Wednesday, March 29, 2023

ਵਾਹਿਗੁਰੂ

spot_img

spot_img
spot_img

“ਵੱਟ ਐਨ ਆਈਡੀਆ – ਸਟਾਰਟਅਪ ਚੈਲੇਂਜ” ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸ਼ੁਰੂ, ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ 25 ਜਨਵਰੀ, 2023 –
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ, (ਡੀ.ਬੀ.ਈ.ਈ.)ਐਸ.ਏ.ਐਸ.ਨਗਰ ਦੇ ਸਹਿਯੋਗ ਨਾਲ ” ਵੱਟ ਐਨ ਆਈਡੀਆ- ਸਟਾਰਟਅਪ ਚੈਲੇਂਜ” ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਗਿਆ, ਜਿਸਦਾ ਮੂਲ ਉਦੇਸ਼ ਨਵੇਂ ਉਦਮੀਆਂ/ ਨੌਜਵਾਨਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਕੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕਾ ਪ੍ਰਦਾਨ ਕਰਨਾ ਹੈ। ਇਸ ਨਾਲ ਉਹਨਾਂ ਨੂੰ ਆਪਣਾ ਬਿਜ਼ਨਸ ਪ੍ਰੋਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਦੁਆਰਾ ਉਚਿਤ ਸਲਾਹ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਨੇ ਇਸ ਸਬੰਧੀ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਨਕਿਊਬੇਸ਼ਨ ਸੈਂਟਰਾਂ ਵਿੱਚ ਵੱਖ-ਵੱਖ ਸੈਕਟਰਾਂ ਤਹਿਤ ਉਭਰਦੇ ਉਦਮੀਆਂ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਜਿਸ ਦਾ ਲਾਹਾ ਲੈ ਕੇ ਨਵੇਂ-ਨਵੇਂ ਸਟਾਰਟਅੱਪ ਆਈਡੀਆਜ਼/ਯੋਜਨਾਵਾਂ ਨੂੰ ਕਾਰਜਸ਼ੀਲ ਬਣਾਇਆ ਜਾਂਦਾ ਹੈ। ਇਸ ਚੈਲੇਂਜ ਵਿੱਚ ਹਿੱਸਾ ਲੈਣ ਵਾਲੇ ਅਤੇ ਚੁਣੇ ਜਾਣ ਵਾਲੇ ਪ੍ਰਾਰਥੀਆਂ ਨੂੰ ਆਪਣਾ ਸਟਾਰਟਅੱਪ ਸ਼ੁਰੂ ਕਰਨ ਲਈ ਹਰ ਕਿਸਮ ਦੀ ਸਹਾਇਤਾ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੋ ਸ਼੍ਰੇਣੀਆਂ ਜਿਹਨਾਂ ਵਿੱਚ ਵਿਦਿਆਰਥੀਆਂ ਦੀ ਸ਼੍ਰੇਣੀ ਅਤੇ ਓਪਨ ਸ਼੍ਰੇਣੀ ਸ਼ਾਮਿਲ ਹਨ, ਅਧੀਨ 14 ਸੈਕਟਰਾਂ ਵਿੱਚ ਜ਼ਿਲ੍ਹੇ ਦੇ ਪ੍ਰਾਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਚਾਹਵਾਨ ਪ੍ਰਾਰਥੀ ਆਪਣੀ ਅਰਜ਼ੀਆਂ https://bit.ly/WhatAnIdeaMohali ਉਤੇ ਦਾਇਰ ਕਰ ਸਕਦੇ ਹਨ। ਇਸ ਮੰਤਵ ਲਈ QR ਕੋਡ ਵੀ ਵੱਖਰੇ ਤੌਰ ਉਤੇ ਜਾਰੀ ਕੀਤਾ ਗਿਆ ਹੈ। ਇਹ ਪ੍ਰੋਗਰਾਮ “ਇਨੋਵੇਟਿਵ ਮਿਸ਼ਨ” ਪੰਜਾਬ ਅਤੇ ਸਟਾਰਟ ਅੱਪ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਡੀ.ਬੀ.ਈ.ਈ. ਇੰਚਾਰਜ ਮੀਨਾਕਸ਼ੀ ਗੋਇਲ, ਸ੍ਰੀ ਸੋਮਵੀਰ ਆਨੰਦ , ਸੁਪਰੀਆ ਮਲਹੋਤਰਾ (ਆਈ.ਐਮ.ਪੰਜਾਬ), ਸ੍ਰੀ ਅਜੇ ਸ੍ਰੀਵਾਸਤਵਾ (ਐਸ.ਟੀ.ਪੀ.ਆਈ.), ਸ੍ਰੀ ਅਲੋਕ ਗੋਇਲ, ਮਿਸ ਅੰਸ਼ਿਕਾ ਬਾਂਸਲ (ਆਈਸਰ), ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਤੋਂ ਡਾ: ਦੀਪਕ ਕਪੂਰ, ਸੀ.ਜੀ.ਸੀ. ਕਾਲਜ, ਲਾਂਡਰਾਂ ਤੋਂ ਸ੍ਰੀ ਕਰਨਜੀਤ ਚੌਧਰੀ ਤੇ ਉੱਘੇ ਇਨਕਿਊਬੇਸ਼ਨ ਸੈਂਟਰਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਉਕਤ ਪ੍ਰੋਗਰਾਮ ਲਈ ਟਾਇਨੋਰ ਓਰਥੌਟਿਕਸ, ਜਲ ਜੋਆਏ ਇੰਟਰਪ੍ਰਾਈਜਿਜ਼ ਅਤੇ ਚੀਮਾ ਬਾਇਲਰਜ ਵੱਲੋਂ ਵੀ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,336FansLike
51,888FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!