Friday, September 24, 2021
Markfed Sept to Nov

mrsptu

Innocent Admission

ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਨੂੰ ਗਰੰਟੀ ਦੇਣ ਕੈਪਟਨ ਅਮਰਿੰਦਰ ਸਿੰਘ: ਹਰਪਾਲ ਸਿੰਘ ਚੀਮਾ

ਯੈੱਸ ਪੰਜਾਬ
ਚੰਡੀਗੜ੍ਹ, 1 ਅਗਸਤ 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਕੋਲੋਂ ਪੁੱਛਿਆ ਹੈ ਕਿ ਡਾਕਟਰਾਂ ਅਤੇ ਸਿੱਖਿਆ ਮਾਹਿਰਾਂ ਦੀ ਕਿਹੜੀ ਰਿਪੋਰਟ ਦੇ ਆਧਾਰ ਉੱਤੇ ਐਨਾ ਵੱਡਾ ਫੈਸਲਾ ਅਚਾਨਕ ਲੈ ਲਿਆ ਗਿਆ ਹੈ?

ਚੀਮਾ ਨੇ ਕਿਹਾ ਕਿ ਇਹ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਫੈਸਲਾ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦੀ 20 ਫੀਸਦੀ ਹਿੱਸਾ ਅਤੇ ਪੰਜਾਬ ਦਾ ਭਵਿੱਖ ਵੀ ਹਨ।

ਚੀਮਾ ਨੇ ਕਿਹਾ ਕਿ ਲੱਖਾਂ ਮਾਪਿਆਂ ਦੀਆਂ ਚਿੰਤਾਵਾਂ ਅਤੇ ਤੌਖਲੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਸੂਬਾ ਕਰੋਨਾ ਦੇ ਪ੍ਰਕੋਪ ਤੋਂ ਮੁਕੰਮਲ ਤੌਰ ਉੱਤੇ ਮੁਕਤ ਹੋ ਗਿਆ ਹੈ? ਕੀ ਕੋਰੋਨਾ ਦੀ ਦੂਸਰੀ ਅਤੇ ਚਰਚਿਤ ਤੀਸਰੀ ਲਹਿਰ ਸਮੇਤ ਡੈਲਟਾ ਵੈਰੀਏਂਟ ਦੇ ਖਤਰੇ ਤੋਂ ਹੁਣ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ? ਕੀ ਮਾਪਿਆਂ ਅਤੇ ਅਧਿਆਪਕਾਂ ਨੂੰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ?

ਕੀ ਸਕੂਲ ਖੋਲ੍ਹਣ ਤੋਂ ਪਹਿਲਾਂ ਸਾਰੇ 19500 ਸਰਕਾਰੀ ਅਤੇ 9500 ਪ੍ਰਾਈਵੇਟ ਸਕੂਲਾਂ ਅੰਦਰ ਕੋਰੋਨਾ ਰੋਕੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਕਨੀਕੀ, ਡਾਕਟਰੀ ਅਤੇ ਵਿਸ਼ੇਸ਼ ਕਰਕੇ 6 ਫੁਟ ਦੀ ਸਰੀਰਕ ਦੂਰੀ (ਫਿਜ਼ੀਕਲ ਡਿਸਟੈਂਸ) ਸਬੰਧੀ ਸਾਰੇ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ? ਸਰਕਾਰ ਖਾਸ ਕਰਕੇ ਸਿੱਖਿਆ ਅਤੇ ਸਿਹਤ ਮਹਿਕਮੇ ਨੂੰ ਤਸੱਲੀ ਹੋ ਚੁੱਕੀ ਹੈ ਕਿ ਸਰਕਾਰੀ ਸਕੂਲਾਂ ਦੇ ਸਾਰੇ 22,08339 ਅਤੇ ਪ੍ਰਾਈਵੇਟ ਸਕੂਲਾਂ ਦੇ ਕਰੀਬ 38 ਲੱਖ ਵਿਦਿਆਰਥੀਆਂ ਲਈ ਮਾਪਿਆਂ ਜਾਂ ਸਰਕਾਰ ਵੱਲੋਂ ਮਾਸਕਾਂ ਦਾ ਪੂਰਾ ਪ੍ਰਬੰਧ ਹੈ ਅਤੇ ਕੋਈ ਵੀ ਵਿਦਿਆਰਥੀ ਸਕੂਲ ਅੰਦਰ ਬਿਨਾਂ ਮਾਸਕ ਪ੍ਰਵੇਸ਼ ਨਹੀਂ ਕਰੇਗਾ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਚਾਨਕ ਸਕੂਲ ਖੋਲ੍ਹਣ ਦਾ ਫੈਸਲਾ ਬਿਨਾਂ ਕਿਸੇ ਦਬਾਅ ਤੋਂ ਡਾਕਟਰੀ, ਸਿੱਖਿਆ ਅਤੇ ਤਕਨੀਕੀ ਮਾਹਿਰਾਂ ਦੀਆਂ ਜ਼ਮੀਨੀ ਰਿਪੋਰਟਾਂ ਸਮੇਤ ਸੰਭਾਵੀ ਖ਼ਤਰਿਆਂ ਬਾਰੇ ਚੰਗੀ ਤਰ੍ਹਾਂ ਘੋਖ ਪਰਖ ਕੇ ਲਿਆ ਹੈ ਤਾਂ ਆਮ ਆਦਮੀ ਪਾਰਟੀ ਨੂੰ ਸਰਕਾਰ ਦੇ ਫੈਸਲੇ ਉੱਤੇ ਕੋਈ ਇਤਰਾਜ਼ ਨਹੀਂ ਹੈ ਅਤੇ ਨਾ ਹੀ ਮਾਪਿਆਂ ਜਾਂ ਪੰਜਾਬ ਵਾਸੀਆਂ ਨੂੰ ਹੋਣਾ ਚਾਹੀਦਾ ਹੈ। ਬਸ਼ਰਤੇ ਇਨ੍ਹਾਂ ਤੌਖਲਿਆਂ ਬਾਰੇ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਪਸ਼ਟ ਸ਼ਬਦਾਂ ਵਿੱਚ ਜ਼ਿੰਮੇਵਾਰੀ ਅਤੇ ਗਰੰਟੀ ਲੈਣ ਕਿ ਸਕੂਲ ਗਿਆ ਹਰ ਬੱਚਾ ਉਨ੍ਹਾਂ ਦੀ ਦੂਸਰੀ ਅਤੇ ਸੰਭਾਵਿਤ ਤੀਸਰੀ ਲਹਿਰ ਸਮੇਤ ਡੈਲਟਾ ਦੀ ਲਾਗ ਤੋਂ ਪੂਰੀ ਤਰਾਂ ਸੁਰੱਖਿਅਤ ਰਹੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਰਿਆਂ ਵਾਂਗ ਅਸੀਂ ਵੀ ਕਰੋਨਾ ਦੇ ਪ੍ਰਕੋਪ ਅਤੇ ਭੈਅ ਤੋਂ ਮੁਕੰਮਲ ਮੁਕਤੀ ਦੀ ਦੁਆ ਕਰਦੇ ਹਾਂ। ਚਾਹੁੰਦੇ ਹਾਂ ਕਿ ਬੱਚੇ ਪਹਿਲਾਂ ਵਾਂਗ ਸਕੂਲ ਜਾਣ, ਕਿਉਂਕਿ ਡੇਢ ਸਾਲ ਤੋਂ ਘਰਾਂ ਚ ਬੰਦ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਚਿੰਤਾਜਨਕ ਖੜੋਤ ਆਈ ਹੈ। ਖਾਸ ਕਰਕੇ ਆਮ ਅਤੇ ਗਰੀਬ ਘਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ, ਪ੍ਰੰਤੂ ਅੱਖਾਂ ਦੇ ਤਾਰੇ ਅਤੇ ਜਿਗਰ ਦੇ ਟੋਟਿਆਂ ਤੋਂ ਵੱਧ ਕੇ ਕੁਝ ਵੀ ਨਹੀਂ ਹੈ। “

ਚੀਮਾ ਮੁਤਾਬਕ, “ਸਾਡੀ ਚਿੰਤਾ ਜ਼ਮੀਨੀ ਹਕੀਕਤਾਂ ਅਤੇ ਕੋਰੋਨਾ ਡੈਲਟਾ ਬਾਰੇ ਦੇਸ਼-ਦੁਨੀਆ ਦੀ ਤਾਜਾ ਖਬਰਾਂ ਨੂੰ ਲੈ ਕੇ ਹੈ। “

ਜ਼ਮੀਨੀ ਹਕੀਕਤ ਬਾਰੇ ਅੰਕੜਿਆਂ ਦੇ ਹਵਾਲੇ ਨਾਲ ਚੀਮਾ ਨੇ ਦੱਸਿਆ ਕਿ ਸਰਕਾਰੀ ਅਤੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਸਾਢੇ 60 ਲੱਖ ਵਿਦਿਆਰਥੀਆਂ ਲਈ ਕਲਾਸ ਰੂਮਾਂ, ਬੈਂਚਾਂ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਦੀ ਕਮੀ ਸਮੇਤ ਬੱਚਿਆਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਦਾ ਅਨੁਪਾਤ ਬੱਚਿਆਂ ਦੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਪੈਦਾ ਕਰਦਾ ਹੈ। ਜਿਥੇ ਸਰਕਾਰੀ ਸਕੂਲਾਂ ਦੇ 22,08339 ਵਿਦਿਆਰਥੀਆਂ ਲਈ 1,16442 ਅਧਿਆਪਕ ਹਨ। ਉਥੇ ਪ੍ਰਾਈਵੇਟ ਸਕੂਲਾਂ ਦੇ 38 ਲੱਖ ਵਿਦਿਆਰਥੀਆਂ ਲਈ ਲਗਭਗ 1,60000 ਅਧਿਆਪਕ ਹਨ।

ਚੀਮਾ ਨੇ ਨਾਲ ਹੀ ਕਿਹਾ ਬੇਸ਼ਕ ਸਰਕਾਰੀ ਸਕੂਲਾਂ ਦਾ ਵਿਦਿਆਰਥੀ ਅਧਿਆਪਕ ਅਨੁਪਾਤ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਜਾਪਦਾ ਹੈ, ਪਰੰਤੂ ਸਰਕਾਰੀ ਸਕੂਲਾਂ ਵਿਚ ਰਿਸ਼ਵਤ ਅਤੇ ਸਿਆਸੀ ਦਖਲ ਅੰਦਾਜੀ ਨਾਲ ਹੁੰਦੀ ਬਦਲੀ ਪੋਸਟ ਪੋਸਟਿੰਗ ਕਾਰਨ ਕਿਸੇ ਸਕੂਲ ਵਿਚ 400 ਬੱਚਿਆਂ ਪਿੱਛੇ ਵੀ ਇੱਕ ਜਾਂ ਦੋ ਅਧਿਆਪਕ ਹਨ (ਸਰਹੱਦੀ ਅਤੇ ਦੂਰ-ਦੁਰਾਡੇ ਦੇ ਪੇਂਡੂ ਖੇਤਰਾਂ ਵਿਚ ਅਜਿਹੀਆਂ ਦਰਜਨਾਂ ਮਿਸਾਲਾਂ ਹਨ), ਦੂਜੇ ਪਾਸੇ ਚੰਗੇ ਸ਼ਹਿਰਾਂ ਅਤੇ ਆਸ-ਪਾਸ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਮੁਕਾਬਲੇ ਅਧਿਆਪਕਾਂ ਦੀ ਬਹੁਤਾਤ ਹੈ।

ਚੀਮਾ ਨੇ ਕਿਹਾ ਕੀ ਅਜਿਹੀਆਂ ਜ਼ਮੀਨੀ ਹਕੀਕਤਾਂ ਕਾਰਨ ਹੀ ਉਹ (ਆਮ ਆਦਮੀ ਪਾਰਟੀ) ਮੁੱਖ ਮੰਤਰੀ ਪੰਜਾਬ ਕੋਲੋਂ ਵੱਡੇ ਫੈਸਲੇ ਬਾਰੇ ਸਪਸ਼ਟੀਕਰਨ ਮੰਗ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਈਕੋਸਿੱਖ ਅਤੇ ਪੈਟਲਸ ਵਲੋਂ ‘ਗੁਰੂ ਗ੍ਰੰਥ ਸਾਹਿਬ ਬਾਗ’ ਦਾ ਉਦਘਾਟਨ

ਯੈੱਸ ਪੰਜਾਬ ਮੋਗਾ, 20 ਸਤੰਬਰ, 2021 - ਪੰਜਾਬ ਵਿੱਚ ਵਾਤਾਵਰਣ ਸੰਭਾਲ ਅਤੇ ਰੁੱਖ ਲਗਾਉਣ ਦੇ ਕਾਰਜਾਂ 'ਚ ਮੋਹਰੀ ਰੋਲ ਅਦਾ ਕਰ ਰਹੀ ਸੰਸਥਾ 'ਈਕੋਸਿੱਖ' ਵਲੋਂ ਅੱਜ 'ਪੈਟਲਸ' ਦੇ ਸਹਿਯੋਗ ਨਾਲ ਲਾਏ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਵਿੱਚ ਵਾਰਡਾਂ ਦੀ ਗ਼ਲਤ ਹੱਦਬੰਦੀ ਸੰਬੰਧੀ ਸਿਰਸਾ ਵੱਲੋਂ ਦਾਇਰ ਕੇਸ ਵਿੱਚ ਅਦਾਲਤ ਵੱਲੋਂ ਰਿਕਾਰਡ ਤਲਬ

ਯੈੱਸ ਪੰਜਾਬ ਨਵੀਂ ਦਿੱਲੀ, 20 ਸਤੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਵੱਲੋਂ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ਨਾਲ ਰਲ ਕੇ ਗਲਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਦੇ ਸੰਬੰਧ ਵਿੱਚ ਦਰਜਨ ਤੋਂ ਵੱਧ ਪਾਈਆਂ ਚੋਣ ਪਟੀਸ਼ਨਾਂ ਸਿੱਖ ਪੰਥ ਲਈ ਨਮੋਸ਼ੀ ਵਾਲੀ ਗੱਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 18 ਸਤੰਬਰ, 2021 - ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਮੁਤਾਬਿਕ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਦਿਨੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ (ਨਾਮਜਦਗੀ) ਲਈ ਸ਼੍ਰੋਮਣੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ਵਿਚ ਪ੍ਰਸ਼ਾਸਨ ਵਰਤ ਰਿਹਾ ਲਾਪ੍ਰਵਾਹੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 18 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁਖਦਾਈ ਘਟਨਾ ਦੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ’ਚ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ: ਆਮਦਨ ਕਰ ਵਿਭਾਗ

ਯੈੱਸ ਪੰਜਾਬ ਮੁੰਬਈ, 18 ਸਤੰਬਰ, 2021: ਆਮਦਨ ਕਰ ਵਿਭਾਗ ਨੇ ਫ਼ਿਲਮ ਅਦਾਕਾਰ ਅਤੇ ਸਵੈ ਸੇਵੀ ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਇਹ ਦੋਸ਼ ਲਗਾਇਆ ਹੈ ਕਿ ਇਸ ਛਾਪੇਮਾਰੀ ਦੌਰਾਨ 250 ਕਰੋੜ ਰੁਪਏ ਦੀਆਂ ਵਿੱਤੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
- Advertisement -spot_img

ਸੋਸ਼ਲ ਮੀਡੀਆ

20,370FansLike
50,873FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼