Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ, 12 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ

ਯੈੱਸ ਪੰਜਾਬ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 16 ਅਕਤੂਬਰ, 2021 –
ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਇਸ ਜਗ੍ਹਾ ਨੂੰ ਵੀ ਅੱਜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ।

ਇਸ ਮੌਕੇ ਉਹਨਾਂ ਨੇ ਜਿੱਥੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ, ਉੱਥੇ ਸਰਹਿੰਦ ਪੀ.ਡਬਲਿਊ.ਡੀ.ਰੈਸਟ ਹਾਊਸ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮੇਹਰ ਸਦਕਾ ਉਹ ਲੋਕਾਂ ਦੀ ਸੇਵਾ ਕਰ ਸਕ ਰਹੇ ਹਨ। ਗੁਰੂ ਸਾਹਿਬ ਦੇ ਰਾਹ ਉੱਤੇ ਤੁਰਨਾ ਸੌਖਾ ਨਹੀਂ ਹੈ, ਗੁਰੂ ਸਾਹਿਬ ਦੀ ਮਿਹਰ ਸਦਕਾ ਪੂਰੀ ਮਜ਼ਬੂਤੀ ਨਾਲ ਹੀ ਗੁਰੂ ਸਾਹਿਬ ਦੇ ਰਾਹ ਉੱਤੇ ਤੁਰਿਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਸੰਨ 1670 ਵਿਚ ਜੰਮੂ ਦੇ ਰਾਜੌਰੀ ਖੇਤਰ ਵਿਚ ਹੋਇਆ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਹਿ ਕਰਕੇ ਮੁਲਕ ਵਿਚੋਂ ਜ਼ੁਲਮੀ ਰਾਜ ਦੇ ਅੰਤ ਦਾ ਮੁੱਢ ਬੰਨ੍ਹ ਦਿੱਤਾ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਕਦੇ ਵੀ ਸੱਚ ਦਾ ਮਾਰਗ ਨਹੀਂ ਛੱਡਿਆ। ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਉਹਨਾਂ ਨੂੰ ਸਿੰਘ ਸਜਾ ਕੇ ਉਹਨਾਂ ਦਾ ਨਾਂ ਬੰਦਾ ਸਿੰਘ ਰੱਖਿਆ ਅਤੇ ਜ਼ੁਲਮੀ ਰਾਜ ਦਾ ਅੰਤ ਕਰਨ ਲਈ ਪੰਜਾਬ ਭੇਜਿਆ। ਬਾਬਾ ਬੰਦਾ ਸਿੰਘ ਤੇ ਉਹਨਾਂ ਦੇ ਸਾਥੀਆਂ ਵਲੋਂ ਆਪਣੇ ਧਰਮ ਤੋਂ ਨਾ ਡੋਲਣ ਕਰਕੇ ਉਹਨਾਂ ਨੂੰ ਅਨੇਕਾਂ ਤਸੀਹੇ ਦਿੱਤੇ ਗਏ ਅਤੇ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਰਗੇ ਆਗੂ ਮਿਲੇ ਹਨ। ਵਿਧਾਇਕ ਨਾਗਰਾ ਨੇ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਹੈ ਤੇ

ਹੁਣ ਜ਼ਿੰਮੇਵਾਰੀ ਲੋਕਾਂ ਦੀ ਹੈ, ਜਿਨ੍ਹਾਂ ਨੇ ਸ. ਨਾਗਰਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਹਨਾਂ ਵਾਅਦਾ ਕੀਤਾ ਕੇ ਫ਼ਤਹਿਗੜ੍ਹ ਸਾਹਿਬ ਤੇ ਸੰਗਰੂਰ ਅਵਲ ਹਲਕੇ ਬਣਨਗੇ।

ਸ਼੍ਰੀ ਸਿੰਗਲਾ ਨੇ ਦਸਿਆ ਕਿ ਉਹ ਬੀਤੇ ਦਿਨ ਲਖੀਮਪੁਰ ਖੀਰੀ ਗਏ ਸਨ ਤੇ ਉੱਥੇ ਵਾਪਰੀ ਘਟਨਾ ਦੇ ਇਨਸਾਫ਼ ਲਈ ਸੰਘਰਸ਼ ਕੀਤਾ। ਉਹਨਾਂ ਕਿਹਾ ਕਿ ਖਾਲਸਾ ਰਾਜ ਸਥਾਪਤ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਕਾਰਜ ਜਗੀਰਦਾਰੀ ਪ੍ਰਬੰਧ ਖ਼ਤਮ ਕਰ ਕੇ ਕਾਸ਼ਤਕਾਰਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦਿੱਤੇ ਤੇ ਅੱਜ ਕੇਂਦਰ ਦੀ ਮੋਦੀ ਸਰਕਾਰ ਜ਼ਮੀਨਾਂ ਖੋਹਣ ਨੂੰ ਫਿਰਦੀ ਹੈ। ਅੱਜ ਬਾਬਾ ਬੰਦਾ ਸਿੰਘ ਬਹਾਦਰ ਦੀ ਸੋਚ ਉੱਤੇ ਪਹਿਰਾ ਦੇਣ ਦੀ ਲੋੜ ਹੈ। ਜਿਹੜਾ ਕਾਰਜ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ੁਰੂ ਕੀਤਾ, ਇਹ ਨੂੰ ਕੇਂਦਰ ਸਰਕਾਰ ਕਿਵੇਂ ਰੋਕ ਦੇਵੇਗੀ। ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਖੜ੍ਹੀ ਰਹੇਗੀ।

ਉਹਨਾਂ ਦੱਸਿਆ ਕਿ ਜਦੋਂ ਉਹ ਤੇ ਉਹਨਾਂ ਦੇ ਸਾਥੀ ਯੂ ਪੀ ਵਿਖੇ ਪੀੜਤਾਂ ਲਈ ਇਨਸਾਫ਼ ਲੈਣ ਗਏ ਤਾਂ ਉਹਨਾਂ ਨੂੰ ਸਹਾਰਨਪੁਰ ਥਾਣੇ ਡੱਕ ਦਿੱਤਾ ਗਿਆ ਪਰ ਸਕੂਨ ਸੀ ਕਿ ਉਹ ਚੰਗੇ ਕੰਮ ਲਈ ਥਾਣੇ ਪੁੱਜੇ ਸਨ। ਪੀੜਤ ਪਰਿਵਾਰਾਂ ਦੀ ਮੰਗ ਸੀ ਕਿ ਉਹਨਾਂ ਨੂੰ ਮੁਆਵਜ਼ਾ ਨਹੀਂ ਚਾਹੀਦਾ, ਇਨਸਾਫ਼ ਚਾਹੀਦਾ ਹੈ। ਇਸ ਮੰਗ ਲਈ ਭੁੱਖ ਹੜਤਾਲ ਵੀ ਕੀਤੀ ਤੇ ਮੰਗ ਕੀਤੀ ਕਿ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਪੱਤਰਕਾਰਾਂ ਵੱਲੋਂ ਬੀ ਐੱਸ ਐੱਫ ਦਾ ਅਧਿਕਾਰ ਖੇਤਰ ਪੰਜਾਬ ਵਿਚ ਵਧਾਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਸਿੰਗਲਾ ਨੇ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ ਅਧਿਕਾਰ ਖੇਤਰ ਵਿੱਚ ਦਾਖਲ ਦੇ ਰਹੀ ਹੈ। ਕੇਂਦਰ ਸਰਕਾਰ ਨੂੰ ਅਜਿਹਾ ਨਹੀਂ ਕਰਨ ਚਾਹੀਦਾ ਹੈ। ਪੰਜਾਬ ਪੁਲੀਸ ਚੰਗੀ ਤਰ੍ਹਾਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇ ਸਾਰੀਆਂ ਪਾਰਟੀਆਂ ਇਸ ਮਸਲੇ ਉੱਤੇ ਇਕੱਠੀਆਂ ਹੁੰਦੀਆਂ ਹਨ ਤਾਂ ਪੰਜਾਬ ਸਰਕਾਰ ਵਫ਼ਦ ਦੀ ਅਗਵਾਈ ਕਰੇਗੀ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਟਿਆਲਾ ਤੋਂ ਸਰਹੰਦ ਤੱਕ ਨਵਾਂ ਹਾਈਵੇਅ ਬਣਾਉਣ ਦਾ ਵਿਚਾਰ ਵੀ ਚਲ ਰਿਹਾ ਹੈ।

ਇਸ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਪੁੱਜਣ ਉੱਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਸਿੰਗਲਾ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲਿਆ ਤੇ ਕੂਚ ਕੀਤਾ ਨਾਂਦੇੜ ਦੀ ਧਰਤੀ ਤੋਂ ਬਾਬਾ ਜ਼ੋਰਾਵਰ ਸਿੰਘ,

ਬਾਬਾ ਫਤਹਿ ਸਿੰਘ, ਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਸੋਧਣ ਲਈ ਪੰਜਾਬ ਪੁੱਜੇ। ਉਸ ਜ਼ਾਲਮ ਦਾ ਖਾਤਮਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੇ ਇੱਟ ਨਾਲ ਇੱਟ ਖੜਕਾ ਦਿੱਤੀ।

ਉਹਨਾਂ ਕਿਹਾ ਕਿ ਜਿਹੜੀ ਸੇਵਾ ਫ਼ਤਹਿਗੜ੍ਹ ਸਾਹਿਬ ਦੀ ਉਹਨਾਂ ਨੂੰ ਮਿਲੀ ਹੈ, ਉਹ ਖੁਦ ਨੂੰ ਖੁਸ਼ਕਿਸਮਤ ਸਮਝਦੇ ਹਨ। ਉਹ ਗੁਰੂ ਸਾਹਿਬ ਤੇ ਸੰਗਤ ਦਾ ਕਦੇ ਕਰਜ਼ਾ ਨਹੀਂ ਮੋੜ ਸਕਦੇ। ਜਿੰਨੇ ਫੰਡ ਫ਼ਤਹਿਗੜ੍ਹ ਸਾਹਿਬ ਨੂੰ ਮਿਲੇ ਸ਼ਾਇਦ ਹੀ ਕਿਸੇ ਹੋਰ ਹਲਕੇ ਨੂੰ ਮਿਲੇ ਹੋਣ। ਗੁਰੂ ਸਾਹਿਬ ਨੇ ਕਿਰਪਾ ਕਰ ਕੇ ਬਲ ਬਖਸ਼ਿਆ ਹੈ, ਜਿਸ ਸਦਕਾ ਉਹਨਾਂ ਇਮਾਨਦਾਰੀ ਦਾ ਰਾਹ ਨਹੀਂ ਛੱਡਿਆ।

ਉਹਨਾਂ ਕਿਹਾ ਕਿ ਸਾਰੇ ਅਹੁਦੇਦਾਰ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਸਦਕਾ ਉਹ ਇਮਾਨਦਾਰੀ ਦਾ ਦਾਅਵਾ ਕਰ ਸਕ ਰਹੇ ਹਨ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਪਿੰਡਾਂ ਦੇ ਕੰਮ ਪੂਰੇ ਹੋ ਚੁੱਕੇ ਹਨ। ਵੱਡੀ ਗਿਣਤੀ ਪਿੰਡਾਂ ਨੇ ਇਹ ਲਿਖ ਦਿੱਤਾ ਹੈ ਕਿ ਉਹਨਾਂ ਦੇ ਪਿੰਡਾਂ ਵਿਚ ਇਕ ਵੀ ਗਲੀ ਨਾਲੀ ਬਕਾਇਆ ਨਹੀਂ ਹੈ। ਇਹਨਾਂ ਸਰਪੰਚਾਂ ਨੇ ਢਾਈ ਸਾਲਾ ਵਿਚ 70 ਸਾਲ ਜਿੰਨਾ ਕੰਮ ਕੀਤਾ ਹੈ।

ਉਹਨਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਛੇਤੀ ਹੀ ਭਾਰਤ ਦਾ ਪਹਿਲਾ ਹਲਕਾ ਬਣੇਗਾ ਜਿੱਥੇ ਲੋਕ ਸਵੈ ਨਿਰਭਰ ਹੋਣਗੇ ਤੇ ਸਰਕਾਰਾਂ ਵੱਲ ਨਹੀਂ ਦੇਖਣਗੇ। ਛੱਪੜਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਸਾਫ਼ ਪਾਣੀ ਖੇਤਾਂ ਨੂੰ ਲੱਗ ਰਿਹਾ ਹੈ ਤੇ ਸੋਲਰ ਮੋਟਰਾਂ ਲੱਗੀਆਂ ਹਨ ਤੇ ਬਿੱਲ ਵੀ ਤਾਰਨੇ ਨਹੀਂ ਪੈ ਰਹੇ। ਰਿਸ਼ਵਤ ਖੋਰੀ ਨੂੰ ਬਹੁਤ ਜ਼ਿਆਦਾ ਹੱਦ ਤੱਕ ਨੱਥ ਪੈ ਗਈ ਹੈ।

ਸ਼੍ਰੀ ਸਿੰਗਲਾ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਸੜਕਾਂ ਨੂੰ ਚਾਰ ਮਾਰਗੀ ਕਰਨ ਦਾ ਪ੍ਰੋਜੈਕਟ 21 ਕਰੋੜ ਰੁਪਏ ਦਾ ਦਿੱਤਾ। ਹਲਕੇ ਦੀਆਂ ਸਾਰੀਆਂ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਵੱਡੀ ਗਿਣਤੀ ਸੜਕਾਂ ਨਵੀਆਂ ਬਣੀਆਂ ਹਨ। 25-25 ਸਾਲ ਬਾਅਦ ਸੜਕਾਂ ਬਣਾਈਆਂ ਹਨ। ਕਰੀਬ 400 ਕਰੋੜ ਸੜਕਾਂ ਉੱਤੇ ਰੁਪਏ ਖਰਚੇ ਗਏ ਹਨ।

ਉਹਨਾਂ ਦੱਸਿਆ ਕਿ ਇਸ ਸਮਾਰਕ ਵਾਲੀ ਥਾਂ ਉੱਤੇ ਇਤਿਹਾਸ ਲਿਖਿਆ ਜਾਵੇਗਾ, ਜਿਸ ਨੂੰ ਬੱਚੇ ਦੇਖਣਗੇ ਕੇ ਕਿੰਜ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕੀਤਾ ਤੇ ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ।

ਵਿਧਾਇਕ ਨਾਗਰਾ ਨੇ ਕਿਹਾ ਕਿ ਉਹ ਸਦਾ ਹੀ ਸਕਾਰਾਤਮਕ ਆਲੋਚਨਾ ਦਾ ਸਵਾਗਤ ਕਰਦੇ ਹਨ। ਗਲਤੀ ਦੱਸਣ ਵਾਲੇ ਇਨਸਾਨ ਸਦਾ ਮਨੁੱਖ ਨੂੰ ਸਹੀ ਰਾਹ ਪਾਉਂਦੇ ਹਨ। ਉਹਨਾਂ ਕਿਹਾ ਕਿ ਉਹ ਕਦੇ ਵੀ ਇਮਾਨਦਾਰੀ ਦਾ ਰਾਹ ਨਹੀਂ ਛੱਡਣਗੇ ਇਸ ਸਬੰਧੀ ਉਹਨਾਂ ਨੂੰ ਕਿਸੇ ਵੀ ਅਹੁਦੇ ਦੀ ਕੋਈ ਪਰਵਾਹ ਨਹੀਂ ਹੈ।

ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਵਿਚ ਐਨਾ ਵਿਕਾਸ ਨਹੀਂ ਹੋਇਆ ਜਿੰਨਾ ਵਿਧਾਇਕ ਨਾਗਰਾ ਨੇ 04.5 ਸਾਲ ਵਿੱਚ ਕੀਤਾ ਹੈ। ਉਹਨਾਂ ਕਿਹਾ ਕਿ ਸ਼੍ਰੀ ਸਿੰਗਲਾ ਨੇ ਕਦੇ ਵੀ ਬੱਸੀ ਪਠਾਣਾਂ ਲਈ ਫੰਡ ਦੇਣ ਤੋਂ ਕੰਨੀ ਨਹੀਂ ਕਤਰਾਈ। ਹਲਕਾ ਬੱਸੀ ਪਠਾਣਾ ਵਿਚ ਮਿਸਾਲੀ ਵਿਕਾਸ ਹੋਇਆ ਹੈ। ਹਰ ਪਿੰਡ ਵਿਚ ਘੱਟੋ ਘੱਟ 50-50 ਲੱਖ ਰੁਪਏ ਲੱਗੇ ਹਨ। ਲਾਂਡਰਾਂ ਚੌਂਕ ਦੀ ਮੁਸ਼ਕਲ ਸ਼੍ਰੀ ਸਿੰਗਲਾ ਨੇ ਹੱਲ ਕਰਵਾਈ, ਜਿਸ ਲਈ 27 ਕਰੋੜ ਖਰਚੇ ਗਏ।

ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਡਾਇਰੈਕਟਰ ਪੀ ਆਰ ਟੀ ਸੀ ਸੁਭਾਸ਼ ਸੂਦ, ਬਲਾਕ ਕਾਂਗਰਸ ਦੇ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਪੰਡਰਾਲੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਚੇਅਰਮੈਨ, ਅਹੁਦੇਦਾਰ, ਮੈਂਬਰ, ਮਾਰਕਿਟ ਕਮੇਟੀਆਂ ਦੇ ਅਹੁਦੇਦਾਰ ਤੇ ਮੈਂਬਰ, ਨਗਰ ਕੌਂਸਲ ਦੇ ਅਹੁਦੇਦਾਰ, ਕੌਸਲਰ, ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼