Sunday, May 26, 2024

ਵਾਹਿਗੁਰੂ

spot_img
spot_img

ਲੋਕਾਂ ਨੂੰ 5.50 ਰੁਪਏ ਪ੍ਰਤੀ ਫੁੱਟ ਮਿਲੇਗਾ ਰੇਤਾ ਤੇ ਬੱਜਰੀ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵੱਡਾ ਲੋਕ-ਪੱਖੀ ਫੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਫਰਵਰੀ, 2023:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ। ਇਸ ਫੈਸਲੇ ਨਾਲ ਮਕਾਨ ਬਣਾਉਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।

ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਸਤ 2022 ਵਿੱਚ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦਾ ਭਾਅ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਸੀ, ਜਿਸ ਵਿੱਚ ਲੋਡਿੰਗ ਦੇ ਖ਼ਰਚੇ ਸ਼ਾਮਲ ਸਨ। ਹਾਲੀਆ ਸਮੇਂ ਦੌਰਾਨ ਰੇਤੇ ਤੇ ਬੱਜਰੀ ਦੀ ਮੰਗ ਤੇ ਸਪਲਾਈ ਵਿੱਚ ਵੱਡਾ ਪਾੜਾ ਆ ਗਿਆ, ਜਿਸ ਦੇ ਨਤੀਜੇ ਵਜੋਂ ਭਾਅ ਬਹੁਤ ਵੱਧ ਗਿਆ।

ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤੇ ਦੀ ਸਥਾਨਕ ਪੱਧਰ ਉਤੇ ਉਪਲਬਧਤਾ ਵਧਾਉਣ ਲਈ ਟੈਂਡਰਾਂ ਦੀ ਸਮੀਖਿਆ ਦਾ ਅਧਿਕਾਰ ਵੀ ਡਾਇਰੈਕਟਰ ਨੂੰ ਦੇ ਦਿੱਤਾ, ਜਦੋਂ ਕਿ ਪਹਿਲਾਂ ਕੁੱਝ ਹਾਲਾਤ ਕਾਰਨ ਇਹ ਅਧਿਕਾਰ ਖ਼ਾਰਜ ਕੀਤਾ ਗਿਆ ਸੀ।

ਇਹ ਇਕਰਾਰਨਾਮੇ ਅਸਲ ਵਿੱਚ ਸਿਰਫ਼ ਫਰਵਰੀ-ਮਾਰਚ 2023 ਤੱਕ ਪ੍ਰਮਾਣਿਕ ਸਨ ਅਤੇ ਇਸ ਤਰ੍ਹਾਂ ਇਨ੍ਹਾਂ ਨੂੰ ਸਿਰਫ਼ ਦੋ ਮਹੀਨਿਆਂ ਲਈ ਬਹਾਲ ਕੀਤਾ ਜਾ ਸਕਦਾ ਹੈ, ਜਿਸ ਦੌਰਾਨ ਰੇਤੇ ਦੀ ਸਪਲਾਈ ਵਧੇਗੀ ਅਤੇ ਇਸ ਨਾਲ ਹੀ ਵਿਭਾਗ ਨਵੀਂ ਟੈਂਡਰਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ।

ਮੰਤਰੀ ਮੰਡਲ ਨੇ ਅੱਜ ਰੇਤੇ ਅਤੇ ਬੱਜਰੀ ਦੇ ਉਨ੍ਹਾਂ ਟਰਾਂਸਪੋਰਟਰਾਂ ਤੋਂ ਵਸੂਲੀ ਜਾਣ ਵਾਲੀ ਰਾਇਲਟੀ ਅਤੇ ਜੁਰਮਾਨੇ ਦੀ ਰਕਮ ਵਿੱਚ ਵਾਧਾ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਚੈਕਿੰਗ ਸਮੇਂ ਕੋਈ ਵੀ ਸਬੰਧਤ ਦਸਤਾਵੇਜ਼ ਪੇਸ਼ ਕਰਨ ਤੋਂ ਅਸਮਰੱਥ ਹਨ। ਫਿਲਹਾਲ ਇਨ੍ਹਾਂ ਟਰਾਂਸਪੋਰਟਰਾਂ ਤੋਂ 3.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਵਸੂਲੇ ਜਾ ਰਹੇ ਹਨ।

ਮੰਤਰੀ ਮੰਡਲ ਨੇ ਇਹ ਵੀ ਮਨਜ਼ੂਰ ਕਰ ਦਿੱਤਾ ਕਿ ਇਹ ਦਰ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀ ਵਿਕਰੀ ਨਿਰਧਾਰਤ ਰੇਤ ਤੋਂ ਘੱਟ ਨਹੀਂ ਹੋਵੇਗੀ। ਰੇਤੇ ਤੇ ਬੱਜਰੀ ਦੀ ਮਾਈਨਿੰਗ ਖੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੀ ਗਈ ਹੈ, ਜਿਸ ਕਾਰਨ ਅਜਿਹੇ ਟਰਾਂਸਪੋਰਟਰਾਂ ਤੋਂ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਦਰ ਵਸੂਲੀ ਜਾਵੇਗੀ।
ਇਸ ਨਾਲ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬੱਜਰੀ ਦੀ ਸਪਲਾਈ ਯਕੀਨੀ ਬਣੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,098FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...