Saturday, May 21, 2022

ਵਾਹਿਗੁਰੂ

spot_img





ਸ਼ੱਕੀ ਵਿਅਕਤੀਆਂ, ਸਰਗਰਮੀਆਂ ’ਤੇ ਨਜ਼ਰ ਰੱਖ ਕੇ ਚੋਣਾਂ ਸਾਜ਼ਗਾਰ ਮਾਹੌਲ ਵਿੱਚ ਕਰਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਆਮ ਲੋਕ: ਐੱਸ.ਐੱਸ.ਪੀ. ਸਤਿੰਦਰ ਸਿੰਘ

ਯੈੱਸ ਪੰਜਾਬ
ਜਲੰਧਰ, 23 ਜਨਵਰੀ, 2022 –
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ।

ਚੋਣ ਜ਼ਾਬਤਾ ਲੱਗਣ ਤੋਂ ਬਾਅਦ ਹੁਣ ਤੱਕ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਕੁੱਲ 16 ਮੁਕੱਦਮੇ ਦਰਜ ਕਰ ਕੇ 21 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 2 ਕਿਲੋ ਅਫੀਮ, 529 ਕਿਲੋ ਡੋਡੇ ਚੂਰਾ ਪੋਸਤ, 100 ਗ੍ਰਾਮ ਚਰਸ, 37 ਰਾਮ ਹੈਰੋਇਨ, 350 ਗ੍ਰਾਮ ਗਾਂਜਾ, 380 ਨਸ਼ੀਲੀਆਂ ਗੋਲੀਆਂ, 100 ਨਸ਼ੀਲੇ ਕੈਪਸੂਲ ਅਤੇ 165 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।

ਸ਼ਰਾਬ ਦੀ ਬਰਾਮਦਗੀ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੁੱਲ 54 ਮੁਕੱਦਮੇ ਦਰਜ ਕਰਕੇ 40 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 334180 ਮਿਲੀ ਲਿਟਰ ਨਾਜਾਇਜ਼ ਸ਼ਰਾਬ, 147750 ਮਿਲੀ ਲਿਟਰ ਅੰਗਰੇਜ਼ੀ ਸ਼ਰਾਬ, 2140 ਕਿਲੋ ਲਾਹਣ ਅਤੇ 23,25,545 ਲੀਟਰ ਲਾਹਣ, 16 ਡਰੰਮ, ਇੱਕ ਗੈਸ ਸਿਲੰਡਰ, ਦੋ ਭੱਠੀਆਂ, ਇੱਕ ਚੁੱਲਾ ਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੌਰਾਨ ਖਲਲ ਪਾਉਣ ਵਾਲੇ 257 ਵਿਅਕਤੀਆਂ ਖਿਲਾਫ਼ ਰੋਕੂ ਕਾਰਵਾਈ ਕਰਕੇ 78 ਵਿਅਕਤੀਆਂ ਨੂੰ ਪਾਬੰਦ ਕਰਵਾਇਆ ਗਿਆ ਅਤੇ ਚੋਣਾ ਦੌਰਾਨ 9 ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ-ਦਿਹਾਤੀ ਵਿੱਚ ਕੁੱਲ 8473 ਅਸਲਾ ਲਾਇਸੰਸਧਾਰਕ ਹਨ, ਜਿਨਾਂ ਵਿੱਚੋਂ 94.48 ਫੀਸਦੀ ਅਸਲਾ ਜਮ੍ਹਾ ਕਰਵਾਇਆ ਜਾ ਚੁੱਕਾ ਹੈ ਅਤੇ ਬਾਕੀ ਰਹਿੰਦਾ ਅਸਲਾ ਵੀ ਜਮ੍ਹਾ ਕਰਵਾਇਆ ਜਾ ਰਿਹਾ ਹੈ।

ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ-ਦਿਹਾਤੀ ਵਿੱਚ 03 ਪੈਰਾ ਮਿਲਟਰੀ ਫੋਰਸ ਦੀਆਂ ਕੰਪਨੀਆਂ ਮੰਗਵਾਈਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਦੇ ਕਰਮਚਾਰੀਆਂ ਅਤੇ ਜ਼ਿਲ੍ਹਾ ਪੁਲਿਸ ਦੇ ਮੁਲਾਜ਼ਮਾਂ ਵੱਲੋਂ 24 ਘੰਟਿਆਂ ਦੇ ਨਾਕੇ ਬਦਲ-ਬਦਲ ਕੇ ਲਗਾਏ ਜਾਂਦੇ ਹਨ ਅਤੇ ਫਲੈਗਮਾਰਚ ਵੀ ਕੱਢਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਬ ਡਵੀਜ਼ਨ ਸ਼ਾਹਕੋਟ, ਫਿਲੌਰ, ਨਕੋਦਰ, ਕਰਤਾਰਪੁਰ ਅਤੇ ਆਦਮਪੁਰ ਅਧੀਨ ਆਉਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪੈਂਦੇ ਮੰਡ ਏਰੀਆਂ, ਬਜ਼ਾਰਾਂ ਵਿੱਚ ਭੀੜ ਭੜਕੇ ਵਾਲੀਆਂ ਥਾਵਾਂ, ਬੈਂਕਾ, ਏ.ਟੀ.ਐਮ, ਬੱਸ ਸਟੈਂਡ, ਰੇਲਵੇ ਸਟੇਸ਼ਨ ‘ਤੇ ਡਰੋਨ ਰਾਹੀਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਵਾਪਰ ਨਾ ਸਕੇ।

ਉਨ੍ਹਾਂ ਦੱਸਿਆ ਕਿ 21,22 ਅਤੇ 23 ਜਨਵਰੀ ਨੂੰ ਝਰੋਨ ਰਾਹੀਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਥਾਣਾ ਸ਼ਾਹਕੋਟ, ਥਾਣਾ ਮਹਿਤਪੁਰ ਅਤੇ ਲੋਹੀਆਂ ਦੇ ਏਰੀਆਂ ਵਿੱਚੋਂ 23,22,114 ਮਿਲੀ ਲਿਟਰ ਲਾਹਣ ਅਤੇ 11250 ਮਿਲੀ ਲਿਟਰ ਨਾਜਾਇਜ਼ ਸ਼ਰਾਬ, ਲੋਹੇ ਦੇ 5 ਡਰੰਮ, ਇੱਕ ਚਾਲੂ ਭੱਠੀ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਤਰ੍ਹਾਂ ਐਕਸਾਇਜ ਵਿਭਾਗ ਦੇ ਅਫ਼ਸਰਾਂ ਨਾਲ ਤਾਲਮੇਲ ਕਰਕੇ ਐਕਸਾਈਜ਼ ਦੀ ਰਿਕਵਰੀ ਵੀ ਕੀਤੀ ਜਾ ਰਹੀ ਹੈ।

ਐਸ.ਐਸ.ਪੀ. ਨੇ ਲੋਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਅਤੇ ਵਿਅਕਤੀ ਬਾਰੇ ਸੂਚਨਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼