Friday, May 20, 2022

ਵਾਹਿਗੁਰੂ

spot_img





ਲੁਧਿਆਣਾ ਦੇ 9 ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ: ਵਰਿੰਦਰ ਸ਼ਰਮਾ

ਯੈੱਸ ਪੰਜਾਬ
ਲੁਧਿਆਣਾ, 27 ਜਨਵਰੀ, 2022 –
ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀ ਹੈ। ਅੱਜ ਹਲਕਾ 58-ਸਮਰਾਲਾ, 59-ਸਾਹਨੇਵਾਲ, 62-ਆਤਮ ਨਗਰ, 66-ਗਿੱਲ, 67-ਪਾਇਲ, ਰਾਇਕੇਟ ਤੋਂ 1-1 ਉਮੀਦਵਾਰ ਨੇ ਭਰੀਆਂ ਨਾਮਜ਼ਦਗੀਆਂ ਜਦਕਿ ਲੁਧਿਆਣਾ (ਕੇਂਦਰੀ) ਤੋਂ 3, ਲੁਧਿਆਣਾ (ਦੱਖਣੀ) ਤੇ ਹਲਕਾ 68-ਦਾਖ਼ਾ ਤੋਂ 2-2 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹਲਕਾ 58-ਸਮਰਾਲਾ ਤੋਂ ਸ. ਅਮਰੀਕ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, 59-ਸਾਹਨੇਵਾਲ ਤੋਂ ਸ. ਮੇਜਰ ਸਿੰਘ ਨੇ ਆਜਾਦ ਉਮੀਦਵਾਰ ਵਜੋਂ, 62-ਆਤਮ ਨਗਰ ਤੋਂ ਸ੍ਰੀ ਅਨਿਲ ਕੁਮਾਰ ਨੇ ‘ਇਨਸਾਨੀਅਤ ਲੋਕ ਵਿਕਾਸ ਪਾਰਟੀ’ ਵੱਲੋਂ, 63-ਲੁਧਿਆਣਾ(ਕੇਂਦਰੀ) ਤੋਂ ਸ੍ਰੀ ਸੁਰਿੰਦਰ ਡਾਵਰ ਤੇ ਸ੍ਰੀ ਮਾਨਿਕ ਡਾਵਰ ਨੇ ‘ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਅਤੇ ਸ. ਰਮਿੰਦਰ ਪਾਲ ਸਿੰਘ ਨੇ ‘ਪੀਪਲ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਵੱਲੋਂ, 64-ਲੁਧਿਆਣਾ (ਪੱਛਮੀ) ਤੋਂ ਸ੍ਰੀ ਭਾਰਤ ਭੂਸ਼ਣ ਤੇ ਸ੍ਰੀਮਤੀ ਮਮਤਾ ਨੇ ਇੰਡੀਅਨ ਨੈਸ਼ਨਲ ਕਾਂਗਰਸ (ਆਈ.ਐਨ.ਸੀ.) ਵੱਲੋਂ, 66-ਗਿੱਲ (ਐਸ.ਸੀ.) ਤੋਂ ਸ੍ਰੀ ਬ੍ਰਿਜੇਸ਼ ਕੁਮਾਰ ਨੇ ‘ਪੀਪਲ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਵੱਲੋਂ, 67-ਪਾਇਲ ਤੋਂ ਸ. ਜਗਦੀਪ ਸਿੰਘ ਨੇ ‘(ਰਾਸ਼ਟਰੀਆ ਜਨਹਿਤ ਸੰੰਘਰਸ਼ ਪਾਰਟੀ’ ਵੱਲੋਂ, 68-ਦਾਖ਼ਾ ਤੋਂ ਕੈਪਟਨ ਸੰਦੀਪ ਸਿੰਘ ਸੰਧੂ ਤੇ ਸ੍ਰੀਮਤੀ ਪੁਨੀਤਾ ਸੰਧੂ ਨੇ ‘ਇੰਡੀਅਨ ਨੈਸ਼ਨਲ ਕਾਂਗਰਸ’ ਵੱਲੋਂ ਅਤੇ ਵਿਧਾਨ ਸਭਾ ਹਲਕਾ 69-ਰਾਏਕੋਟ ਤੋਂ ਸ. ਬਲਦੇਵ ਸਿੰਘ ਨੇ ‘ਆਮ ਲੋਕ ਪਾਰਟੀ ਯੁਨਾਇਟਡ’ ਵੱਲੋਂ ਆਪਣੀ ਨਾਮਜ਼ਦਗੀ ਭਰੀ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।

ਉਨ੍ਹਾਂ ਕਿਹਾ 57-ਖੰਨਾ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫਸਰ (ਆਰ.ਓ) ਮਨਜੀਤ ਕੌਰ ਐਸ.ਡੀ.ਐਮ ਖੰਨਾ ਕੋਲ ਤਹਿਸੀਲ ਕੰਪਲੈਕਸ ਖੰਨਾ ਸਥਿਤ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਖੰਨਾ ਦੇ ਕੋਰਟ ਰੂਮ ਵਿਖੇ ਭਰੀਆਂ ਜਾ ਸਕਦੀਆਂ ਹਨ, ਇਸੇ ਤਰ੍ਹਾਂ 58-ਸਮਰਾਲਾ ਲਈ ਆਰ.ਓ. ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਸਮਰਾਲਾ ਕੋਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਦੇ ਕੋਰਟ ਰੂਮ ਵਿਖੇ, 59-ਸਾਹਨੇਵਾਲ ਲਈ ਆਰ.ਓ. ਵਨੀਤ ਕੁਮਾਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਕੋਲ ਦਫ਼ਤਰ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਲੁਧਿਆਣਾ ਵਿਖੇ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੇ ਕੋਰਟ ਰੂਮ ਵਿਖੇ, 60-ਲੁਧਿਆਣਾ (ਪੂਰਬੀ) ਲਈ ਆਰ.ਓ. ਡਾ. ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਕੋਲ ਕਮਰਾ ਨੰਬਰ 52, ਨਗਰ ਨਿਗਮ ਲੁਧਿਆਣਾ ਜ਼ੋਨ-ਏ ਦਫ਼ਤਰ, ਨੇੜੇ ਮਾਤਾ ਰਾਣੀ ਚੌਕ ਲੁਧਿਆਣਾ, 61-ਲੁਧਿਆਣਾ ਦੱਖਣੀ ਲਈ ਆਰ.ਓ. ਅਮਿਤ ਕੁਮਾਰ ਪੰਚਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਕੋਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਲੁਧਿਆਣਾ ਵਿਖੇ, 62-ਆਤਮ ਨਗਰ ਲਈ ਆਰ.ਓ. ਪੂਨਮ ਪ੍ਰੀਤ ਕੌਰ, ਸੰਯੁਕਤ ਕਮਿਸ਼ਨਰ-2 ਨਗਰ ਨਿਗਮ ਲੁਧਿਆਣਾ, ਕਮਰਾ ਨੰਬਰ 6, ਦੂਜੀ ਮੰਜ਼ਿਲ, ਨਗਰ ਨਿਗਮ ਜ਼ੋਨ-ਸੀ ਦਫਤਰ, ਗਿੱਲ ਰੋਡ, ਲੁਧਿਆਣਾ ਵਿਖੇ, 63-ਲੁਧਿਆਣਾ (ਕੇਂਦਰੀ) ਲਈ ਆਰ.ਓ. ਸ਼ਿਖਾ ਭਗਤ ਏ.ਸੀ.ਏ. ਗਲਾਡਾ, ਲੁਧਿਆਣਾ, ਕਮਰਾ ਨੰਬਰ 202, ਪਹਿਲੀ ਮੰਜ਼ਿਲ, ਗਲਾਡਾ ਦਫ਼ਤਰ, ਫਿਰੋਜ਼ਪੁਰ ਰੋਡ, ਲੁਧਿਆਣਾ, 64-ਲੁਧਿਆਣਾ ਵੈਸਟ ਲਈ ਆਰ।ਓ।

ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਕੋਲ ਕਮਰਾ ਨੰਬਰ 129, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਲੁਧਿਆਣਾ, 65-ਲੁਧਿਆਣਾ ਉੱਤਰੀ ਲਈ ਆਰ.ਓ. ਪ੍ਰੀਤਇੰਦਰ ਸਿੰਘ ਬੈਂਸ, ਅਸਟੇਟ ਅਫ਼ਸਰ, ਗਲਾਡਾ, ਲੁਧਿਆਣਾ ਕਮਰਾ ਨੰਬਰ 301, ਦੂਜੀ ਮੰਜ਼ਿਲ, ਗਲਾਡਾ, ਦਫ਼ਤਰ ਲੁਧਿਆਣਾ, 66-ਗਿੱਲ ਲਈ ਆਰ.ਓ. ਨਰਿੰਦਰ ਸਿੰਘ ਧਾਲੀਵਾਲ, ਸਕੱਤਰ, ਆਰ.ਟੀ.ਏ. ਲੁਧਿਆਣਾ ਕੋਲ ਮੀਟਿੰਗ ਹਾਲ, ਪੰਚਾਇਤ ਭਵਨ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ, 67-ਪਾਇਲ ਲਈ ਆਰ.ਓ. ਦੀਪਜੋਤ ਕੌਰ ਐਸ.ਡੀ.ਐਮ. ਪਾਇਲ ਕੋਲ ਦਫ਼ਤਰ ਐਸ.ਡੀ.ਐਮ. ਪਾਇਲ ਕੋਰਟ ਰੂਮ ਵਿਖੇ, 68-ਦਾਖਾ ਲਈ ਆਰ.ਓ. ਜਗਦੀਪ ਸਹਿਗਲ ਐਸ.ਡੀ.ਐਮ. ਲੁਧਿਆਣਾ (ਪੱਛਮੀ) ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੱਛਮੀ) ਕੋਰਟ ਰੂਮ ਜਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਲੁਧਿਆਣਾ, 69-ਰਾਏਕੋਟ ਲਈ ਆਰ.ਓ. ਗੁਰਬੀਰ ਸਿੰਘ ਕੋਹਲੀ ਐਸ.ਡੀ.ਐਮ. ਰਾਏਕੋਟ ਦਫ਼ਤਰ ਐਸ.ਡੀ.ਐਮ. ਰਾਏਕੋਟ ਕੋਰਟ ਰੂਮ ਵਿਖੇ ਅਤੇ 70-ਜਗਰਾਉਂ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਵਿਕਾਸ ਹੀਰਾ ਐਸ.ਡੀ.ਐਮ. ਜਗਰਾਉਂ ਦਫ਼ਤਰ ਐਸ.ਡੀ.ਐਮ. ਜਗਰਾਉਂ ਕੋਰਟ ਰੂਮ ਵਿਖੇ ਭਰੀਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।

ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂੇਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ‘ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ੋਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।

ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ ਦੇ ਵਿਸਥਾਰ ਦਾ ਐਲਾਨ; ਦੋ ਹੋਰ ਮੈਂਬਰ ਸ਼ਾਮਲ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ...

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,930FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼