Sunday, October 2, 2022

ਵਾਹਿਗੁਰੂ

spot_img



ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮੁਹੱਈਆ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ਵਿੱਚ ਸੋਧ

ਯੈੱਸ ਪੰਜਾਬ  
ਚੰਡੀਗੜ੍ਹ, 11 ਅਗਸਤ, 2022 –
ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ, 2021 ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ।

ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਰੇਤ ਤੇ ਬੱਜਰੀ ਨੀਤੀ ਤਰਕਸੰਗਤ ਬਣੇਗੀ। ਇਸ ਨਾਲ ਜਿੱਥੇ ਇਕ ਪਾਸੇ ਖਪਤਕਾਰਾਂ ਨੂੰ ਰਾਹਤ ਮਿਲੇਗੀ, ਉਥੇ ਦੂਜੇ ਪਾਸੇ ਸੂਬੇ ਦਾ ਮਾਲੀਆ ਵੀ ਵਧੇਗਾ। ਇਸ ਨੀਤੀ ਅਨੁਸਾਰ 2.40 ਰੁਪਏ ਪ੍ਰਤੀ ਘਣ ਫੁੱਟ ਦੀ ਰਾਇਲਟੀ ਨੂੰ ਪਹਿਲਾਂ ਜਿੰਨਾ ਹੀ ਰੱਖਿਆ ਜਾਵੇਗਾ। ਸੂਚਨਾ ਤਕਨਾਲੋਜੀ ਅਤੇ ਵਜ਼ਨ ਬ੍ਰਿਜ ਹੈੱਡ ਅਧੀਨ ਮਾਲੀਆ, ਜੋ 10 ਪੈਸੇ ਪ੍ਰਤੀ ਘਣ ਫੁੱਟ ਹੈ, ਵੀ ਸੂਬੇ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਹੋਵੇਗਾ, ਜਦੋਂ ਕਿ ਮੌਜੂਦਾ ਸਮੇਂ ਇਹ ਠੇਕੇਦਾਰ ਕੋਲ ਹੀ ਰਹਿੰਦਾ ਸੀ।

ਵਿਭਾਗ, ਵਜ਼ਨ ਬ੍ਰਿਜ ਉਤੇ ਠੇਕੇਦਾਰ ਵੱਲੋਂ ਉਠਾਏ ਗਏ ਬਿੱਲਾਂ ਦੀ ਅਦਾਇਗੀ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਕਰੇਗਾ। ਇਸ ਨਾਲ ਵਿਭਾਗ ਨੂੰ ਵਜ਼ਨ ਬ੍ਰਿਜ ਦੇ ਸਮੁੱਚੇ ਕਾਰਜਾਂ ਨੂੰ ਕੰਪਿਊਟਰਾਈਜ਼ ਕਰਨ ਵਿੱਚ ਸਹੂਲਤ ਮਿਲੇਗੀ ਅਤੇ ਇਸ ਨਾਲ ਗੈਰ ਕਾਨੂੰਨੀ ਮਾਈਨਿੰਗ ਦਾ ਦਾਇਰਾ ਹੋਰ ਘਟੇਗਾ। ਖਪਤਕਾਰਾਂ ਉਤੇ ਵੱਡਾ ਬੋਝ ਢੋਆ-ਢੁਆਈ ਦਾ ਪੈਣ ਕਾਰਨ ਵਿਭਾਗ ਟਰਾਂਸਪੋਰਟਰਾਂ ਅਤੇ ਖਪਤਕਾਰਾਂ ਨੂੰ ਆਪਸ ਵਿੱਚ ਜੋੜਨ ਲਈ ਮੋਬਾਈਲ ਐਪ ਤਿਆਰ ਕਰੇਗਾ ਅਤੇ ਢੋਆ-ਢੁਆਈ ਦੀਆਂ ਦਰਾਂ ਵਿਭਾਗ ਵੱਲੋਂ ਤੈਅ ਕੀਤੀਆਂ ਜਾਣਗੀਆਂ।

ਮੌਜੂਦਾ ਸਮੇਂ ਲਾਗੂ ਕੇ-2 ਪਰਮਿਟ ਦੀ ਥਾਂ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਵਾਲੀ ਅਥਾਰਟੀ ਵੱਲੋਂ ਜਿਨ੍ਹਾਂ ਥਾਵਾਂ ਉਤੇ ਬੇਸਮੈਂਟ ਦਾ ਨਿਰਮਾਣ ਤਜਵੀਜ਼ਤ ਹੈ, ਲਈ ਪੰਜ ਰੁਪਏ ਪ੍ਰਤੀ ਵਰਗ ਫੁੱਟ ਦਾ ਸਰਚਾਰਜ ਵਸੂਲਿਆ ਜਾਵੇਗਾ। ਇਹ ਪੈਸਾ ਸਥਾਨਕ ਸੰਸਥਾਵਾਂ/ਟਾਊਨ ਪਲਾਨਿੰਗ ਅਥਾਰਟੀਆਂ ਵੱਲੋਂ ਇਕੱਤਰ ਕੀਤਾ ਜਾਵੇਗਾ ਅਤੇ ਇਸ ਨੂੰ ਵਿਭਾਗ ਦੇ ਸਬੰਧਤ ਹੈੱਡ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਇਹ ਸਰਚਾਰਜ ਕਿਸੇ ਵੀ ਆਕਾਰ ਦੇ ਰਿਹਾਇਸ਼ੀ ਘਰਾਂ ਜਾਂ ਕਿਸੇ ਹੋਰ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਦੇ ਆਕਾਰ ਉਤੇ ਪ੍ਰਸਤਾਵਿਤ ਇਮਾਰਤ ਲਈ ਲਾਗੂ ਨਹੀਂ ਹੋਵੇਗਾ।

ਇਸ ਤੋਂ ਇਲਾਵਾ ਇੱਟ ਭੱਠਿਆਂ ਨੂੰ ਛੱਡ ਕੇ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤੋਂ ਵਾਸਤੇ ਸਾਧਾਰਨ ਮਿੱਟੀ ਦੀ ਰਾਇਲਟੀ ਦਰ 10 ਰੁਪਏ ਪ੍ਰਤੀ ਟਨ ਰੱਖੀ ਗਈ ਹੈ।

ਸੂਬੇ ਲਈ ਵੱਧ ਮਾਲੀਆ ਇਕੱਤਰ ਕਰਨ ਤੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਕਰੱਸ਼ਰ ਨੀਤੀ ਨੂੰ ਤਰਕਸੰਗਤ ਬਣਾਉਣ ਦੀ ਸਹਿਮਤੀ

ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਖਪਤਕਾਰਾਂ ਨੂੰ ਰਾਹਤ ਦੇਣ ਅਤੇ ਸੂਬੇ ਦੇ ਖ਼ਜ਼ਾਨੇ ਲਈ ਵਾਧੂ ਮਾਲੀਆ ਜੁਟਾਉਣ ਵਾਸਤੇ ਕਰੱਸ਼ਰ ਨੀਤੀ ਨੂੰ ਤਰਕਸੰਗਤ ਬਣਾਉਣ ਦੀ ਸਹਿਮਤੀ ਦਿੱਤੀ। ਨਵੀਂ ਨੀਤੀ ਮੁਤਾਬਕ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਕਰੱਸ਼ਰਾਂ ਨੂੰ ਪੰਜ ਹੈਕਟੇਅਰ ਜਾਂ ਪੰਜ ਹੈਕਟੇਅਰ ਦੇ ਗੁਣਾਂਕ ਨਾਲ ਮਾਈਨਿੰਗ ਸਾਈਟ ਅਲਾਟ ਕੀਤੀ ਜਾਵੇਗੀ ਪਰ ਹਰੇਕ ਕਰੱਸ਼ਰ ਲਈ ਇਹ ਲਾਜ਼ਮੀ ਨਹੀਂ ਕੀਤਾ ਗਿਆ ਕਿ ਉਹ ਜ਼ਰੂਰੀ ਤੌਰ ਉਤੇ ਇਨ੍ਹਾਂ ਸਾਈਟਾਂ ਨੂੰ ਲੈਣ।

ਸੂਬੇ ਦੇ ਖ਼ਜ਼ਾਨੇ ਵਿੱਚ ਤਕਰੀਬਨ 225 ਕਰੋੜ ਰੁਪਏ ਦਾ ਮਾਲੀਆ ਵਧਾਉਣ ਵਾਸਤੇ ਕਰੱਸ਼ਰ ਤੋਂ ਨਿਕਲਣ ਵਾਲੇ ਮਾਲ ਉਤੇ ਇਕ ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਵਾਤਾਵਰਨ ਫੰਡ ਲਗਾਇਆ ਗਿਆ ਹੈ। ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਮਾਈਨਿੰਗ ਸਾਈਟ ਦੇ ਨਾਲ-ਨਾਲ ਕਰੱਸ਼ਰਾਂ ਉਤੇ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਇਲਾਵਾ ਵਜ਼ਨ ਬ੍ਰਿਜ ਲਾਉਣਾ ਲਾਜ਼ਮੀ ਕੀਤਾ ਗਿਆ ਹੈ।

ਕਰੱਸ਼ਰ ਤੋਂ ਮਾਲ ਦੀ ਵਿਕਰੀ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਆਨਲਾਈਨ ਪੋਰਟਲ ਜ਼ਰੀਏ ਕੀਤੀ ਜਾਵੇਗੀ। ਕਰੱਸ਼ਰ ਰਜਿਸਟਰੇਸ਼ਨ ਫੀਸ ਵਰਤਮਾਨ 10 ਹਜ਼ਾਰ ਰੁਪਏ ਤੋਂ ਵਧਾ ਕੇ ਇਕ ਲੱਖ ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੱਸ਼ਰ ਯੂਨਿਟਾਂ ਦੀ ਸਕਿਉਰਿਟੀ ਵੀ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਰੁਪਏ ਕੀਤੀ ਜਾਵੇਗੀ।

ਕਰੱਸ਼ਿੰਗ ਇਕਾਈਆਂ ਨੂੰ ਪੰਜ ਹੈਕਟੇਅਰ ਤੱਕ ਦੀਆਂ ਮਾਈਨਿੰਗ ਸਾਇਟਾਂ ਅਲਾਟ ਕੀਤੀਆਂ ਜਾਣਗੀਆਂ ਤਾਂ ਕਿ ਉਨ੍ਹਾਂ ਨੂੰ ਮਾਲ ਲਈ ਜਾਇਜ਼ ਸਰੋਤ ਮੁਹੱਈਆ ਹੋਵੇ। ਇਨ੍ਹਾਂ ਮਾਈਨਿੰਗ ਸਾਇਟਾਂ ਦੀ ਅਲਾਟਮੈਂਟ ਈ-ਨਿਲਾਮੀ ਰਾਹੀਂ ਅਤੇ ਪੀ.ਐਮ.ਐਮ.ਆਰ. 2013 ਮੁਤਾਬਕ ਕੀਤੀ ਜਾਵੇਗੀ। ਇਹ ਕੰਟਰੈਕਟ ਤਿੰਨ ਸਾਲਾਂ ਲਈ ਹੋਵੇਗਾ, ਜਿਸ ਨੂੰ ਚਾਰ ਸਾਲ ਤੱਕ ਵਧਾਇਆ ਜਾ ਸਕਦਾ ਹੈ, ਬਸ਼ਰਤੇ ਕਿ ਸਾਈਟ ਉਤੇ ਸਮੱਗਰੀ ਉਲਪਬਧ ਹੋਵੇ।

ਕਰੱਸ਼ਰ ਮਾਲਕਾਂ ਵੱਲੋਂ ਨਿਕਾਸੀ ਕੀਤੀ ਸਮੱਗਰੀ ਦੀ ਮਹੀਨੇਵਾਰ ਰਿਟਰਨ ਭਰਨੀ ਜ਼ਰੂਰੀ ਹੋਵੇਗੀ। ਕਰੱਸ਼ਰ ਮਾਲਕਾਂ ਨੂੰ ਉਨ੍ਹਾਂ ਦੁਆਰਾ ਪ੍ਰਮਾਣਿਤ ਸਰੋਤਾਂ ਤੋਂ ਪ੍ਰਾਪਤ ਕੀਤੀ ਗਈ ਸਮੱਗਰੀ ਤੋਂ ਵੱਧ ਆਈ ਸਮੱਗਰੀ ਉਤੇ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ। ਭੁਗਤਾਨ ਵਿੱਚ ਹੋਰ ਦੇਰੀ ਹੋਣ ਦੀ ਸੂਰਤ ਵਿੱਚ ਇਹ ਜੁਰਮਾਨਾ ਹੋਰ ਵਧਾਇਆ ਜਾਵੇਗਾ। ਇਸ ਨੀਤੀ ਵਿੱਚ ਇਹ ਵੀ ਤਜਵੀਜ਼ ਹੈ ਕਿ ਕੋਈ ਉਲੰਘਣਾ ਹੋਣ ਉਤੇ ਰਜਿਸਟਰੇਸ਼ਨ ਨੂੰ ਰੱਦ ਜਾਂ ਮੁਅੱਤਲ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ, ਅੰਮ੍ਰਿਤਸਰ ਅਤੇ ਦਿੱਲੀ ਵਿੱਚ ਹੋਣਗੇ ਰੋਸ ਮਾਰਚ

ਯੈੱਸ ਪੰਜਾਬ ਅੰਮ੍ਰਿਤਸਰ, 30 ਸਤੰਬਰ, 2022 - ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ...

ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੇ ਬਣੇਗਾ ਆਧੁਨਿਕ ਫੁੱਟ ਉਵਰ ਬ੍ਰਿਜ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 30 ਸਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ...

ਦਿੱਲੀ ਕਮੇਟੀ ਦੇ ਕਾਲਕਾ ਅਤੇ ਕਾਹਲੋਂ ਨੇ ਸੁਖ਼ਦੇਵ ਸਿੰਘ ਢੀਂਡਸਾ ਨਾਲ ਕੀਤੀ ਦਿੱਲੀ ਅਤੇ ਪੰਜਾਬ ਦੇ ਮਸਲਿਆਂ ’ਤੇ ਚਰਚਾ

ਯੈੱਸ ਪੰਜਾਬ ਨਵੀਂ ਦਿੱਲੀ , ਸਤੰਬਰ 29. 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ...

ਕੇਂਦਰ ਸਰਕਾਰ ਹਰਿਆਣਾ ਕਮੇਟੀ ਬਾਰੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ‘ਰੀਵਿਊ ਪਟੀਸ਼ਨ’ ਦਾਇਰ ਕਰੇ: ਐਡਵੋਕੇਟ ਧਾਮੀ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 29 ਸਤੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ...

ਮੀਡੀਆ ਐਕਲੀਲੈਂਸ ਅਵਾਰਡ-2022 ਨਾਲ ਨਵਾਜੇ ਪਹਿਲੇ ਸੀਨੀਅਰ ਸਿੱਖ ਪੱਤਰਕਾਰ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਯੈੱਸ ਪੰਜਾਬ ਨਵੀਂ ਦਿੱਲੀ, 29 ਸਿਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ...

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

41,010FansLike
51,962FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!