Sunday, October 2, 2022

ਵਾਹਿਗੁਰੂ

spot_img



‘ਲੋਕਾਂ ਦੇ ਸੰਪਰਕ ‘ਚ ਰਹੋ’ ਡੀਜੀਪੀ ਪੰਜਾਬ ਦੀ ਫੀਲਡ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ, ਨਾਗਰਿਕ ਪੱਖੀ ਪੁਲਿਸਿੰਗ ਯਕੀਨੀ ਬਣਾਉਣ ਲਈ ਵੀ ਕਿਹਾ

ਯੈੱਸ ਪੰਜਾਬ
ਫਿਰੋਜ਼ਪੁਰ/ਫਰੀਦਕੋਟ/ਬਠਿੰਡਾ/ਪਟਿਆਲਾ, 10 ਅਗਸਤ, 2022 –
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਨੂੰ ਫੀਲਡ ਡਿਊਟੀਆਂ ‘ਤੇ ਤਾਇਨਾਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਆਮ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਰਹਿਣ ਅਤੇ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸੰਪਰਕ ‘ਚ ਰਹਿਣ ਦੇ ਨਿਰਦੇਸ਼ ਦਿੱਤੇ।

ਲੋਕਾਂ ਵਿੱਚ ਵਿਸ਼ਵਾਸ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਲਈ ਪੁਲਿਸ ਥਾਣਿਆਂ ਵਿੱਚ ਮੌਜੂਦ ਰਹਿਣ ਅਤੇ ਫੋਨ ‘ਤੇ ਉਨ੍ਹਾਂ ਦੇ ਮਸਲਿਆਂ ਨੂੰ ਸ਼ਾਂਤੀ ਨਾਲ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਕਿਹਾ ਜਿਸ ਨਾਲ ਸਮਾਜ ਵਿਚਲੇ ਮਾੜੇ ਤੱਤਾਂ ਦੀ ਪਛਾਣ ਲਈ ਸਰੋਤ ਵਿਕਸਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਡੀਜੀਪੀ ਗੌਰਵ ਯਾਦਵ ਰੇਂਜਾਂ ਦੇ ਆਈਜੀਜ਼, ਐਸਐਸਪੀਜ਼, ਗਜ਼ਟਿਡ ਅਫਸਰਾਂ ਅਤੇ ਬਾਕੀ ਚਾਰ ਪੁਲਿਸ ਰੇਂਜਾਂ ਦੇ ਐਸਐਚਓਜ਼ ਨਾਲ ਅਪਰਾਧ ਸਮੀਖਿਆ ਮੀਟਿੰਗ ਕਰਨ ਲਈ ਆਪਣੇ ਦੂਜੇ ਗੇੜ ਦੇ ਫੀਲਡ ਦੌਰੇ ‘ਤੇ ਸਨ। ਉਨ੍ਹਾਂ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਸਮੇਤ ਚਾਰ ਪੁਲਿਸ ਰੇਂਜਾਂ ਨੂੰ ਕਵਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਹਰੇਕ ਪੁਲਿਸ ਮੁਲਾਜ਼ਮ ਨੂੰ ਇੱਕ ਪਿੰਡ ਅਲਾਟ ਕੀਤਾ ਜਾਵੇਗਾ ਅਤੇ ਉਸ ਪਿੰਡ ਦੀ ਜ਼ਿੰਮੇਵਾਰੀ ਉਕਤ ਪੁਲਿਸ ਮੁਲਾਜ਼ਮ ਦੀ ਹੋਵੇਗੀ।

ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਸੱਭਿਆਚਾਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।

ਡੀਜੀਪੀ ਨੇ ਕਿਹਾ ਕਿ ਪਿਛਲੀ ਅਪਰਾਧ ਸਮੀਖਿਆ ਮੀਟਿੰਗ ਮਗਰੋਂ ਪੁਲਿਸ ਮੁਲਾਜ਼ਮਾਂ ਨੂੰ ਨਾਨ-ਕੋਰ ਡਿਊਟੀਆਂ ਤੋਂ ਹਟਾ ਕੇ ਫੀਲਡ ਦੀ 50 ਫੀਸਦ ਪੁਲਿਸ ਫੋਰਸ ਪਹਿਲਾਂ ਹੀ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਥਾਣਿਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਬੁਨਿਆਦੀ ਪੁਲਿਸਿੰਗ ਨੂੰ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਏ.ਡੀ.ਜੀ.ਪੀ. ਐਸ.ਓ.ਜੀ. ਦੁਆਰਾ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੀ ਤਰਜ਼ ‘ਤੇ ਹਰੇਕ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਕੁਇਕ ਰਿਐਕਸ਼ਨ ਟੀਮ (ਕਿਊ.ਆਰ.ਟੀ.) ਅਤੇ 2 ਆਰਮਡ ਰਿਜ਼ਰਵ, ਜਿਸ ਵਿੱਚ ਉੱਚ ਸਿਖਲਾਈ ਪ੍ਰਾਪਤ ਅਤੇ ਪੂਰੀ ਤਰ੍ਹਾਂ ਲੈਸ ਪੁਲਿਸ ਕਰਮਚਾਰੀ ਸ਼ਾਮਲ ਹੋਣ, ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਪੁਲਿਸ ਸਟੇਸ਼ਨ ਦੇ ਖੇਤਰਾਂ ਨੂੰ ਬੀਟਾਂ ਵਿੱਚ ਵੰਡਣ ਅਤੇ ਹਰੇਕ ਬੀਟ ਖੇਤਰ ਵਿੱਚ ਇੱਕ ਬੀਟ ਅਫ਼ਸਰ ਲਗਾਇਆ ਜਾਵੇ ਤਾਂ ਜੋ ਪੁਲਿਸ ਅਧਿਕਾਰੀ ਦੀ ਵਿਸ਼ੇਸ਼ ਖੇਤਰਾਂ ਲਈ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਉਕਤ ਅਧਿਕਾਰੀ ਐਸ.ਐਚ.ਓਜ਼ ਨੂੰ ਮਾੜੇ ਅਨਸਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਖੋਲ੍ਹਣ ਅਤੇ ਉਨ੍ਹਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦੇਣ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਐਸ.ਐਚ.ਓਜ਼ ਨੂੰ ਵੱਡੇ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਲਈ ਵੀ ਕਿਹਾ।

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਸੀਪੀਜ਼/ਐਸਐਸਪੀਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਾਲ-ਨਾਲ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ।

ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਸੋਮਵਾਰ ਦੀ ਪਰੇਡ ਨੂੰ ਮੁੜ ਬਹਾਲ ਕਰਨ ਦੇ ਨਾਲ ਨਾਲ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਨਤਕ ਖੇਤਰਾਂ ਜਿਵੇਂ ਮਾਰਕੀਟਾਂ, ਧਾਰਮਿਕ ਸਥਾਨਾਂ ਅਤੇ ਨਿੱਜੀ ਜਾਇਦਾਦਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।

ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਗਲਤ ਕਾਰਵਾਈ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਡੀਜੀਪੀ ਨੇ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਸੀਆਰਪੀਸੀ ਦੀਆਂ ਧਾਰਾਵਾਂ 107, 109 ਅਤੇ 110 ਤਹਿਤ ਰੋਕਥਾਮ ਦੀਆਂ ਕਾਰਵਾਈਆਂ ਕਰਨ ਅਤੇ ਪੁਲਿਸ ਸਟੇਸ਼ਨਾਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਲਈ ਵੀ ਕਿਹਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ, ਅੰਮ੍ਰਿਤਸਰ ਅਤੇ ਦਿੱਲੀ ਵਿੱਚ ਹੋਣਗੇ ਰੋਸ ਮਾਰਚ

ਯੈੱਸ ਪੰਜਾਬ ਅੰਮ੍ਰਿਤਸਰ, 30 ਸਤੰਬਰ, 2022 - ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ...

ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੇ ਬਣੇਗਾ ਆਧੁਨਿਕ ਫੁੱਟ ਉਵਰ ਬ੍ਰਿਜ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 30 ਸਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ...

ਦਿੱਲੀ ਕਮੇਟੀ ਦੇ ਕਾਲਕਾ ਅਤੇ ਕਾਹਲੋਂ ਨੇ ਸੁਖ਼ਦੇਵ ਸਿੰਘ ਢੀਂਡਸਾ ਨਾਲ ਕੀਤੀ ਦਿੱਲੀ ਅਤੇ ਪੰਜਾਬ ਦੇ ਮਸਲਿਆਂ ’ਤੇ ਚਰਚਾ

ਯੈੱਸ ਪੰਜਾਬ ਨਵੀਂ ਦਿੱਲੀ , ਸਤੰਬਰ 29. 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ...

ਕੇਂਦਰ ਸਰਕਾਰ ਹਰਿਆਣਾ ਕਮੇਟੀ ਬਾਰੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ‘ਰੀਵਿਊ ਪਟੀਸ਼ਨ’ ਦਾਇਰ ਕਰੇ: ਐਡਵੋਕੇਟ ਧਾਮੀ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 29 ਸਤੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ...

ਮੀਡੀਆ ਐਕਲੀਲੈਂਸ ਅਵਾਰਡ-2022 ਨਾਲ ਨਵਾਜੇ ਪਹਿਲੇ ਸੀਨੀਅਰ ਸਿੱਖ ਪੱਤਰਕਾਰ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਯੈੱਸ ਪੰਜਾਬ ਨਵੀਂ ਦਿੱਲੀ, 29 ਸਿਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ...

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

41,010FansLike
51,962FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!