Saturday, May 21, 2022

ਵਾਹਿਗੁਰੂ

spot_img





ਸਕੂਲੀ ਸਿੱਖਿਆ ਲਈ ਯੋਗ ਅਗਵਾਈ ਵਿਸ਼ੇ ‘ਤੇ ਚਰਚਾ ਲਈ ਕੌਮੀ ਮਿਸ਼ਨ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ

ਯੈੱਸ ਪੰਜਾਬ
ਚੰਡੀਗੜ੍ਹ/ਐੱਸ.ਏ.ਐੱਸ. ਨਗਰ, 24 ਜਨਵਰੀ, 2022 –
ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਹੇਠ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ, ਕੰਮ ਕਰਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਿੱਖਿਆਦਾਇਕ ਵਾਤਾਵਰਨ ਪ੍ਰਦਾਨ ਕਰਵਾਉਣ ਹਿੱਤ ਯੋਗ ਮਾਹੌਲ ਦੇਣ ਲਈ ਅਗਵਾਈ ਕਰਤਾ (ਮੈਂਟਰ) ਦੀ ਸਾਕਾਰਾਤਮਕ ਭੂਮਿਕਾ ਅਤੇ ਇਸਦੇ ਪ੍ਰਾਪਤ ਕੀਤੇ ਜਾ ਸਕਣ ਵਾਲੇ ਉਦੇਸ਼ਾਂ ਸਬੰਧੀ ਆਨਲਾਇਨ ਚਰਚਾ ਕਰਵਾਈ।

ਸਮੂਹ ਭਾਗ ਲੈਣ ਆਏ ਮੈਂਬਰਾਂ ਨੂੰ ਡਾ ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਜੀ ਆਇਆ ਨੂੰ ਕਿਹਾ। ਇਸ ਚਰਚਾ ਵਿੱਚ ਦਿੱਲੀ ਤੋਂ ਡਾ. ਜਯੇਸ਼ ਪਟੇਲ ਡਿਪਟੀ ਸੈਕਟਰੀ ਐਨ.ਸੀ.ਟੀ.ਈ. ਨੇ ਵੀ ਵਿਸ਼ੇਸ਼ ਮਾਹਿਰਾਂ ਦੀ ਟੀਮ ਨਾਲ ਹਿੱਸਾ ਲਿਆ।

ਡਾ. ਜਯੇਸ਼ ਪਟੇਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਐੱਨਸੀਟੀਈ ਨੂੰ ਦੋ ਦਸਤਾਵੇਜ਼ ਤਿਆਰ ਕਰਨ ਲਈ ਕਾਰਜ ਮਿਲਿਆ ਹੈ। ਇਹਨਾਂ ਦਸਤਾਵੇਜਾਂ ਨੂੰ ਤਿਆਰ ਕਰਨ ਲਈ ਇਹ ਖੁੱਲ੍ਹੀ ਚਰਚਾ ਰੱਖੀ ਗਈ ਹੈ ਜਿਸ ਵਿੱਚ ਪੰਜਾਬ ਦੇ ਸਿੱਖਿਆ ਮਾਹਿਰ, ਅਧਿਆਪਕ ਅਤੇ ਅਧਿਕਾਰੀ ਵੀ ਭਾਗ ਲੈ ਰਹੇ ਹਨ।

ਹੁਣ ਤੱਕ ਖੁੱਲ੍ਹੀ ਚਰਚਾ ਦੇ 11-11 ਪ੍ਰੋਗਰਾਮ ਮੁਕੰਮਲ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਨੈਸ਼ਨਲ ਮੈਂਟਰਿੰਗ ਮਿਸ਼ਨ (ਐੱਨ.ਐੱਮ.ਐੱਮ.) ਲਈ ਬਹੁਤ ਵਧੀਆ ਸੁਝਾਅ ਮਿਲਣਗੇ ਜਿਸ ਨਾਲ ਬਹੁਤ ਵਧੀਆ ਦਸਤਾਵੇਜ਼ ਤਿਆਰ ਹੋ ਕੇ ਸਾਹਮਣੇ ਆਏਗਾ।

ਇਸ ਮੌਕੇ ਚਰਚਾ ਵਿੱਚ ਭਾਗ ਲੈਣ ਵਾਲਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਮੈਂਟਰਿੰਗ (ਅਗਵਾਈ) ਦੀ ਪ੍ਰਕਿਰਿਆ ਨੂੰ ਮਹੱਤਵਪੂਰਨ ਦੱਸਿਆ। ਉਹਨਾਂ ਕਿਹਾ ਕਿ ਇਹ ਇੱਕ ਕਿਸਮ ਦਾ ਆਤਮ-ਵਿਸ਼ਵਾਸ਼ ਪੈਦਾ ਕਰੇ। ਮੈਂਟਰ ਆਪਣੇ ਸਾਥੀ ਦਾ ਰਾਹ ਦਸੇਰਾ ਬਣੇ। ਮੈਂਟਰਿੰਗ ਪ੍ਰਕਿਰਿਆ ਨਾਲ ਸਿੱਖਿਆ ਦਾ ਮਾਹੌਲ ਸਾਜਗਾਰ ਬਣੇ ਤਾਂ ਜੋ ਬੱਚਿਆਂ ਨੂੰ ਇਸਦਾ ਵੱਧ ਤੋਂ ਵੱਧ ਲਾਭ ਹੋ ਸਕੇ।

ਇਸ ਚਰਚਾ ਵਿੱਚ ਡਾ. ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ, ਸਹਾਇਕ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਰਾਜੇਸ਼ ਕੁਮਾਰ ਭਾਰਦਵਾਜ ਸਹਾਇਕ ਡਾਇਰੈਕਟਰ, ਪ੍ਰਭਜੋਤ ਕੌਰ ਸਹਾਇਕ ਡਾਇਰੈਕਟਰ, ਜਯੋਤੀ ਸੋਨੀ ਸਹਾਇਕ ਡਾਇਰੈਕਟਰ, ਹਰਪ੍ਰੀਤ ਸਿੰਘ ਸਹਾਇਕ ਡਾਇਰੈਕਟਰ, ਨਿਰਮਲ ਕੌਰ ਸਟੇਟ ਰਿਸੋਰਸ ਪਰਸਨ, ਪ੍ਰੋ. ਸੁਖਵਿੰਦਰ ਕੌਰ ਮੁਖੀ ਸਿੱਖਿਆ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸੁਨੀਲ ਕੁਮਾਰ, ਪ੍ਰਦੀਪ ਛਾਬੜਾ, ਵਰਿੰਦਰ ਸੇਖੋਂ, ਸੀਮਾ ਵਾਲੀਆ ਸਟੇਟ ਰਿਸੋਰਸ ਪਰਸਨ, ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ, ਡਾ. ਬੂਟਾ ਸਿੰਘ ਪ੍ਰਿੰਸੀਪਲ ਡਾਇਟ ਮਾਨਸਾ, ਡਾ. ਆਨੰਦ ਗੁਪਤਾ ਪ੍ਰਿੰਸੀਪਲ ਡਾਇਟ ਫਤਹਿਗੜ੍ਹ ਸਾਹਿਬ, ਡਾ.ਹਰਪਾਲ ਸਿੰਘ ਬਾਜਕ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ, ਚੰਦਰ ਸ਼ੇਖਰ ਜਲੰਧਰ, ਸਤਨਾਮ ਸਿੰਘ ਹੁਸ਼ਿਆਰਪੁਰ, ਗੁਰਤੇਜ ਸਿੰਘ, ਗੁਰਿੰਦਰ ਕੌਰ, ਹਰਜੀਤ ਕੌਰ, ਨੀਲਮ ਕੁਮਾਰੀ, ਜਸਕਰਨ ਸਿੰਘ ਬੀਪੀਈਓ ਪਟਿਆਾਲਾ, ਪ੍ਰਿੰਸੀਪਲ ਸ਼ੰਕਰ ਚੌਧਰੀ ਫਾਜ਼ਿਲਕਾ, ਪ੍ਰਿੰਸੀਪਲ ਰਾਜੇਸ਼ ਜੈਨ ਰੂਪਨਗਰ, ਰੁਪਿੰਦਰ ਕੌਰ ਲੁਧਿਆਣਾ, ਗੁਰਦਮਨਪ੍ਰੀਤ ਕੌਰ ਫਤਿਹਗੜ੍ਹ ਸਾਹਿਬ,ਭੁਪਿੰਦਰ ਸਿੰਘ ਖਰੜ, ਮਹਿੰਦਰ ਸਿੰਘ ਸ਼ੈਲੀ ਫਿਰੋਜ਼ਪੁਰ, ਜਸਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ, ਦੀਪਿਕਾ ਛਿੱਬਰ ਮੋਹਾਲੀ, ਰਾਜਵੰਤ ਸਿੰਘ ਪਟਿਆਲਾ, ਅਵਨਿੰਦਰ ਸਿੰਘ ਫਤਿਹਗੜ੍ਹ ਸਾਹਿਬ, ਵਿਵੇਕ ਸ਼ੌਨਿਕ ਮੋਹਾਲੀ, ਜਸਵੀਰ ਸਿੰਘ ਲੁਧਿਆਣਾ, ਗੁਰਿੰਦਰ ਸਿੰਘ ਲੁਧਿਆਣਾ, ਹਰਮਨਦੀਪ ਸਿੰਘ ਸੰਗਰੂਰ, ਸੀਮਾ ਸ਼ਰਮਾ ਮੋਹਾਲੀ, ਦੀਪਿਕਾ ਸ਼ਰਮਾ ਮੋਹਾਲੀ, ਅਭਿਨਵ ਜੋਸ਼ੀ ਪਟਿਆਲਾ, ਬੰਦਨਾ ਪੁਰੀ ਪ੍ਰਿੰਸੀਪਲ ਮੁਧੋ ਸੰਗਤੀਆਂ, ਸੁਮਿਤ ਬਾਂਸਲ ਦੱਪਰ, ਪ੍ਰਿੰਸੀਪਲ ਪਰਮਲ ਸਿੰਘ ਨਦਾਮਪੁਰ ਪਟਿਆਲਾ, ਨਿਧੀ ਗੁਪਤਾ, ਮਨਪ੍ਰੀਤ ਸਿੰਘ, ਨਿਤਿਨ, ਜੈਸਮੀਨ ਢੀਂਗਰਾ, ਅਮਰਦੀਪ ਸਿੰਘ ਬਾਠ, ਅਸ਼ੋਕ ਕੁਮਾਰ, ਸੰਜੇ ਸ਼ਰਮਾ ਸਾਂਝੀ ਸਿੱਖਿਆ, ਇਸ਼ਪ੍ਰੀਤ ਕੌਰ, ਮਮਤਾ, ਮਲਿਕਾ ਅਤੇ ਹੋਰ ਰਿਸੋਰਸ ਪਰਸਨਾਂ ਨੇ ਭਾਗ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼