕਿਉਂਕਿ ਸਾਡਾ ਸੂਬਾ ਸਰਹੱਦੀ ਸੂਬਾ ਹੈ ਤੇ ਹਾਲਾਤ ਗੰਭੀਰ ਤੋਂ ਗੰਭੀਰ ਹੁੰਦੇ ਜਾ ਰਹੇ ਹਨ। ਪਾਕਿਸਤਾਨ ਤੋਂ ਪੰਜਾਬ ਆ ਰਹੇ ਹਥਿਆਰ ਤੇ ਨਸ਼ੇ ਸਾਡੇ ਲਈ ਖ਼ਤਰਾ ਹਨ ਤੇ ਸਿੱਧੂ ਦੇ ਪਾਕਿਸਾਨ ਨਾਲ ਵਧੀਆ ਰਿਸ਼ਤੇ ਸਾਡੇ ਖਤਰੇ ਤੋਂ ਵੀ ਕਿਤੇ ਵੱਧ ਕੇ ਹਨ।

ਨਵੇਂ ਮੁੱਖ ਮੰਤਰੀ ਵੱਲੋਂ ਬਿੱਲਾਂ ਨੂੰ ਮੁਆਫ਼ ਕਰਨ ਦਾ ਜੋ ਐਲਾਣ ਕੀਤਾ ਗਿਆ ਹੈ ਉਸ ‘ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਨੀ ਨੂੰ ਇਹ ਫ਼ੈਸਲਾ ਲੈਣ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਨਾਲ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪੰਜਾਬ ਅੱਗੇ ਜਾ ਕੇ ਇੱਕ ‘ਦੀਵਾਲੀਆ ਸੂਬਾ’ ਨਾ ਬਣੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼