Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਵਿਧਾਨ ਤੋਂ ਸਮਾਧਾਨ ਮੁਹਿੰਮ ਦੇ ਅੰਤਰਗਤ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ: ਰੂਪਨਗਰ CJM ਹਿਮਾਂਸੀ ਗਲਹੋਤਰਾ

- Advertisement -

ਯੈੱਸ ਪੰਜਾਬ
ਰੂਪਨਗਰ, 2 ਦਸੰਬਰ, 2023:
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਮੁਹਿੰਮ ਵਿਧਾਨ ਤੋਂ ਸਮਾਧਾਨ ਦਾ ਅੱਜ ਬਲਾਕ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕੀਤਾ ਗਿਆ ਅਤੇ ਵਿਸ਼ਵ ਪੱਧਰੀ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੀਆਂ ਔਰਤਾਂ ਨੂੰ ਪਿੰਡ ਸੁੱਖਸ਼ਾਲ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਵੱਡਾ ਸੈਮੀਨਾਰ ਲਗਾ ਕੇ ਉਹਨਾਂ ਨੂੰ ਆਪਣੇ ਹੱਕਾਂ ਦੇ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਏਡਜ਼ ਤੋਂ ਬਚਣ ਅਤੇ ਉਸ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਗਿਆ।

ਵਿਧਾਨ ਤੋਂ ਸਮਾਧਾਨ ਮੁਹਿੰਮ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ (ਐੱਨ.,ਸੀ.ਡਬਲਿਊ) ਨੈਸ਼ਨਲ ਵੂਮੈਨ ਕਮਿਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ 1 ਦਸਬੰਰ ਮਾਰਚ 2024 ਤੱਕ ਮੁਹਿੰਮ ਚਲਾਈ ਜਾਵੇਗੀ।

ਇਸ ਮੁਹਿੰਮ ਦੇ ਅੰਤਰਗਤ ਜ਼ਿਲ੍ਹੇ ਦੇ ਪੰਜ ਬਲਾਕ ਅਨੰਦਪੁਰ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ, ਰੂਪਨਗਰ, ਨੂਰਪੁਰਬੇਦੀ ਵਿਖੇ ਔਰਤਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਗਰੂਕ ਕਰਵਾਇਆ ਜਾਏਗਾ।
ਇਸ ਮੌਕੇ ਸੀ.ਜੇ.ਐੱਮ ਹਿਮਾਂਸ਼ੀ ਗਲਹੋਤਰਾ ਨੇ ਬੋਲਦਿਆਂ ਔਰਤਾਂ ਵਿਕਟਮ ਕੰਪਨਸੇਸ਼ਨ ਪੋਸ਼ ਐਕਟ, ਆਈ.ਪੀ.ਸੀ ਕੇਸ, ਆਈ.ਪੀ.ਸੀ ਕਾਨੂੰਨੀ ਖਰਚੇ ਸਬੰਧੀ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਅਤੇ ਸਥਾਈ ਅਤੇ ਰਾਸ਼ਟਰੀ ਲੋਕ ਅਦਾਲਤਾਂ, ਲੇਵਰ ਕਾਨੂੰਨ ਦੇ ਅੰਤਰਗਤ ਬਾਰੇ ਬਣਦੇ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ।

ਇਸ ਸੈਮੀਨਾਰ ਦੌਰਾਨ ਪੈਨਲ ਵਕੀਲ ਜਸਪਿੰਦਰ ਕੌਰ ਅਤੇ ਸੁਜਾਨ ਸੰਧੂ, ਲਖਵੀਰ ਸਿੰਘ ਅਸਿਸਟੈਂਟ ਅਤੇ ਪੀ.ਐੱਲ.ਵੀ. ਭੁਪਿੰਦਰ ਸਿੰਘ ਮੌਜੂਦ ਰਹੇ। ਇਸ ਮੌਕੇ ਸੀ.ਜੇ.ਐੱਮ ਹਿਮਾਂਸ਼ੀ ਗਲਹੋਤਰਾ ਨੇ ਬੋਲਦਿਆਂ ਔਰਤਾਂ ਵਿਕਟਮ ਕੰਪਨਸੇਸ਼ਨ ਪੋਸ਼ ਐਕਟ, ਆਈ.ਪੀ.ਸੀ ਕੇਸ, ਆਈ.ਪੀ.ਸੀ ਕਾਨੂੰਨੀ ਖਰਚੇ ਸਬੰਧੀ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਅਤੇ ਸਥਾਈ ਅਤੇ ਰਾਸ਼ਟਰੀ ਲੋਕ ਅਦਾਲਤਾਂ, ਲੇਵਰ ਕਾਨੂੰਨ ਦੇ ਅੰਤਰਗਤ ਬਾਰੇ ਬਣਦੇ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਨੈਸ਼ਨਲ ਕਮਿਸ਼ਨ ਵੂਮੈਨ ਵੱਲੋਂ ਭੇਜੀ ਗਈ ਵਿਸ਼ੇਸ਼ ਫਿਲਮ ਪ੍ਰੋਜੈਕਟਰ ਰਾਹੀਂ ਚਲਾਈ ਗਈ।

ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਔਰਤਾਂ ਨੂੰ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਇਸ ਦੇ ਨਾਲ-ਨਾਲ ਏਡਜ਼ ਤੋਂ ਬਚਣ ਅਤੇ ਇਸ ਦਾ ਮੁਫਤ ਇਲਾਜ ਕਰਵਾਉਣ ਦੀ ਪ੍ਰੇਰਣਾ ਦਿੱਤੀ।

ਉਹਨਾਂ ਨੇ ਲੋਕ-ਅਦਾਲਤ ਬਾਰੇ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਗਲੀ ਲੋਕ ਅਦਾਲਤ 09/12/2023 ਨੂੰ ਲੱਗ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਸੁੱਖਸ਼ਾਲ ਤੋਂ ਸ਼ੁਰੂ ਹੋ ਕੇ ਰੂਪਨਗਰ ਦੇ ਸਾਰੇ ਬਲਾਕ ਕਵਰ ਕੀਤੇ ਜਾਣਗੇ। ਔਰਤਾਂ ਨੂੰ ਸਸ਼ਕਤ ਕਰਨ ਦੀ ਇਹ ਮੁਹਿੰਮ ਨੂੰ ਲੈ ਕੇ ਉੱਥੇ ਮੌਜੂਦ ਪਿੰਡ ਵਾਸੀਆਂ ਨੇ ਖੂਬ ਸ਼ਲਾਘਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...