ਯੈੱਸ ਪੰਜਾਬ
ਬਟਾਲਾ, 28 ਅਪ੍ਰੈਲ, 2025
ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧ ਤੋਂ ਵਧ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ Punjab ਦੇ ਲੋਕ ਨਿਰਮਾਣ ਮੰਤਰੀ Harbhajan Singh ETO ਨੇ ਦੱਸਿਆ ਕਿ ਵਿਕਾਸ ਕਾਰਜਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਹਲਕੇ ਦੇ ਲੋਕਾਂ ਨੂੰ ਜ਼ਮੀਨ-ਜਾਇਦਾਦ ਨਾਲ ਸਬੰਧਤ ਸਹੂਲਤਾਂ ਇੱਕ ਹੀ ਥਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਉਪਰਾਲਾ ਕਰਦਿਆਂ ਬਟਾਲਾ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ।
ਉਹਨਾਂ ਦੱਸਿਆ ਕਿ ਤਹਿਸੀਲ ਕੰਪਲੈਕਸ ਬਟਾਲਾ ਵਿੱਚ ਐਸ.ਡੀ.ਐਮ. ਦਫ਼ਤਰ, ਰੀਡਰ ਰੂਮ, ਐਸ.ਡੀ.ਐਮ. ਕੋਰਟ, ਵੇਟਿੰਗ ਹਾਲ, ਕੈਨਟੀਨ, ਐਂਟਰੈਂਸ ਹਾਲ, ਪੋਰਚ, ਟਾਇਲਟ ਬਲਾਕ, ਫਰਦ ਸੈਂਟਰ, ਸਬ ਰਜਿਸਟਾਰ ਆਫ਼ਿਸ, ਸਟਾਫ਼ ਰੂਮ, ਰਜਿਸਟ੍ਰੇਸ਼ਨ ਰੂਮ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦਾ ਦਫ਼ਤਰ ਆਦਿ ਦੀ ਉਸਾਰੀ ਲਈ ਲਈ ਪੰਜਾਬ ਸਰਕਾਰ ਵੱਲੋਂ 05 ਅਪ੍ਰੈਲ, 2023 ਨੂੰ 11 ਕਰੋੜ ਤੋਂ ਵਧ ਦਾ ਬਜਟ ਜਾਰੀ ਕੀਤਾ ਗਿਆ ਸੀ।
ਸ. ਹਰਭਜਨ ਸਿੰਘ ਈ. ਟੀ. ਓ. ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਹ ਕੰਪਲੈਕਸ 15 ਮਹੀਨਿਆਂ ਦੇ ਸਮੇਂ ਵਿੱਚ ਬਣ ਕੇ ਤਿਆਰ ਹੋ ਗਿਆ ਹੈ, ਜਿਸ ਨੂੰ ਤਿਆਰ ਕਰਨ ਲਈ 7 ਕਰੋੜ 88 ਲੱਖ 91 ਹਜ਼ਾਰ ਰੁਪਏ ਹੀ ਖਰਚ ਹੋਏ ਹਨ, ਜਦਕਿ ਪਹਿਲਾਂ ਇਸਦੀ ਅੰਦਾਜ਼ਨ ਲਾਗਤ 11 ਕਰੋੜ ਤੋਂ ਵਧ ਸੀ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਸਦਕਾ ਹੀ ਇਹ ਸੰਭਵ ਹੋਇਆ ਹੈ ਕਿ ਪੰਜਾਬ ਸਰਕਾਰ ਦਾ ਤਕਰੀਬਨ 3 ਕਰੋੜ ਰੁਪਏ ਤੋਂ ਵਧ ਦੀ ਬਚਤ ਹੋਈ ਹੈ, ਜਿਸਨੂੰ ਹੋਰ ਭਲਾਈ ਤੇ ਵਿਕਾਸ ਕਾਰਜਾਂ ਵਿੱਚ ਖਰਚ ਕੀਤਾ ਜਾਵੇਗਾ।