Friday, August 12, 2022

ਵਾਹਿਗੁਰੂ

spot_img




ਵਿਧਾਇਕ ਸਿੱਧੂ ਨੇ ਕੀਤੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ; ਲੁਧਿਆਣਾ ਦੇ ਉਦਯੋਗਪਤੀਆਂ ਦੇ ਬਿਜਲੀ ਬਿੱਲਾਂ ਸੰਬੰਧੀ ਕੀਤੀ ਚਰਚਾ

ਯੈੱਸ ਪੰਜਾਬ
ਲੁਧਿਆਣਾ, 25 ਜੂਨ, 2022 –
ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਉਦਯੋਗਪਤਿਆਂ ਦੇ ਬਿਜਲੀ ਬਿੱਲਾਂ ਦੀ ਦਰੁਸਤੀ ਦੇ ਮੱਸਲੇ ਸਬੰਧੀ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵੀ ਮਸਲੇ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਉਦਯੋਗਪਤੀਆਂ ਦੇ ਇਕ ਵਫਦ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਉਨ੍ਹਾਂ ਦੇ ਬਿਜਲੀ ਬਿੱਲਾਂ ਵਿੱਚ ਸਿਕਿਉਰਟੀ ਚਾਰਜ ਲੱਗ ਕੇ ਆਏ ਹਨ ਜਿਸ ਨਾਲ ਉਨ੍ਹਾਂ ਦੇ ਬਿੱਲਾਂ ਵਿੱਚ ਇਜਾਫਾ ਹੋਇਆ ਹੈ। ਜਿਸ ‘ਤੇ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਇਹ ਮਸਲਾ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਕੋਲ ਚੁੱਕਿਆ ਸੀ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਉੱਦਮੀਆਂ ਦੀ ਸਹਾਇਤਾ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਪੰਜਾਬ ਦੇ ਉਦਯੋਗ ਨੂੰ ਇੱਕ ਵਾਰ ਮੁੜ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮੱਸਲੇ ਨੂੰ ਹਰ ਕੀਮਤ ਤੇ ਹੱਲ ਕੀਤਾ ਜਾਵੇਗਾ ਅੱਤੇ ਇਸ ਮੁੱਦੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਗਪਤੀਆਂ ਨਾਲ ਚੱਟਾਨ ਵਾਂਗ ਡੱਟ ਕੇ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।

ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਸ. ਪਰਵਿੰਦਰ ਸਿੰਘ ਖਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2018 ਤੋਂ ਪਹਿਲਾਂ ਹੀ ‘ਅਡੀਸ਼ਨਲ ਅਡਵਾਂਸ ਕੰਜਪਸ਼ਨ ਡਿਪਾਜਿਟ’ ਸਕੀਮ ਤਹਿਤ ਇਹ ਪ੍ਰੈਕਟਿਸ ਜਾਰੀ ਹੈ ਨਾ ਕਿ ਹੁਣ ਨਵੀਂ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਉਦਯੋਗਿਕ ਖ਼ਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾ ਰਹੀ ਸਗੋਂ ਉਹ ਆਪਣੀ ਵਾਧੂ ਅਗਾਉਂ ਖ਼ਪਤ ਜਮ੍ਹਾਂ ਰਾਸ਼ੀ ਕਿਸ਼ਤਾਂ ਵਿੱਚ ਵੀ ਦੇ ਸਕਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਦੇਰੀ ਨਾਲ ਜਮ੍ਹਾਂ ਕਰਵਾਉਣ ‘ਤੇ ਕਿਸੇ ਵੀ ਉਦਯੋਗਿਕ ਖ਼ਪਤਕਾਰ ਨੂੰ ਪੈਨਾਲਟੀ ਜਾਂ ਖ਼ਪਤਕਾਰ ਦਾ ਬਿਜਲੀ ਮੀਟਰ ਨਹੀਂ ਕੱਟਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖ਼ਪਤਕਾਰਾਂ ਦੀ ਸਹੂਲਤ ਲਈ ਹਲਕੇ ਵਿੱਚ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਖ਼ਪਤਕਾਰ ਉਨ੍ਹਾਂ ਦੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਵੀ ਰਾਬਤਾ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਅਕਾਲੀ ਦਲ-ਸ਼੍ਰੋਮਣੀ ਕਮੇਟੀ ਸਾਡੀਆਂ ਫਸਲਾਂ-ਨਸਲਾਂ ਸੰਭਾਲਣ ’ਚ ਨਾਕਾਮ ਰਹੇ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 3 ਅਗਸਤ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ...

ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਯੈੱਸ ਪੰਜਾਬ ਅੰਮ੍ਰਿਤਸਰ, 3 ਅਗਸਤ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ...

ਪੰਜਾਬ ’ਚ ਧਰਮ ਬਦਲੀ ਕੀਤੇ ਜਾਣ ਦੇ ਵਧਦੇ ਮਾਮਲਿਆਂ ਨੂੰ ਠਲ੍ਹ ਪਾਉਣ ਲਈ ਦਿੱਲੀ ਕਮੇਟੀ ‘ਧਰਮ ਜਾਗਰੂਕਤਾ ਲਹਿਰ’ ਆਰੰਭ ਕਰੇਗੀ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਪੰਜਾਬ ’ਚ ਕਈ ਸਿੱਖ ਪਰਿਵਾਰਾਂ ਵੱਲੋਂ ਆਪਣੇ ਅਮੀਰ ਵਿਰਸੇ ਅਤੇ ਸ਼ਾਨਾਮਤੇ ਇਤਿਹਾਸ ਨੂੰ ਭੁੱਲ ਕੇ ਧਰਮ ਬਦਲੀ ਕੀਤੇ ਜਾਣ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ...

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ: ਜੀ.ਕੇ. ਨੇ ਸਰਾਵਾਂ ਤੋਂ ਜੀ.ਐਸ.ਟੀ. ਹਟਾਉਣ ਦੀ ਵੀ ਰੱਖੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ...

ਮਨੋਰੰਜਨ

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...

ਨੀਰੂ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਬਿਊਟੀਫੁੱਲ ਬਿੱਲੋ’ ਦਾ ਟਰੇਲਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੁਲਾਈ 31, 2022: ਮਨਮੋਹਕ ਨੀਰੂ ਬਾਜਵਾ ਦੀ ਆਉਣ ਵਾਲੀ ਫਿਲਮ, 'ਬਿਊਟੀਫੁੱਲ ਬਿੱਲੋ', ਜੋ ਕਿ 11 ਅਗਸਤ 2022 ਨੂੰ ਭਾਰਤ ਦੇ ਸਭ ਤੋਂ ਵੱਡੇ ਘਰੇਲੂ ਓਟੀਟੀ ਪਲੇਟਫਾਰਮ ZEE5 'ਤੇ ਫਿਲਮ ਦਾ ਪ੍ਰੀਮੀਅਰ ਕਰਦੇ ਹੋਏ,...
- Advertisement -spot_img

ਸੋਸ਼ਲ ਮੀਡੀਆ

23,737FansLike
51,970FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!