Sunday, December 4, 2022

ਵਾਹਿਗੁਰੂ

spot_img


ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਚੰਡੀਗੜ੍ਹ ’ਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਮਗਰੋਂ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ ’ਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰਐਸਐਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਜੱਜ ਦੇ ਆਰਐਸਐਸ ਨਾਲ ਸਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪੁਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਦੀ ਮਰਯਾਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ।

ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਸਿੱੱਖ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ’ਚ ਦਖ਼ਲਅੰਦਾਜ਼ੀ ਲਈ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ, ਪਰ ਉਨ੍ਹਾਂ ਨੂੰ ਪੰਥ ਦੇ ਰੋਹ ਅੱਗੇ ਝੁਕਣਾ ਪਿਆ। 1959 ਵਿਚ ਕਾਂਗਰਸ ਦੀ ਕੇਂਦਰ ਸਰਕਾਰ ਨੇ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਨੂੰ ਸਿੱਖ ਕੌਮ ਦੀ ਈਨ ਮੰਨਣੀ ਪਈ। ਉਸ ਵਕਤ ਸਿੱਖ ਕੌਮ ਦੇ ਵਿਰੋਧ ਮਗਰੋਂ ਅਪ੍ਰੈਲ 1959 ਵਿਚ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ ਵਿਚਕਾਰ ਇਕ ਪੈਕਟ ਸਹੀਬੱਧ ਹੋਇਆ, ਜਿਸ ਤਹਿਤ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਵਾਨਗੀ ਲਾਜ਼ਮੀ ਕਰਾਰ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਉਸ ਨੂੰ ਚਲਾਉਣ ਵਾਲੀ ਆਰਐਸਐਸ ਵੀ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਜੇਕਰ ਹਰਿਆਣਾ ਕਮੇਟੀ ਸਬੰਧੀ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜ਼ਮਾਨੀ ਕੀਤੀ।

ਐਡਵੋਕੇਟ ਧਾਮੀ ਨੇ ਆਖਿਆ ਕਿ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਅਤੇ ਗੈਰ-ਕਾਨੂੰਨੀ ਪਹੁੰਚ ਨਾਲ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਗੁਰਦੁਆਰਾ ਐਕਟ 1925 ਦੀ ਹੋਂਦ ਨੂੰ ਵੀ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਖ਼ਤਮ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਹੈ, ਜੋ ਕਿ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ।

ਇਸ ਲਈ ਹਰਿਆਣਾ ਸਰਕਾਰ ਗੁਰਦੁਆਰਾ ਐਕਟ 1925 ਤਹਿਤ ਕਾਰਜਸ਼ੀਲ ਕਿਸੇ ਗੁਰਦੁਆਰਾ ਸਾਹਿਬ ਜਾਂ ਅਦਾਰੇ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਹਰਿਆਣਾ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ, ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੀਆਂ ਚਾਲਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!