Sunday, December 4, 2022

ਵਾਹਿਗੁਰੂ

spot_img


ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਾਂਝੇ ਤੌਰ ’ਤੇ ਮਨਾਉਣ ਦਾ ਫ਼ੈਸਲਾ

ਯੈੱਸ ਪੰਜਾਬ
ਅੰਮ੍ਰਿਤਸਰ, 5 ਅਕਤੂਬਰ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ 30 ਅਕਤੂਬਰ 2022 ਨੂੰ ਵੱਡੇ ਪੱਧਰ ਉੱਤੇ ਮਨਾਈ ਜਾ ਰਹੀ ਹੈ।

ਇਸ ਇਤਿਹਾਸਕ ਸ਼ਤਾਬਦੀ ਸਬੰਧੀ ਅੱਜ ਲਾਹੌਰ ਵਿਖੈ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਅਤੇ ਉੱਥੋਂ ਦੇ ਔਕਾਫ਼ੳਮਪ; ਬੋਰਡ ਦੇ ਅਧਿਕਾਰੀਆਂ ਦਰਮਿਆਨ ਬੈਠਕ ਹੋਈ। ਇਸ ਬੈਠਕ ਵਿੱਚ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਨੂੰ ਪੰਥਕ ਜਾਹੋ ਜਲਾਲ ਨਾਲ ਮਨਾਉਣ ਬਾਰੇ ਵਿਚਾਰ ਵਟਾਂਦਰੇ ਤੋਂ ਇਲਾਵਾ ਹੋਰ ਵੀ ਕਈ ਅੰਤਰਰਾਸ਼ਟਰੀ ਸਿੱਖ ਮਾਮਲੇ ਵਿਚਾਰੇ ਗਏ।

ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਮਾਗਮਾਂ ਬਾਰੇ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਔਕਾਫ਼ ਬੋਰਡ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪੁੱਜਾ ਸੀ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਅਤੇ ਉਨ੍ਹਾਂ ਨਾਲ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਸ. ਰਜਿੰਦਰ ਸਿੰਘ ਰੂਬੀ ਵੀ ਗਏ ਹਨ। ਪਾਕਿਸਤਾਨ ਪੁੱਜਣ ਉੱਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਨੁੰਮਾਇੰਦਿਆਂ ਅਤੇ ਅਧਿਕਾਰੀਆਂ ਵੱਲੋਂ ਇਸ ਵਫ਼ਦ ਦਾ ਫੁੱਲਾਂ ਦੇ ਹਾਰਾਂ ਅਤੇ ਗੁਲਦਸਤਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫਦ ਦੀ ਪਾਕਿਸਤਾਨ ਗੁਰਦੁਆਰਾ ਕਮੇਟੀ ਤੇ ਔਕਾਫ ਬੋਰਡ ਦੇ ਅਧਿਕਾਰੀਆਂ ਨਾਲ ਹੋਈ ਬੈਠਕ ਵਿੱਚ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਨੂੰ ਵਿਚਾਰਿਆ ਗਿਆ ਅਤੇ ਪ੍ਰਬੰਧਾਂ ਬਾਰੇ ਗੱਲਬਾਤ ਹੋਈ। ਪਾਕਿਸਤਾਨ ਤੋਂ ਇਕ ਦਿਨਾਂ ਫੇਰੀ ਮਗਰੋਂ ਵਾਪਿਸ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲਾਹੌਰ ਵਿਖੇ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੀ ਇੱਛਾ ਅਨੁਸਾਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ 30 ਅਕਤੂਬਟ ਨੂੰ ਕਰਨ, ਸ੍ਰੀ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ ਜਿਥੇ ਸਾਕਾ ਵਾਪਰਿਆ ਸੀ, ਦੇ ਸਥਾਨ ਉਤੇ 1 ਘੰਟੇ ਦਾ ਕੀਰਤਨ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਤ ਰਾਗੀ, ਢਾਡੀ ਜਥਿਆਂ, ਪੰਥਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤੇ ਅੰਮ੍ਰਿਤ ਸੰਚਾਰ ਬਾਰੇ ਸਹਿਮਤੀ ਬਣੀ ਹੈ। ਉਨ੍ਹਾਂ ਦੱਸਿਆ ਕਿ ਦਾ ਸਾਰੇ ਪ੍ਰੋਗਰਾਮ ਸਾਂਝੇ ਤੌਰ ਤੇ ਕੀਤੇ ਜਾਣਗੇ ਅਤੇ ਰੇਲਵੇ ਸ਼ਟੇਸ਼ਨ ਦੇ ਕੀਰਤਨ ਸਮਾਗਮ ਬਾਰੇ ਪ੍ਰਵਾਨਗੀ ਲੈ ਲਈ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ਼ਤਾਬਦੀ ਦਾ ਮੁੱਖ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਰਾਗੀ, ਢਾਡੀ, ਕਵਿਸ਼ਰ ਸਿੰਘਾਂ ਦੇ ਜਥਿਆਂ ਦਾ ਪ੍ਰਬੰਧ ਕਰਨ ਤੋਂ ਇਲਾਵਾ, ਸ਼ਤਾਬਦੀ ਸਮਾਗਮਾਂ ਦੌਰਾਨ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਸਮਾਗਮ ਦਾ ਵੀ ਪ੍ਰਬੰਧ ਦੇਖਿਆ ਜਾਵੇਗਾ, ਜਿਸ ਵਿੱਚ ਭੇਟਾ ਰਹਿਤ ਕਕਾਰ ਮੁਹੱਈਆ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਪਹੁੰਚਣ ਵਾਲੀ ਸੰਗਤ ਲਈ ਲੰਗਰ ਅਤੇ ਰਿਹਾਇਸ਼ ਸਬੰਧੀ ਡਿਊਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਦੀ ਲਗਾਈ ਗਈ ਹੈ, ਜਿਸ ਬਾਰੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਸਮੁੱਚੇ ਪ੍ਰਬੰਧਾਂ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਭੇਜਣ ਤਾਂ ਜੋ ਲੋੜੀਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਔਕਾਫ਼ ਬੋਰਡ ਦੇ ਅਧਿਕਾਰੀਆਂ ਪਾਸ ਮੰਗ ਰੱਖੀ ਹੈ ਕਿ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ ਮੌਕੇ ਤੇ ਹੀ ਫ਼ਨਬਸਪ;ਵੀਜ਼ੇ ਦੇਣ ਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਆਮ ਸਮਿਆਂ ਦੌਰਾਨ ਵੀ ਦਰਸ਼ਨਾਂ ਲਈ ਆ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਇਹ ਮੰਗ ਰੱਖੀ ਗਈ ਹੈ ਕਿ ਭਾਰਤ-ਪਾਕਿਸਤਾਨ ਦੇ ਸਮਝੌਤੇ ਅਨੁਸਾਰ ਪਹਿਲਾਂ ਚਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਸ ਦੀ ਗਿਣਤੀ ਵਧਾ ਕਿ ਸੱਤ ਕੀਤੀ ਜਾਵੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਜਥਿਆਂ ਦੀ ਗਿਣਤੀ ਸੱਤ ਕਰਨ ਲਈ ਪਾਕਿਸਤਾਨ ਕਮੇਟੀ ਨੇ ਸਰਕਾਰ ਨਾਲ ਲਿਖਾਪੜ੍ਹੀ ਕੀਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਭਾਰਤ ਸਰਕਾਰ ਨਾਲ ਇਸ ਸਬੰਧੀ ਗੱਲ ਕਰਕੇ ਕਾਰਵਾਈ ਦੀ ਮੰਗ ਕਰੇਗੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੀ ਸੰਗਤ ਚਾਹੁੰਦੀ ਹੈ ਕਿ ਭਾਰਤ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਿੱਖ ਸੰਗਤ ਨੇ ਇਹ ਵੀ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਦੀ ਤਰਫੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਆਨਲਾਈਲ ਇੰਦਰਾਜ ਦੀ ਸ਼ਰਤ ਹਟਾਈ ਜਾਵੇ ਅਤੇ ਭਾਰਤ ਸਰਕਾਰ ਸਿੱਧਾ ਮੌਕੇ ਉੱਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਜਾਣ ਲਈ ਕਾਊਂਟਰ ਸਥਾਪਤ ਕਰਕੇ ਇਹ ਸੌਖੀ ਸੁਵਿਧਾ ਸ਼ੁਰੂ ਕਰੇ ਤਾਂ ਜੋ ਸਿੱਖ ਸੰਗਤ ਨੂੰ ਆਨਲਾਈਨ ਪ੍ਰਕਿਰਿਆ ਤੋਂ ਆਉਣ ਵਾਲੀ ਅਸੁਵਿਧਾ ਨਾ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਭਾਰਤ ਸਰਕਾਰ ਪਾਸੋਂ ਮੰਗ ਕਰ ਚੁੱਕੀ ਹੈ ਅਤੇ ਹੁਣ ਵੀ ਇਸ ਸਬੰਧੀ ਲਿਖਾਪੜ੍ਹੀ ਕਰਕੇ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਣੀ ਉੱਤੇ ਅਧਾਰਤ ਲਾਇਬਰੇਰੀ ਅਤੇ ਅਜਾਇਬ ਘਰ ਸਥਾਪਤ ਕਰਨਾ ਚਾਹੁੰਦੀ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਸਹਿਯੋਗ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਾਂਝੇ ਤੌਰ ਉੱਤੇ ਮਨਾਉਣ ਲਈ ਕਿਸੇ ਕਿਸਮ ਦੀ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਤਾਬਦੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਆਪਣੀ ਅਗਵਾਈ ਵਿੱਚ ਲੈ ਕੇ ਜਾਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮੱਥਾ ਟੇਕਿਆ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਮਾਧ ਦੇ ਵੀ ਦਰਸ਼ਨ ਕੀਤੇ। ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਵਫ਼ੳਮਪ;ਦ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ।

ਇਸ ਬੈਠਕ ਵਿੱਚ ਔਕਾਫ਼ੳਮਪ; ਬੋਰਡ ਦੇ ਚੇਅਰਮੈਨ ਹਬੀਬੂ ਰਹਿਮਾਨ ਗਿਲਾਨੀ, ਵਧੀਕ ਸਕੱਤਰ ਰਾਣਾ ਸਾਹਿਦ ਅਤੇ ਸੈਫੂ ਰਹਿਮਾਨ ਖੋਖਰ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ, ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ ਅਤੇ ਬਿਸ਼ਨ ਸਿੰਘ, ਮੈਂਬਰ ਕਿਰਪਾ ਸਿੰਘ, ਡਾ. ਮਹੀਪਾਲ ਸਿੰਘ, ਡਾ. ਸਰਬੱਤ ਸਿੰਘ, ਸ. ਰਵਿੰਦਰ ਸਿੰਘ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਦੋ ਗ੍ਰੰਥੀ ਸਿੰਘ ਗਿਆਨੀ ਪ੍ਰੀਤਮ ਸਿੰਘ ਅਤੇ ਗਿਆਨੀ ਮਨਜੀਤ ਸਿੰਘ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!