Saturday, March 25, 2023

ਵਾਹਿਗੁਰੂ

spot_img

spot_img
spot_img

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 1 ਫ਼ਰਵਰੀ, 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਧਰਮ ਪ੍ਰਚਾਰ ਲਈ ਪਿੰਡਾਂ ਵਿਚ ਜਾਣ ਸਮੇਂ ਪ੍ਰਚਾਰਕ ਜਥੇ ਪ੍ਰੋਫਾਰਮੇ ਵੀ ਭਰਵਾਉਣਗੇ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜੋਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਵੱਲੋਂ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ ਸਬੰਧੀ ਇੱਛਾ ਪ੍ਰਗਟਾਈ ਜਾ ਰਹੀ ਹੈ, ਪਰੰਤੂ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੱਕ ਨਾ ਪੁੱਜ ਸਕਣ ਕਰਕੇ ਉਹ ਵਾਂਝੇ ਰਹਿ ਰਹੇ ਹਨ। ਇਸ ਨੂੰ ਵੇਖਦਿਆਂ ਪਿੰਡ ਪੱਧਰ ਤੱਕ ਪ੍ਰੋਫਾਰਮੇ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਨਿਭਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਲੱਖ ਪ੍ਰੋਫਾਰਮੇ ਭਰਵਾ ਕੇ ਰਾਸ਼ਟਰਪਤੀ ਦੇ ਨਾਂ ’ਤੇ  ਗਵਰਨਰ ਨੂੰ ਸੌਂਪੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਸਥਾਪਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮੁਹਿੰਮ ਨੂੰ ਆਨਲਾਈਨ ਢੰਗ ਨਾਲ ਵਿਦੇਸ਼ਾਂ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂਐਨਓ ਪਾਸ ਉਠਾਉਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਸ ਨੂੰ ਲੈ ਕੇ ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ।

ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ। ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਸਰਵਨ ਸਿੰਘ ਕੁਲਾਰ, ਭਾਈ ਮਨਜੀਤ ਸਿੰਘ, ਸ. ਬਲਜੀਤ ਸਿੰਘ ਜਲਾਲਉਸਮਾਂ, ਬੀਬੀ ਕਿਰਨਜੋਤ ਕੌਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਗੁਰਮੀਤ ਸਿੰਘ ਬੂਹ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਗੁਰਪ੍ਰੀਤ ਕੌਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਪ੍ਰੀਤਮ ਸਿੰਘ ਮਲਸੀਆਂ, ਸ. ਦਰਸ਼ਨ ਸਿੰਘ ਸ਼ੇਰ ਖਾਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਦਰਸ਼ਨ ਸਿੰਘ ਬਰਾੜ, ਸ. ਅਮਰੀਕ ਸਿੰਘ ਵਿਛੋਆ, ਬੀਬੀ ਜੋਗਿੰਦਰ ਕੌਰ, ਬੀਬੀ ਜਸਬੀਰ ਕੌਰ ਜੱਫਰਵਾਲ, ਬੀਬੀ ਸਵਰਨ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਕੁਲਦੀਪ ਸਿੰਘ ਤੇੜਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ, ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਹੈੱਡ ਪ੍ਰਚਾਰਕ ਸ. ਜਗਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਅਜਨਾਲਾ ਘਟਨਾ ‘ਤੇ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ: ਮਨਜੀਤ ਸਿੰਘ ਭੋਮਾ

Akal Takht Jathedar should make report of sub-committee on Ajnala incident: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 24 ਮਾਰਚ, 2023: ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਫ਼ਰਾਰ ਹੋਣ ਵਿੱਚ ਹੋਇਆ ਸਫ਼ਲ?

Has Amritpal Singh slipped out of Punjab? ਯੈੱਸ ਪੰਜਾਬ ਅੰਮ੍ਰਿਤਸਰ, 23 ਮਾਰਚ, 2023: ਕੀ ਅੰਮ੍ਰਿਤਪਾਲ ਸਿੰਘ ਸਨਿਚਰਵਾਰ 18 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਵੱਡੀ ਯੋਜਨਾਬੰਦੀ ਅਤੇ ਚੌਕਸੀ ਦੇ ਬਾਵਜੂਦ ਪੁਲਿਸ ਦੇ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,313FansLike
51,904FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!