Friday, May 31, 2024

ਵਾਹਿਗੁਰੂ

spot_img
spot_img

ਵੰਡ ਪਾਊ ਭਾਜਪਾ, ਸਿੱਖ ਵਿਰੋਧੀ ਕਾਂਗਰਸ ਅਤੇ ਭ੍ਰਿਸ਼ਟ ‘ਆਪ’ ਖ਼ਿਲਾਫ਼ ਜਲੰਧਰ ਜ਼ਿਮਨੀ ਚੋਣ ਵਿੱਚ ਸਾਂਝੀ ਲੜਾਈ ਲੜਨਗੇ ਅਕਾਲੀ ਦਲ ਤੇ ਬਸਪਾ ਦੇ ਯੂਥ ਵਿੰਗ: ਪਰਮਬੰਸ ਰੋਮਾਣਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਫਰਵਰੀ, 2023:
ਯੂਥ ਅਕਾਲੀ ਦਲ ਨੇ ਅੱਜ ਪ੍ਰਣ ਲਿਆ ਕਿ ਲੋਕ ਵਿਰੋਧੀ ਭ੍ਰਿਸ਼ਟ ਆਪ ਸਰਕਾਰ ਜਿਸਨੇ ਸੂਬੇ ਦੇ ਹਿੱਤ ਵੇਚੇ ਅਤੇ ਸਮਾਜ ਦੇ ਹਰ ਵਰਗੇ ਨਾਲ ਧੋਖਾ ਕੀਤਾ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਬੇਨਕਾਬ ਕੀਤਾ ਜਾਵੇਗਾ।

ਯੂਥ ਅਕਾਲੀ ਦਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸਦੇ ਕੋਆਰਡੀਨੇਟਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਆਉਂਦੀ ਜ਼ਿਮਨੀ ਚੋਣ ਵਿਚ ਆਪ ਨੂੰ ਬੇਨਕਾਬ ਕਰਨ ਵਾਸਤੇ ਨੌਜਵਾਨਾਂ ਦੀ ਰਣਨੀਤੀ ਉਲੀਕਣ ਵਾਸਤੇ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂਆਂ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗ ਮਹਿਸੂਸ ਕਰ ਰਹੇ ਹਨ ਕਿ ਆਪ ਸਰਕਾਰ ਨੇ ਉਹਨਾਂ ਨਾਲ ਧੋਖਾ ਕੀਤਾ ਤੇ ਆਪਣੇ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨਾਲ ਵਿਸ਼ੇਸ਼ ਤੌਰ ’ਤੇ ਵਿਤਕਰਾ ਕੀਤਾ ਗਿਆ ਹੈ ਕਿਉਂਕਿ ਖਾਲੀ ਪਈਆਂ ਸਰਕਾਰੀ ਆਸਾਮੀਆਂ ਭਰੀਆਂ ਨਹੀਂ ਜਾ ਰਹੀਆਂ ਤੇ ਆਪ ਸਰਕਾਰ ਵੱਲੋਂ ਕੀਤੀ ਕੁਝ ਭਰਤੀ ਵਿਚ ਭਾਈ ਭਤੀਜਾਵਾਦ, ਭ੍ਰਿਸ਼ਟਾਚਾਰ ਤੇ ਘੁਟਾਲੇ ਭਾਰੂ ਰਹੇ ਹਨ।

ਉਹਨਾਂ ਕਿਹਾ ਕਿ ਨੌਜਵਾਨ ਜਿਹਨਾਂ ਨੇ ਆਪ ਨੂੰ ਸੱਤਾ ਵਿਚ ਲਿਆਉਣ ਵਾਸਤੇ ਅਹਿਮ ਰੋਲ ਅਦਾ ਕੀਤਾ, ਤੋਂ ਹੀ ਆਪ ਦਾ ਮੋਹ ਭੰਗ ਹੋ ਗਿਆ ਹੈ ਤੇ ਇਹੀ ਨੌਜਵਾਨ ਸ਼ਕਤੀ ਜਲੰਧਰ ਜ਼ਿਮਨੀ ਚੋਣ ਵਿਚ ਪਾਰਟੀ ਦੀ ਹਾਰ ਯਕੀਨੀ ਬਣਾਉਣ ਦਾ ਵੱਡਾ ਕਾਰਨ ਬਣੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਨੌਜਵਾਨ ਆਪ ਦੇ ਅਹੁਦੇਦਾਰਾਂ ਦਾ ਘਿਰਾਓ ਕਰਨਗੇ ਤੇ ਉਹਨਾਂ ਨੂੰ ਇਹ ਦੱਸਣ ਲਈ ਮਜਬੂਰ ਕਰਨਗੇ ਕਿ ਪੰਜਾਬ ਵਿਚ ਸਰਕਾਰ ਨੂੰ ਦਿੱਲੀ ਹਾਈ ਕਮਾਂਡ ਦੇ ਅਧੀਨ ਕਿਉਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਆਪ ਦੀਪੰਜਾਬ ਇਕਾਈ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਹਰਿਆਣਾ ਪੱਖੀ ਸਟੈਂਡ ਲੈਣ ਲਈ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਿਖੇਧੀ ਕਰਨ ਵਾਸਤੇ ਮਜਬੂਰ ਕਰਾਂਗੇ ਤਾਂ ਹੀ ਉਹ ਜ਼ਿਮਨੀਚੋਣ ਵਿਚ ਪਾਰਟੀ ਲਈ ਵੋਟਾਂ ਮੰਗ ਸਕਣਗੇ।

ਉਹਨਾਂ ਕਿਹਾ ਕਿ ਜਿਸ ਤਰੀਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸਿਰਫ ਇਸ ਕਰ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇਇਕ ਸਾਲ ਤੋਂ ਉਹਨਾਂ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕੀਤੇ, ਇਹ ਗੱਲ ਨੂੰ ਜ਼ਿਮਨੀ ਚੋਣ ਵਿਚ ਲੋਕਾਂ ਨੂੰ ਦੱਸਿਆ ਜਾਵੇਗਾ।

ਉਹਨਾਂ ਕਿਹਾ ਕਿ ਨੌਜਵਾਨਾਂ ਵਿਚ ਇਸ ਕਰ ਕੇ ਵੀ ਰੋਹ ਹੈ ਕਿ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਸਤਿਸੰਗ ਦੀ ਇਜਾਜ਼ਤ ਤੇ ਸਹੂਲਤ ਦਿੱਤੀ ਅਤੇ ਨੌਜਵਾਨਾਂ ਇਸਨੂੰ ਤੁਰੰਤ ਬੰਦ ਕਰਨ ਦੀ ਮੰਗ ਕਰਨਗੇ।

ਸਰਦਾਰ ਰੋਮਾਣਾ ਨੇ ਕਿਹਾ ਕਿ ਜ਼ਿਮਨੀ ਚੋਣ ਵਾਸਤੇ ਗਤੀਸ਼ੀਲ ਨੌਜਵਾਨਾਂ ਦੀ ਵਧੀਆ ਰਣਨੀਤੀ ਉਲੀਕੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਮਨੀ ਚੋਣ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਲਾਭ ਵਾਸਤੇ ਵੱਖਰੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬਸਪਾ ਯੂਥ ਵਿੰਗ ਨਾਲ ਤਾਲਮੇਲ ਦੀ ਪ੍ਰਕਿਰਿਆ ਵੀ ਆਰੰਭੀ ਗਈ ਹੈ ਤਾਂ ਜੋ ਗਠਜੋੜ ਭ੍ਰਿਸ਼ਟ ਤੇ ਫੇਲ੍ਹ ਆਪ ਸਰਕਾਰ ਦੇ ਨਾਲ ਨਾਲ ਸਿੱਖ ਵਿਰੋਧੀ ਕਾਂਗਰਸ ਤੇ ਵੰਡ ਪਾਊ ਭਾਜਪਾ ਦਾ ਵੀ ਟਾਕਰਾ ਕਰ ਸਕੇ।

ਇਸ ਮੌਕੇ ਅਕਾਲੀ ਦਲ ਦੇ ਆਈ ਟੀ ਸੈਲ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਵੀ ਮੀਟਿੰਗ ਵਿਚ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,081FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...