Friday, August 19, 2022

ਵਾਹਿਗੁਰੂ

spot_img











ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ – ਐਸਵਾਈਐਲ ਦਾ ਵਿਰੋਧ ਕਰਨ ਵਾਲੇ ਭਾਈ ਜਟਾਣਾ ਦੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਤਸਵੀਰ

ਯੈੱਸ ਪੰਜਾਬ
ਅੰਮ੍ਰਿਤਸਰ, 6 ਜੁਲਾਈ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪ੍ਰਿੰ: ਸੁਰਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਹੋਵੇਗੀ।

ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਹੋਈ ਹੈ।

ਅਜਿਹੀਆਂ ਐਪਸ ਨੂੰ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਲਦ ਹੀ ਸਿੰਘ ਸਾਹਿਬਾਨ ਦੀ ਨਿਗਰਾਨੀ ਹੇਠ ਨਿਤਨੇਮ, ਸੁੰਦਰ ਗੁਟਕਾ ਸਾਹਿਬ ਸਮੇਤ ਹੋਰ ਪਾਵਨ ਗੁਰਬਾਣੀ ਦਾ ਮਿਲਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਐਪ ਤਿਆਰ ਕੀਤੀ ਜਾਵੇਗੀ। ਇਸ ਵਿਚ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਵੀ ਹੋਵੇਗੀ। ਜੇਕਰ ਕੋਈ ਹੋਰ ਵੀ ਨਿੱਜੀ ਐਪ ਲਈ ਪ੍ਰਵਾਨਗੀ ਮੰਗੇਗਾ ਤਾਂ ਨਿਯਮਾਂ ਅਨੁਸਾਰ ਉਸ ਨੂੰ ਡਾਟਾ ਮੁਹੱਈਆ ਕਰਵਾਇਆ ਜਾਵੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਪੁਰਾਤਨ ਰਵਾਇਤ ਅਨੁਸਾਰ ਸਾਲਾਨਾ ਇਤਿਹਾਸਕ ਕਾਨਫਰੰਸ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਪਹਿਲੀ ਕਾਨਫਰੰਸ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ ਨੇ ਇਹ ਮੰਗ ਕੀਤੀ ਹੈ ਜਿਸ ਅਨੁਸਾਰ ਚਾਰਟਰਡ ਜਹਾਜ਼ ਰਾਹੀਂ ਸਿੱਖ ਮਰਯਾਦਾ ਅਨੁਸਾਰ ਪਾਵਨ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਦੇ ਸਢੌਰਾ ’ਚ ਪੀਰ ਬੁੱਧੂ ਸ਼ਾਹ ਦੀ ਇਤਿਹਾਸਕ ਹਵੇਲੀ ਨੂੰ ਵੀ ਸੰਭਾਲਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਵੀ ਸਖ਼ਤ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ।

ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੈਨੇਡਾ ਅੰਦਰ ਨਿੱਜੀ ਸੁਰੱਖਿਆ ਗਾਰਡਾਂ ਦੀ ਡਿਊਟੀ ਲਈ ਦਾਹੜੀ ਕਟਾਉਣ ਦੇ ਹੁਕਮ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਭਾਵੇਂ ਕੈਨੇਡਾ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਦੀ ਵਿਦੇਸ਼ਾਂ ਦੀ ਸਰਕਾਰਾਂ ਨੂੰ ਅਪੀਲ ਹੈ ਕਿ ਉਹ ਅੱਗੇ ਤੋਂ ਕਿਸੇ ਵੀ ਫੈਸਲੇ ਮੌਕੇ ਹਰ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਣ।

ਉਨ੍ਹਾਂ ਆਸਟ੍ਰੇਲੀਆ ’ਚ ਪੰਜਾਬੀ ਨੂੰ ਪਹਿਲੀਆਂ ਛੇ ਭਾਸ਼ਾਵਾਂ ਵਿਚ ਸ਼ਾਮਲ ਕਰਨ ਦਾ ਵੀ ਸਵਾਗਤ ਕੀਤਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਫਗਾਨਿਸਤਾਨ ਦੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ’ਤੇ ਸ਼ੋਕ ਮਤੇ ਵੀ ਪੜ੍ਹੇ ਗਏ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਸੰਨ 2015 ਦੇ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਪੰਥ ਤੋਂ ਮੁਆਫ਼ੀ ਮੰਗਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ ’ਤੇ ਸਾਹਮਣੇ ਆਇਆ ਹੈ ਕਿ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਲੋਕਾਂ ਵੱਲੋਂ ਕੀਤੀ ਗਈ ਸੀ, ਜਿਸ ਵਿਚ ਤਤਕਾਲੀ ਅਕਾਲੀ ਸਰਕਾਰ ਦਾ ਕੋਈ ਹੱਥ ਨਹੀਂ ਸੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਸਮੇਂ ’ਚ ਸਰਕਾਰਾਂ ਵੱਲੋਂ ਜਾਣਬੁਝ ਕੇ ਸੋਝੀ ਸਮਝੀ ਮਨਸ਼ਾ ਤਹਿਤ ਸਿਆਸੀ ਲਾਹੇ ਲਈ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ ਗਿਆ, ਜਿਸ ਲਈ ਇਹ ਲੋਕ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰਦਿਆਂ ਹੀ ਸਮੇਂ ਦੀ ਅਕਾਲੀ ਸਰਕਾਰ ਨੇ ਐਫਆਈਆਰ ਦਰਜ਼ ਕਰਕੇ ਜਾਂਚ ਆਰੰਭੀ ਸੀ, ਪਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਸਰਕਾਰ ਵੱਲੋਂ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਇਸ ਮਗਰੋਂ ਕਾਂਗਰਸ ਦੀ ਸਰਕਾਰ 5 ਸਾਲ ਇਸ ’ਤੇ ਸਿਆਸਤ ਕਰਦੀ ਰਹੀ।

ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਦੇ ਪੱਖਪਾਤੀ ਰਵੱਈਏ ਕਰਕੇ ਮਾਣਯੋਗ ਹਾਈਕੋਰਟ ਨੇ ਉਸ ਦੀ ਰਿਪੋਰਟ ਰੱਦ ਕਰ ਦਿੱਤੀ ਅਤੇ ਨਵੀਂ ਜਾਂਚ ਟੀਮ ਬਣਾਉਣ ਦਾ ਆਦੇਸ਼ ਦਿੱਤਾ ਸੀ। ਇਸ ਨਵੀਂ ਜਾਂਚ ਟੀਮ ਦੀ ਸਾਹਮਣੇ ਆਈ ਰਿਪੋਰਟ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਤਤਕਾਲੀ ਸਰਕਾਰ ਦਾ ਕੋਈ ਰੋਲ ਨਹੀਂ ਸੀ, ਸਗੋਂ ਸਰਕਾਰ ਨੇ ਤਾਂ ਐਫਆਈਆਰ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਦੀ ਅਗਵਾਈ ਕਰਨ ਵਾਲੀ ਜਮਾਤ ਅਤੇ ਪੰਥਕ ਹਿੱਤਾਂ ਦੇ ਤਰਜ਼ਮਾਨ ਸ਼੍ਰੋਮਣੀ ਅਕਾਲੀ ਦਲ ਨੂੰ ਜਾਣਬੁਝ ਕੇ ਬਦਨਾਮ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਪੰਥ ਨੂੰ ਨਿਆਂ ਮਿਲਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਏਜੰਡਾਹੀਨ ਜੀ.ਕੇ.-ਸਰਨਾ-ਬਾਦਲ ਧੜੇ ਨੇ ਕਮੇਟੀ ਦਫ਼ਤਰ ’ਚ ਬੇਵਜ੍ਹਾ ਹੰਗਾਮਾ ਕੀਤਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 17 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਤੌਰ ’ਤੇ ਦੋਸ਼...

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੋਲ੍ਹਿਆ ਜਾਵੇਗਾ ਮੈਮੋਗ੍ਰਾਫੀ ਸੈਂਟਰ

ਯੈੱਸ ਪੰਜਾਬ ਨਵੀਂ ਦਿੱਲੀ, 16 ਅਗਸਤ, 2022 - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ...

ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ: ਗਿਆਨੀ ਹਰਪ੍ਰੀਤ ਸਿੰਘ – ਅਕਾਲ ਤਖ਼ਤ ਵਿਖ਼ੇ ਅਰਦਾਸ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 16 ਅਗਸਤ, 2022 - ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ...

ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 14 ਅਗਸਤ, 2022: ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜਰੀਏ ਤਿਰੰਗਾ ਰੰਗ ਦੇਣਾ...

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਮਨੋਰੰਜਨ

ਮਨੋਰੰਜਨ ਦਾ ਖਜ਼ਾਨਾ ਹੋਵੇਗੀ ਨੀਰੂ ਬਾਜਵਾ, ਐਮੀ ਵਿਰਕ ਅਤੇ ਅੰਬਰਦੀਪ ਦੀ ਨਵੀਂ ਫ਼ਿਲਮ ‘ਲੌਂਗ ਲਾਚੀ 2’

ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ। ਇਸ ਫ਼ਿਲਮ ਤੇ ਟਾਇਟਲ...

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...
- Advertisement -spot_img

ਸੋਸ਼ਲ ਮੀਡੀਆ

31,184FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!