Wednesday, April 17, 2024

ਵਾਹਿਗੁਰੂ

spot_img
spot_img

ਵਪਾਰੀਆਂ, ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ CM ਮਾਨ ਦੀ ਕੀਤੀ ਸ਼ਲਾਘਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 3 ਮਾਰਚ, 2024

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪਿਆਰੇ ਲਾਲ ਨੇ ਆਪਣੇ ਸੰਬੋਧਨ ਵਿੱਚ ਇਸ ‘ਸਰਕਾਰ-ਵਪਾਰ ਮਿਲਣੀ’ ਦੇ ਪ੍ਰਬੰਧ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਆਮ ਆਦਮੀ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ ਅਤੇ ਰੰਗਲਾ ਪੰਜਾਬ ਸਿਰਜਿਆ ਜਾਵੇਗਾ।

ਇਸੇ ਤਰ੍ਹਾਂ ਪੈੱਨ ਐਂਡ ਸਟੇਸ਼ਨਰੀ ਐਸੋਸੀਏਸ਼ਨ ਦੇ ਸਮੀਰ ਜੈਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਉਨ੍ਹਾਂ ਦੀਆਂ ਬਰੂਹਾਂ ਤੇ ਆਣ ਖਲੋਤੀ ਹੈ।

ਉਨ੍ਹਾਂ ਵਪਾਰੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਕੇ ਵਪਾਰ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਵਪਾਰੀਆਂ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ।

ਕੈਮਿਸਟ ਐਸੋਸੀਏਸ਼ਨ ਤੋਂ ਸੁਰਿੰਦਰ ਦੁੱਗਲ ਨੇ ਕਿਹਾ ਕਿ ਸਾਰੇ ਵਪਾਰੀ ਤਹਿ ਦਿਲੋਂ ਮੁੱਖ ਮੰਤਰੀ ਦੇ ਧੰਨਵਾਦੀ ਹਨ ਕਿ ਸੂਬਾ ਸਰਕਾਰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਸਨਮੁੱਖ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਅਜਿਹਾ ਦ੍ਰਿਸ਼ ਨਹੀਂ ਦੇਖਿਆ, ਜਦੋਂ ਕਿਸੇ ਸਰਕਾਰ ਨੇ ਵਪਾਰੀਆਂ ਦੇ ਬੂਹੇ ’ਤੇ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਹੋਵੇ। ਉਨ੍ਹਾਂ ਨੇ ਮੁੱਖ ਮੰਤਰੀ ਦੀ ਆਮ ਆਦਮੀ ਕਲੀਨਿਕ, ‘ਆਪ ਦੀ ਸਰਕਾਰ, ਆਪ ਦੇ ਦੁਆਰ’ ਅਤੇ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਲਈ ਵੀ ਸ਼ਲਾਘਾ ਕੀਤੀ।

ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਸੰਦੀਪ ਖੋਸਲਾ ਨੇ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਦੇ ਕਾਇਆ-ਕਲਪ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਿਜ਼ਾਮ ਤਬਦੀਲੀ ਦੀ ਪ੍ਰਕਿਰਿਆ ਪਹਿਲਾਂ ਹੀ ਦੇਖਣ ਨੂੰ ਮਿਲ ਰਹੀ ਹੈ।

ਇਸ ਦੌਰਾਨ ਪਲਾਈਵੁੱਡ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਕਟਾਰੀਆ ਨੇ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਪਾਰੀਆਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਲਈ ਵਪਾਰੀ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।

ਇਸੇ ਤਰ੍ਹਾਂ ਕ੍ਰਿਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਨੂੰ ਵਪਾਰੀਆਂ ਦੇ ਹਿੱਤਾਂ ਖਾਤਰ ਉਨ੍ਹਾਂ ਦੇ ਬੂਹੇ ’ਤੇ ਲਿਆਂਦਾ ਹੈ। ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਪ੍ਰਮੱਖ ਪੇਸ਼ਕਦਮੀਆਂ ਕਰਨ ਲਈ ਵੀ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...